16.1 C
Jalandhar
Wednesday, March 25, 2026
Home Blog Page 710

ज़िला प्रशासन द्वारा ‘बसेरा’योजना के अंतर्गत 21 लाभपातरियों को ज़मीन के मालिकाना अधिकार और सर्टिफिकेट किए प्रदान

जालंधर, 10 नवम्बर (न्यूज़ हंट)- ज़िला प्रशासन द्वारा पंजाब सरकार की ‘बसेरा’योजना के अंतर्गत झुग्गी -झौंपड़ियों में रहने वाले 21 परिवारों को ज़मीन के मालिकाना अधिकार और सर्टिफिकेट प्रदान किये गए।

ज़िला प्रशासन की तरफ से एस.डी.एम. हरप्रीत सिंह अटवाल ने नगर निगम अधीन आते जीवन सिंह कालोनी में रहने वाले 21 लाभपातरियों को ज़मीन के मालिकाना अधिकार और सर्टिफिकेट सौंपते बताया कि यह लाभपातरी आर्थिक तौर पर कमज़ोर वर्ग से सम्बन्ध रखते हैं, जोकि यहाँ करीब 20 सालों से रह रहे थे परन्तु इन के पास ज़मीन के मालिकाना अधिकार नहीं थे।

उन्होंने आगे बताया कि इन लाभपातरियों को सलम डवैलरज़ एक्ट अधीन ज़मीन के मालिकाना अधिकार सौंपे गए हैं। साथ ही यह भी बताया कि इन लाभपातरियों में 5 ऐसे लाभपातरी शामिल हैं, जिन को मालिकाना अधिकार बिल्कुल मुफ़्त सौंपे गए हैं।

उन्होंने बसेरा योजना को पंजाब सरकार की निवेकली स्कीम करार देते कहा कि ज़मीन के मालिकाना अधिकार प्राप्त करने के बाद यह लाभपातरी अब किसी भी वित्तीय संस्था से घर के लिए कर्ज़ लेने के लिए इन सरटीफिकेटों का प्रयोग कर सकेंगे। उन्होंने कहा कि मुख्य मंत्री चरनजीत सिंह चन्नी के नेतृत्व वाली राज्य सरकार की तरफ से हर वर्ग के लोगों को राहत देने के सहृदय यत्न किये जा रहे हैं और ज़िले में पंजाब सरकार की बसेरा स्कीम के अंतर्गत समूचे योग्य लाभपातरियों को जल्द कवर किया जायेगा।

इस अवसर पर एस.ई. राहुल धवन, ऐक्सियन मनधीर सिंह, एस.डी.ओ. सौरव संधू, जे.ई. नवजोत सिंह, पारूल, पारितोश, काऊंसलर प्रभ दयाल, श्रीमती बरिन्दरप्रीत कौर और अन्य मौजूद थे।

ਲਾਭਪਾਤਰੀਆਂ ਨੂੰ ਮੌਕੇ ‘ਤੇ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਲੀਗਲ ਏਡ ਕੈਂਪ

ਜਲੰਧਰ, 10 ਨਵੰਬਰ (ਨਿਊਜ਼ ਹੰਟ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੇ ਬੈਨਰ ਹੇਠ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ ਤਹਿਤ ਅੱਜ ਸੇਂਟ ਸੋਲਜਰ ਲਾਅ ਕਾਲਜ, ਜਲੰਧਰ ਵਿਖੇ ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ ਲਗਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ ਚਹਿਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਸ਼੍ਰੀ ਅਮਿਤ ਕੁਮਾਰ ਗਰਗ, ਸੀ.ਜੇ.ਐਮ ਜਲੰਧਰ ਅਤੇ ਡਾ. ਗਗਨਦੀਪ ਕੌਰ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੀ ਮੌਜੂਦ ਸਨ। ਸੇਂਟ ਸੋਲਜਰ ਲਾਅ ਕਾਲਜ, ਜਲੰਧਰ ਦੀ ਵਾਈਸ ਚੇਅਰਪਰਸਨ ਮੈਡਮ ਸੰਗੀਤਾ ਚੋਪੜਾ ਅਤੇ ਡਾਇਰੈਕਟਰ ਡਾ. ਸੁਭਾਸ਼ ਸ਼ਰਮਾ ਵੱਲੋਂ ਕਾਲਜ ਪਹੁੰਚਣ ‘ਤੇ ਉਨ੍ਹਾਂ ਦਾ ਗੁਲਦਸਤੇ ਦੇ ਕੇ ਸਨਮਾਨ ਕੀਤਾ ਗਿਆ।

