ਪਠਾਨਕੋਟ, 27 ਅਕਤੂਬਰ (ਨਿਊਜ਼ ਹੰਟ)- ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਆਮ ਚੋਣਾਂ-2022 ਸਬੰਧੀ ਅੱਜ ਮਿਤੀ 27.10.2021ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਫਾਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਦੀ ਪ੍ਰਧਾਨਗੀ ਹੇਠ ਨੋਡਲ ਅਫਸਰ Vulnerability Mapping -ਕਮ-ਉਪ ਮੰਡਲ ਮੈਜਿਸਟ੍ਰੇਟ, ਪਠਾਨਕੋਟ ਵਲੋਂ Vulnerability Mapping ਸਬੰਧੀ ਜਿਲੇ ਵਿਚਲੇ 3 ਵਿਧਾਨ ਸਭਾ ਚੋਣ ਹਲਕੇ 001-ਸੁਜਾਨਪੁਰ, 002-ਭੋਆਂ (ਅ.ਜ) ਅਤੇ 003-ਪਠਾਨਕੋਟ ਦੇ ਸਮੂਚੇ 580 ਪੋਲਿੰਗ ਸਟੇਸ਼ਨਾਂ ਦੇ ਤਿਆਰ ਕੀਤੇ ਗਏ 55 ਸੈਕਟਰਾਂ ਦੇ ਪੁਲਿਸ ਅਤੇ ਸਿਵਲ ਵਿਭਾਗ ਦੇ ਨਿਯੁਕਤ ਕੀਤੇ ਗਏ ਸੈਕਟਰ ਅਫਸਰਾਂ ਦੀਆਂ ਟੀਮਾਂ ਨੂੰ ਟ੍ਰੇਨਿੰਗ ਦਿੱਤੀ ਗਈ ਅਤੇ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਨਾਲ ਹੀ Vulnerability Mapping ਸਬੰਧੀ ਪੁਲਿਸ ਵਿਭਾਗ ਅਤੇ ਸਿਵਲ ਵਿਭਾਗ ਦੀਆਂ ਫੀਲਡ ਵਿਚ ਵਿਜਟ ਕਰਨ ਵਾਲੀਆਂ ਟੀਮਾਂ ਨੂੰ 01 ਤੋਂ 5 ਵੀ ਸਪਲਾਈ ਕੀਤੇ ਗਏ।
ਲਾਟਰੀ ਵਿਭਾਗ ਦੀ ਟੀਮ ਵੱਲੋਂ ਪਠਾਨਕੋਟ ‘ਚ ਅਚਨਚੇਤ ਛਾਪੇਮਾਰੀ
ਪਠਾਨਕੋਟ, 27 ਅਕਤੂਬਰ (ਨਿਊਜ਼ ਹੰਟ)- ਪੰਜਾਬ ਵਿੱਚ ਗ਼ੈਰਕਾਨੂੰਨੀ ਲਾਟਰੀਆਂ/ਪਰਚੀਆਂ/ਦੜਾ-ਸੱਟਾ ਆਦਿ ਦੇ ਕਾਰੋਬਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਡਾਇਰੈਕਟੋਰੇਟ ਆਫ਼ ਪੰਜਾਬ ਰਾਜ ਲਾਟਰੀਜ਼ ਵੱਲੋਂ ਪਠਾਨਕੋਟ ਸ਼ਹਿਰ‘ ਚ ਛਾਪੇਮਾਰੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਗਠਿਤ ਟੀਮ ਨੇ ਪਠਾਨਕੋਟ ਸ਼ਹਿਰ ‘ਚ ਛਾਪੇਮਾਰੀ ਦੌਰਾਨ ਵੱਖ-ਵੱਖ ਲਾਟਰੀ ਸਟਾਲਾਂ ‘ਤੇ ਦਸਤਾਵੇਜ਼ਾਂ ਦੀ ਚੈਕਿੰਗ ਕੀਤੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਲਾਟਰੀ ਦੀ ਆੜ ਵਿੱਚ ਕੋਈ ਗ਼ੈਰਕਾਨੂੰਨੀ ਕਾਰੋਬਾਰ ਤਾਂ ਨਹੀਂ ਚਲਾਇਆ ਜਾ ਰਿਹਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਮੂਹ ਲਾਟਰੀ ਵਿਕਰੇਤਾਵਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਜੇ ਕੋਈ ਵਿਅਕਤੀ ਗ਼ੈਰ-ਕਾਨੂੰਨੀ ਲਾਟਰੀ/ਦੜਾ-ਸੱਟਾ ਅਤੇ ਪਰਚੀ ਦਾ ਕਾਰੋਬਾਰ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਭਾਰਤੀ ਦੰਡ ਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਅਤੇ ਲਾਟਰੀ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਕਿਹਾ ਕਿ ਗ਼ੈਰਕਾਨੂੰਨੀ ਲਾਟਰੀ ਦੇ ਕਾਰੋਬਾਰ ਨੂੰ ਰੋਕਣ ਲਈ ਭਵਿੱਖ ਵਿੱਚ ਵੀ ਅਚਨਚੇਤੀ ਛਾਪੇਮਾਰੀ ਜਾਰੀ ਰਹੇਗੀ।
डिप्टी कमिश्नर के नेतृत्व में प्रमुख उद्योगपतियों ने प्रगतिशील पंजाब निवेशक सम्मेलन में वर्चुअल तौर पर की पहुँच
जालंधर, 26 अक्तूबर (न्यूज़ हंट)- जालंधर जिले के प्रसिद्ध उद्योगपतियों और कारोबारी घरानों ने आज डिप्टी कमिश्नर श्री घनश्याम थोरी के नेतृत्व में ज़िला प्रशासन जालंधर के साथ प्रगतिशील पंजाब निवेशक सम्मेलन, जो कि एस.ए.एस.नगर में आयोजित किया गया, में वर्चुअल तरीके से पहुँच की गई। ज़िक्रयोग्य है कि इस समागम की लाइव स्ट्रीमिंग की विशेष तौर पर व्यवस्था की गई थी।
एच.एम.वी.कालेज में उद्योगपतियों का स्वागत करते हुए डिप्टी कमिश्नर, जिनके साथ अतिरिक्त डिप्टी कमिश्नर जसप्रीत सिंह, एच.एम.वी.कालेज के प्रिंसिपल डा. अजय सरीन भी मौजूद थे, ने कहा कि राज्य सरकार के लोक भलाई प्रयत्नों ने पंजाब को औद्योगिक पक्ष से उभरता हुआ राज्य बना दिया है। उन्होंने कहा कि इससे पहले राज्य सरकार की तरफ से पंजाब में उद्योग शुरू करने के लिए लिए ‘बिज़नस फस्ट’पोर्टल की शुरुआत भी की जा चुकी है।
श्री थोरी ने कहा कि यह समागम पंजाब सरकार की तरफ से राज्य में कारोबार वाला माहौल बनाने के लिए किये गए महत्वपूर्ण प्रयत्नों को भी सामने लायेगा। उन्होंने यह भी कहा कि पंजाब व्यापार और उद्योग के विकास के लिए बढिया प्लेटफार्म देने के साथ अनुकूल वातावरण प्रणाली राज्य में उद्योगों की खुशहाली में बहुत सहायक है।
