17.8 C
Jalandhar
Wednesday, April 1, 2026
Home Blog Page 645

ਸਿੱਖਿਆ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਿਖਲਾਈ ਵਰਕਸ਼ਾਪ 2 ਮਾਰਚ ਨੂੰ

ਹੁਸ਼ਿਆਰਪੁਰ, 25 ਫ਼ਰਵਰੀ (ਨਿਊਜ਼ ਹੰਟ)- ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉੱਦਮ ਕਰਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ 2 ਮਾਰਚ ਨੂੰ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਜਾ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਅਤੇ ਸ. ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਨੇ ਦੱਸਿਆ ਕਿ ਬੱਚੇ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਾਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਿਅਤ ਕਰਨ ਲਈ ਉਚੇਚੇ ਤੌਰ ਤੇ ਲਗਾਈ ਜਾ ਰਹੀ ਵਰਕਸ਼ਾਪ ਦਾ ਉਦੇਸ਼ ਹੈ ਕਿ ਮਾਵਾਂ ਨੂੰ ਉਹਨਾਂ ਦੇ ਆਪਣੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੇਧ ਦਿੱਤੀ ਜਾ ਸਕੇ ਅਤੇ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਅਤੇ ਰੌਚਕ ਸਿੱਖਿਆ ਬਾਰੇ ਜਾਗਰੂਕ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ ਵਰਕਸ਼ਾਪ ਵਿੱਚ ਸਿਖਲਾਈ ਪ੍ਰਾਪਤ ਕਰਕੇ ਇਹ ਮਾਵਾਂ ਬਾਕੀ ਬੱਚਿਆਂ ਦੀਆਂ ਮਾਵਾਂ ਨੂੰ ਵੀ ਜਾਗਰੂਕ ਕਰ ਸਕਣਗੀਆਂ ਅਤੇ ਉਹਨਾਂ ਨੂੰ ਵੀ ਪ੍ਰੇਰਿਤ ਕਰ ਸਕਣਗੀਆਂ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲ ਰਹੀਆਂ ਹਨ। ਇਹਨਾਂ ਜਮਾਤਾਂ ਨੂੰ ਸ਼ੁਰੂ ਕਰਨ ਦਾ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਹਨਾਂ ਕਿਹਾ ਕਿ ਇਸ ਸਕੂਲ ਪੱਧਰੀ ਵਰਕਸ਼ਾਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ। ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਜਾਣ ਵਾਲੀ ਸਿੱਖਿਆ ਨੂੰ ਮਿਆਰੀ ਅਤੇ ਹੋਰ ਰੌਚਕ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਇਸ ਵਰਕਸ਼ਾਪ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਡਾ ਜਰਨੈਲ ਸਿੰਘ ਕਾਲੇਕੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਦੱਸਿਆ ਕਿ ਦਫ਼ਤਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐ.ਸਿੱ.) ਨੂੰ ਇਸ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ 26 ਫ਼ਰਵਰੀ ਨੂੰ ਇਸ ਵਰਕਸ਼ਾਪ ਬਾਰੇ ਮੁੱਖ ਦਫ਼ਤਰ ਵੱਲੋਂ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮਾਂ ਨੂੰ ਸਿਖਲਾਈ ਦਿੱਤੀ ਜਾਵੇਗੀ। 28 ਫ਼ਰਵਰੀ ਨੂੰ ਪ੍ਰੀ- ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਅਤੇ 2 ਮਾਰਚ ਨੂੰ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਕੂਲ ਪੱਧਰੀ ਵਰਕਸ਼ਾਪ ਲਗਾਈ ਜਾਵੇਗੀ। ਵਿਭਾਗ ਵੱਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸੱਦਾ-ਪੱਤਰ ਭੇਜਿਆ ਜਾਵੇ ਅਤੇ ਉਹਨਾਂ ਨੂੰ ਫ਼ੋਨ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਸੁਨੇਹਾ ਲਗਾਇਆ ਜਾਵੇ। ਵਿਭਾਗ ਵੱਲੋਂ ਇਹ ਹਦਾਇਤ ਕੀਤੀ ਗਈ ਹੈ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਆਈਆਂ ਮਾਵਾਂ ਦੇ ਬੈਠਣ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਜਾਵੇ।

