ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਵਿੱਖੇ 200 ਕਰੋੜ ਰੁਪਏ ਦੀ ਲਾਗਤ ਤੋਂ ਵੱਧ ਵਾਲੇ ਪ੍ਰਾਜੈਕਟਾਂ ਦਾ ਐਲਾਨ ਕੀਤਾ, ਜਿਸ ਵਿੱਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ਲਈ 11.46 ਕਰੋੜ ਰੁਪਏ, ਸਤਿਗੁਰੂ ਕਬੀਰ ਭਵਨ ਲਈ 2.71 ਕਰੋੜ ਰੁਪਏ, 20.99 ਕਰੋੜ ਰੁਪਏ ਦੀ ਲਾਗਤ ਵਾਲੇ ਸਟੋਰਮ ਵਾਟਰ ਸੀਵਰੇਜ ਸਿਸਟਮ ਅਤੇ ਬਰਲਟਨ ਪਾਰਕ ਵਿਖੇ ਖੇਡ ਹੱਬ ਦੀ ਉਸਾਰੀ ਲਈ 78 ਕਰੋੜ ਰੁਪਏ ਸ਼ਾਮਿਲ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕਰਤਾਰਪੁਰ ਅਤੇ ਆਦਮਪੁਰ ਨੂੰ ਸਬ ਡਵੀਜ਼ਨ ਦਾ ਦਰਜਾ ਦਿੱਤਾ ਜਾ ਰਿਹਾ ਹੈ ਅਤੇ ਆਦਮਪੁਰ ਵਿਖੇ ਡਿਗਰੀ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਬਾਬਾ ਸੈਨ ਜੀ ਅਤੇ ਬਾਬਾ ਨਾਮਦੇਵ ਜੀ ਦੀਆਂ ਚੇਅਰਾਂ ਵੀ ਸਥਾਪਤ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਓਨ ਫੰਡ ਸੁਸਾਇਟੀ ਦੇ 64 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਵੀ ਮੁਆਫ ਕਰਨ ਦਾ ਐਲਾਨ ਕੀਤਾ।