उद्योगपतियों के साथ बातचीत करते हुए डिप्टी कमिश्नर ने व्यापारी समुदाय को राज्य के विकास को और उत्साहित करने के लिए जिले में अधिक से अधिक निवेश करने के लिए आगे आने का न्योता दिया। उन्होंने निवेशकों को यहाँ अपना कारोबार स्थापित करने के लिए प्रशासन की तरफ से 24 घंटे सहायता देने की वचनबद्धता को भी दोहराया। इस दौरान उद्योगपतियों ने पंजाब के व्यापार और उद्योग को विकास के रास्ते पर ले जाने के लिए राज्य सरकार के प्रयत्नों की प्रशंसा की।
इस अवसर पर डायरैक्टर पी एस आई सी भुपिन्दर सिंह लाली, उद्योगपति नरिन्दर सग्गू, तजिन्दर सिंह भसीण, चरनजीत सिंह मैंगी, राजन गुप्ता, रवीन्द्र कुमार बिरदी, अनुज कपूर, बी एस जोली, अजय गोस्वामी, जे बी एस चौधरी, जे एस बेदी आदि मौजूद थे।
ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰਵੇਸ਼ਨ ਆਫ ਹਿਊਮਨ ਸਮਗਲਿੰਗ ਐਕਟ 2012 ਪੰਜਾਬ ਟ੍ਰੇਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਨੂੰ ਨੋਡਲ ਪੁਆਇੰਟ ਬਣਾਇਆ ਗਿਆ- ਪਰਸੋਤਮ ਸਿੰਘ
ਪਠਾਨਕੋਟ, 26 ਅਕਤੂਬਰ (ਨਿਊਜ਼ ਹੰਟ)- ਵਿਦੇਸ਼ ਯਾਤਰਾ, ਵਿਦੇਸ਼ਾਂ ਵਿਚ ਪੜ੍ਹਾਈ ਤੇ ਰੁਜਗਾਰ ਸਬੰਧੀ ਹੁੰਦੀ ਧੋਖਾਧੜੀ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰਵੇਸ਼ਨ ਆਫ ਹਿਊਮਨ ਸਮਗਲਿੰਗ ਐਕਟ 2012 ਪੰਜਾਬ ਟ੍ਰੇਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੀ ਪਰਸ਼ੋਤਮ ਸਿੰਘ ਜਿਲ੍ਹਾ ਰੋਜਗਾਰ ਅਫਸਰ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ‘ ਵਿਖੇ ਰਜਿਸਟਰ ਅਤੇ ਅਣ-ਰਜਿਸਟਰ ਟਰੈਵਲ ਏਜੰਟਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ । ਉਹਨਾਂ ਨੇ ਦੱਸਿਆ ਕਿ ਵਿਦੇਸ਼ ਯਾਤਰਾ ਨੂੰ ਲੈ ਕੇ ਧੋਖੇ ਦਾ ਸ਼ਿਕਾਰ ਹੋਇਆ, ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਨੋਡਲ ਪੁਆਇੰਟ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ‘ ਦੇ ਕਮਰਾ ਨੰ:352, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆਪਣੇ ਯੋਗ ਪਹਿਚਾਣ ਪੱਤਰ ਰਾਹੀ ਦਰਜ ਕਰਵਾ ਸਕਦਾ ਹੈ । ਉਹਨਾਂ ਦੱਸਿਆ ਕਿ ਸ਼ਿਕਾਇਤ ਵਿੱਚ ਯੋਗ ਦਸਤਾਵੇਜ ਲਗਾਏ ਜਾਣ । ਨੋਡਲ ਪੁਆਇੰਟ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ਼ਿਕਾਇਤ ਦੀ ਵੈਰੀਫਿਕੇਸ਼ਨ 1 ਹਫਤੇ ਵਿੱਚ ਕੀਤੀ ਜਾਵੇਗੀ ਜੇਕਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਧਿਆਨ ਵਿੱਚ ਕੋਈ ਟਰੈਵਲ ਏਜੰਟ ਬਿਨ੍ਹਾਂ ਲਾਇਸੈਂਸ ਜਾਂ ਮਿਆਦ ਪੁਗਾ ਚੁੱਕੇ ਜਾਂ ਅਣ-ਰਜਿਸਟਰਡ ਏਜੰਟ ਆਉਂਦੇ ਹਨ ਤਾਂ ਉਹਨਾਂ ਤੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਵਿਭਾਗ ਵਲੋਂ ਤੁਰੰਤ ਕਾਰਵਾਈ ਤਹਿਤ ਐਫ.ਆਈ.ਆਰ ਦਰਜ ਹੋ ਸਕਦੀ ਹੈ । ਐਫ.ਆਈ.ਆਰ ਦਰਜ ਹੋਣ ਤੋਂ ਬਾਅਦ ਤੁਰੰਤ ਟਰੈਵਲ ਏਜੰਟਾਂ ਦੀ ਸੂਚੀ ਜਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ ਤੇ ਪਾ ਦਿੱਤੀ ਜਾਵੇਗੀ ਤਾਂ ਜੋ ਇਸ ਸਬੰਧੀ ਬਾਕੀਆ ਨੂੰ ਜਾਗਰੂਕ ਕੀਤਾ ਜਾ ਸਕੇ ।
28 ਅਕਤੂਬਰ ਤੋਂ ਸੁਰੂ ਹੋਵੇਗਾ ਦੋ ਦਿਨਾ ਸਵੱਛਤਾ ਤੇ ਕੋਵਿਡ ਟੀਕਾਕਰਣ ਜਾਗਰੂਕਤਾ ਅਭਿਆਨ
ਪਠਾਨਕੋਟ, 26 ਅਕਤੂਬਰ (ਨਿਊਜ਼ ਹੰਟ)- ਜਿਲ੍ਹੇ ਵਿੱਚ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ 28 ਅਤੇ 29 ਅਕਤੂਬਰ ਨੂੰ ਸਵੱਛਤਾ, ਕੌਮੀ ਏਕਤਾ ਦਿਵਸ ਅਤੇ ਕੋਵਿਡ ਟੀਕਾਕਰਣ ਦੀ ਥੀਮ ਉੱਤੇ ਦੋ ਦਿਨਾਂ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਜਾਵੇਗਾ। ਮੰਗਲਵਾਰ ਨੂੰ ਅਭਿਆਨ ਦੇ ਸਫਲ ਆਯੋਜਨ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸਨਰ ਦਫਤਰ ਵਿੱਚ ਇਕ ਬੈਠਕ ਦਾ ਆਯੋਜਨ ਕੀਤਾ ਗਿਆ। ਬੈਠਕ ਦੀ ਪ੍ਰਧਾਨਗੀ ਐੱਸ.ਡੀ.ਐਮ.ਧਾਰਕਲ੍ਹਾਂ ਨਿਧੀ ਕੁਮੁਦ ਬੰਬਾਹ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦਾ ਟੀਚਾ ਲੋਕਾਂ ਅੰਦਰ ਸਾਫ-ਸਫਾਈ, ਕੌਮੀ ਏਕਤਾ ਦਿਵਸ ਅਤੇ ਕੋਵਿਡ ਟੀਕਾਕਰਣ ਉੱਤੇ ਜਾਗਰੂਕਤਾ ਲਿਆਉਣਾ ਹੈ।
ਇਸ ਜਾਗਰੂਕਤਾ ਮੁਹਿੰਮ ਦੇ ਤਹਿਤ 28 ਅਕਤੂਬਰ ਨੂੰ ਪਠਾਨਕੋਟ ਦੇ ਅਵਲੋਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਵਿਸਾ ਕੌਮੀ ਏਕਤਾ ਦਿਵਸ ਤੇ ਸਵੱਛ ਭਾਰਤ ਹੋਵੇਗਾ। ਇਨ੍ਹਾਂ ਮੁਕਾਬਲਿਆਂ ਦੇ ਜਰੀਏ ਵਿਦਿਆਰਥੀ ਆਪਣੇ ਹੁਨਰ ਦਾ ਇਸਤੇਮਾਲ ਕਰਦਿਆਂ ਸਵੱਛਤਾ ਅਤੇ ਕੌਮੀ ਏਕਤਾ ਦਿਵਸ ਬਾਰੇ ਜਾਗਰੂਕਤਾ ਦਾ ਸੁਨੇਹਾ ਦੇਣਗੇ। ਇਸਦੇ ਨਾਲ ਇਕ ਸਹੁੰ ਚੁੱਕ ਸਮਾਗਮ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਲੋਕਾਂ ਨੂੰ ਅਪਣੇ ਚਾਰ ਚੁਫੇਰੇ ਸਣੇ ਪੂਰੇ ਦੇਸ ਨੂੰ ਸਾਫ ਰੱਖਣ ਦੀ ਸਹੁੰ ਚੁਕਾਈ ਜਾਵੇਗੀ।
