ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ ਕੀਤਾ ਅਤੇ ਅੰਬੇਡਕਰ ਭਵਨ ‘ਚ ਚੱਲ ਰਹੇ ਕਾਰਜਾਂ ਨੂੰ ਮੁਕੰਮਲ ਕਰਨ ਲਈ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ ਵਿੱਚ 35 ਕਰੋੜ ਰੁਪਏ ਤੋਂ ਵੱਧ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ ਕੀਤਾ।
