29.7 C
Jalandhar
Tuesday, March 24, 2026
Home Blog Page 717

STUBBLE BURNING: ADMINISTRATION IMPOSES ENVIRONMENTAL COMPENSATION WORTH Rs. 2.25 LAKH IN 90 CASES

Jalandhar, October 30 (NEWS HUNT)-In a bid to curtail the stubble burning practices in Jalandhar, the district administration has imposed an environmental componsation worth Rs. 2.25 lakh in 90 cases of stubble burning till October 29, this.

Divulging the details, Deputy Commissioner Ghanshyam Thori said that a multi-pronged strategy was being adopted by the authorities to curb such instances ranging from IEC campaign to enforcement drive.

The DC further added that so far red entries were made in 13 cases of stubble burning besides other action. He directed the officials to ensure that red entry was made in all instances, where stubble burning was verified by the competent authorities.

Thori further appealed the peasantry to not to resort to the stubble burning practices as the smog from the fire can aggravate problems for the asthma patients who were already suffering from compromised immune system.

The deputy commissioner asked officials to keep a close tab over the farm fire incidents by ensuring physical verification in each case. The deputy commissioner informed that a slew of measures were being taken by the administration to provide stubble management equipment to farmers at cheaper rates, especially free of cost to small and marginal farmers across all custom hiring centres. I-Khet app was also launched by the government wherein farmers can check the availability of such machinery at there nearest CHCs, he added.

Pointing out further, Additional Deputy Commissioner Amarjit Bains said that daily monitoring of farm fire incidents was being ensured through an elaborate mechanism where field officials make physical verification of each incident reported. Besides, awareness activities were being undertaken by the cooperative department, agriculture department and rural development & panchayat department.

Giving more details, Executive Engineer Punjab Pollution Control Board Sukhdev Singh said that stubble burning cases in Jalandhar have witnessed an decline of nearly 52 percent in two years with 389 cases reported this year till October 29, in comparison of 734 cases reported during the same period in 2019 while 683 cases were reported last year.

ਪੰਜਾਬ 30 ਅਕਤੂਬਰ (ਨਿਊਜ਼ ਹੰਟ)

ਪੰਜਾਬ ਦੇ ਯੋਜਨਾ ਵਿਭਾਗ ਨੇ ਯੂ.ਐਨ.ਡੀ.ਪੀਜ਼ ਦੇ ਸਸਟੇਨੇਬਲ ਡਿਵੈਲਪਮੈਂਟ ਗੋਲਜ਼ ਕੋਆਰਡੀਨੇਸ਼ਨ ਸੈਂਟਰ (ਐਸ.ਡੀ.ਜੀ.ਸੀ.ਸੀ.) ਦੇ ਸਹਿਯੋਗ ਨਾਲ ਅੱਜ ਇੱਥੇ ਐਕਸ਼ਨ ਐਵਾਰਡ ਜੇਤੂਆਂ ਦਾ ਸਨਮਾਨ ਕੀਤਾ। ਸਰਕਾਰੀ ਵਿਭਾਗਾਂ ਵਿਚੋਂ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਿਟਡ ਅਤੇ ਪੰਜਾਬ ਮਿਉਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ ਨੂੰ ਮਿਲਿਆ ਇਨਾਮ।

ਪੰਜਾਬ 30 ਅਕਤੂਬਰ (ਨਿਊਜ਼ ਹੰਟ)

ਮਾਲ ਤੇ ਮੁੜਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਅਤੇ ਖੇਤੀ ਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡਾ ਅਤੇ ਅਹਿਮ ਕਦਮ ਚੁੱਕਦੇ ਹੋਏ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਲਈ 416 ਕਰੋੜ ਰੁਪਏ ਤੋਂ ਵਧ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ 30 ਅਕਤੂਬਰ (ਨਿਊਜ਼ ਹੰਟ)

ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਨੇ ਗੰਨੇ ਦੀ ਫ਼ਸਲ ਨਾਲ ਸਬੰਧਿਤ ਮਸਲਿਆਂ ਦੇ ਹੱਲ ਲਈ ਅੱਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਹਨਾਂ ਨੇ ਗੰਨੇ ਦੇ ਸੀਜ਼ਨ 2021-22 ਲਈ ਪੰਜਾਬ ਦੀਆਂ ਸਹਿਕਾਰੀ ਤੇ ਪ੍ਰਾਈਵੇਟ ਖੰਡ ਮਿੱਲਾਂ 15 ਨਵੰਬਰ 2021 ਤੋਂ ਚਲਾਉਣ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆ ਸ਼ੁਰੂ ਕਰਨ ਦਾ ਕਿਸਾਨਾਂ ਨੂੰ ਭਰੋਸਾ ਦਿੱਤਾ। ਇਸਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਜੀ ਨੇ ਸਾਲ 2021-22 ਲਈ ਕਿਸਾਨਾਂ ਨੂੰ ਨਗਦ ਬਕਾਇਆ ਤੇ ਪਿਛਲੇ ਸੀਜ਼ਨਾਂ ਦਾ ਬਕਾਇਆ ਤੁਰੰਤ ਅਦਾ ਕਰਨ ਸਬੰਧੀ ਮਸਲੇ ਦੇ ਹੱਲ ਲਈ ਅਧਿਕਾਰੀਆਂ ਨੂੰ ਖੰਡ ਮਿੱਲ ਮਾਲਕਾਂ ਤੇ ਸਬੰਧਿਤ ਵਿਭਾਗਾਂ ਦੀ ਜਲਦ ਮੀਟਿੰਗ ਬੁਲਾਉਣ ਦੀ ਹਦਾਇਤ ਵੀ ਕੀਤੀ।

ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦੇ ਸਬੰਧ ਵਿੱਚ ਜਿਲ੍ਹਾ ਪਠਾਨਕੋਟ ਵੱਲੋਂ ਭੇਜੀਆਂ ਗਈਆਂ ਤਜਵੀਜਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਕਰ ਲਿਆ ਗਿਆ ਪ੍ਰਵਾਨ

ਪਠਾਨਕੋਟ, 29 ਅਕਤੂਬਰ (ਨਿਊਜ਼ ਹੰਟ)- ਸ਼੍ਰੀ ਸੰਯਮ ਅਗਰਵਾਲ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬਜੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦੇ ਸਬੰਧ ਵਿੱਚ ਇਸ ਜ਼ਿਲ੍ਹੇ ਵੱਲੋਂ ਭੇਜੀਆਂ ਗਈਆਂ ਤਜਵੀਜਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕਰਲਿਆ ਗਿਆ ਹੈ ਅਤੇ ਇਸ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ-2021 ਦੀ ਅੰਤਿਮ ਪ੍ਰਕਾਸ਼ਨਾ ਆਮ ਜਨਤਾ ਦੇ ਲਈ ਕਰ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਰੈਸ਼ਨਾਲਾਈਜੇਸ਼ਨ ਉਪਰੰਤ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਵਿੱਚ 19 ਪੋਲਿੰਗ ਸਟੇਸ਼ਨਾਂ ਅਤੇ ਵਿਧਾਨ ਸਭਾ ਚੋਣ ਹਲਕਾ 002-ਭੋਆ (ਅ.ਜ.) ਵਿੱਚ 10 ਪੋਲਿੰਗ ਸਟੇਸ਼ਨਾਂ ਦਾ ਵਾਧਾ ਹੋਇਆ ਹੈ। ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਵਿੱਚ 2 ਪੋਲਿੰਗ ਸਟੇਸ਼ਨ ਕਲੱਬ ਕੀਤੇ ਗਏ ਹਨ ਅਤੇ ਇਸ ਤਰ੍ਹਾਂ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਵਿੱਚ ਕੁੱਲ 27 ਪੋਲਿੰਗ ਸਟੇਸ਼ਨਾਂ ਦਾ ਵਾਧਾ ਹੋਇਆ ਹੈ।
ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਹੈ ਕਿ ਜ਼ਿਲ੍ਹੇ ਅੰਦਰ ਹੁਣ ਪੋਲਿੰਗ ਸਟੇਸ਼ਨਾਂ ਦੀ ਗਿਣਤੀ 553 ਤੋਂ ਵੱਧ ਕੇ 580 ਹੋ ਗਈ ਹੈ। ਪੋਲਿੰਗ ਸਟੇਸ਼ਨਾਂ ਦੀਆਂ ਅੰਤਿਮ ਪ੍ਰਕਾਸ਼ਿਤ ਸੂਚੀਆਂ ਆਮ ਜਨਤਾ ਦੀ ਜਾਣਕਾਰੀ ਹਿੱਤ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਅਤੇ ਜ਼ਿਲ੍ਹਾ ਚੋਣ ਦਫ਼ਤਰ, ਪਠਾਨਕੋਟ ਵਿੱਚ ਉਪਲੱਬਧ ਹਨ।