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ ਵਿੱਚ ਜ਼ਿਲ੍ਹਾ ਜਲੰਧਰ ਦੇ ਵਿਭਾਗਾਂ ਜਿਵੇਂ ਸਮਾਜਿਕ ਸੁਰੱਖਿਆ ਦਫ਼ਤਰ, ਰੋਜ਼ਗਾਰ ਦਫ਼ਤਰ, ਰੈੱਡ ਕਰਾਸ ਦਫ਼ਤਰ, ਸਹਾਇਕ ਲੇਬਰ ਕਮਿਸ਼ਨਰ ਦਫ਼ਤਰ, ਜ਼ਿਲ੍ਹਾ ਲੀਡ ਬੈਂਕ ਦੇ ਦਫ਼ਤਰ, ਬਾਗਬਾਨੀ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਜ਼ਿਲ੍ਹਾ ਪਰਿਸ਼ਦ ਦਫ਼ਤਰ ਅਤੇ ਸਿਹਤ ਵਿਭਾਗ ਆਦਿ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣਤਾ ਪੈਨਸ਼ਨ, ਸਮਾਰਟ ਰਾਸ਼ਨ ਕਾਰਡ, ਰੋਜ਼ਗਾਰ, ਅਸੰਗਠਿਤ ਸੈਕਟਰ ਵਿੱਚ ਕੰਮ ਕਰਨ ਵਾਲੇ ਕਿਰਤੀਆਂ ਦੇ ਕਾਰਡਾਂ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਕੁੱਲ 15 ਸਟਾਲ ਲਗਾਏ ਗਏ ਸਨ ਅਤੇ ਇਨ੍ਹਾਂ ਵਿਭਾਗਾਂ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੌਕੇ ‘ਤੇ ਲਾਭ ਪ੍ਰਦਾਨ ਕੀਤੇ ਗਏ। ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਲਗਾਏ ਗਏ ਸਟਾਲਾਂ ਦਾ ਨਿਰੀਖਣ ਵੀ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਵਿੱਚ 2 ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਵੀਲ੍ਹਚੇਅਰ ਅਤੇ 2 ਲੋੜਵੰਦ ਔਰਤਾਂ ਨੂੰ ਮੌਕੇ ‘ਤੇ ਹੀ ਸਿਲਾਈ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਸਰਬੱਤ ਬੀਮਾ ਯੋਜਨਾ ਤਹਿਤ 5 ਲਾਭਪਾਤਰੀਆਂ ਨੂੰ ਬੀਮਾ ਯੋਜਨਾ ਕਾਰਡ, ਸਮਾਜਿਕ ਸੁਰੱਖਿਆ ਵਿਭਾਗ ਵੱਲ਼ੋਂ ਮੌਕੇ ‘ਤੇ ਹੀ 15 ਪੈਨਸ਼ਨਾਂ ਦੇ ਫਾਰਮ ਭਰੇ ਗਏ। ਇਸ ਦੇ ਨਾਲ ਨਾਲ ਰੋਜ਼ਗਾਰ ਦਫ਼ਤਰ ਨਾਲ ਸੰਬੰਧਤ ਸਕੀਮ ਦੇ 5 ਲਾਭਪਾਤਰੀਆਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਮੌਕੇ ‘ਤੇ ਹੀ 10 ਵਿਅਕਤੀਆਂ ਨੂੰ ਉਨ੍ਹਾਂ ਦੇ ਅਦਾਲਤੀ ਕੇਸਾਂ ਵਿੱਚ ਵਕੀਲ ਦੀ ਸਹਾਇਤਾ ਪ੍ਰਦਾਨ ਕੀਤੀ ਗਈ। ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਕੋਵਿਡ ਟੀਕਾਕਰਨ ਕੈਂਪ ਵਿੱਚ ਲਗਭਗ 70 ਵਿਅਕਤੀਆਂ ਦਾ ਟੀਕਾਕਰਨ ਵੀ ਕੀਤਾ ਗਿਆ। ਸਮਾਰਟ ਰਾਸ਼ਨ ਕਾਰਡ ਯੋਜਨਾ ਤਹਿਤ 15 ਵਿਅਕਤੀਆਂ ਨੂੰ ਹੀ ਮੌਕੇ ‘ਤੇ ਹੀ ਕਾਰਡ ਜਾਰੀ ਕੀਤੇ ਗਏ।

ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਡਾ. ਗਗਨਦੀਪ ਕੌਰ ਨੇ ਕਿਹਾ ਕਿ ਅੱਜ ਦੇ ਕੈਂਪ ਵਿੱਚ ਮੌਕੇ ‘ਤੇ ਹੀ ਲੋੜਵੰਦ ਵਿਅਕਤੀਆਂ ਨੂੰ ਉਨ੍ਹਾਂ ਦੇ ਕੇਸਾਂ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਉਨ੍ਹਾਂ ਆਖਿਆ ਕਿ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ ਤਹਿਤ ਜ਼ਿਲ੍ਹਾ ਜਲੰਧਰ ਦੇ ਹਰੇਕ ਪਿੰਡ ਦੇ ਨਾਲ-ਨਾਲ ਸਕੂਲਾਂ ਅਤੇ ਕਾਲਜਾਂ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਦਾ ਪ੍ਰਚਾਰ ਮਿਤੀ 14.11.2021 ਤੱਕ ਪੈਨਲ ਦੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਸਕੂਲਾਂ/ਕਾਲਜਾਂ ਦੇ ਮੁਖੀਆਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਰਾਹੀਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ ਅਤੇ ਪੀੜਤ ਮੁਆਵਜ਼ਾ ਸਕੀਮਾਂ ਦਾ ਲਾਭ ਲੈਣ ਲਈ ਉਨ੍ਹਾਂ ਦੇ ਜਿਲ੍ਹਾ ਕਚਿਹਰੀਆਂ ਵਿੱਚ ਸਥਿੱਤ ਝਗੜਾ ਨਿਵਾਰਣ ਕੇਂਦਰ ਜਾਂ ਟੋਲ ਫ੍ਰੀ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਗੀਤ ਪੇਸ਼ ਕੀਤੇ ਗਏ।