ਇਸ ਵਰਕਸ਼ਾਪ ਲਈ ਲੋੜੀਂਦੀ ਸਮੱਗਰੀ ਜਿਵੇਂ ਵਰਕਸ਼ੀਟਾਂ, ਪ੍ਰਿੰਟ/ ਫੋਟੋਸਟੇਟ ਪਹਿਲਾਂ ਤੋਂ ਹੀ ਤਿਆਰ ਕਰਵਾ ਕੇ ਰੱਖ ਲਈ ਜਾਵੇ। ਵਿਭਾਗ ਵੱਲੋਂ ਇਹ ਕਿਹਾ ਗਿਆ ਹੈ ਕਿ ਮਾਵਾਂ ਦੀ ਇਸ ਵਰਕਸ਼ਾਪ ਵਿੱਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਕੋਵਿਡ-19 ਸੰਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮਾਵਾਂ ਦੀ ਇਸ ਵਰਕਸ਼ਾਪ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਰਾਹੀਂ ਵੀ ਸ਼ੇਅਰ ਕੀਤੀਆਂ ਜਾਣ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾ ਸਕੇ। ਵਿਭਾਗ ਵੱਲੋਂ ਮਾਰਚ ਮਹੀਨੇ ਵਿੱਚ ਕਰਵਾਈ ਜਾਣ ਵਾਲੀ ਗਰੈਜੂਏਸ਼ਨ ਸੇਰੇਮਨੀ ਬਾਰੇ ਵੀ ਮਾਵਾਂ ਨੂੰ ਜਾਣਕਾਰੀ ਦੇਣ ਦੀ ਹਦਾਇਤ ਜਾਰੀ ਕੀਤੀ ਗਈ ਹੈ।

यूक्रेन में फंसे जालंधर के विद्यार्थियों की जानकारी एकत्रित करने के लिए ज़िला प्रशासन ने हेल्पलाइन नंबर किया जारी

जालंधर, 25 फरवरी (न्यूज़ हंट)- यूक्रेन में फंसे जालंधर के विद्यार्थियों सम्बन्धित जानकारी एकत्रित करने के लिए ज़िला प्रशासन की तरफ से शुक्रवार को एक हेल्पलाइन नंबर 0181 -2224417 जारी किया गया है, जिससे वहां फंसे जिले के लोगों की जानकारी एकत्रित की जा सके और माँगे जाने पर राज्य सरकार के द्वारा सम्बन्धित अथारिटी को तुरंत दी जा सके।

इस सम्बन्धित जानकारी देते हुए डिप्टी कमिशनर घनश्याम थोरी ने कहा कि यह सूचना जब भी माँगी जाएगी, सम्बन्धित अथारिटी के साथ सांझी करने के लिए तैयार होगी। उन्होंने कहा कि ज़िला प्रशासन की तरफ से किसी भी अधिकारिक संचार से पहले सक्रिय प्रयास के तौर पर यह जानकारी एकत्रित की जा रही है, जिससे माँगे जाने पर राज्य सरकार के द्वारा विदेश मंत्रालय के साथ सांझी की जा सके।

डिप्टी कमिशनर ने कहा कि जिन लोगों के पारिवारिक सदस्य यूक्रेन में फंसे हुए है, वह इस हेल्पलाइन पर जानकारी सांझी कर सकते है। उन्होंने आगे कहा कि लोग डिप्टी कमिशनर दफ़्तर, कमरा नं. 22 में भी दफ़्तरी समय दौरान यूक्रेन में फंसे अपने पारिवारिक सदस्यों या रिशतेदारों के बारे में जानकारी दे सकते है। उन्होंने बताया कि यूक्रेन में फंसे व्यक्ति का नाम, पिता का नाम, पासपोर्ट नंबर, यूनिवर्सिटी /कालेज का नाम, यूक्रेन में उसका पता आदि सहित अधिक से अधिक जानकारी प्रदान करनी होगी, जिससे सारी अपेक्षित जानकारी तुरंत सम्बन्धित आधिकारियों के साथ सांझी की जा सके।

आदमपुर चार -मार्गीय प्राजैकट के अंतर्गत 121 एक्वायर निर्माण को हटाने की प्रक्रिया शुरू

जालंधर, 25 फरवरी (न्यूज़ हंट)- नैशनल हाईवे नंबर 70 पर चल रहे चार -मार्गीय प्राजैकट की रफ़्तार में तेज़ी लाने के लिए ज़िला प्रशासन जालंधर की तरफ से आज आदमपुर फ्लाईओवर के निर्माण के लिए 650 मीटर ज़मीन के हिस्से में आती 121 ऐकुआइर निर्माण /ढांचों को हटाने की प्रक्रिया की शुरुआत की गई।