ਵਿਜੀਲੈਂਸ ਬਿਊਰੋ, ਪਠਾਨਕੋਟ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਦਫਤਰ ਤਹਿਸੀਲ ਪਠਾਨਕੋਟ ਵਿਖੇ ਕੀਤਾ ਗਿਆ ਸੈਮੀਨਾਰ ਆਯੋਜਿਤ

ਪਠਾਨਕੋਟ, 29 ਅਕਤੂਬਰ (ਨਿਊਜ਼ ਹੰਟ)- ਅੱਜ ਮਿਤੀ 29-10-2021 ਨੂੰ ਸ਼੍ਰੀ ਪ੍ਰੇਮ ਕੁਮਾਰ, ਪੀ.ਪੀ.ਐਸ., ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਪਠਾਨਕੋਟ ਦੀ ਰਹਿਨੁਮਾਈ ਹੇਠ ਇੰਸਪੈਕਟਰ ਇੰਦਰਜੀਤ ਸਿੰਘ, ਵਿਜੀਲੈਂਸ ਬਿਊਰੋ, ਪਠਾਨਕੋਟ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਦਫਤਰ ਤਹਿਸੀਲ ਪਠਾਨਕੋਟ ਵਿਖੇ ਸੈਮੀਨਾਰ ਕੀਤਾ ਗਿਆ।

ਜਿਸ ਦੌਰਾਨ ਹਾਜਰ ਵਿਅਕਤੀਆਂ ਨੂੰ ਭਿ੍ਰਸ਼ਟਾਚਾਰ ਰੋਕਣ ਲਈ ਜਾਗਰੂਕ ਕੀਤਾ ਗਿਆ ਅਤੇ ਵਿਜੀਲੈਂਸ ਬਿਊਰੋ ਪਾਸ ਸ਼ਿਕਾਇਤ ਦਰਜ ਕਰਾਉਣ ਸਬੰਧੀ ਫੋਨ ਨੰਬਰਾਂ ਅਤੇ ਈਮੇਲ ਆਈ.ਡੀ. ਬਾਰੇ ਸੂਚਨਾ ਦਿੱਤੀ ਗਈ। ਇਸ ਤੋਂ ਇਲਾਵਾ ਹਾਜਰੀਨ ਨੂੰ ਡਰਾਇਵਿੰਗ ਲਾਇਸੰਸ, ਫਰਦ ਜਮਾਂਬੰਦੀ, ਸੁਵਿਧਾ ਕੇਂਦਰਾਂ ਰਾਂਹੀ ਕੰਮ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਆਨਲਾਇਨ ਸੁਵਿਧਾਵਾਂ ਅਤੇ ਸਰਕਾਰੀ ਫੀਸਾਂ ਤੋ ਵੀ ਜਾਣੂ ਕਰਵਾਇਆ ਗਿਆ ਤਾਂ ਜੋ ਉਹ ਸਵੈ ਨਿਰਭਰ ਹੋ ਸਕਣ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ, ਪਠਾਨਕੋਟ ਦੇ ਕਰਮਚਾਰੀਆਂ ਵਲੋਂ ਜਨਤਕ ਥਾਵਾਂ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਪਠਾਨਕੋਟ ਵਿਖੇ ਭਿ੍ਰਸ਼ਟਾਚਾਰ ਰੋਕਣ ਸਬੰਧੀ ਵਿਜੀਲੈਂਸ ਬਿਊਰੋ ਨੂੰ ਸੂਚਨਾ ਦੇਣ ਸਬੰਧੀ ਵਿਜੀਲੈਂਸ ਜਾਗਰੂਕਤਾ ਹਫਤਾ 2021 ਦੇ ਬੈਨਰ ਤੇ ਪੰਫਲੈਟ ਲਗਾਏ ਗਏ। ਇਸ ਤੋ ਇਲਾਵਾ ਵਿਜੀਲੈਂਸ ਜਾਗਰੂਕਤਾ ਹਫਤਾ 2021 ਦੇ ਪੰਫਲੈਟ ਅਖਬਾਰਾਂ ਵਿੱਚ ਪੁਆਏ ਗਏ।

