ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਹਾਲਸਿੰਘ ਵਾਲਾ ਹਲਕੇ ਦੇ ਸਰਵਪੱਖੀ ਵਿਕਾਸ ਲਈ 15 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਹਲਕੇ ਲਈ ਡਿਗਰੀ ਕਾਲਜ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਇਸ ਮੌਕੇ ਮੋਗਾ ਜ਼ਿਲ੍ਹੇ ਵਿੱਚ 5 ਮਰਲੇ ਦੇ ਪਲਾਟ ਦੇਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ, ਜ਼ਿਲ੍ਹੇ ਵਿੱਚ 1294 ਲਾਭਪਾਤਰੀਆਂ ਨੂੰ ਪਲਾਂਟਾਂ ਦੀਆਂ ਸਨਦਾਂ ਸੌਂਪੀਆਂ ਗਈਆਂ।
