ਪੰਜਾਬੀ ਬੋਲੀਆਂ ਤੇ ਤਾੜੀਆਂ ਦੀ ਗੂੰਜ ਅਤੇ ਗਿੱਧਾ ਪ੍ਰਦਰਸ਼ਨ ਦੌਰਾਨ, ਮੁੱਖ ਚੋਣ ਕਮਿਸ਼ਨਰ ਸ੍ਰੀ ਸੁਸ਼ੀਲ ਚੰਦਰ ਨੇ ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਸ੍ਰੀ ਅਨੂਪ ਚੰਦਰ ਪਾਂਡੇ ਦੇ ਨਾਲ ਵੋਟਰ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਵੋਟਰ ਜਾਗਰੂਕਤਾ ਵੈਨ ਨੂੰ ਸੂਬੇ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਵੀ ਮੌਜੂਦ ਸਨ।