ਪੰਜਾਬ 29 ਅਕਤੂਬਰ (ਨਿਊਜ਼ ਹੰਟ)

ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਉਪ ਮੁੱਖ ਮੰਤਰੀ ਓ.ਪੀ. ਸੋਨੀ, ਜਿਨ੍ਹਾਂ ਕੋਲ ਇਸ ਵਿਭਾਗ ਦਾ ਚਾਰਜ ਵੀ ਹੈ, ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਕਿਹਾ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਸਵੱਛ ਭਾਰਤ ‘ਤੇ ਪ੍ਰੋਗਰਾਮ ਦਾ ਆਯੋਜਨ

ਪਠਾਨਕੋਟ, 29 ਅਕਤੂਬਰ (ਨਿਊਜ਼ ਹੰਟ)- ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਜੀ.ਐਨ.ਡੀ.ਯੂ. ਕਾਲਜ ਵਿੱਚ ਸਵੱਛਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਅਸਿਸਟੈਂਟ ਕਮਿਸਨਰ ਜਗਨੂਰ ਗਰੇਵਾਲ (ਪੀ.ਸੀ.ਐੱਸ.) ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਸਵੱਛ ਭਾਰਤ ਦੀ ਥੀਮ ਉੱਤੇ ਆਧਾਰਿਤ ਇਸ ਪ੍ਰੋਗਰਾਮ ਦੌਰਾਨ ਅਸਿਸਟੈਂਟ ਕਮਿਸਨਰ ਵੱਲੋਂ ਕਾਲਜ ਤੋਂ ਹੀ ਸਵੱਛਤਾ ਮੁਹਿੰਮ ਦੀ ਸੁਰੂਆਤ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਨੇ ਕਿਹਾ ਕਿ ਵਿਕਸਿਤ ਮੁਲਕਾਂ ਵੱਲੋਂ ਸਾਫ ਸਫਾਈ ਵੱਲ ਵਧੇਰੇ ਧਿਆਨ ਦਿੱਤਾ ਜਾਂਦਾ ਹੈ ਅਤੇ ਸਾਡੇ ਮੁਲਕ ਵਿਚ ਵੀ ਅਜਿਹੀ ਪਹਿਲ ਸਰਕਾਰ ਦੇ ਨਾਲ-ਨਾਲ ਲੋਕਾਂ ਨੂੰ ਕਰਨੀ ਹੋਵੇਗੀ। ਕਿਓਂਕਿ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾ ਕੋਈ ਨੀਤੀ ਸਫਲ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸਨ ਇਸ ਮੁੱਦੇ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਜਮੀਨੀ ਪੱਧਰ ‘ ਤੇ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਦੀ ਕੋਸਸਿ ਵੱਡੇ ਪੱਧਰ ‘ ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੱਧ ਚੜ੍ਹ ਕੇ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸਾਸਤਰੀ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ‘ਤੇ ਸਵੱਛਤਾ ਅਭਿਆਨ ਦਾ ਆਗਾਜ ਕੀਤਾ ਗਿਆ ਸੀ। ਉਹਨਾਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਇਸਨੂੰ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ।

