Home Blog Page 477

ਨਗਰ ਨਿਗਮਾਂ ਤੇ ਕੌਂਸਲਾਂ ’ਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਨੂੰ ਯਕੀਨੀ ਬਣਾਇਆ ਜਾਵੇਗਾ : ਬਲਕਾਰ ਸਿੰਘ

ਜਲੰਧਰ, 1 ਜੂਨ- ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਪੰਜਾਬ ਦੀਆਂ ਸਾਰੀਆਂ ਸਥਾਨਕ ਸੰਸਥਾਵਾਂ ਵਿੱਚ ਸੁਚਾਰੂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ।

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਸਮੇਤ ਸਥਾਨਕ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਲੋਕ ਪੀਣ ਵਾਲਾ ਸਵੱਛ ਪਾਣੀ, ਸਾਫ-ਸਫਾਈ, ਬਿਹਤਰ ਸੜਕੀ ਬੁਨਿਆਦੀ ਢਾਂਚਾ, ਸਟ੍ਰੀਟ ਲਾਈਟਿੰਗ ਵਰਗੇ ਲਾਭ ਦਿੱਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਲੋਕ ਸਭਾ ਜ਼ਿਮਨੀ ਚੋਣਾਂ ਭਾਰੀ ਵੋਟਾਂ ਦੇ ਫਰਕ ਨਾਲ ਜਿਤਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ। ਹੁਣ ਸਾਡਾ ਫਰਜ਼ ਬਣਦਾ ਹੈ ਕਿ ਸ਼ਹਿਰ ਨੂੰ ਸੂਬੇ ਦੇ ਮੋਹਰੀ ਸ਼ਹਿਰਾਂ ਵਿੱਚੋਂ ਇੱਕ ਬਣਾ ਕੇ ਜਲੰਧਰ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰੀਏ। ਉਨਾਂ ਇਹ ਵੀ ਦੱਸਿਆ ਕਿ ਸ਼ਹਿਰ ਦੇ ਵਿਕਾਸ ਦੀਆਂ ਉੱਚ ਲੀਹਾਂ ‘ਤੇ ਪਾਉਣ ਲਈ ਜਲੰਧਰ ਵਿੱਚ ਕਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਅਤੇ  ਬਹੁਤ ਜਲਦ ਹੀ ਸਭ ਨੂੰ  ਇਹ ਜ਼ਾਹਿਰ ਵੀ ਹੋ ਜਾਵੇਗਾ ਕਿ ਸਰਕਾਰ ਜਲੰਧਰ ਸ਼ਹਿਰ ਲਈ ਵੱਡੇ ਪ੍ਰਾਜੈਕਟ ਸੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

 ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਸਥਾਨਕ ਸਰਕਟ ਹਾਊਸ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਜਦਕਿ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਤਰੀ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਲੰਧਰ ਜ਼ਿਲ੍ਹੇ ਨੂੰ ਪੰਜਾਬ ਕੈਬਨਿਟ ਵਿੱਚ ਥਾਂ ਦਿੱਤੀ ਗਈ ਹੈ, ਜਿਸ ਸਦਕਾ ਸ਼ਹਿਰ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਮੰਤਰੀ ਬਣਨ ‘ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਜਲੰਧਰ ਦੇ ਲੋਕਾਂ ਦੀਆਂ ਆਸਾਂ ‘ਤੇ ਖਰਾ ਉਤਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਪਰਸਨ ਪੰਜਾਬ ਰਾਜ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਰਾਜਵਿੰਦਰ ਕੌਰ ਥਿਆੜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਸੁਰਿੰਦਰ ਸਿੰਘ ਸੋਢੀ, ਦਿਨੇਸ਼ ਢੱਲ ਅਤੇ ਮਹਿੰਦਰ ਭਗਤ ਆਦਿ ਵੀ ਮੌਜੂਦ ਸਨ।

News Hunt Daily Evening E-Paper

0

1 June 2023

Page 1

#news #breakingnews #latestnews #punjabnews #newdelhi #indianews #epaper #Newshunt #latestnews #LatestUpdates #latestupdates #indianewstodaylive

News Hunt Daily Evening E-Paper

0

1 June 2023

Page 4

#news #breakingnews #latestnews #punjabnews #newdelhi #indianews #epaper #Newshunt #latestnews #LatestUpdates #latestupdates #indianewstodaylive

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ‘ਵਿਸ਼ਵ ਤੰਬਾਕੂ ਰਹਿਤ ਦਿਵਸ’

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਅੱਜ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਤੰਬਾਕੂ ਰਹਿਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਜਾਗਰੂਕਤਾ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਜ਼ਿਲ੍ਹਾ ਹੈੱਡਕੁਆਟਰ ਹੁਸ਼ਿਆਰਪੁਰ ਵਿਖੇ ਤਾਇਨਾਤ ਸਮੂਹ ਨਿਆਇਕ ਅਧਿਕਾਰੀਆਂ, ਬਾਰ ਕੌਂਸਲ ਪ੍ਰਧਾਨ ਆਰ. ਪੀ. ਧੀਰ, ਬਾਰ ਕੌਂਸਲ ਮੈਂਬਰਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਥੇ ਇਕ ਜਾਗਰੂਕਤਾ ਰੈਲੀ ਕਰਵਾਈ ਗਈ, ਉਥੇ ਕੋਰਟ ਕੰਪਲੈਕਸ ਦੇ ਅਹਾਤੇ ਵਿਚ ‘ਨੋ ਸਮੋਕਿੰਗ’ ਅਤੇ ‘ਨੋ ਤੰਬਾਕੂੂ’ ਦੇ ਸੰਦੇਸ਼ਾਂ ਵਾਲੇ ਸੰਕੇਤਕ ਲਗਾਏ ਗਏ।


ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਇਸ ਮੌਕੇ ਨਵੇਂ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਦੇ ਅਹਾਤੇ ਨੂੰ ‘ਨੋ ਤੰਬਾਕੂ ਅਤੇ ਨੋ ਸਮੋਕਿੰਗ ਜ਼ੋਨ’ ਐਲਾਨਿਆ ਅਤੇ ਹਰੇਕ ਵਿਅਕਤੀ ਨੂੰ ਤੰਬਾਕੂ ਛੱਡਣ ਦਾ ਪ੍ਰਣ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਤੰਬਾਕੂ ਛੱਡਣ ਲਈ ਦ੍ਰਿੜ ਇਰਾਦੇ ਦੀ ਲੋੜ ਹੈ ਅਤੇ ਇਹ ਪਰਿਵਾਰ, ਦੋਸਤਾਂ-ਮਿੱਤਰਾਂ ਅਤੇ ਸਮਾਜ ਦੀ ਮਦਦ ਨਾਲ ਸੰਭਵ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਤੰਬਾਕੂ ਛੱਡਣ ਸਬੰਧੀ ਚੁਨੌਤੀਆਂ ਦੂਰ ਲਈ ਸਹਾਇਤਾ ਦੀ ਲੋੜ ਹੈ, ਤਾਂ ਉਹ ਇਸ ਸਬੰਧੀ ਅਗਵਾਈ ਅਤੇ ਮਦਦ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਪਰਕ ਕਰ ਸਕਦਾ ਹੈ।


ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਨੇ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਤੰਬਾਕੂ ਦਾ ਸੇਵਨ ਕਰਨ ਵਾਲਿਆਂ, ਬੱਚਿਆਂ, ਪਰਿਵਾਰਾਂ, ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ’ਤੇ ਹੋਣ ਵਾਲੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਬਾਰੇ ‘ਪ੍ਰੋਹਿਬਿਸ਼ਨ ਆਫ ਐਡਵਰਟਾਈਜ਼ਮੈਂਟ ਐਂਲਡ ਰੈਗੂਲੇਸ਼ਨ ਆਫ ਟਰੇਡ ਐਂਡ ਕਾਮਰਸ, ਪ੍ਰੋਡਕਸ਼ਨ, ਸਪਲਾਈ ਐਂਡ ਡਿਸਟ੍ਰੀਬਿਊਸ਼ਨ ਐਕਟ, 2003’ ਦੇ ਉਪਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿ ਕਿਸੇ ਵੀ ਵਿਅਕਤੀ ਨੂੰ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਲਈ ਜ਼ੁਰਮਾਨਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਵਿਸ਼ਵ ਤੰਬਾਕੂ ਦਿਵਸ ਦਾ ਥੀਮ ‘ਸਾਨੂੰ ਭੋਜਨ ਦੀ ਲੋੜ ਹੈ, ਤੰਬਾਕੂ ਦੀ ਨਹੀਂ’ ਹੈ। ਉਨ੍ਹਾਂ ਕਿਹਾ ਕਿ ਸਾਨੂੰ ਤੰਬਾਕੂ ਛੱਡਣ ਦਾ ਪ੍ਰਣ ਲੈਣਾ ਚਾਹੀਦਾ ਹੈ, ਕਿਉਂਕਿ ਹਰ ਸਾਲ ਇਸ ਨਾਲ ਲੱਖਾਂ ਜਾਨਾਂ ਜਾ ਰਹੀਆਂ ਅਤੇ ਇਹ ਫੇਫੜਿਆਂ ਦੇ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਟਰੋਕ ਆਦਿ ਸਮੇਤ ਕਈ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਰਿਹਾ ਹੈ। ਅੰਤ ਵਿਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਇਨ੍ਹਾਂ ਜਾਗਰੂਕਤਾ ਸਮਾਗਮਾਂ ਵਿਚ ਹਿੱਸਾ ਲੈਣ ਲਈ ਨਿਆਂਇਕ ਅਧਿਕਾਰੀਆਂ ਅਤੇ ਹੋਰਨਾਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ।

‘सरकार तुहाडे द्वार’ अभियान के अंतर्गत डिप्टी कमिश्नर ने किया लोगों की शिकायतों का निपटारा

0

मुख्य मंत्री पंजाब भगवंत मान के निर्देशों पर लोगों के उनके घरों के नजदीक अलग-अलग सरकारी सेवाएं मुहैया करवाने के लिए शुरु किए अभियान ‘सरकार तुहाडे द्वार’ के अंतर्गत आज जिले गांव नारा में शिकायत निवारण कैंप लगाया गया। इस दौरान डिप्टी कमिश्नर कोमल मित्तल ने इस कैंप की शुरुआत की और प्रशासनिक अधिकारियों के साथ बैठ कर इलाके के 8 गांवों के लोगों की समस्याएं सुनी। इस दौरान एस.डी.एम. होशियारपुर प्रीत इंदर सिंह बैंस के अलावा अन्य विभागों के अधिकारी भी मौजूद थे।


डिप्टी कमिश्नर ने कहा कि मुख्य मंत्री भगवंत मान के आदेशों पर जिले के अलग-अलग गांवों में इस तरह के शिकायत निवारण कैंप लगाए जा रहे हैं, जहां आस-पास के गांवों के लोगों की समस्याओं का मौके पर ही निपटारा किया जाता है। इसी कड़ी में आज गांव नारा में लगाए गए इस कैंप में आठ गांवों नारा, डाडा, मांझी, ठरोली, डल्लेवाल, पटियाड़ी, जहानखेलां, अली दी बसी की पंचायतों के अलावा गांवों के लोगों की शिकायतें सुनने के लिए जिले के सभी विभाग मौजूद थे। उन्होंने कहा कि इस तरह के शिकायत निवारण कैंपों के माध्यम से सभी विभागों के अधिकारी लोगों के पास पहुंच कर उनकी समस्याओं का हल कर रहे हैं।