डिप्टी कमिशनर जालंधर घनश्याम थोरी ने इस सम्बन्धित जानकारी देते हुए बताया कि इस चार मार्गीय प्राजैकट के अंतर्गत नैशनल हाईवेज अथारटी आफ इंडिया (ऐन.ऐच.ए.आई.) की तरफ से ज़मीन का यह 650 मीटर हिस्सा एक्वायर किया गया है, जहाँ फ्लाईओवर बनाने का काम चल रहा है।उन्होंने आगे कहा कि ज़मीन एक्वायर करने की प्रक्रिया के अंतर्गत प्रशासन की तरफ से 33.63 करोड़ रुपए की राशि जारी की जा चुकी है ,परन्तु कुछ नाजायज क़ब्ज़ा करने वालो की तरफ से कब्ज़ा नहीं छोड़ा जा रहा। उन्होंने यह भी बताया कहा कि इस सम्बन्धित कम्पीटैंट अथारटी आफ लैड्ड ऐक्यूजीशन की तरफ से 15 अक्तूबर 2022 को अखबारों में जनतक नोटिस जारी किया गया था, जिसमें ज़मीन मालिकों को 60 दिनों के अंदर एक्वायर की ज़मीन को खाली करने के लिए कहा गया था। इसी तरह सम्बन्धित इलाको में कई अनाऊंसमैंट भी की गई थी ,परन्तु कबज़ाधारको की तरफ से इनको खाली नहीं किया गया। उन्होंने बताया कि अब ज़िला प्रशासन की तरफ से इन 121 निर्माण को तोड़ने का काम शुरू कर दिया गया है।

डिप्टी कमिशनर ने यह भी बताया कि अब तक इस तरह की 41 निर्माण को हटा दिया गया है ,जबकि दूसरे ख़िलाफ़ कार्यवाही जारी है। उन्होंने बताया कि निर्माण को हटाने के बाद ज़मीन नैशनल हाईवे अथारटी आफ इंडिया (ऐन.ऐच.ए.आई.) को सौंप दी जायेगी जिससे अथारटी यहाँ फ्लाईओवर के चल रहे निर्माण को बिना किसी रुकावट के पूरा कर सके। उन्होंने कहा कि इस प्राजैकट के समय पर पूरा होने के साथ न सिर्फ़ जालंधर के यात्रियों बल्कि हिमाचल प्रदेश और साथ लगते दूसरे राज्यों के लोगों को भी यहाँ से निकलने समय बड़ी सुविधा मिलेगी।

ਮੁੱਖ ਚੋਣ ਅਫ਼ਸਰ ਨੇ ਜਲੰਧਰ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ, 25 ਫਰਵਰੀ (ਨਿਊਜ਼ ਹੰਟ)- ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ ਜਲੰਧਰ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕਰ ਕੇ 10 ਮਾਰਚ, 2022 ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਅਤੇ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਮੁੱਖ ਚੋਣ ਅਫ਼ਸਰ ਨੇ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਐਸ.ਐਸ.ਪੀ. (ਦਿਹਾਤੀ) ਸਤਿੰਦਰ ਸਿੰਘ ਦੇ ਨਾਲ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਦਫ਼ਤਰ ਡਾਇਰੈਕਟਰ ਲੈਂਡ ਰਿਕਾਰਡਜ਼ ਅਤੇ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਬਣਾਏ ਗਏ ਸਮੁੱਚੇ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਦੌਰਾ ਕੀਤਾ। ਉਨ੍ਹਾਂ ਹਰੇਕ ਸਟਰਾਂਗ ਰੂਮ ਵਿਖੇ ਈ.ਵੀ.ਐਮਜ਼ ਮਸ਼ੀਨਾਂ ਦੀ ਈ-ਨਿਗਰਾਨੀ ਤੋਂ ਇਲਾਵਾ ਲੋੜੀਂਦੀ ਫੋਰਸ ਦੀ ਤਾਇਨਾਤੀ ਸਮੇਤ ਸੁਰੱਖਿਆ ਪ੍ਰਬੰਧਾਂ ਦਾ ਮੁਆਇਨਾ ਕੀਤਾ, ਜਿਸ ਦੌਰਾਨ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਮੁੱਖ ਚੋਣ ਅਫ਼ਸਰ ਨੂੰ ਪੰਜਾਬ ਪੁਲਿਸ, ਪੰਜਾਬ ਆਰਮਡ ਪੁਲਿਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਸਮੇਤ ਸਮੁੱਚੇ ਸਟਰਾਂਗ ਰੂਮਾਂ ‘ਤੇ ਤਿੰਨ-ਪੱਧਰੀ ਸੁਰੱਖਿਆ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਪਾਰਦਰਸ਼ਤਾ ਬਣਾਈ ਰੱਖਣ ਲਈ ਸਟਰਾਂਗ ਰੂਮਾਂ ਦੇ ਬਾਹਰ ਐਲ.ਈ.ਡੀ. ਸਕਰੀਨਾਂ ਲਗਾਈਆਂ ਗਈਆਂ ਹਨ, ਜਿਸ ‘ਤੇ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ 24 ਘੰਟੇ ਲਾਈਵ ਸਟ੍ਰੀਮਿੰਗ ਰਾਹੀਂ ਈ.ਵੀ.ਐਮ ਮਸ਼ੀਨਾਂ ਨੂੰ ਦੇਖ ਸਕਦੇ ਹਨ।