ਮੰਚ ਸੰਚਾਲਨ ਸ਼੍ਰੀ ਮਨਹਰ ਅਰੋੜਾ ਮੈਨੇਜਿੰਗ ਡਾਇਰੈਕਟਰ ਵੱਲੋਂ ਕੀਤਾ ਗਿਆ ਅਤੇ ਕਾਲਜ ਪ੍ਰਬੰਧਨ ਵੱਲ਼ੋਂ ਜੱਜ ਸਾਹਿਬਾਨਾਂ ਨੂੰ ਸਨਮਾਨ ਚਿੰਨ ਦਿੱਤੇ ਗਏ। ਇਸ ਮੌਕੇ ਪੈਨਲ ਦੀ ਵਕੀਲ ਹਰਲੀਨ ਕੌਰ ਵੱਲੋਂ ਮੁਫਤ ਕਾਨੂੰਨਾ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ ਅਤੇ ਪੀੜਤ ਮੁਆਵਜ਼ਾ ਸਕੀਮਾਂ ਸੰਬੰਧੀ ਵਿਸਥਾਰ ਨਾਲ ਜਾਣਾਕਾਰੀ ਦਿੱਤੀ ਗਈ ਅਤੇ ਆਮ ਲੋਕਾਂ ਨੂੰ ਪੈਂਫਲੈਟਸ ਵੀ ਵੰਡੇ ਗਏ।

ਇਸ ਮੌਕੇ ਪੈਨਲ ਦੇ ਵਕੀਲ ਸਾਹਿਬਾਨ, ਪੈਰਾ ਲੀਗਲ ਵਲੰਟੀਅਰ, ਸ਼੍ਰੀ ਜਗਨ ਨਾਥ ਸੀਨੀਅਰ ਅਸਿਸਟੈਂਟ (ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ) ਵੀ ਹਾਜਰ ਸਨ। ਇਸ ਪ੍ਰੋਗਰਾਮ ਨੂੰ ਸੇਂਟ ਸੋਲਜਰ ਲਾਅ ਕਾਲਜ, ਜਲੰਧਰ ਵਿਖੇ ਆਯੋਜਿਤ ਕਰਨ ਲਈ ਕਾਲਜ ਦੀ ਵਾਈਸ ਚੇਅਰਪਰਸਨ ਸੰਗੀਤਾ ਚੌਪੜਾ ਅਤੇ ਡਾਇਰੈਕਟਰ ਡਾ. ਸੁਭਾਸ਼ ਸ਼ਰਮਾ ਵੱਲੋਂ ਜੱਜ ਸਾਹਿਬਾਨ ਦਾ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦਾ ਧੰਨਵਾਦ ਕੀਤਾ ਗਿਆ।

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਵੱਖ ਵੱਖ ਸਕੂਲਾਂ ਦੇ ਕਰਵਾਏ ਪੇਟਿੰਗ ਮੁਕਾਬਲੇ

ਪਠਾਨਕੋਟ 10 ਨਵੰਬਰ (ਨਿਊਜ਼ ਹੰਟ)- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ.ਐਸ ਨਗਰ,ਵੱਲੋਂ ਪ੍ਰਾਪਤ ਹੋਏ ਦਿਸਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ “Pan India Awareness and Outreach Programme” from 2nd October, 2021 to 14thNovember, 2021 as a part of “Azadi Ka Amrit Mahotsav” and Legal Services Week from 08th to 14th November, 2021 ਦੇ ਤੋਰ ਤੇ ਮਨਾਇਆ ਜਾ ਰਿਹਾ ਹੈ ਜਿਸ ਦੇ ਵਿੱਚ ਸਬੰਧ ਸ੍ਰੀ ਮਹੁੰਮਦ ਗੁਲਜਾਰ, ਮਾਨਯੋਗ ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਅਗਵਾਈ ਹੇਠ ਅੱਜ ਮਿਤੀ 10.11.2021 ਨੂੰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਐਵਲਨ ਸੀਨੀਅਰ ਸਕੈਡੰਰੀ, ਸਕੂਲ ਪਠਾਨਕੋਟ ਵਿਖੇ ਪੰਜ ਸਕੂਲਾਂ ਸਰਕਾਰੀ ਸੀਨੀਅਰ ਸਕੈਡੰਰੀ (ਕੰ), ਸਕੂਲ, ਸਰਕਾਰੀ ਸੀਨੀਅਰ ਸਕੈਡੰਰੀ (ਮੁੰ), ਸਕੂਲ, ਪਠਾਨਕੋਟ, ਐਮ.ਸੀ.ਐਸ, ਸਕੂਲ ਪਠਾਨਕੋਟ, ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ, ਪਠਾਨਕੋਟ ਤੇ ਐਵਲਨ ਸੀਨੀਅਰ ਸਕੈਡੰਰੀ, ਸਕੂਲ ਪਠਾਨਕੋਟ ਦੇ ਵਿੱਚ ਬੱਚਿਆ ਦੇ ਪੈਟਿੰਗ ਅਤੇ ਰਾਇਟੰਗ ਮੁਕਾਬਲੇ ਕਰਵਾਏ ਗਏ ।

