19.4 C
Jalandhar
Tuesday, March 31, 2026
Home Blog Page 662

Drugs seized along India-Pakistan border in Punjab’s Gurdaspur, BSF jawan injured

Chandigarh, January 28 (News Hunt)- 47 kg of heroin, two pistols, some live ammunition and seven packets of opium seized. A BSF jawan was injured in an exchange of fire with Pakistani smugglers along the Indo-Pak border in Punjab’s Gurdaspur district on Friday, and the force recovered 47 kg heroin, two pistols and some ammunition, police said.

The incident took place at 5.15 am in an area falling under Chandu Wadala border outpost. Gurdaspur Senior Superintendent of Police Nanak Singh told PTI over phone that 47 kg of heroin, two pistols, some live ammunition and seven packets of opium had been recovered.

The jawan suffered a bullet injury in his head during the exchange of fire between the Border Security Force personnel and Pakistani smugglers, the SSP said, adding that he had been rushed to hospital.

ਜ਼ਿਲ੍ਹਾ ਹੁਸ਼ਿਆਰਪੁਰ ’ਚ 8 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਹੁਸ਼ਿਆਰਪੁਰ, 27 ਜਨਵਰੀ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਅੱਜ 8 ਉਮੀਦਵਾਰਾਂ ਵਲੋਂ ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 039-ਮੁਕੇਰੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਸ੍ਰੀ ਸਰਬਜੋਤ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ ਹਨ, ਜਦਕਿ 40-ਦਸੂਹਾ ਵਿਧਾਨ ਸਭਾ ਹਲਕੇ ਲਈ ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਸੁਸ਼ੀਲ ਕੁਮਾਰ ਸ਼ਰਮਾ ਅਤੇ ਮੀਨਾ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 041-ਉੜਮੁੜ ਲਈ ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਲਖਵਿੰਦਰ ਸਿੰਘ, 043-ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਲਈ ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਡਾ. ਸ਼ਿਵਾਨੀ ਅਰੋੜਾ ਤੋਂ ਇਲਾਵਾ ਆਮ ਆਦਮੀ ਪਾਰਟੀ ਵਲੋਂ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਅਤੇ ਵਿਭਾ ਸ਼ਰਮਾ ਨੇ ਕਾਗਜ਼ ਦਾਖਲ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 042-ਸ਼ਾਮਚੁਰਾਸੀ, 044-ਚੱਬੇਵਾਲ ਅਤੇ ਵਿਧਾਨ ਸਭਾ ਹਲਕਾ 045-ਗੜ੍ਹਸ਼ੰਕਰ ਲਈ ਕੋਈ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ ਹੈ।

ਸ੍ਰੀਮਤੀ ਰਿਆਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਉਮੀਦਵਾਰ ਸਮੇਤ ਸਿਰਫ਼ ਤਿੰਨ ਵਿਅਕਤੀਆਂ ਨੂੰ ਰਿਟਰਨਿੰਗ ਅਫ਼ਸਰ ਦੇ ਕਮਰੇ ਵਿਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ, ਜਿਥੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ 1 ਫਰਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ, ਜਦਕਿ 30 ਜਨਵਰੀ ਨੂੰ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਕੀਤੇ ਜਾਣਗੇ। ਇਸ ਤੋਂ ਇਲਾਵਾ 29 ਜਨਵਰੀ ਦਿਨ ਸ਼ਨੀਵਾਰ ਨੂੰ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ ਅਤੇ ਨਾਮਜ਼ਦਗੀ ਪੱਤਰ 4 ਫਰਵਰੀ 2022 ਨੂੰ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ 20 ਫਰਵਰੀ 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਜਾਵੇਗੀ।

ਸ੍ਰੀਮਤੀ ਰਿਆਤ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਲਈ ਕਮਰਾ ਨੰਬਰ 111 ਕੋਰਟ ਰੂਮ (ਦਫ਼ਤਰ, ਵਧੀਕ ਡਿਪਟੀ ਕਮਿਸ਼ਨਰ, ਜਨਰਲ) ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ ਗਰਾਊਂਡ ਫਲੋਰ ਮੁਕੇਰੀਆਂ, ਵਿਧਾਨ ਸਭਾ ਹਲਕਾ ਦਸੂਹਾ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ ਦਸੂਹਾ, ਵਿਧਾਨ ਸਭਾ ਹਲਕਾ ਉੜਮੁੜ ਲਈ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਲਈ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ (ਸਵਾਮੀ ਵਿਵੇਕਾਨੰਦ ਭਵਨ, ਨਿਊ ਧੋਬੀਘਾਟ ਚੌਕ), ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਹੁਸ਼ਿਆਰਪੁਰ ਅਤੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਲਈ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਗੜ੍ਹਸ਼ੰਕਰ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ।

ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਉਮੀਦਵਾਰ ਵਲੋਂ ਨਵੀਨਤਮ ਫਾਰਮ 26, ਹਲਫੀਆ ਬਿਆਨ ਆਨਲਾਈਨ ਵੀ ਭਰਿਆ ਜਾ ਸਕਦਾ ਹੈ। ਮੁੱਖ ਚੋਣ ਅਫ਼ਸਰ ਜਾਂ ਜ਼ਿਲ੍ਹਾ ਚੋਣ ਅਫ਼ਸਰ ਦੀ ਵੈਬਸਾਈਟ ਤੋਂ ਇਸ ਦਾ ਪ੍ਰਿੰਟ ਲਿਆ ਜਾ ਸਕਦਾ ਹੈ ਅਤੇ ਨੋਟਰਾਈਜੇਸ਼ਨ ਤੋਂ ਬਾਅਦ ਇਸ ਨੂੰ ਨਾਮਜ਼ਦਗੀ ਫਾਰਮ ਦੇ ਨਾਲ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਜਨਰਲ ਵਰਗ ਲਈ ਦਾਖਲਾ ਫੀਸ 10,000 ਰੁਪਏ ਅਤੇ ਰਾਖਵੀਂ ਸ਼੍ਰੇਣੀ (ਐਸ.ਸੀ., ਐਸ.ਟੀ.) ਲਈ ਦਾਖਲਾ ਫੀਸ 5000 ਰੁਪਏ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਵਲੋਂ ਵੱਧ ਤੋਂ ਵੱਧ 40 ਲੱਖ ਰੁਪਏ ਤੱਕ ਖਰਚ ਕੀਤਾ ਜਾ ਸਕਦਾ ਹੈ।

ਕੋਵਿਡ ਦੇ ਮੱਦੇਨਜ਼ਰ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ 1 ਫਰਵਰੀ ਤੱਕ ਪਾਬੰਦੀਆਂ ਵਿੱਚ ਵਾਧਾ

ਹੁਸ਼ਿਆਰਪੁਰ, 27 ਜਨਵਰੀ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਸ਼੍ਰੀਮਤੀ ਅਪਨੀਤ ਰਿਆਤ ਨੇ ਕੋਵਿਡ ਦੇ ਖਤਰੇ ਦੇ ਮੱਦੇਨਜ਼ਰ ਇੱਕ ਵਿਸ਼ੇਸ ਹੁਕਮ ਜਾਰੀ ਕਰਕੇ ਜ਼ਿਲ੍ਹੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ 1 ਫਰਵਰੀ 2022 ਤੱਕ ਵਧਾ ਦਿੱਤੀਆਂ ਹਨ।
ਇਨਡੋਰ (ਅੰਦਰ) ਅਤੇ ਆਊਟਡੋਰ (ਬਾਹਰ) 300 ਤੋਂ ਵੱਧ ਲੋਕਾਂ ਦੇ ਇੱਕਠ ਕਰਨ ‘ਤੇ ਵੀ ਰੋਕ ਲਗਾਈ ਗਈ ਹੈ। ਇਹ ਇੱਕਠ ਵੀ ਕੋਵਿਡ ਸਬੰਧੀ ਲਾਗੂ ਪ੍ਰੋਟੋਕਾਲ ਦੀ ਪਾਲਣਾ ਨਾਲ ਹੀ ਕੀਤਾ ਜਾ ਸਕੇਗਾ।

