ਸਕੂਲ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਅਸਾਮੀਆਂ ਸਮੇਤ ਹੁਣ ਤੱਕ ਕੁੱਲ 20166 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।