डिप्टी कमिश्नर ने बताया कि जिन शिकायतों का मौके पर निपटारा नहीं हुआ उनका जल्द ही संबंधित विभागों की ओर से हल किया जाएगा। उन्होंने कहा कि जिले में इस तरह के कैंप लगातार जारी रहेंगे ताकि लोगों को उनके घर के पास ही सभी समस्याओं का समाधान मिल सके। उन्होंने कहा कि इस कैंप में राजस्व विभाग, स्वास्थ्य विभाग, पंचायत विभाग, मगनरेगा, सामाजिक सुरक्षा विभाग, कृषि व अन्य सहायक धंधों से संबंधित विभाग आदि के अधिकारियों ने मौके पर ही प्रार्थना पत्र प्राप्त कर उचित कार्रवाई की। इस मौके पर अलग-अलग विभागों के अधिकारी भी मौजूद थे।

पंडित जुगल किशोर के नेतृत्व में श्याम रसोई की ओर से
निर्जला एकादशी के उपलक्ष्य में रेलवे रोड पर लगाया लंगर

फगवाड़ा 31 मई (शिव कौड़ा) निर्जला एकादशी के उपलक्ष्य में आज प्राचीन श्री खाटू श्याम मंदिर फ्रैंडस कॉलोनी फगवाड़ा के प्रमुख सेवादार पंडित जुगल किशोर के नेतृत्व में स्थानीय रेलवे रोड पर श्याम रसोई के बैनर तले लंगर लगाया गया। जिसका शुभारंभ संजीव गौड़ मुकंदपुर, अमन गौड़ मुकंदपुर, राहुल डकारी मोहाली, सुमित डकारी अमृतसर, सोनू डकारी अमृतसर, कुलदीप डकारी चंडीगढ़, सौरव डकारी खरड़, अमन डकारी अमृतसर, करुण गौड़ लुधियाना एवं संजय फगवाड़ा ने संयुक्त तौर पर करवाया। गणमान्यों ने सभी को निर्जला एकादशी की शुभकामनाएं दी तथा श्रद्धा एवं प्रेम भावना के साथ लंगर परोसा। पंडित जुगल किशोर ने सहयोग के लिए गणमान्यों के अलावा गौशाला एवं श्याम रसोई सेवा समिति का आभार प्रकट किया। उन्होंने बताया कि प्रत्येक रविवार को भी श्याम रसोई की तरफ से दोपहर 12 बजे से 3 बजे तक इसी जगह लंगर लगाया जाता है। शाम को प्राचीन श्री खाटू श्याम मंदिर फ्रैंडस कलोनी में विशेष कीर्तन का आयोजन भी किया गया। इस दौरान संगत ने भारी संख्या में नतमस्तक होकर भगवान श्री खाटू शाम जी का गुणगान किया। इस अवसर पर जतिन्द्र कुमार, प्रशांत, प्रिंस, रिशिका, जुगल किशोर चानना, दीपक राणा, हरजीत कौर, गुरदीप सिंह, गोविंद भार्गव, चेतन कुमार, अशोक कुमार, कंचन, प्रिया, सुनीता, आशु, वेद प्रकाश भार्गव, योगेश, मोहित आदि उपस्थित थे।

News Hunt Daily Evening E-Paper

0

31 May 2023

Page 1

#news #breakingnews #latestnews #punjabnews #newdelhi #indianews #epaper #Newshunt #latestnews #LatestUpdates #latestupdates #indianewstodaylive

News Hunt Daily Evening E-Paper

0

31 May 2023

Page 4

#news #breakingnews #latestnews #punjabnews #newdelhi #indianews #epaper #Newshunt #latestnews #LatestUpdates #latestupdates #indianewstodaylive

News Hunt Daily Evening E-Paper

0

30 May 2023

Page 1 #news #breakingnews #latestnews #punjabnews #newdelhi #indianews #epaper #Newshunt #latestnews #LatestUpdates #latestupdates #indianewstodaylive

News Hunt Daily Evening E-Paper

0

30 May 2023

Page 4 #news #breakingnews #latestnews #punjabnews #newdelhi #indianews #epaper #Newshunt #latestnews #LatestUpdates #latestupdates #indianewstodaylive