ਹੁਕਮ ਜਾਰੀ ਕਰਦਿਆਂ ਸ਼੍ਰੀਮਤੀ ਰਿਆਤ ਨੇ ਕਿਹਾ ਕਿ ਜਨਤਕ ਥਾਂਵਾਂ ਅਤੇ ਕੰਮ ਵਾਲੀਆਂ ਥਾਂਵਾਂ ‘ਤੇ ਮਾਸਕ ਪਾਉਣਾ ਲਾਜਮੀ ਹੋਵੇਗਾ ਅਤੇ ਨਾਲ ਹੀ ਜਨਤਕ ਥਾਂਵਾਂ ‘ਤੇ ਸਮਾਜਿਕ ਦੂਰੀ (6 ਫੁੱਟ) ਰੱਖਣੀ ਜ਼ਰੂਰੀ ਹੈ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਗੈਰ-ਜ਼ਰੂਰੀ ਆਵਾਜਾਈ ‘ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਰੋਕ ਰਹੇਗੀ। ਹਾਲਾਂਕਿ ਜ਼ਰੂਰੀ ਗਤੀਵਿਧੀਆਂ, ਸਮਾਨ ਦੀ ਢੋਆ-ਢੁਆਈ, ਸਰਕਾਰੀ ਕੰਮਕਾਜ ਆਦਿ ਦੀ ਆਗਿਆ ਹੋਵੇਗੀ। ਇਸੇ ਤਰ੍ਹਾਂ ਬੱਸ ਤੋਂ ਉਤਰ ਕੇ ਆਪਣੇ ਘਰ ਜਾਣ ਦੀ ਆਗਿਆ ਵੀ ਇਸ ਸਮੇਂ ਦੌਰਾਨ ਹੋਵੇਗੀ। ਵੈਕਸੀਨ, ਸਿਹਤ ਯੰਤਰ ਅਤੇ ਟੈਸਟਿੰਗ ਕਿੱਟ ਦੀ ਆਵਾਜਾਈ ‘ਤੇ ਕੋਈ ਰੋਕ ਨਹੀਂ ਹੋਵੇਗੀ।

ਇਸੇ ਤਰ੍ਹਾਂ ਸਕੂਲ, ਕਾਲਜ, ਯੂਨੀਵਰਸਿਟੀਆਂ ਕੋਚਿੰਗ ਸੰਸਥਾਨ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ, ਜਦ ਕਿ ਆਨਲਾਈਨ ਵਿਧੀ ਨਾਲ ਪੜ੍ਹਾਈ ਜਾਰੀ ਰਹੇਗੀ । ਮੈਡੀਕਲ ਤੇ ਨਰਸਿੰਗ ਕਾਲਜ ਰੋਜ਼ਾਨਾ ਦੇ ਆਧਾਰ ‘ਤੇ ਕੰਮ ਕਰਨਗੇ।

ਸਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ ਨੂੰ 50 ਫੀਸਦੀ ਸਮੱਰਥਾ ਨਾਲ ਹੀ ਖੋਲ੍ਹਣ ਦੀ ਆਗਿਆ ਹੋਵੇਗੀ ਬਸ਼ਰਤੇ ਸਾਰਾ ਸਟਾਫ ਪੂਰੀ ਤਰਾਂ ਵੈਕਸੀਨੇਟਿਡ ਹੋਵੇ। ਏਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਣਗੀਆਂ।

ਇਸ ਤੋਂ ਇਲਾਵਾ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ ਜਿਸ ਨੇ ਮਾਸਕ ਪਾਇਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ। ਪੂਰੀ ਤਰ੍ਹਾਂ ਵੈਕਸੀਨੇਟਿਡ, 72 ਘੰਟਿਆਂ ਪਹਿਲਾਂ ਵਾਲੀ ਆਰ.ਟੀ.ਪੀ.ਸੀ.ਆਰ ਨੈਗੇਟਿਵ ਰਿਪੋਰਟ ਵਾਲਿਆਂ ਨੂੰ ਹੀ ਜ਼ਿਲ੍ਹੇ ਅੰਦਰ ਆਉਣ ਦੀ ਇਜਾਜਤ ਹੋਵੇਗੀ। ਦਿਵਆਂਗ ਵਿਅਕਤੀ ਅਤੇ ਗਰਭਵਤੀ ਔਰਤਾਂ ਨੂੰ ਦਫਤਰ ਵਿਚ ਆਉਣ ਤੋਂ ਛੋਟ ਦਿੱਤੀ ਜਾ ਸਕਦੀ ਹੈ ਪਰ ਉਨ੍ਹਾਂ ਤੋਂ ਘਰ ਤੋਂ ਕੰਮ ਲਿਆ ਜਾ ਸਕਦਾ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ 1 ਫਰਵਰੀ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Delhi schools to remain shut; restaurant and bars allowed to operate with 50 per cent capacity

New Delhi 27 January (News Hunt)- The Delhi government on Thursday announced that schools in the national capital will remain shut till further orders but allowed the restaurant, bars and cinema halls to operate with 50 per cent capacity as Covid-19 cases dropped significantly.