ਡੀ.ਆਈ.ਓ. ਦਰਬਾਰ ਰਾਜ ਨੇ ਕਿਹਾ ਕਿ ਜਿਲ੍ਹੇ ਵਿੱਚ ਵੱਡੇ ਪੱਧਰ ਉੱਤੇ ਕੋਵਿਡ 19 ਦਾ ਮੁਫਤ ਟੀਕਾਕਰਣ ਅਭਿਆਨ ਚਲ ਰਿਹਾ ਹੈ। ਇਸੇ ਲੜੀ ਵਿਚ ਜੀ.ਐਨ.ਡੀ.ਯੂ. ਕਾਲਜ ਵਿੱਚ ਵੀ ਵੈਕਸੀਨੇਸਨ ਕੈਂਪ ਲਾਇਆ ਗਿਆ ਹੈ, ਜਿਸ ਦਾ ਇਲਾਕਾ ਵਾਸੀ ਲਾਹਾ ਚੁੱਕ ਰਹੇ ਨੇ।

ਇਸ ਮੌਕੇ ਕਾਲਜ ਦੀ ਪਿ੍ਰੰਸੀਪਲ ਰਾਕੇਸ ਮੋਹਨ ਸਰਮਾ ਨੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਵੱਛ ਭਾਰਤ ਮੁਹਿੰਮ ‘ਤੇ ਆਧਾਰਿਤ ਅਜਿਹੇ ਪ੍ਰੋਗਰਾਮ ਦੇਸ਼ ਭਰ ਵਿੱਚ ਕਰਵਾਏ ਜਾ ਰਹੇ ਨੇ, ਜੋ ਕਿ ਇਕ ਸਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਲੋਂ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਮੰਤਰਾਲੇ ਵਲੋਂ ਸਫਾਈ ਮੁਹਿੰਮ ਵਿੱਢਣ ਵਾਸਤੇ ਕਾਲਜ ਨੂੰ ਸਨਮਾਨ ਚਿੰਨ੍ਹ ਵਜੋਂ 6 ਕੂੜੇਦਾਨ ਵੀ ਭੇਂਟ ਕੀਤੇ ਗਏ।
ਇਸਦੇ ਨਾਲ ਹੀ ਮਿਉਂਸਪਲ ਕਾਰਪੋਰੇਸਨ ਦੇ ਹੈਲਥ ਅਫਸਰ ਡਾਕਟਰ ਐਨ.ਕੇ. ਸਿੰਘ, ਸੈਨਿਟਰੀ ਇੰਸਪੈਕਟਰ ਜਾਨੂ ਚਲੋਤਰਾ ਅਤੇ ਦੀਪਕ ਨੇ ਵੀ ਲੋਕਾਂ ਨੂੰ ਸਵੱਛਤਾ ਬਾਰੇ ਜਾਗਰੂਕ ਕੀਤਾ। ਪ੍ਰੋਗਰਾਮ ਦੌਰਾਨ ਕੌਮੀ ਏਕਤਾ ਨੂੰ ਮਜਬੂਤ ਕਰਨ ਸੰਬੰਧੀ ਸਹੁੰ ਵੀ ਚੁਕਾਈ ਗਈ, ਜਿਸ ਤਹਿਤ ਸਾਰੇ ਪ੍ਰਤੀਭਾਗੀਆਂ ਨੇ ਦੇਸ ਦੀ ਏਕਤਾ ਤੇ ਅਖੰਡਤਾ ਨੂੰ ਬਣਾਏ ਰੱਖਣ ਦਾ ਸੰਕਲਪ ਲਿਆ। ਇਸ ਪ੍ਰੋਗਰਾਮ ਵਿਚ ਐਨ.ਸੀ.ਸੀ. ਤੇ ਐਨ.ਐੱਸ.ਐੱਸ. ਨੇ ਵੱਧ ਚੜ੍ਹ ਕੇ ਲਿਆ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਕਾਲਜ ਤੋਂ ਹੀ ਸਵੱਛਤਾ ਮੁਹਿੰਮ ਦਾ ਆਗਾਜ ਕੀਤਾ ਗਿਆ, ਜਿਸ ਤਹਿਤ ਮੁੱਖ ਮਹਿਮਾਨ ਸਣੇ ਸਾਰਿਆਂ ਨੇ ਇਲਾਕਾ ਵਾਸੀਆਂ ਨੂੰ ਸਵੱਛਤਾ ਮੁਹਿੰਮ ਨੂੰ ਮਜਬੂਤ ਕਰਨ ਦਾ ਸੁਨੇਹਾ ਦਿੱਤਾ।
ਬਹਿਰਹਾਲ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਗਿਆ ਇਹ ਪ੍ਰੋਗਰਾਮ ਸਫਲ ਹੋ ਨਿੱਬੜਿਆ ਅਤੇ ਇਲਾਕਾ ਵਾਸੀਆਂ ਵਿੱਚ ਸਵੱਛਤਾ ਦੀ ਮਹੱਤਤਾ ਦੇ ਨਾਲ ਨਾਲ ਵਾਤਾਵਰਣ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੰਦਿਆਂ ਇੱਕ ਨਵੀਂ ਊਰਜਾ ਦਾ ਸੰਚਾਰ ਕਰ ਗਿਆ।

ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜੇ ਬਗੈਰ ਕਣਕ ਦੀ ਬਿਜਾਈ ਕਰਨ ਦੀ ਜ਼ਰੂਰਤ : ਬਲਾਕ ਖੇਤੀਬਾੜੀ ਅਫਸਰ

ਪਠਾਨਕੋਟ: 29 ਅਕਤੂਬਰ (ਨਿਊਜ਼ ਹੰਟ)- “ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ“ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕੇਂਦਰੀ ਪ੍ਰਯੋਜਿਤ ਸਕੀਮ ਫਸਲੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸਾਂਭ ਸੰਭਾਲ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਬਲਾਕ ਪਠਾਨਕੋਟ ਦੇ ਪਿੰਡ ਭੋਆ ਵਿਖੇ ਅਗਾਂਹਵਧੂ ਕਿਸਾਨ ਸੁਨੀਲ ਕੁਮਾਰ ਪੱਪੀ ਦੇ ਖੇਤਾਂ ਵਿੱਚ ਪ੍ਰਦਰਸ਼ਨੀ ਪਲਾਟ ਲਗਾਇਆ ਗਿਆ। ਇਸ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ,ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ,ਨਵੀਨ ਕੁਮਾਰ ਤਰਨਾਜ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਖੇਤਾਂ ਵਿੱਚ ਮਿਲਾ ਦੇਣੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਖਾਸ ਹਾਲਤਾਂ ਵਿੱਚ ਜਿਵੇਂ ਕਿ ਖਾਰੀਆਂ ਜ਼ਮੀਨਾਂ, ਘੱਟ ਪਾਣੀ ਜ਼ੀਰਣ ਦੀ ਸਮਰੱਥਾ ਅਤੇ ਲੰਮੇ ਸਮੇਂ ਤੱਕ ਜ਼ਮੀਨ ਵਿੱਚ ਵਧੇਰੇ ਨਮੀ ਦੇ ਕਾਰਨ ਝੋਨੇ/ਬਾਸਮਤੀ ਦੀ ਕਟਾਈ ਅਤੇ ਕਣਕ ਦੀ ਬਿਜਾਈ ਪਿਛੇਤੀ ਹੋ ਜਾਂਦੀ ਹੈ।