ਫਤਿਹਗੜ ਸਾਹਿਬ ਮੁਹਾਲੀ ਰੋਡ ਤੇ ਪਿੰਡ ਮੁਕਾਰੋਂਪੁਰ ਨੇੜੇ ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ ਤਹਿਤ ਪੀ ਐਫ ਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾਣ ਵਾਲੀ ਫਿਲਮ ਸਿਟੀ ਦਾ ਨੀਂਹ ਪੱਥਰ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਰੱਖਿਆ। ਪੰਜਾਬ ਸਰਕਾਰ ਵੀ ਕਰੀਬ 400 ਏਕੜ ਵਿੱਚ ਫਿਲਮ ਸਿਟੀ ਬਣਾਉਣ ਜਾ ਰਹੀ ਹੈ।