The decision to this effect was taken during a high-level meeting by the Delhi Disaster Management Authority (DDMA) which was called to review the Covid-19 situation in the national capital.

The meeting also discussed the lifting of restrictions in the national capital in view of the improving Covid-19 situation. The DDMA meeting was chaired by Lieutenant Governor Anil Baijal, which was held virtually and attended by Chief Minister Arvind Kejriwal and other top officials.

During the DDMA meeting, a decision to lift restrictions like weekend curfew and the odd-even system in the markets was also taken in view of the decreasing COVID cases in Delhi. The government offices have also been allowed to reopen with 50 per cent staff, the DDMA said.

Another decision taken at the meeting was to allow marriage ceremonies with a maximum of 200 guests in open areas and up to 50 per cent capacity at indoor venues. So far, only 20 people were allowed to attend these events at home. The night curfew imposed on weekdays from 10 pm to 5 am will continue, it said.

Hockey India suspends Hockey Punjab, forms three-member Adhoc Committee

Jalandhar, Jan 27 (News Hunt)- The suspension of the Hockey Punjab by the Hockey India (HI) is a major blow to Olympian Pargat Singh, President of the hockey body.

who is the president of jolt to apex body for the game of hockey in India, the Hockey India has suspended the Hockey Punjab taken stern notice of Hockey Punjab’s election fraud and dealt a major blow to the acting President of Punjab Hockey and Punjab Sports Minister Olympian Pargat Singh. .

Iqbal Singh Sandhu, a former PCS officer who is working as a Sports Whistle Blower against the sports mafia spread in the department of sports and Hockey Punjab has welcomed the decision of Hockey India and informed that as per the decision of the Hockey India Executive Boards 89th meeting, Hockey Punjab has been considered a defaulter and liable for disaffiliation since it is not following any guidelines or instructions that cover good governance, transparency and good ethical practices, the Executive Board of the Hockey India has taken stern notice and suspended the Hockey Punjab until free and fair elections can be held by the Ad Hoc Committee.

Former Secretary-General of Surjit Hockey Society Sandhu further said that Hockey India has formed a three-member ad hoc committee for the day-to-day working of the Hockey Punjab, keeping in view the interests of Punjab players. Bhola Nath Singh, Olympian Balwinder Singh Shammi and Cdr. R.K. Srivastava has been appointed Chairman, Member, and Convener, respectively.

It is recalled that hockey Olympian turned politician Pargat Singh while Director (Sports), Punjab in year 2009 shake hands with the Sharomani Alaki Dal President & Dy. CM Sukhbir Singh Badal to dislodge DGP, Punjab from the Post of President as the control of the Punjab Hockey was used to be with Police Department. In October 2009, Deputy Chief Minister Sukhbir Singh Badal became the President and Pargat Singh as Secretary-General by setting up a new body called namely Hockey Punjab.

Sandhu further said that when Akali government in 2017 lost in elections, Olympian Pargat Singh, MLA of Akali Dal had joined hands with Congress and removed former Deputy Chief Minister Sukhbir Singh Badal from the post of President and appointed Nitin Kohli, a local businessman. They have been exchanging turns while playing this game.

Sandhu further informed that this historic decision of Hockey India has created a wave of happiness among all the hockey players of Punjab and their parents on hearing this news and they hoped that Hockey India shall also take identical action against the district level hockey bodies as they have failed to conduct similar elections and also failed to hold district championships in the sub-junior, junior and senior categories and jeopardized the future of the emerging players.

ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਨੇ ਕੰਪਲੇਟ/ਕਾਲ ਸੈਂਟਰ ਦੀ ਕੀਤੀ ਸਥਾਪਨਾ

ਪਠਾਨਕੋਟ, 27 ਜਨਵਰੀ (ਨਿਊਜ਼ ਹੰਟ)-ਸ. ਗੁਰਸਿਮਰਨ ਸਿੰਘ ਢਿੱਲੋਂ ਉਪ ਮੰਡਲ ਮੈਜਿਸਟਰੇਟ –ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾ-2022 ਨੂੰ ਮੁੱਖ ਰੱਖਦੇ ਹੋਏ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਵੱਲੋਂ ਕੰਪਲੇਟ/ਕਾਲ ਸੈਂਟਰ ਦੀ ਸਥਾਪਨਾ ਕਰ ਦਿੱਤੀ ਗਈ ਹੈ। ਜਿਸਦਾ ਟੈਲੀਫੋਨ ਨੰਬਰ 0186-2345626 ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਨਾਲ ਸਬੰਧਤ ਕਿਸੇ ਕਿਸਮ ਦੀ ਸਿਕਾਇਤ ਜਾਂ ਇੰਨਕੁਆਰੀ ਲਈ ਉਕਤ ਨੰਬਰ ਤੇ ਕਿਸੇ ਸਮੇਂ ਵੀ ਗੱਲ ਕੀਤੀ ਜਾ ਸਕਦੀ ਹੈ ਅਤੇ ਇਹ ਸੇਵਾ 24 ਘੰਟੇ ਲਈ ਹੈ।

