ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਕਰਦਿਆਂ ਪੰਜੇ ਕੇ ਉਤਾੜ ਨੂੰ ਸਬ ਤਹਿਸੀਲ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਗੁਰੂਹਰਸਹਾਏ ਹਲਕੇ ਦੇ ਵਿਕਾਸ ਲਈ 10 ਕਰੋੜ ਦੇਣ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਉਦਯੋਗਿਕ ਖੇਤਰ ਦੀਆਂ ਮੰਗਾਂ ਅਨੁਸਾਰ ਗੁਰੂਹਰਸਹਾਏ ਹਲਕੇ ਦੇ ਨੌਜਵਾਨਾਂ ਨੂੰ ਤਕਨੀਕੀ ਸਿਖਲਾਈ ਦੇਣ ਲਈ ਆਈਟੀਆਈ ਖੋਲ੍ਹਣ ਦਾ ਵੀ ਐਲਾਨ ਕੀਤਾ। ਉਨ੍ਹਾਂ ਸਬ ਡਵੀਜਨ ਗੁਰੂਹਰਸਹਾਏ ਦੀ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਅਤੇ 6 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਲਾਇਨ ‘ਤੇ ਬਨਣ ਵਾਲੇ ਸਕਾਈ ਵਾਕ ਬ੍ਰਿਜ ਦਾ ਨੀਂਹ ਪੱਥਰ ਵੀ ਰੱਖਿਆ।