ਉਨਾਂ ਕਿਹਾ ਕਿ ਇਸ ਤੋਂ ਇਲਾਵਾ ਅਗਲੀ ਫ਼ਸਲ ਦੀ ਬਿਜਾਈ ਕਰਨ ਲਈ ਖੇਤੀਬਾੜੀ ਮਸ਼ੀਨਾਂ ਦੀ ਸਮੇਂ ਸਿਰ ਵਰਤੋਂ ਨਹੀਂ ਹੋ ਸਕਦੀ।ਉਨਾਂ ਕਿਹਾ ਕਿ ਅਜਿਹੇ ਹਲਾਤਾਂ ਵਿੱਚ ਝੋਨੇ/ਬਾਸਮਤੀ ਦੀ ਕਟਾਈ ਉਪਰੰਤ ਖੇਤ ਵਿੱਚ ਖੜੇ ਫਸਲ ਦੇ ਕਚਰਿਆਂ ਵਿੱਚ ਛੱਟਾ ਦੇ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਉਨਾਂ ਕਿਹਾ ਕਿ ਪਿਛਲੇ ਦਿਨੀ ਹੋਈ ਬੇਮੌਸਮੀ ਵਰਖਾ ਕਾਰਨ ਜ਼ਿਆਦਾ ਸਿੱਲ ਵਾਲੇ ਇਲਾਕਿਆਂ ਵਿੱਚ ਕਣਕ ਦੀ ਬਿਜਾਈ ਪਿਛੇਤੀ ਹੋ ਸਕਦੀ ਹੈ, ਅਜਿਹੇ ਹਾਲਾਤਾਂ ਵਿੱਚ ਮਲਚਿੰਗ ਤਕਨੀਕ ਕਾਰਗਰ ਸਾਬਤ ਹੋ ਸਕਦੀ ਹੈ।ਉਨਾਂ ਕਿਹਾ ਕਿ ਕਟਾਈ ਉਪਰੰਤ ਫਸਲ ਦੀ ਰਹਿੰਦਖੂੰਹਦ ਨੂੰ ਖੇਤ ਵਿੱਚੋਂ ਹਟਾਏ ਬਗੈਰ ਖੜੇ ਕਚਰਿਆਂ ਵਿੱਚ 50 ਕਿਲੋ ਡਾਇਆ ਅਤੇ 40-45 ਕਿਲੋ ਬੀਜ ਦਾ ਛੱਟਾ ਦੇ ਦੇਣਾ ਚਾਹੀਦਾ ਹੈ ਅਤੇ ਛੱਟਾ ਦੇਣ ਉਪਰੰਤ ਮਲਚਰ ਜਾਂ ਕਟਰ ਕਮ ਸਪਰੈਡਰ ਨਾਲ ਪਰਾਲੀ ਨੂੰ ਛੋਟੇ ਛੋਟੇ ਟੁਕੜਿਆਂ ਵਿੱਚ ਕੱਟ ਕੇ ਇਕਸਾਰ ਖਿਲਾਰ ਦੇਣਾ ਚਾਹੀਦਾ ਹੈ ਤਾਂ ਜੋ ਕਣਕ ਸਹੀ ਤਰ੍ਹਾਂ ਉੱਗ ਸਕੇ।ਉਨਾਂ ਕਿਹਾ ਕਿ ਝੋਨੇ/ਬਾਸਮਤੀ ਦੀ ਕਟਾਈ ਤੋਂ ਬਾਅਦ ਬਿਜਾਈ ਕੀਤੀ ਗਈ ਕਣਕ ਨੂੰ ਪਹਿਲੀ ਸਿੰਚਾਈ ਸਮੇਂ ਸਿਫ਼ਾਰਸ਼ ਕੀਤੇ ਯੂਰੀਆ ਦੀ ਅੱਧੀ ਵਰਤੋਂ ਕਰੋ ਅਤੇ ਬਾਕੀ ਬਚੀ ਅੱਧੇ ਯੂਰੀਆ ਨੂੰ ਦੂਜੀ ਸਿੰਚਾਈ ਨਾਲ ਪਾਉ।ਉਨਾਂ ਕਿਹਾ ਕਿ ਇਸ ਤਕਨੀਕ ਵਿੱਚ ਮਲਚਿੰਗ ਹੋਣ ਕਾਰਨ ਨਦੀਨ ਬੁਹਤ ਘੱਟ ਉੱਗਦੇ ਹਨ ਜਿਸ ਕਾਰਨ ਨਦੀਨਨਾਸ਼ਕ ਦੇ ਛਿੜਕਾਅ ਦੀ ਵੀ ਜ਼ਰੂਰਤ ਨਹੀਂ ਪੈਂਦੀ।

