ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਆਸ ਵਿਖੇ ਸਬ-ਤਹਿਸੀਲ ਦੀ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ। ਰਾਧਾ ਸੁਆਮੀ ਸਤਿਸੰਗ ਬਿਆਸ ਨੇ ਜ਼ਮੀਨ ਦਾਨ ਕੀਤੀ ਅਤੇ ਲੋਕਾਂ ਦੀ ਸਹੂਲਤ ਲਈ ਅਤਿ-ਆਧੁਨਿਕ ਕੰਪਲੈਕਸ ਦਾ ਨਿਰਮਾਣ ਕੀਤਾ। ਇਹ ਕੰਪਲੈਕਸ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਨਾਗਰਿਕ ਸੇਵਾਵਾਂ ਨੂੰ ਇੱਕੋ ਛੱਤ ਹੇਠ ਮੁਹੱਈਆ ਕਰਵਾਉਣਾ ਯਕੀਨੀ ਬਣਾਏਗਾ।