ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਲਗਭਗ 135 ਗਜਟਿਡ ਅਫਸਰਾਂ ਨੂੰ ਸੂਬੇ ਭਰ ਵਿੱਚ ਕਿਸੇ ਵੀ ਕਿਸਮ ਦੀ ਅੱਤਵਾਦੀ ਜਾਂ ਅਪਰਾਧਿਕ ਗਤੀਵਿਧੀ ਨੂੰ ਰੋਕਣ ਲਈ ਨਾਈਟ ਡੌਮੀਨੇਸ਼ਨ ਅਪ੍ਰੇਸ਼ਨਾਂ ਲਈ ਤਾਇਨਾਤ ਕੀਤਾ ਗਿਆ ਹੈ। ਤਾਇਨਾਤ ਕੀਤੇ ਗਏ ਅਫ਼ਸਰਾਂ ਨੂੰ ਸੰਵੇਦਨਸ਼ੀਲ ਥਾਵਾਂ ‘ਤੇ ਵੀ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