ਉਨਾਂ ਕਿਹਾ ਕਿ ਇਸ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਨਾਲ ਜਿਥੇ ਨਦੀਨਨਾਸ਼ਕਾਂ ਦੀ ਵਰਤੋਂ ਘੱਟ ਹੁੰਦੀ ਹੈ, ਉਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਮਦਦ ਮਿਲਦੀ ਹੈ।ਉਨਾਂ ਕਿਹਾ ਕਿ ਖੇਤੀ ਮਸ਼ੀਨਰੀ ਮਹਿੰਗੀ ਹੋਣ ਕਾਰਨ ਸਮੂਹ ਬਣਾ ਕੇ ਖੇਤੀ ਮਸ਼ੀਨਰੀ ਖ੍ਰੀਦਣੀ ਚਾਹੀਦੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਉਨਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਵਾਤਾਵਰਣ ਸ਼ੁੱਧ ਹੋਵੇ, ਇਹ ਤਾਂ ਹੀ ਹੋ ਸਕਦਾ ਜੇਕਰ ਪਰਾਲੀ ਨੂੰ ਅੱਗ ਲਗਾ ਕੇ ਨਾਂ ਸਾੜਿਆ ਜਾਵੇ। ਸੁਨੀਲ ਕੁਮਾਰ ਪੱਪੀ ਨੇ ਦੱਸਿਆ ਕਿ ਕਣਕ ਦੀ ਬਿਜਾਈ ਲਈ ਮਲਚਿੰਗ ਤਕਨੀਕ ਜੇਕਰ ਕਾਮਯਾਬ ਰਹਿੰਦੀ ਹੈ ਤਾਂ ਖਰਚੇ ਘਟਾਉਣ ਵਿੱਚ ਬਹੁਤ ਮਦਦ ਮਿਲੇਗੀ।

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਹਾਈ ਸਕੂਲ, ਸਾਹਪੁਰਕੰਡੀ ਵਿਖੇ ਕੱਢੀ ਗਈ ਜਾਗਰੁਕਤਾ ਰੈਲੀ

ਪਠਾਨਕੋਟ, 29 ਅਕਤੂਬਰ (ਨਿਊਜ਼ ਹੰਟ)- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ.ਐਸ ਨਗਰ, ਰਾਹੀਂ ਪ੍ਰਾਪਤ ਹੋਏ ਦਿਸਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਹੋਏ “Pan India Awareness and Outreach Programme” from 2nd October, 2021 to 14thNovember, 2021 as a part of “Azadi Ka Amrit Mahotsav” and Legal Services Week from 08th to 14th November, 2021 ਦੇ ਤੋਰ ਤੇ ਮਨਾਇਆ ਜਾ ਰਿਹਾ ਹੈ ਇਸ ਸਬੰਧ ਵਿੱਚ ਅੱਜ ਮਿਤੀ 29.10.2021 ਨੂੰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਹਾਈ, ਸਕੂਲ ਸਾਹਪੁਰਕੰਡੀ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਲਗਾਇਆ ਅਤੇ ਨਾਲ ਰੈਲੀ ਕੱਢੀ ਗਈ ।

ਇਸ ਮੋਕੇ ਤੇ ਸ੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋਂ ਬੱਚਿਆ ਅਤੇ ਸਕੂਲ ਦੇ ਸਟਾਫ ਮੈਂਬਰ ਨੂੰ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵਿਕਟਮ ਮੁਆਵਜਾ ਸਕੀਮ, ਲੋਕ ਅਦਾਲਤਾ/ ਸਥਾਈ ਲੋਕ ਅਦਾਲਤਾ, ਮੈਡੀਏਸਨ ਅਤੇ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ dtlsa.ptk0punjab.gov.in ਤੇ ਸੰਪਰਕ ਕਰ ਸਕਦੇ ਹੋ । ਅਤੇ ਇਸ ਮੋਕੇ ਤੇ ਸ੍ਰੀ ਕੁੰਵਰ ਡਾਬਰ (ਕਿਰਤ ਤੇ ਸਲਾਹ ਅਫਸਰ), ਸ੍ਰੀ ਮਨੋਜ ਕੁਮਾਰ (ਲੇਬਰ ਇੰਮਫੋਸਮੈਂਟ ਅਫਸਰ), ਸ੍ਰੀ ਸਤ ਭੂਸਣ ਗੁਪਤਾ( ਪਿੰਸੀਪਲ ਕੌਡੀਨੇਟਰ) ਅਤੇ ਸ੍ਰੀ ਸਿਵ ਨੰਦਾ (ਜੀ.ਐਮ) ਅਤੇ ਉਨਾਂ ਦਾ ਸਟਾਫ ਮੌਜੂਦ ਸਨ ।