ਇੰਡੀਆ ਨਿਊਜ਼ ਦੁਆਰਾ ਕਰਵਾਏ ‘ਮੰਚ ਪੰਜਾਬ’ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸਰਬਪੱਖੀ ਵਿਕਾਸ ਦੀ ਆਪਣੀ ਸਰਕਾਰ ਦੀ ਨੀਤੀ ਦੀ ਜ਼ੋਰਦਾਰ ਵਕਾਲਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਨੂੰ ਬਦਨਾਮ ਕਰਨ ਲਈ ਕੀਤੇ ਜਾ ਰਹੇ ਪ੍ਰਚਾਰ ਅਤੇ ਸੂਬੇ ਵਿਚ ਅੱਤਵਾਦ ਦਾ ਡਰ ਪੈਦਾ ਕਰਨ ਨੂੰ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਕਹਿ ਕੇ ਪੂਰੀ ਤਰ੍ਹਾਂ ਦਰਕਿਨਾਰ ਕੀਤਾ।