ਇਸ ਮੋਕੇ ਤੇ ਸ੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵੱਲੋਂ ਬੱਚਿਆ ਅਤੇ ਸਕੂਲ ਦੇ ਸਟਾਫ ਮੈਂਬਰ ਨੂੰ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵਿਕਟਮ ਮੁਆਵਜਾ ਸਕੀਮ, ਲੋਕ ਅਦਾਲਤਾਂ/ ਸਥਾਈ ਲੋਕ ਅਦਾਲਤਾਂ, ਮੈਡੀਏਸਨ ਅਤੇ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ dtlsa.ptk@punjab.gov.in ਤੇ ਸੰਪਰਕ ਕਰ ਸਕਦੇ ਹੋ । ਅਤੇ ਇਸ ਮੋਕੇ ਪਿ੍ਰੰਸੀਪਲ ਅਤੇ ਸਕੂਲ ਦਾ ਸਟਾਫ ਮੌਜੂਦ ਸੀ।

ਪੰਜਾਬ 09 ਨਵੰਬਰ (ਨਿਊਜ਼ ਹੰਟ)

ਖੇਤੀਬਾੜੀ ਮੰਤਰੀ ਸ: ਰਣਦੀਪ ਸਿੰਘ ਨਾਭਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਡੀਏਪੀ ਦੀ ਉਪਲਬਧਤਾ ਦਾ ਜਾਇਜ਼ਾ ਲੈਂਦੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਅਧਿਕਾਰੀਆਂ ਦੀ ਇੱਕ ਵਿਸ਼ਸ਼ ਟੀਮ ਦਾ ਗਠਨ ਕੀਤਾ ਹੈ ਜੋ ਦਿੱਲੀ ਵਿੱਚ ਰਹਿ ਕੇ ਭਾਰਤ ਸਰਕਾਰ ਨਾਲ ਬਿਹਤਰ ਤਾਲਮੇਲ ਬਣਾਏਗੀ ਤਾਂ ਜੋ ਪੰਜਾਬ ਵਿੱਚ ਡੀਏਪੀ ਦੀ ਉਪਲਬਧਤਾ ਸਬੰਧੀ ਮੰਗ ਨੂੰ ਸੁੱਚਜੇ ਢੰਗ ਨਾ ਪੂਰਾ ਕੀਤਾ ਜਾ ਸਕੇ।

ਪੰਜਾਬ 09 ਨਵੰਬਰ (ਨਿਊਜ਼ ਹੰਟ)

ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਮੋਹਾਲੀ ਦੇ ਸੈਕਟਰ-66 ਵਿੱਚ 350 ਬਿਸਤਰਿਆਂ ਵਾਲੇ ਅਤਿ-ਆਧੁਨਿਕ ਸਿਵਲ ਹਸਪਤਾਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ, ਜਿਸ ਦਾ ਨਾਮ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਮੋਹਾਲੀ ਰੱਖਿਆ ਜਾਵੇਗਾ। ਮੁੱਖ ਮੰਤਰੀ ਚੰਨੀ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ, ਸੈਕਟਰ-78 ਦੇ ਖੇਡ ਸਟੇਡੀਅਮ ਵਿੱਚ ਸਿੰਥੈਟਿਕ ਟਰੈਕ ਵਿਛਾਉਣ ਲਈ 7 ਕਰੋੜ ਰੁਪਏ ਨੂੰ ਮਨਜ਼ੂਰੀ ਅਤੇ ਸਨੇਟਾ ਅਤੇ ਘੜੂੰਆਂ ਦੀਆਂ ਡਿਸਪੈਸਰੀਆਂ ਨੂੰ ਕ੍ਰਮਵਾਰ ਪੀ.ਐਚ.ਸੀ. ਅਤੇ ਸੀ.ਐਚ.ਸੀ. ਵਜੋਂ ਅਪਗ੍ਰੇਡ ਕਰਨ ਦਾ ਐਲਾਨ।