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀ ਦੇ ਨੁਮਾਇੰਦਿਆਂ ਲਈ ਨਿਰਧਾਰਤ ਥਾਵਾਂ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਗੱਲਬਾਤ ਦੌਰਾਨ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ‘ਤੇ ਪੂਰੀ ਤਸੱਲੀ ਪ੍ਰਗਟ ਕੀਤੀ। ਸੀ.ਈ.ਓ. ਨੇ ਸਮੁੱਚੇ ਸਟਰਾਂਗ ਰੂਮਾਂ ਤੇ ਗਿਣਤੀ ਕੇਂਦਰਾਂ ਦੀ ਚੈਕਿੰਗ ਕਰ ਕੇ ਇੱਥੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਸਾਰੇ ਗਿਣਤੀ ਕੇਂਦਰਾਂ ‘ਤੇ ਗਿਣਤੀ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ.) ਓਜਸਵੀ ਅਲੰਕਾਰ ਅਤੇ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰ ਮੌਜੂਦ ਸਨ।

ਮੁੱਖ ਚੋਣ ਅਫ਼ਸਰ ਨੇ ਸਟਰਾਂਗ ਰੂਮਾਂ ਦੀ ਕੀਤੀ ਚੈਕਿੰਗ

ਹੁਸ਼ਿਆਰਪੁਰ, 24 ਫਰਵਰੀ (ਨਿਊਜ਼ ਹੰਟ)- ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਰਿਆਤ-ਬਾਹਰਾ ਇੰਸਟੀਚਿਊਟ ਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.) ਹੁਸ਼ਿਆਰਪੁਰ ਵਿਖੇ ਬਣਾਏ ਸਟਰਾਂਗ ਰੂਮਾਂ ਦੀ ਚੈਕਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ੍ਰੀ ਧਰੁਮਨ ਐਚ.ਨਿੰਬਾਲੇ ਵੀ ਮੌਜੂਦ ਸਨ।

ਸਟਰਾਂਗ ਰੂਮ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਲਈ ਰਿਆਤ-ਬਾਹਰਾ ਇੰਸਟੀਚਿਊਟ ਵਿਖੇ 6 ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਇਕ ਵਿਧਾਨ ਸਭਾ ਹਲਕੇ ਦਾ ਸਟਰਾਂਗ ਰੂਮ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦੋਵੇਂ ਥਾਵਾਂ ’ਤੇ ਸੁਰੱਖਿਆ ਸਬੰਧੀ ਪ੍ਰੋਟੋਕਾਲ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮ ਦੀ ਸੁਰੱਖਿਆ ਦੇ ਲਿਹਾਜ਼ ਨਾਲ ਇਥੇ ਸੈਂਟਰ ਆਰਮਡ ਪੁਲਿਸ ਫੋਰਸ (ਸੀ.ਏ.ਪੀ.ਐਫ.) ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਟਰਾਂਗ ਰੂਮਾਂ ਦੀ ਬਰੀਕੀ ਨਾਲ 24 ਘੰਟੇ ਨਿਗਰਾਨੀ ਰੱਖਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਸਮੇਤ ਐਲ.ਈ.ਡੀ. ਸਕਰੀਨਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਉਮੀਦਵਾਰਾਂ ਲਈ ਸਟਰਾਂਗ ਰੂਮਾਂ ਤੋਂ ਬਾਹਰ ਪੰਡਾਲ ਲਗਾ ਕੇ ਐਲ.ਈ.ਡੀ. ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਇਸ ਲਈ ਸਾਰੇ ਉਮੀਦਵਾਰ ਸਮੇਂ-ਸਮੇਂ ’ਤੇ ਸੁਰੱਖਿਆ ਪ੍ਰਬੰਧ ਦੇਖਦੇ ਰਹਿਣ।

