ਮੌਜੂਦਾ ਸਮੇਂ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਖਤਰੇ ਦੇ ਨਾਲ-ਨਾਲ ਕੋਵਿਡ ਦੀ ਤੀਜੀ ਲਹਿਰ ਦੀ ਕਿਸੇ ਵੀ ਸੰਭਾਵਨਾ ਨੂੰ ਟਾਲਣ ਦੇ ਮੱਦੇਨਜ਼ਰ, ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਪੰਜਾਬ ਵਿੱਚ ਸੌ ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਹਰ ਘਰ ਦਸਤਕ ਮੁਹਿਮ ਤਹਿਤ ਹਰੀ ਝੰਡੀ ਦੇ ਕੇ ਪੰਜ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ।
