ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਵਜੋਂ ਪਹਿਲੇ ਦਿਨ ਤੋਂ ਲਏ ਗਏ ਸਾਰੇ ਵੱਡੇ ਲੋਕ ਪੱਖੀ ਫੈਸਲਿਆਂ ਦੀ ਆਪਣੇ ਸੀਨੀਅਰ ਅਧਿਕਾਰੀਆਂ ਦੀ ਟੀਮ ਨਾਲ ਸਮੀਖਿਆ ਕੀਤੀ ਤਾਂ ਜੋ ਇਨ੍ਹਾਂ ਲੋਕ ਹਿਤੈਸ਼ੀ ਪਹਿਲਕਦਮੀਆਂ ਨੂੰ ਜਲਦੀ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪ੍ਰਬੰਧਕੀ ਸਕੱਤਰਾਂ/ਵਿਭਾਗਾਂ ਦੇ ਮੁਖੀਆਂ ਨੂੰ ਅਜਿਹੇ ਫੈਸਲਿਆਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਲਈ ਹਦਾਇਤਾਂ ਦੇਣ ਤਾਂ ਜੋ ਲੋਕਾਂ ਦਾ ਭਰੋਸਾ ਜਿੱਤਣ ਲਈ ਇਨ੍ਹਾਂ ਦਾ ਲਾਭ ਕਤਾਰ ਵਿੱਚ ਖੜੇ ਆਖਰੀ ਵਿਅਕਤੀ ਤੱਕ ਪਹੁੰਚਾਇਆ ਜਾ ਸਕੇ।