“Know Your Candidate” (ਆਪਣੇ ਉਮੀਦਵਾਰ ਨੂੰ ਜਾਣੋ) ਮੋਬਾਇਲ ਐਪ ਰਾਹੀਂ ਵੋਟਰ ਜਾਣ ਸਕਣਗੇ ਆਪਣੇ ਵਿਧਾਨ ਸਭਾ ਚੋਣ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ।

ਪਠਾਨਕੋਟ, 27 ਜਨਵਰੀ (ਨਿਊਜ਼ ਹੰਟ)- ਸ੍ਰੀ ਸੰਯਮ ਅਗਰਵਾਲ (ਆਈ.ਏ.ਐਸ.) ਡਿਪਟੀ ਕਮਿਸਨਰ-ਕਮ-ਜਿਲ੍ਹਾ ਚੋਣ ਅਫਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸਨ ਵੱਲੋਂ ਸੁਰੂ ਕੀਤੀ ਗਈ ਮੋਬਾਇਲ ਐਪ “Know Your Candidate” (ਆਪਣੇ ਉਮੀਦਵਾਰ ਨੂੰ ਜਾਣੋਂ) ਰਾਹੀਂ ਹੁਣ ਵੋਟਰ ਆਪਣੇ ਵਿਧਾਨ ਸਭਾ ਹਲਕੇ ਜਾਂ ਰਾਜ ਦੇ ਕਿਸੇ ਵੀ ਵਿਧਾਨ ਸਭਾ ਚੋਣ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰਾਂ ਨਾਲ ਸਬੰਧਤ ਸਾਰੇ ਵੇਰਵੇ ਜਾਣ ਸਕਣਗੇ। ਇਸ ਐਪ ਰਾਹੀਂ ਵੋਟਰਾਂ ਨੂੰ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵੀ ਪੂਰੀ ਜਾਣਕਾਰੀ ਮਿਲ ਸਕੇਗੀ।

ਜਿਲ੍ਹਾ ਚੋਣ ਅਫਸਰ ਨੇ ਜਿਲ੍ਹੇ ਦੇ ਸਮੁੱਚੇ ਵਸਨੀਕਾਂ ਨੂੰ ਇਸ ਐਪਲੀਕੇਸਨ ਨੂੰ ਆਪਣੇ ਮੋਬਾਇਲ ਵਿੱਚ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਹੋਇਆਂ ਦੱਸਿਆ ਕਿ ਇਹ ਐਪ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਪਾਰਦਰਸੀ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਭਾਰਤ ਚੋਣ ਕਮਿਸਨ ਦੀ ਵੈੱਬਸਾਈਟ ਤੇ ਵੀ ਉਪਲੱਬਧ ਹੈ।

ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਨਾਮਜਦਗੀ ਪੱਤਰਾਂ ਵਿੱਚ ਆਪਣੇ ਅਪਰਾਧਿਕ ਪਿਛੋਕੜ ਨੂੰ ਦਰਜ ਕਰਨਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਡਿਜੀਟਾਈਜੇਸਨ ਸਮੇਂ ਰਿਟਰਨਿੰਗ ਅਫਸਰ ਨੂੰ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਸਬੰਧੀ ਹਾਂ ਜਾਂ ਨਾ ਦੇ ਚੈੱਕ ਬਾਕਸ ਤੇ ਕਲਿਕ ਕਰਨਾ ਹੋਵੇਗਾ ਅਤੇ ਨਾਮਜਦਗੀ ਸਮੇਂ ਉਮੀਦਵਾਰ ਵੱਲੋਂ ਜਮ੍ਹਾਂ ਕਰਵਾਏ ਗਏ ਦਸਤਾਵੇਜਾਂ ਨੂੰ ਸਕੈਨ ਕਰਕੇ ਅਪਲੋਡ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਫਸਰ ਇਹ ਯਕੀਨੀ ਬਣਾਉਣਗੇ ਕਿ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਵਾਲੇ ਦਸਤਾਵੇਜ ਸਹੀ ਹਨ। ਇਸ ਤੋਂ ਬਾਅਦ ਕੋਈ ਵੀ ਨਾਗਰਿਕ ਇਸ ਨੂੰ “Know Your candidate” (ਆਪਣੇ ਉਮੀਦਵਾਰ ਨੂੰ ਜਾਣੋ) ਐਪ ਰਾਹੀਂ ਦੇਖ ਸਕਦਾ ਹੈ।