ਇਸ ਮੌਕੇ ਫੀਲਡ ਆਊਟਰੀਚ ਬਿਊਰੋ, ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ 28 ਅਕਤੂਬਰ ਨੂੰ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਸਣੇ ਐਨ.ਸੀ.ਸੀ., ਐਨ.ਐੱਸ.ਐੱਸ. ਤੇ ਹੋਰਨਾਂ ਸੰਸਥਾਵਾਂ ਨਾਲ ਮਿਲਕੇ ਜਿਲ੍ਹੇ ਵਿੱਚ ਸਫਾਈ ਮੁਹਿੰਮ ਦਾ ਆਗਾਜ ਕੀਤਾ ਜਾਵੇਗਾ। ਇਸਦੇ ਨਾਲ ਹੀ ਵਿਦਿਆਰਥੀਆਂ ਤੇ ਹੋਰਨਾਂ ਪ੍ਰਤੀਭਾਗੀਆਂ ਦੀ ਹੌਂਸਲਾ ਅਫਜਾਈ ਲਈ ਵੱਖੋ- ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਬਾਅਦ ਮੁੱਖ ਪ੍ਰੋਗਰਾਮ 29 ਅਕਤੂਬਰ ਨੂੰ ਪਠਾਨਕੋਟ ਦੇ ਜੀ.ਐਨ.ਡੀ.ਯੂ. ਕਾਲਜ ਵਿੱਚ ਆਯੋਜਿਤ ਕੀਤਾ ਜਾਵੇਗਾ।
ਇਸ ਬੈਠਕ ਵਿੱਚ ਡੀ.ਈ.ਓ. ਸੈਕੰਡਰੀ ਜਸਵੰਤ ਸਿੰਘ, ਐਨ.ਐੱਸ.ਐੱਸ. ਦੇ ਪ੍ਰਤੀਨਿਧੀ ਸਿਧਾਰਥ ਚੰਦਰ ਤੇ ਮਿਉਂਸੀਪਲ ਕਾਰਪੋਰੇਸਨ ਦੇ ਅਧਿਕਾਰੀ ਇੰਦਰਜੀਤ ਸਿੰਘ ਵੀ ਮੌਜੂਦ ਰਹੇ।
ਵਾਤਾਵਰਣ ਦੀ ਸ਼ੁਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਈ ਜਾਵੇ: ਐਸ ਡੀ ਐਮ
ਪਠਾਨਕੋਟ: 26 ਅਕਤੂਬਰ (ਨਿਊਜ਼ ਹੰਟ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ “ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ” ਤਹਿਤ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਆਡੀਟੋਰੀਅਮ ਸੈਲੀ ਰੋਡ ਵਿਖੇ ਅੱਜ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਅਤੇ ਆਤਮਾ ਤਹਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਕਿਸਾਨ ਮੇਲੇ ਵਿੱਚ ਕਾਂਗਰਸੀ ਆਗੂ ਸ੍ਰੀ ਅਸ਼ੀਸ਼ ਵਿਜ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਕੈਂਪ ਦਾ ਉਦਘਾਟਨ ਐਸ ਡੀ ਐਮ ਸ੍ਰੀ ਗੁਰਸ਼ਰਨ ਸਿੰਘ ਢਿਲੋਂ ਨੇ ਕੀਤਾ।ਕੈਂਪ ਦੀ ਪ੍ਰਧਾਨਗੀ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ ਖੇਤੀਬਾੜੀ, ਬਾਗਬਾਨੀ, ਡੇਅਰੀ ਵਿਭਾਗ,ਮੱਛੀ ਪਾਲਣ, ਨਿੱਜੀ ਅਦਾਰੇ ਅਤੇ ਅਗਾਂਹ ਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਕਿਸਾਨ ਮੇਲੇ ਦਾ ਮੁੱਖ“ਉਦੇਸ਼ ਪਵਣੁ ਗੁਰੁ ਪਾਣੀ ਪਿਤਾ ਮਾਤਾ ਧਰਤ ਮਹਤੁ”ਸੀ ।