ਸੂਬੇ ਵਿੱਚ ਖਾਲੀ ਪਈਆਂ ਜ਼ਿਲਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਨੂੰ ਭਰਨ ਦੀ ਚਿਰਕੋਣੀ ਮੰਗ ਨੂੰ ਪੂਰਾ ਕਰਦਿਆਂ ਅਤੇ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ 15 ਜ਼ਿਲ੍ਹਿਆਂ ਵਿੱਚ ਜ਼ਿਲਾ ਭਾਸ਼ਾ ਅਫਸਰ ਤਾਇਨਾਤ ਕੀਤਾ ਹੈ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਜ਼ਿਲਾ ਭਾਸ਼ਾ ਅਫਸਰਾਂ ਨੂੰ ਸਟੇਸ਼ਨਾਂ ਦੀ ਵੰਡ ਸਬੰਧੀ ਪੱਤਰ ਸੌਂਪੇ।