ਸਾਹਪੁਰ ਚੋਕ ਵਿਖੇ ਛਾਪਾਮਾਰੀ ਕਰਕੇ ਮੈਡੀਕਲ ਏਜੰਸੀ ਤੋਂ ਪਕੜੀਆਂ 8430 ਗੋਲੀਆਂ

ਪਠਾਨਕੋਟ, 27 ਜਨਵਰੀ (ਨਿਊਜ਼ ਹੰਟ)- ਸ੍ਰੀ ਸੰਯਮ ਅਗਰਵਾਲ (ਆਈ.ਏ.ਐਸ.) ਡਿਪਟੀ ਕਮਿਸਨਰ-ਕਮ-ਜਿਲ੍ਹਾ ਚੋਣ ਅਫਸਰ, ਪਠਾਨਕੋਟ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਮਿਲੀ ਗੁਪਤ ਸੂਚਨਾ ਤੇ ਅਧਾਰ ਤੇ ਡਰੱਗ ਕੰਟਰੋਲ ਅਫਸਰ, ਐਂਟੀ ਨਾਰਕੋਟਿਕ ਸੈਲ ਪਠਾਨਕੋਟ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਇੱਕ ਮੈਡੀਕਲ ਏਜੰਸੀ ਤੇ ਛਾਪਾਮਾਰੀ ਕਰਕੇ ਭਾਰੀ ਸੰਖਿਆਂ ਵਿੱਚ ਸਟੋਰ ਕੀਤੀਆਂ ਦਵਾਈਆਂ ਜਬਤ ਕੀਤੀਆਂ ਗਈਆਂ ਹਨ।

ਜਾਣਕਾਰੀ ਦਿਦਿਆਂ ਡਾ. ਬਬਲੀਨ ਕੌਰ ਡਰੱਗ ਕੰਟਰੋਲ ਅਫਸਰ ਪਠਾਨਕੋਟ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਾਹਪੁਰ ਚੋਕ ਪਠਾਨਕੋਟ ਵਿਖੇ ਸਥਿਤ ਸੱਤਿਆਵਤੀ ਮੈਡੀਕਲ ਏਜੰਸੀ ਵਿੱਚ ਕੂਝ ਪ੍ਰਤੀਬੰਦਿਤ ਦਵਾਈਆਂ ਰੱਖੀਆਂ ਹੋਈਆਂ ਹਨ। ਜਿਸ ਤੇ ਕਾਰਵਾਈ ਕਰਦਿਆਂ ਉਨ੍ਹਾਂ ਵੱਲੋਂ ਇੰਸਪੈਕਟਰ ਅਨਿਲ ਕੁਮਾਰ ਐਂਟੀ ਨਾਰਕੋਟਿਕ ਸੈਲ ਪਠਾਨਕੋਟ ਅਤੇ ਪ੍ਰਵੀਨ ਕੁੰਨਦੇਰੀਆਂ ਅਧਿਕਾਰੀ ਨਾਰਕੋਟਿਕ ਕੰਟਰੋਲ ਬਿਊਰੋ ਦੇ ਨਾਲ ਛਾਪਾਮਾਰੀ ਕੀਤੀ ਗਈ। ਜਿਸ ਦੇ ਚਲਦਿਆਂ ਏਜੰਸੀ ਤੋਂ ਕਰੀਬ 8430 ਅਜਿਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਜਿਸ ਦਾ ਕੋਈ ਵੀ ਸੇਲ ਪਰਚੇਜ ਕਾਗਜਾਤ ਨਹੀਂ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗੋਲੀਆਂ ਦੀ ਕੀਮਤ ਕਰੀਬ 55 ਹਜਾਰ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜਬਤ ਕੀਤੀਆਂ ਗੋਲੀਆਂ ਵਿੱਚੋਂ Etizolam ਅਤੇ Clonazepam ਨਾਮ ਦੀਆਂ ਦਵਾਈਆਂ ਸਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੂਝ ਫਿਜੀਸੀਅਨ ਸੈਂਪਲ ਜੋ ਬਿਲਕੁਲ ਫ੍ਰੀ ਹੁੰਦੇ ਹਨ ਅਤੇ ਇਹ ਡਾਕਟਰਾਂ ਨੂੰ ਫ੍ਰੀ ਦਿੱਤੇ ਜਾਂਦੇ ਹਨ ਤਾਂ ਜੋ ਉਹ ਅੱਗੇ ਮਰੀਜਾਂ ਨੂੰ ਫ੍ਰੀ ਸੈਂਪਲ ਦੇ ਸਕਣ ਅਤੇ ਇਨ੍ਹਾਂ ਫਿਜੀਸੀਅਨ ਸੈਂਪਲਾਂ ਨੂੰ ਕੈਮਿਸਟ ਅਪਣੀਆਂ ਦੁਕਾਨਾਂ ਤੇ ਨਹੀਂ ਰੱਖ ਸਕਦੇ, ਇਨ੍ਹਾਂ ਸੈਂਪਲਾਂ ਨੂੰ ਵੀ ਪਕੜਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਦਵਾਈਆਂ ਜਬਤ ਕਰਕੇ ਇਨ੍ਹਾਂ ਦੀ ਰਿਪੋਰਟ ਅਸਿਸਟੈਂਟ ਡਰੱਗ ਐਡਮਿਨਸਟੇਸਨ ਪੰਜਾਬ ਨੂੰ ਭੇਜੇ ਗਏ ਹਨ ਅਤੇ ਰਿਪੋਰਟ ਆਉਂਣ ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