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਇਆ ਗਿਆ ਲੋਕ ਸੁਵਿਧਾ ਕੈਂਪ

ਪਠਾਨਕੋਟ 9 ਨਵੰਬਰ (ਨਿਊਜ਼ ਹੰਟ)- ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਲੀਗਲ ਸਰਵਿਸ ਦਿਵਸ ਮੌਕੇ ਆਡੀਟੋਰੀਅਮ ਪਠਾਨਕੋਟ ਵਿਖੇ ਜਿਲ੍ਹਾ ਤੇ ਸੈਸਨ ਜੱਜ ਪਠਾਨਕੋਟ –ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ੍ਰੀ ਮੁਹੰਮਦ ਗੁਲਜਾਰ ਦੀ ਪ੍ਰਧਾਨਗੀ ਹੇਠ ਜਨ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਕਿਰਤ ਵਿਭਾਗ, ਕਾਰਪੋਰੇਟ ਵਿਭਾਗ, ਬਿਜਲੀ ਵਿਭਾਗ, ਮਾਲ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਭਾਗ ਲਿਆ।

ਇਸ ਮੌਕੇ ਤੇ ਜਿਲ੍ਹਾ ਤੇ ਸੈਸਨ ਜੱਜ ਸ੍ਰੀ ਮੁਹੰਮਦ ਗੁਲਜਾਰ ਨੇ ਸਮ੍ਹਾਂ ਰੌਸਨ ਕਰਕੇ ਕੈਂਪ ਦੀ ਸੁਰੂਆਤ ਕੀਤੀ। ਇਸ ਮੌਕੇ ਜਿਲ੍ਹਾ ਤੇ ਸੈਸਨ ਜੱਜ ਮੁਹੰਮਦ ਗੁਲਜਾਰ ਵੱਲੋਂ ਮਜਦੂਰਾਂ ਨੂੰ ਲੇਬਰ ਕਾਰਡ ਅਤੇ ਆਯੂਸਮਾਨ ਕਾਰਡ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਆਪਣੇ ਸਟਾਲ ਲਗਾਏ ਗਏ, ਜਿਸ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਲੋਕਾਂ ਦੇ ਕੰਮ ਕਰਵਾਏ ਗਏ। ਜਿਸ ਵਿੱਚ ਕਿਰਤ ਵਿਭਾਗ ਵੱਲੋਂ ਮਜਦੂਰਾਂ ਦੇ ਕਾਰਡ, ਜਦਕਿ ਬਜੁਰਗਾਂ, ਵਿਧਵਾਵਾਂ, ਅੰਗਹੀਣਾਂ ਦੀ ਪੈਨਸਨ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ, ਟਰਾਂਸਪੋਰਟ ਵਿਭਾਗ ਵੱਲੋਂ ਲੋਕਾਂ ਨੂੰ ਡਰਾਈਵਿੰਗ ਲਾਇਸੰਸ ਬਣਾਏ ਗਏ, ਰੁਜਗਾਰ ਵਿਭਾਗ ਵੱਲੋਂ ਬੇਰੁਜਗਾਰਾਂ ਦੇ ਨਾਂ ਦਰਜ ਕਰਵਾਏ ਗਏ, ਪੰਚਾਇਤ ਵਿਭਾਗ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

ਬਿਜਲੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਿਜਲੀ ਨਾਲ ਸਬੰਧਤ ਸਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਮਾਲ ਵਿਭਾਗ ਦੇ ਅਧਿਕਾਰੀਆਂ ਨੇ ਜਮੀਨ, ਮਾਲ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਕੀਤਾ। ਇਸ ਤੋਂ ਇਲਾਵਾ ਲੈਂਡ ਮਾਰਕ ਬੈਂਕ ਨਾਲ ਸਬੰਧਤ ਲੋਕਾਂ ਲਈ ਹੋਰ ਸਰਕਾਰੀ ਜਨ ਭਲਾਈ ਸਕੀਮਾਂ ਦੇ ਕੰਮ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਸਾਰੇ ਲੋਕਾਂ ਨੂੰ ਸਰਕਾਰ ਵਲੋਂ ਦਿਤੀ ਗਈ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਤਾਂ ਜੋ ਲੋਕ ਇੱਕ ਛੱਤ ਹੇਠਾਂ ਕੰਮ ਕਰਵਾ ਸਕਣ।
ਇਸ ਮੌਕੇ ਵਧੀਕ ਜਿਲ੍ਹਾ ਤੇ ਸੈਸਨ ਜੱਜ ਅਵਤਾਰ ਸਿੰਘ, ਸਕੱਤਰ ਕਮ ਸੀਜੀਐਮ ਰੰਜੀਵ ਪਾਲ ਸਿੰਘ ਚੀਮਾ, ਏਡੀਸੀ ਸੁਭਾਸ ਚੰਦਰ, ਡੀਡੀਪੀਓ ਸਤੀਸ ਕੁਮਾਰ, ਸਹਾਇਕ ਕਿਰਤ ਕਮਿਸਨਰ ਕੁੰਵਰ ਡਾਵਰ, ਲੇਬਰ ਇੰਸਪੈਕਟਰ ਮਨੋਜ ਸਰਮਾ, ਮੀਨਾ, ਨਿੰਮੀ ਸਰਮਾ, ਲਲਿਤਾ, ਸਰਬਜੀਤ ਕੌਰ, ਵਿਕਾਸ, ਡਾ. ਜਸਵੀਰ ਸਿੰਘ, ਸਤੀਸ ਸੈਣੀ, ਪ੍ਰੀਤਮ ਡੋਗਰਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਸਾਮਲ ਸਨ।