ਡਾ. ਐਸ. ਕਰੁਣਾ ਰਾਜੂ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਵਾਰ ਚੋਣ ਪ੍ਰਕਿਰਿਆ ਵਿਚ ਕੋਵਿਡ-19 ਪ੍ਰੋਟੋਕਾਲ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੂਰੇ ਸੂਬੇ ਵਿਚ ਹੁਣ ਤੱਕ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨਾਲ ਸਬੰਧਤ 22 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 16 ਹਜ਼ਾਰ ਦੇ ਕਰੀਬ ਸ਼ਿਕਾਇਤਾਂ ਸੀ-ਵਿਜ਼ਲ, 3000 ਦੇ ਕਰੀਬ ਸ਼ਿਕਾਇਤਾਂ ਟੋਲ ਫਰੀ ਨੰਬਰ 1950 ਅਤੇ ਬਾਕੀ ਸ਼ਿਕਾਇਤਾਂ ਹੋਰ ਮਾਧਿਅਮ ਰਾਹੀਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਵਿਚ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਨਾਲ ਸਬੰਧਤ 3 ਹਜ਼ਾਰ ਤੋਂ ਵੱਧ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਪੋਲਿੰਗ ਡੇਅ ਦੌਰਾਨ 33 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਮਾਮਲੇ ਨਾਰਕੋਟਿਕਸ, ਐਕਸਾਈਜ਼ ਆਦਿ ਨਾਲ ਸਬੰਧਤ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਈ.ਵੀ.ਐਮਜ਼ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਆਜ਼ਾਦ, ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਚੋਣਾਂ ਕਰਵਾਈਆਂ ਗਈਆਂ ਹਨ ਅਤੇ 10 ਮਾਰਚ ਨੂੰ ਵੀ ਪੂਰੇ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ, ਦਸੂਹਾ, ਉੜਮੁੜ, ਹੁਸ਼ਿਆਰਪੁਰ, ਚੱਬੇਵਾਲ ਅਤੇ ਗੜ੍ਹਸ਼ੰਕਰ ਲਈ ਸਟਰਾਂਗ ਰੂਮ ਰਿਆਤ-ਬਾਹਰਾ ਇੰਸਟੀਚਿਊਟ ਵਿਖੇ ਬਣਾਏ ਗਏ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਲਈ ਸਟਰਾਂਗ ਰੂਮ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 7 ਵਿਧਾਨ ਸਭਾ ਹਲਕਿਆਂ ਲਈ ਬਣਾਏ ਸਟਰਾਂਗ ਰੂਮਾਂ ਦੀ ਰੋਜ਼ਾਨਾ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਪ੍ਰਬੰਧਾਂ ਨੂੰ ਬਰਕਰਾਰ ਰੱਖਿਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਐਸ.ਪੀ. ਸ੍ਰੀ ਅਸ਼ਵਨੀ ਕੁਮਾਰ, ਚੋਣ ਤਹਿਸੀਲਦਾਰ ਸ੍ਰੀ ਹਰਮਿੰਦਰ ਸਿੰਘ ਵੀ ਮੌਜੂਦ ਸਨ।

Russia says it destroyed 74 Ukrainian military facilities including 11 air bases

The Russian military has destroyed 74 Ukrainian military facilities, including 11 air bases, an AP report said quoting Russia’s Defense Ministry on Thursday. The ministry also confirmed the loss of a Su-25 attack jet due to “pilor error.” Further, Defense Minister Sergei Shoigu ordered that Ukrainian servicemen be treated “with respect” and those who lay down their weapons offered safe corridors.

