ਏ.ਆਈ.ਐਮ.ਐਸ. ਮੋਹਾਲੀ ਦੀ ਪ੍ਰਬੰਧਕੀ ਬੋਰਡ ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏ.ਆਈ.ਐਮ.ਐਸ.) ਦੇ ਰਹਿੰਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਇੰਸਟੀਚਿਊਟ ਦਾ ਕੰਮ ਨਿਰਧਾਰਤ ਸਮੇਂ ਵਿੱਚ ਪੂਰੀ ਸਮਰੱਥਾ ਨਾਲ ਸ਼ੁਰੂ ਕੀਤਾ ਜਾ ਸਕੇ।