सरकारी सीनियर सेकंडरी स्कूल तारागढ़ में करवाए गए विद्यार्थियों के रंगोली मुकाबले।

पठानकोट, 9 नवंबर (न्यूज़ हंट)- सरकारी सीनियर सेकंडरी स्कूल तारागढ़ में स्कूल प्रिंसिपल दर्शन सैनी के नेतृत्व में विद्यार्थियों के रंगोली मुकाबले करवाए गए। मुकाबलों में स्कूल के अलग -अलग विद्यार्थियों ने बहुत ही उत्साह के साथ भाग लिया और रंगोली के द्वारा अलग -अलग संदेश दिए।
इस बारे जानकारी देते हुए स्कूल प्रिंसिपल दर्शन सैनी ने बताया कि दीवाली के त्योहार के मद्देनज़र ग्रीन दिवाली को उत्साहित करने के लिए विद्यार्थियों में रंगोली मुकाबले करवाए गए। उन्होंने बताया कि विद्यार्थियों ने रंगोली के द्वारा अलग -अलग संदेश दिए। रंगोली मुकाबलों के परिणाम के बारे जानकारी देते उन्होंने बताया कि बारहवीं कक्षा की कमर्स स्ट्रीम की छात्राएं जोशिका और समायली ने पहला स्थान, दूसरा स्थान बारहवीं नान मैडीकल की छात्राएं मानसीका और वर्षा ने व तीसरा स्थान ग्यारहवीं कक्षा की मेडिकल की छात्राओं हर्षिता और निधी ने प्राप्त किया है। उन्होंने बताया कि स्कूल मैनेजमेंट की तरफ से पुजीशनें प्राप्त करने वाले विद्यार्थियों को सम्मान चिह्न दे कर सम्मानित किया गया। इस मौके पर दीप्ति अबरोल, अनामिका सैनी, बलजीत कौर, राकेश पाल, प्रवीण गुप्ता, विनोद कुमार, निर्मल, जुझार सिंह, साहिल कलोत्तरा, पवन गुप्ता, रमनदीप, सोनम मुलतानी आदि उपस्थित थे।

सरकारी प्राइमरी स्कूल मिर्जापुर ब्लाक धार -2 के तीन विद्यार्थियों ने की पास नवोदय विद्यालय की प्रवेश परीक्षा।

पठानकोट, 9 नवंबर (न्यूज़ हंट)- नवोदय विद्यालय के लिए पिछले दिनों हुई प्रवेश परीक्षा में इस बार सरकारी प्राइमरी स्कूल मिर्जापुर ब्लाक धार -2 के 3 विद्यार्थियों ने सफलता हासिल की है।

इस संबंधी जानकारी देते हुए स्कूल हैड टीचर रोशन पठानिया, कक्षा इंचार्ज राजेश कुमार और ममता ने बताया कि हर साल नवोदय विद्यालय में दाखिला लेने के लिए एक प्रवेश परीक्षा होती है जिस में इस बार सरकारी प्राइमरी स्कूल मिर्जापुर के सुमित कदहान, प्रीत नमोत्तरा और मन्नत ने इस प्रवेश परीक्षा को पास किया है।

विद्यार्थियों की इस सफलता पर जिला शिक्षा अफसर (ऐ,शि.) बलदेव राज, उप जिला शिक्षा अफसर (ऐ.शि.) रमेश लाल ठाकुर, ब्लाक प्राइमरी शिक्षा अफसर राकेश ठाकुर और समूह स्कूल स्टाफ ने सभी विद्यार्थियों को बधाई दी और इस सफलता में आगे बढ़ते हुए ओर मेहनत करने के लिए सभी को प्रेरित किया।

इस दौरान गांव की पंचायत की तरफ से खुशी व्यक्त करते हुए सरपंच सीता देवी, एसएमसी चेयरमैन प्रेम सिंह और एसएमसी सदस्यों सरोज बाला, कांता देवी, सीमा, अनिल कुमार, ममता देवी की तरफ से इन विद्यार्थियों को बधाई दी गई और सम्मानित भी किया गया। उन्होंने कहा कि इन विद्यार्थियों ने परीक्षा को पास करके न सिर्फ अपने अभिभावकों और स्कूल बल्कि गांव का नाम रौशन किया है।

