ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਦੀ ਮਾਤਾ ਸ਼੍ਰੀਮਤੀ ਰਾਜ ਰਾਣੀ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ, ਉਨ੍ਹਾਂ ਨਮਿਤ ਹੋਈ ਅੰਤਮ ਅਰਦਾਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਲੰਮੇ ਸਮੇਂ ਤੋਂ ਜੁੜੇ ਰਿਸ਼ਤਿਆਂ ਨੂੰ ਯਾਦ ਕੀਤਾ।