SIX FILED PAPERS ON SECOND DAY OF NOMINATION IN JALANDHAR

JALANDHAR, JANUARY 27 (News Hunt)- District Election Officer cum Deputy Commissioner Ghanshyam Thori said that as many as six candidates have filed their nominations today on the second day of nominations in Jalandhar district. He stated that three candidates each from Shahkot and Jalandhar North assembly constituencies have filed their papers before the returning officers concerned.

Divulging the details, the DC said that from Shahkot assembly segment Bachiter Singh, a candidate of Shiromani Akali Dal has filed his papers while Hardev Singh, his covering candidate Manjinder Kaur have filed papers from Indian National Congress.

Likewise, in Jalandhar North constituency BJP Candidate Krishan Dev Bhandari and his covering candidate Nina Bhandari have filed papers besides another candidate namely Baljinder Sodhi from Nationalist Justice Party has also filed his nomination.

Mr. Thori further mentioned that the notification for the elections was issued on January 25 and last date for filing nomination is February 1 adding that no nomination would be taken on January 30 on account of public holiday. He also said that the scrutiny of nomination papers would be held on February 2, and the last date for withdrawal is February 4. He categorically asked all the candidates to strictly adhere to the guidelines issued by the ECI with respect to violation of model code of conduct while filing their nominations as any kind of violation would be dealt with heavy hands. He also appealed to the candidates to follow Covid Appropriate Behavior during the entire election process.

73ਵੇਂ ਗਣਤੰਤਰ ਦਿਵਸ ’ਤੇ ਹੁਸ਼ਿਆਰਪੁਰ ’ਚ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਲਹਿਰਾਇਆ ਤਿਰੰਗਾ

ਹੁਸ਼ਿਆਰਪੁਰ, 26 ਜਨਵਰੀ (ਨਿਊਜ਼ ਹੰਟ)- ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਹੁਸ਼ਿਆਰਪੁਰ ਦੀ ਪੁਲਿਸ ਲਾਈਨ ਗਰਾਊਂਡ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਸ੍ਰੀਮਤੀ ਚੌਧਰੀ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ. ਧਰੁਮਨ ਐਚ ਨਿੰਬਾਲੇ ਵੀ ਉਨ੍ਹਾਂ ਨਾਲ ਮੌਜੂਦ ਸਨ। ਉਪਰੰਤ ਜ਼ਿਲ੍ਹਾ ਵਾਸੀਆਂ ਦੇ ਨਾਂਅ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ 15 ਅਗਸਤ 1947 ਨੂੰ ਦੇਸ਼ ਆਜ਼ਾਦ ਹੋਇਆ ਹੈ ਪਰ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਾਡਾ ਦੇਸ਼ ਗਣਰਾਜ ਬਣਿਆ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਰਾਜ ਦੇਸ਼ ਸਾਡੇ ਭਾਰਤ ਨੇ ਗਣਰਾਜ ਦੇ 72 ਵਰ੍ਹੇ ਪੂਰੇ ਕਰ ਲਏ ਹਨ ਅਤੇ ਅੱਜ ਸਾਰਾ ਮੁਲਕ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ।

ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੇ ਵੱਖ-ਵੱਖ ਧਰਮਾਂ, ਜਾਤਾਂ ਅਤੇ ਸਭਿਆਚਾਰਾਂ ਵਾਲੇ ਮੁਲਕ ਨੂੰ ਇਕ ਮਾਲਾ ਵਿਚ ਪਰੋਇਆ ਹੈ, ਜਿਸ ਸਦਕਾ ਅੱਜ ਸਾਡੇ ਮੁਲਕ ਨੂੰ ‘ਅਨੇਕਤਾ ਵਿਚ ਏਕਤਾ’ ਦੀ ਖੂਬਸੂਰਤ ਮਿਸਾਲ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਤਿੰਨਾਂ ਸੈਨਾਵਾਂ, ਅਰਧ ਸੈਨਿਕ ਬੱਲਾਂ ਤੋਂ ਇਲਾਵਾ ਸੂਬਾ ਪੁਲਿਸ ਦੇ ਬਹਾਦਰ ਜਵਾਨਾਂ ਨੂੰ ਜਿਥੇ ਸਲਾਮ ਕੀਤਾ, ਉਥੇ ਆਜ਼ਾਦੀ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਬਹਾਦਰ ਸੂਰਮਿਆਂ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਆਜ਼ਾਦੀ ਸੰਘਰਸ਼ ਦੌਰਾਨ 80 ਫੀਸਦੀ ਤੋਂ ਵੱਧ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਫਾਂਸੀ ਦੇ ਰੱਸੇ ਚੁੰਮਣ ਤੋਂ ਲੈ ਕੇ ਕਾਲੇ ਪਾਣੀ ਵਰਗੀਆਂ ਸਖਤ ਸਜਾਵਾਂ ਵੀ ਪੰਜਾਬੀਆਂ ਨੇ ਹੱਸ-ਹੱਸ ਕੇ ਕੱਟੀਆਂ ਹਨ। ਉਨ੍ਹਾਂ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ, ਸੁਖਦੇਵ ਥਾਪਰ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਮਦਨ ਲਾਲ ਢੀਂਗਰਾ ਸਮੇਤ ਆਜ਼ਾਦੀ ਸੈਨਾਨੀਆਂ ਨੂੰ ਵੀ ਸਿਜਦਾ ਕੀਤਾ।

ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਰੈਡ ਕਰਾਸ ਵਲੋਂ ਜ਼ਰੂਰਤਮੰਦਾਂ ਨੂੰ 20 ਸਿਲਾਈ ਮਸ਼ੀਨਾਂ ਤੋਂ ਇਲਾਵਾ 5 ਵੀਲ੍ਹ ਚੇਅਰਜ਼ ਵੀ ਸੌਂਪੀਆਂ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ 63 ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ। ਸਮਾਰੋਹ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ. ਸ਼੍ਰੀ ਮਾਨਵਜੀਤ ਸਿੰਘ ਦੀ ਅਗਵਾਈ ਵਿੱਚ ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੀ.ਆਰ.ਟੀ.ਸੀ. ਜਹਾਨਖੇਲਾਂ ਦੀ ਮਹਿਲਾ ਟੁਕੜੀ, ਪੰਜਾਬ ਹੋਮਗਾਰਡਜ਼, ਸਾਬਕਾ ਸੈਨਿਕ ਅਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਤੇ ਪੰਜਾਬ ਪੁਲਿਸ ਦੇ ਸਾਂਝੇ ਬੈਂਡ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ। ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ੍ਰੀ ਧਰੁਮਨ ਐਚ ਨਿੰਬਾਲੇ ਵਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਵੀ ਸੌਂਪਿਆ ਗਿਆ।

ਇਸ ਮੌਕੇ ਆਈ.ਜੀ. ਜਲੰਧਰ ਰੇਂਜ ਸ੍ਰੀ ਅਰੁਨ ਪਾਲ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਅਮਰਜੋਤ ਭੱਟੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਐਸ.ਪੀ. (ਹੈਡਕੁਆਟਰ) ਸ੍ਰੀ ਅਸ਼ਵਨੀ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਹਾਕਮ ਥਾਪਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।