ਡਾ. ਨਵਜੋਤ ਦਹੀਆ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਨਵੇਂ ਬਣੇ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟਾਗਰੀ (ਪੀ.ਐਸ.ਸੀ.ਜੀ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕਮਿਸ਼ਨ ਗੈਰ-ਰਾਖਵੇਂ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਗੈਰ-ਰਾਖਵੇਂ ਵਰਗਾਂ ਦੇ ਗਰੀਬਾਂ ਦੇ ਲਾਭ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਵਿਚ ਸਹਾਈ ਹੋਵੇਗਾ।
