ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਡਾ. ਬੀ.ਆਰ. ਅੰਬੇਕਰ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਨਾਮ ‘ਤੇ ਪੰਜ ਚੇਅਰਾਂ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਅਤੇ ਸਸਤੀ ਸਿੱਖਿਆ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਨਾ ਕਿ ਮੁਫ਼ਤ ਦੀਆਂ ਸਹੂਲਤਾਂ ਦੇਣਾ ।