Meanwhile, as many as 40 Ukrainian soldiers and around 10 civilians have been killed by Russian shelling, a Reuters report quoting Ukrainian President Volodymyr Zelenskiy adviser, said on Thursday. The AFP reported that Ukraine said it killed ‘around 50 Russian occupiers’ without providing details. The casualties are the latest in a series of fast-paced developments that began when Russian President Vladimir Putin announced a military operation in Ukraine early Thursday.Following Putin’s invasion order, explosions were reported in several areas of Ukraine and air sirens went off in Kyiv, indicating that the capital city is under attack.

Ukrainian President Volodymyr Zelenskiy on Thursday said that the country has severed diplomatic relations with Russia after Moscow launched an all-out invasion of Ukraine by land, air and sea on Thursday, the biggest attack by one state against another in Europe since World War Two and confirmation of the worst fears of the West. Zelenskiy has declared martial law in the country and Ukrainian foreign minister vowed to fight and defeat Russia.

ਮੁੱਖ ਚੋਣ ਅਫ਼ਸਰ ਨੇ ਸਟਰਾਂਗ ਰੂਮਾਂ ਦੀ ਕੀਤੀ ਚੈਕਿੰਗ

ਪਠਾਨਕੋਟ 24 ਫਰਵਰੀ (ਨਿਊਜ਼ ਹੰਟ)- ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਐਸ. ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਵਿਖੇ ਬਣਾਏ ਸਟਰਾਂਗ ਰੂਮਾਂ ਦੀ ਚੈਕਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਯਮ ਅਗਰਵਾਲ, ਐਸ.ਐਸ.ਪੀ. ਪਠਾਨਕੋਟ ਸ੍ਰੀ ਸੁਰਿੰਦਰਾ ਲਾਂਬਾ, ਸ. ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰਕਲ੍ਹਾ-ਕਮ- ਰਿਟਰਨਿੰਗ ਅਫਸਰ 001 ਸੁਜਾਨਪੁਰ , ਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਰਿਟਰਨਿੰਗ ਅਫ਼ਸਰ 002-ਭੋਆ (ਅ.ਜ.), ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ-ਕਮ- ਰਿਟਰਨਿੰਗ ਅਫਸਰ 003 ਪਠਾਨਕੋਟ, ਸ. ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ , ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ-ਕਮ-ਨੋਡਲ ਅਫਸਰ ਐਮ.ਸੀ.ਐਮ.ਸੀ. ਪਠਾਨਕੋਟ, ਸਤੀਸ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਵੀ ਮੌਜੂਦ ਸਨ।

ਸਟਰਾਂਗ ਰੂਮ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਲਈ ਐਸ. ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਵਿਖੇ ਬਣਾਏ ਸਟਰਾਂਗ ਰੂਮਾਂ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਨ੍ਹਾ ਸਥਾਨਾਂ ਤੇ ਸੁਰੱਖਿਆ ਸਬੰਧੀ ਪ੍ਰੋਟੋਕਾਲ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮ ਦੀ ਸੁਰੱਖਿਆ ਦੇ ਲਿਹਾਜ਼ ਨਾਲ ਇਥੇ ਸੈਂਟਰ ਆਰਮਡ ਪੁਲਿਸ ਫੋਰਸ (ਸੀ.ਏ.ਪੀ.ਐਫ.) ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਟਰਾਂਗ ਰੂਮਾਂ ਦੀ ਬਰੀਕੀ ਨਾਲ 24 ਘੰਟੇ ਨਿਗਰਾਨੀ ਰੱਖਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਸਮੇਤ ਐਲ.ਈ.ਡੀ. ਸਕਰੀਨਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਉਮੀਦਵਾਰਾਂ ਲਈ ਸਟਰਾਂਗ ਰੂਮਾਂ ਤੋਂ ਬਾਹਰ ਪੰਡਾਲ ਲਗਾ ਕੇ ਐਲ.ਈ.ਡੀ. ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਇਸ ਲਈ ਸਾਰੇ ਉਮੀਦਵਾਰ ਸਮੇਂ-ਸਮੇਂ ’ਤੇ ਸੁਰੱਖਿਆ ਪ੍ਰਬੰਧ ਦੇਖਦੇ ਰਹਿਣ।
ਡਾ. ਐਸ. ਕਰੁਣਾ ਰਾਜੂ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਵਾਰ ਚੋਣ ਪ੍ਰਕਿਰਿਆ ਵਿਚ ਕੋਵਿਡ-19 ਪ੍ਰੋਟੋਕਾਲ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਚਲਦਿਆਂ ਪੂਰੇ ਪੰਜਾਬ ਅੰਦਰ ਪੋਲਿੰਗ ਡੇਅ ਦੌਰਾਨ 33 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਮਾਮਲੇ ਨਾਰਕੋਟਿਕਸ, ਐਕਸਾਈਜ਼ ਆਦਿ ਨਾਲ ਸਬੰਧਤ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਈ.ਵੀ.ਐਮਜ਼ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਆਜ਼ਾਦ, ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਚੋਣਾਂ ਕਰਵਾਈਆਂ ਗਈਆਂ ਹਨ ਅਤੇ 10 ਮਾਰਚ ਨੂੰ ਵੀ ਪੂਰੇ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ।

ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ 3 ਵਿਧਾਨ ਸਭਾ ਹਲਕਿਆਂ ਲਈ ਬਣਾਏ ਸਟਰਾਂਗ ਰੂਮਾਂ ਦੀ ਰੋਜ਼ਾਨਾ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਪ੍ਰਬੰਧਾਂ ਨੂੰ ਬਰਕਰਾਰ ਰੱਖਿਆ ਜਾਵੇ।

डिप्टी कमिशनर ने किया स्ट्रांग रूमज़ का दौरा

जालंधर, 24 फरवरी (न्यूज़ हंट)- डिप्टी कमिशनर -कम -ज़िला चुनाव अधिकारी घनश्याम थोरी ने आज स्ट्रांग रूमज़ का दौरा करते हुए मौके पर मौजूद राजनीतिक पार्टियों के प्रतिनिधियों को यहाँ इलैक्ट्रानिक वोटिंग मशीनों और वोटर वैरीफिएबल पेपर आडिट ट्रेल मशीनों की सुरक्षा के लिए किए गए पुख़्ता प्रबंधों के बारे में विस्तार के साथ जानकारी प्रदान की।

सुरक्षा प्रबंधों से जानकार करवाते हुए डिप्टी कमिशनर ने बताया कि 20 फरवरी को वोटिंग प्रक्रिया पूरी होने के बाद प्रशासन की तरफ से ई.वी.एमज़ और वी.वी.पैटस को दफ़्तर डायरैक्टर लैड रिकारडज़, सरकारी आर्ट एंड स्पोर्टस कालेज, सरकारी मैरीटोरियस स्कूल में बनाए गए स्ट्रांग रूम में सख़्त सुरक्षा में रखा गया है और स्ट्रांग रूम की सीलबन्दी को यकीनी बनाया गया है।

उन्होंने बताया कि स्ट्रांग रूम की बहु -स्तरीय सुरक्षा यकीनी बनाई गई है। पंजाब पुलिस और पंजाब आर्म्ड पुलिस जहाँ बाहरी सुरक्षा घेरे को मज़बूती प्रदान कर रहे है वहीं सी.ए.पी.एफ. की तरफ से अंदरूनी सुरक्षा कवर प्रदान किया जा रहा है। इसके इलावा वोटिंग मशीनों की ई -निगरानी के लिए स्ट्रांग रूम वाली जगह पर सी.सी.टी.वी. कैमरे भी लगाए गए है, जिनके लिए निर्विघ्न बिजली स्पलाई और रिकार्डिंग बेकअप यकीनी बनाया गया है।

राजनीतिक पार्टी के प्रतिनिधियों ने ज़िला प्रशासन की तरफ से वोटिंग मशीनों की सुरक्षा के लिए किये गए पुख़्ता प्रंबंधों पर तसल्ली प्रकट की। उन्होंने राजनीतिक पार्टियों के प्रतिनिधियों के लिए वाटर प्रूफ़ टैंट, वोटिंग मशीनों की निगरानी के लिए एल.ई.डी. स्करीन, स्ट्रांग रूमज़ में सुरक्षा इंतज़ाम चैक करने सहित किए अन्य प्रबंधों पर भी संतोष व्यक्त किया।

ज़िक्रयोग्य है कि ई.वी.एमज़ और वी.वी.पैट मशीनें 10 मार्च गिनती वाले दिन तक स्ट्रांग रूमज़ ही रहेंगी, जो कि गिनती वाले दिन उम्मीदवारों और अबज़रवरों की मौजुदगी में खोले जाएंगे।

इस अवसर पर अतिरिक्त डिप्टी कमिशनर (विकास) जसप्रीत सिंह, सभी रिटर्निंग अधिकारी, चुनाव तहसीलदार सुखदेव सिंह आदि मौजूद थे।