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਂਆਂ ਸੇਵਾਵਾਂ-ਡਿਪਟੀ ਕਮਿਸਨਰ

ਪਠਾਨਕੋਟ, 9 ਨਵੰਬਰ (ਨਿਊਜ਼ ਹੰਟ)- ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ’ਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਿਰਧਾਰਿਤ ਸੇਵਾ ਫ਼ੀਸ ਦੇਣੀ ਹੋਵੇਗੀ। ਆਮ ਜਨਤਾ ਨੂੰ ਮਿਤੀ 01 ਨਵੰਬਰ 2021 ਤੋਂ ਇਨ੍ਹਾਂ ਸੇਵਾਵਾਂ ਦਾ ਲਾਭ ਮਿਲਣਾ ਸੁਰੂ ਹੋ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਿਤ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸਬੰਧੀ ਜਿਵਂੇ ਕਿ ਬੈਕਲਾਗ ਸਰਟੀਫਿਕੇਟ, ਬੋਨਾਫਾਈਡ ਸਰਟੀਫਿਕੇਟ, ਟ੍ਰਾਂਸਕਿ੍ਰਪਟ ਅਤੇ ਸਾਰੇ ਡੀ.ਐਮ.ਸੀ ਅਤੇ ਡਿਗਰੀ ਸਬੰਧੀ, ਡੁਪਲੀਕੇਟ ਮਾਈਗ੍ਰੇਸ਼ਨ ਸਰਟੀਫਿਕੇਟ ਸਬੰਧੀ, ਡੁਪਲੀਕੇਟ ਡੀ.ਐਮ.ਸੀ ਸਬੰਧੀ, ਡੁਪਲੀਕੇਟ ਡਿੱਗਰੀ ਸਬੰਧੀ, ਤਸਦੀਕਸ਼ੁਦਾ ਡੀ.ਐਮ.ਸੀ ਤੇ ਡਿਗਰੀ ਸਬੰਧੀ, ਐਪਲੀਕੇਸ਼ਨ ਟਰਾਂਸਕਿ੍ਰਪਟ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਿਤ ਡੁਪਲੀਕੇਟ ਸਰਟੀਫਿਕੇਟ, ਸਰਟੀਫਿਕੇਟ ਦੀ ਤਰੁੱਟੀ ਸਬੰਧੀ, ਦਸਤਾਵੇਜਾਂ ਦੀ ਵੈਰੀਫਿਕੇਸ਼ਨ, ਇਸੂ ਆਫ਼ ਆਫੀਸੀਅਲ ਟ੍ਰਾਂਸਕਿ੍ਰਪਟ, ਡੀ.ਐਮ.ਸੀ ਜਾਰੀ ਕਰਵਾਉਣ ਸਬੰਧੀ, ਯੋਗਤਾ ਸਰਟੀਫਿਕੇਟਾਂ ਦੀ ਤਸਦੀਕ ਸਬੰਧੀ, ਨਤੀਜੇ ਅਤੇ ਰੀਵੈਲੂਯਏਸ਼ਨ ਸਬੰਧੀ, ਡੀ.ਐਮ.ਸੀ./ਡਿਗਰੀ ਤਸਦੀਕ ਸਬੰਧੀ, ਮਾਈਗਰੇਸ਼ਨ ਸਰਟੀਫਿਕੇਟ ਅਤੇ ਪ੍ਰੋਵੇਜ਼ਨਲ ਡਿੱਗਰੀ ਆਦਿ ਵਰਗੀਆ ਸੁਵਿਧਾਵਾਂ ਹੁਣ ਸੇਵਾ ਕੇਂਦਰਾਂ ਤੋਂ ਮਿਲ ਸਕਣਗੀਆ।

ਪੈਨ ਇੰਡੀਆ ਅਵੇਅਰਨੈੱਸ ਅਤੇ ਆਊਟਰੀਚ ਪ੍ਰੋਗਰਾਮਾਂ ਤਹਿਤ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਕਰਵਾਇਆ ਸੈਮੀਨਾਰ

ਜਲੰਧਰ, 9 ਨਵੰਬਰ (ਨਿਊਜ਼ ਹੰਟ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ 14 ਨਵੰਬਰ 2021 ਤੱਕ ਜ਼ਿਲ੍ਹਾ ਜਲੰਧਰ ਦੇ ਹਰੇਕ ਪਿੰਡ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਕਰਵਾਏ ਜਾ ਰਹੇ ਪੈਨ ਇੰਡੀਆ ਅਵੇਅਰਨੈੱਸ ਅਤੇ ਆਊਟਰੀਚ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ ‘ਤੇ ਕੇ.ਸੀ.ਐਲ. ਇੰਸਟੀਚਿਊਟ ਆਫ ਲਾਅ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਵਿੱਚ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਡਾ. ਗਗਨਦੀਪ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਿਨ੍ਹਾਂ ਦਾ ਡਾ. ਦਲਜੀਤ ਰਿਆਤ ਪ੍ਰਿੰਸੀਪਲ ਵੱਲੋਂ ਇੰਸਟੀਚਿਊਟ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਲਾਅ ਦੇ ਵਿਦਿਆਰਥੀਆਂ ਵੱਲੋਂ ਕਾਨੂੰਨੀ ਸੇਵਾਵਾਂ ਦਿਵਸ ਦੀ ਮਹੱਤਤਾ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ ਗਏ।

ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਡਾ. ਗਗਨਦੀਪ ਕੌਰ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ – 1987 ਮਿਤੀ 9.11.1995 ਨੂੰ ਸਾਰੇ ਭਾਰਤ ਵਿੱਚ ਲਾਗੂ ਹੋਇਆ ਸੀ ਅਤੇ ਇਸ ਕਰਕੇ ਇਸ ਦਿਨ ਦੀ ਕਾਨੂੰਨ ਦੇ ਖੇਤਰ ਵਿੱਚ ਵਿਸ਼ੇਸ਼ ਮਹੱਤਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀ, ਕਬੀਲੇ ਦੇ ਮੈਂਬਰ, ਔਰਤਾਂ/ਬੱਚੇ, ਹਿਰਾਸਤ ਵਿੱਚ ਵਿਅਕਤੀ, ਦਿਵਿਆਂਗ, ਉਦਯੋਗਿਕ ਕਾਮੇ ਅਤੇ ਹਰ ਉਹ ਵਿਅਕਤੀ ਕਾਨੂੰਨੀ ਸਹਾਇਤਾ ਲੈ ਸਕਦਾ ਹੈ, ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ।

ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕ ਅਦਾਲਤਾਂ ਲਗਾ ਕੇ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਇਆ ਜਾਂਦਾ ਹੈ ਅਤੇ ਅਗਲੀ ਲੋਕ ਅਦਾਲਤ 11 ਦਸੰਬਰ 2021 ਨੂੰ ਲਗਾਈ ਜਾ ਰਹੀ ਹੈ। ਉਨ੍ਹਾਂ ਮੀਡੀਏਸ਼ਨ ਸੈਂਟਰ ਅਤੇ ਅਪਰਾਧ ਪੀੜਤ ਮੁਆਵਜ਼ਾ ਸਕੀਮ ਸੰਬੰਧੀ ਵੀ ਜਾਗਰੂਕ ਕੀਤਾ ਅਤੇ ਦੱਸਿਆ ਕਿ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਵਿਕਲਪੀ ਝਗੜਾ ਨਿਵਾਰਨ ਕੇਂਦਰ ਜ਼ਿਲ੍ਹਾ ਕਚਿਹਰੀ ਜਲੰਧਰ ਜਾਂ ਟੋਲ ਫ੍ਰੀ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਕਾਲਜ ਦੇ ਵਿਹੜੇ ਵਿੱਚੋਂ ਇੱਕ ਰੈਲੀ ਵੀ ਕੱਢੀ ਗਈ।ਲਾਡੋਵਾਲੀ ਰੋਡ ਨੂੰ ਕਵਰ ਕਰਦੀ ਹੋਈ ਇਸ ਰੈਲੀ ਰਾਹੀਂ ਆਮ ਲੋਕਾਂ ਨੂੰ ਬੈਨਰਾਂ ਅਤੇ ਪੋਸਟਰਾਂ ਦੁਆਰਾ ਕਾਨੂੰਨੀ ਸਹਾਇਤਾ ਸਕੀਮਾਂ ਅਤੇ ਸਮਾਜਿਕ ਕੁਰੀਤੀਆਂ ਸਬੰਧੀ ਜਾਗਰੂਕ ਕੀਤਾ ਗਿਆ।

ਉਨ੍ਹਾਂ ਇਹ ਵੀ ਦੱਸਿਆ ਕਿ ਪੈਨ ਇੰਡੀਆਂ ਅਵੇਅਰਨੈਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਵਕੀਲਾਂ , ਪੈਰਾ ਲੀਗਲ ਵਲੰਟੀਅਰਜ਼, ਲਾਅ ਦੇ ਵਿਦਿਆਰਥੀਆਂ, ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਰਾਹੀਂ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਦਲਜੀਤ ਰਿਆਤ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਆਖਿਆ ਕਿ ਅਜਿਹੇ ਜਾਗਰੂਕਤਾ ਕੈਂਪ ਕਰਵਾਉਣ ਲਈ ਕਾਲਜ ਅੱਗੋਂ ਵੀ ਤੱਤਪਰ ਰਹੇਗਾ।

ਇਸ ਮੌਕੇ ਸੀਨੀਅਰ ਅਸਿਸਟੈਂਟ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਸ਼੍ਰੀ ਜਗਨ ਨਾਥ ਅਤੇ ਕਾਲਜ ਦੇ ਲਾਅ ਦੇ ਪ੍ਰੋਫੈਸਰ ਸਾਹਿਬਾਨ, ਸਟਾਫ਼ ਅਤੇ ਵਿਦਿਆਰਥੀ ਵੀ ਮੌਜੂਦ ਸਨ।