ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ। ਟਰਾਂਸਪੋਰਟ ਮੰਤਰੀ ਨੇ ਇਸ ਬੱਸ ਅੱਡੇ ਦੇ ਕੰਮ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੱਤੇ।
