ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ ਚੱਲ ਰਹੇ ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ 2021 ਦੌਰਾਨ ਕਰਵਾਏ ਗਏ ਪੰਜਾਬ ਦਿਵਸ ਸਮਾਰੋਹ ਦੌਰਾਨ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਅਤੇ ਪੰਜਾਬ ਵਿੱਚ ਉਦਯੋਗਿਕ ਖੇਤਰ ਦੇ ਸਥਿਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ।
