ਮੁੱਖ ਮੰਤਰੀ ਸ. ਚਰਨਜੀਤ ਚੰਨੀ ਸੋਨਾਲੀਕਾ ਗਰੁੱਪ ਦੇ ਚੇਅਰਮੈਨ ਐਲ.ਡੀ.ਮਿੱਤਲ ਦੇ ਘਰ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਰਾਜ ਰਾਣੀ ਦੇ ਦਿਹਾਂਤ ਦਾ ਦੁੱਖ ਸਾਂਝਾ ਕਰਨ ਪਹੁੰਚੇ, ਜੋ ਕਿ ਪਿਛਲੇ ਦਿਨੀਂ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ। ਮੁੱਖ ਮੰਤਰੀ ਚੰਨੀ ਨੇ ਪਰਿਵਾਰ ਦੇ ਮੈਂਬਰਾਂ, ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਹੈ।
