ਜਲੰਧਰ 19 ਜਨਵਰੀ (ਨਿਊਜ਼ ਹੰਟ)- ਵਧੀਕ ਜ਼ਿਲਾ ਮੈਜਿਸਟਰੇਟ ਜਲੰਧਰ ਸ੍ਰੀ ਅਮਰਜੀਤ ਸਿੰਘ ਬੈਂਸ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਅਤੇ ਇਨਾਂ ਕੈਮਰਿਆਂ ਵਿੱਚ ਘੱਟੋ-ਘੱਟ ਸੱਤ ਦਿਨਾਂ ਦੀ ਰਿਕਾਰਡਿੰਗ ਰੱਖਣ ਦੇ ਹੁਕਮ ਕੀਤੇ ਗਏ ਹਨ।
ਵਧੀਕ ਜ਼ਿਲਾ ਮੈਜਿਸਟਰੇਟ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਜ਼ਿਲਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ’ਤੇ ਸਥਿਤ ਮੈਰਿਜ ਪੈਲੇਸ/ ਹੋਟਲ ਵਾਲਿਆਂ ਵਲੋਂ ਨੈਸ਼ਨਲ ਹਾਈਵੇ/ਸਟੇਟ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ ਸੜਕਾਂ ਦੇ ਉਪਰ/ਕਿਨਾਰੇ ਉਪਰ ਪਾਰਕਿੰਗ, ਸ਼ਾਦੀ/ਹੋਰ ਫੰਕਸ਼ਨ ਦੌਰਾਨ ਸੜਕ ਉਪਰ ਪਟਾਕੇ ਚਲਾਉਣ, ਪੈਲੇਸਾਂ/ਹੋਟਲਾਂ ਅੰਦਰ ਅਤੇ ਬਾਹਰ ਫਾਇਰ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਉਕਤ ਇਹ ਦੋਵੇਂ ਹੁਕਮ 18 ਮਾਰਚ 2022 ਤੱਕ ਲਾਗੂ ਰਹਿਣਗੇ।