ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੀ ਮੌਜੂਦਗੀ ਵਿਚ ਸੂਬੇ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਮੈਸਰਜ਼ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ, ਮੁੰਬਈ ਨਾਲ ਸੂਬੇ ਵਿੱਚ ਝੋਨੇ ਦੀ ਪਰਾਲੀ ‘ਤੇ ਅਧਾਰਤ ਪੰਜ ਬਾਇਓਗੈਸ ਪ੍ਰੋਜੈਕਟਾਂ ਲਈ ਦਸਤਖ਼ਤ ਕਰਕੇ ਸਮਝੌਤਾ ਸਹੀਬੰਦ ਕੀਤਾ।
