ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਫਾਈਲ ਭਾਜਪਾ ਦੇ ਦਬਾਅ ਹੇਠ ਦੱਬੀ ਰੱਖਣ ਲਈ ਰਾਜਪਾਲ ਪੰਜਾਬ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਲਈ ਨੌਕਰੀਆਂ ਯਕੀਨੀ ਬਣਾਉਣ ਹਿੱਤ ਰੋਜ਼ਗਾਰ ਗਰੰਟੀ ਸਕੀਮ ਅਸਲ ਅਰਥਾਂ ’ਚ ਲਾਗੂ ਕੀਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਡਰੱਗ ਮਾਫੀਏ ਦੇ ਵੱਡੇ ਮਗਰਮੱਛਾਂ ਨੂੰ ਦਬੋਚਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਬੇਅਦਬੀ ਮਾਮਲੇ ਵਿੱਚ ਚੱਲ ਰਹੀ ਪੜਤਾਲ ਜਲਦ ਹੀ ਸਿੱਟਾ ਪੂਰਨ ਮੁਕਾਮ ’ਤੇ ਪਹੁੰਚੇਗੀ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਬੇਅਦਬੀ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।