ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਰੜ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਮੋਰਿੰਡਾ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ 10 ਕਰੋੜ ਰੁਪਏ ਵਾਧੂ ਦੇਣ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ 140 ਯੂਥ ਕਲੱਬਾਂ/ਵੈਲਫੇਅਰ ਸੁਸਾਇਟੀਆਂ ਨੂੰ 6.85 ਕਰੋੜ ਰੁਪਏ ਦੇ ਚੈੱਕ ਵੀ ਸੌਂਪੇ।