ਵੱਖ ਵੱਖ ਅਦਾਰਿਆ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ,ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਡਾ ਵਿਕਰਾਂਤ ਧਵਨ, ਡਾ,ਸੁਖਪ੍ਰੀਤ ਸਿੰਘ ਡਿਪਟੀ ਪੀ. ਡੀ (ਆਤਮਾ) , ਡਾ ਪਿ੍ਰਤਪਾਲ ਸਿੰਘ,ਡਾ. ਅਰਜੁਨ ਸਿੰਘ, ਡਾ ਪਿ੍ਰਅੰਕਾ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ,ਜਤਿੰਦਰ ਕੁਮਾਰ,ਸੁਭਾਸ਼ ਚੰਦਰ,ਜੇ ਪੀ ਸਿੰਘ,ਰਵਿੰਦਰ ਸਿੰਘ, ਖੇਤੀ ਵਿਸਥਾਰ ਅਫਸਰ, ਬਲਵਿੰਦਰ ਕੁਮਾਰ, ਗੌਰਵ ਕੁਮਾਰ ਝਲੋਆ, ਸੁਖਦੇਵ ਸਿੰਘ ਸੁੱਖਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਸ਼੍ਰੀ ਅਸ਼ੀਸ਼ ਵਿੱਜ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਪਰਵਿਾਰ ਦੀਆਂ ਜ਼ਰੂਰ ਨੂੰ ਮੁੱਖ ਰੱਖਦਿਆਂ ਘਰੇਲੂ ਪੱਧਰ ਤੇ ਕੀਟਨਾਸ਼ਕ ਅਤੇ ਰਸਾਇਣਕ ਖਾਦਾਂ ਦੀ ਘੱਟੋ ਘੱਟ ਵਰਤੋਂ ਕਰਕੇ ਦਾਲਾਂ ਅਤੇ ਸਬਜੀਆ ਪੈਦਾ ਕਰਨੀਆਂ ਚਾਹੀਦੀਆਂ ,ਜਿਸ ਨਾਲ ਕਿਸਾਨ ਮਹਿੰਗਾਈ ਤੇ ਕਾਬੂ ਪਾ ਸਕਦੇ ਹਨ।ਉਨਾਂ ਕਿਹਾ ਕਿ ਭੋਆ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਜੋ ਭਵਿੱਖ ਵਿੱਚ ਦੌਰਾਨ ਲਾਗੂ ਕੀਤੀ ਜਾਵੇਗੀ।ਉਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਲਕਾ ਪਠਾਨਕੋਟ ਦੇ ਪੇਂਡੂ ਇਲਾਕਿਆਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਜਾਣ ਤਾਂ ਜੋ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਇਆ ਜਾ ਸਕੇ।
ਐਸ. ਡੀ. ਐਮ. ਸ਼੍ਰੀ ਗੁਰਸ਼ਰਨ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆ ਦਾ ਟਾਕਰਾ ਕਰਨ ਲਈ ਕਿਸਾਨਾਂ ਨੂੰ ਫਸਲਾਂ ਦੀ ਪੈਦਾਵਾਰ ਤੇ ਹੁੰਦੇ ਖਰਚੇ ਦਾ ਹਿਸਾਬ ਕਿਤਾਬ ਰੱਖਣਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿੰਨਾ ਖਰਚਾ ਅਤੇ ਕਿੰਨਾਂ ਲਾਭ ਹੋਇਆ ਹੈ।ਉਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਕਿਸਾਨ ਸਿਖਲਾਈ ਕੈਂਪ ਲਗਾਉਣਾ ਇੱਕ ਵਧੀਆ ਉਪਰਾਲਾ ਹੈ। ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਬਲਾਕ ਅਤੇ ਪਿੰਡ ਪੱਧਰ ’ਤੇ ਵੀ ਲਗਾਏ ਜਾਣ ਤਾਂ ਜੋ ਜਿਹੜੇ ਕਿਸਾਨ ਇਸ ਕੈਂਪ ਵਿੱਚ ਨਹੀਂ ਆ ਸਕੇ ਹਨ,ਉਹ ਇੰਨ੍ਹਾਂ ਕੈਂਪ ਵਿੱਚ ਆ ਕੇ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਅਤੇ ਕਿਸਾਨ ਭਲਾਈ ਸਕੀਮਾਂ ਬਾਰੇ ਜਾਣੂ ਹੋ ਸਕਣ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਖੇਤੀ ਮਾਹਿਰਾਂ ਦੁਆਰਾ ਕੀਤੀਆਂ ਗਈਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ।
ਮੁੱਖ ਖੇਤੀਬਾੜੀ ਅਫਸਰ ਡਾ, ਹਰਤਰਨਪਾਲ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦੀ ਵਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਝੋਨੇ ਦੀ ਲਵਾਈ ਕੀਤੀ ਜਾਵੇ ਤਾਂ ਜੋ ਝੋਨੇ ਦੀ ਪੈਦਾਵਾਰ ਵਧਣ ਦੇ ਨਾਲ ਨਾਲ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਵੀ ਮਿਲੇਗੀ। ਉਨਾਂ ਸਮੂਹ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤਾਂ ਵਿੱਚ ਸੰਭਾਲ ਕਰਨ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਡੇ ਸਾਰਿਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਅਜੇ ਤੱਕ ਜ਼ਿਲਾ ਪਠਾਨਕੋਟ ਵਿੱਚ ਪਰਾਲੀ ਨੂੰ ਅੱਗ ਲੱਗਣ ਦਾ ਕੋਈ ਵੀ ਵਾਕਿਆ ਦਰਜ਼ ਨਹੀਂ ਹੋਇਆ ਜਦਕਿ ਸਮੁੱਚੇ ਪੰਜਾਬ ਵਿੱਚ 3000 ਤੋਂ ਵੱਧ ਜਗਾ ਤੇ ਪਰਾਲੀ ਨੂੰ ਅੱਗ ਲੱਗਣ ਦੇ ਵਾਕਿਆ ਦਰਜ ਕੀਤੇ ਗਏ ਹਨ। ਉਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੁੱਚੇ ਸਟਾਫ ਖਾਸ ਕਰਕੇ ਬਲਾਕ ਪਠਾਨਕੋਟ ਦੇ ਸਟਾਫ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾ ਅੰਦਰ ਸੰਭਾਲ ਲਈ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ “ਕਾਮਯਾਬ ਕਿਸਾਨ ਖੁਸ਼ਹਾਲ ਕਿਸਾਨ”ਮਿਸ਼ਨ ਨੂੰ ਕਾਮਯਾਬ ਬਨਾਉਣ ਲਈ ਫਸਲਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਦੇ ਨਾਲ ਨਾਲ ਕੀਟਨਾਸ਼ਕਾਂ ਦੀ ਜ਼ਰੂਰਤ ਅਨੁਸਾਰ ਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ।ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਸਮੱਸਿਆ ਪੇਸ਼ ਆਵੇ ਤਾਂ ਖੇਤੀਬਾੜੀ ਅਧਿਕਾਰੀਆਂ ਜਾਂ ਜ਼ਿਲਾ ਪ੍ਰਸ਼ਾਸ਼ਣ ਦੇ ਧਿਆਨ ਵਿੱਚ ਲਿਆਉਣ।ਉਨਾਂ ਕਿਸਾਨਾਂ ਨੂੰ ਆਪਣੀ ਜਿਨਸਾਂ ਦਾ ਐਗਮਾਰਕ ਕਰਵਾ ਕੇ ਖੁਦ ਮੰਡੀਕਰਨ ਕਰਨ ਲਈ ਪ੍ਰੇਰਿਤ ਕੀਤਾ।ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਕੋਲ ਖੇਤੀਬਾੜੀ ਵਿਕਾਸ ਲਈ ਕੋਈ ਸੁਝਾਅ ਹੋਣ ਤਾਂ ਖੇਤੀਬਾੜੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦਾ ਹੈ।ਉਨਾਂ ਕਿਹਾ ਕਿ ਕਿਸਾਨਾਂ ਦੀਆਂ ਖੇਤੀ ਨਾਲ ਸੰਬੰਧਤ ਸਮੱਸਿਆਵਾਂ ਅਤੇ ਸਕੀਮਾਂ ਪ੍ਰਤੀ ਜਾਗਰੁਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ ਵੱਖ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ ਪਰ ਫਿਰ ਵੀ ਜੇਕਰ ਕਿਸੇ ਦੀ ਕੋਈ ਸਮੱੋਸਿਆਂ ਹੋਵੇ ਤਾਂ ਉਹ ਲਿਖਤੀ ਰੂਪ ਵਿੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦਾ ਹੈ।
ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਖੇਤੀ ਮਾਹਿਰ ਡਾ, ਪੁਨੀਤ ਨੇ ਪਰਾਲੀ ਦੀ ਸੰਭਾਲ ਬਾਰੇ, ਡਾ. ਸੀਮਾ ਸ਼ਰਮਾ ਨੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ, ਡਾ. ਬਿਕਰਮਜੀਤ ਸਿੰਘ ਨੇ ਬਾਗਾਂ ਦੇ ਰੱਖ ਰਖਾਵ, ਡਾ. ਪਿ੍ਰਤਪਾਲ ਸਿੰਘ ਨੇ ਪਸ਼ੂ ਪਾਲਣ ਬਾਰੇ,ਡਾ.ਸੀਮਾ ਸਰਮਾ ਨੇ ਮਿੱਟੀ ਦੀ ਸਿਹਤ ਸੁਧਾਰ ਬਾਰੇ,ਡਾ. ਨਰਿੰਦਰ ਸਿੰਘ ਡਿਪਟੀ ਡਾਇਰੈਕਟਰ ਕੇ ਵੀ ਕੇ ਨੇ ਖੇਤੀ ਜਿਨਸਾਂ ਦੇ ਮੰਡੀਕਰਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ।ਡਾ. ਅਮਰੀਕ ਸਿੰਘ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਉਣ ਦੇ ਨਾਲ ਨਾਲ ਝੋਨੇ ਦਾ ਬੀਜ ਖੁਦ ਪੈਦਾ ਕਰਨ ਦੇ ਨੁਕਤੇ ਸਾਂਝੇ ਕੀਤੇ।ਇਸ ਮੌਕੇ ਦਸ ਅਗਾਂਹਵਧੂ ਕਿਸਾਨਾਂ ਅਤੇ ਬੇਹਤਰ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨ ਪੱਤਰ ਅਤੇ ਫਲਦਾਰ ਪੌਦੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਸਹਾਇਕ ਕਮਿਸਨਰ ਸਿਕਾਇਤਾਂ ਦੀ ਨਿਗਰਾਨੀ ਚੋਂ ਕੱਢੇ ਗਏ ਆਰਜੀ ਤੌਰ ਤੇ ਪਟਾਖੇ ਸਟੋਰ ਕਰਨ ਅਤੇ ਵੇਚਣ ਦੇ ਡਰਾਅ
ਪਠਾਨਕੋਟ, 26 ਅਕਤੂਬਰ (ਨਿਊਜ਼ ਹੰਟ)- ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਆਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਇੰਡਸਟਰੀ ਅਤੇ ਕਮਰਸ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਦੀਵਾਲੀ ਦੇ ਮੌਕੇ ਤੇ ਆਰਜੀ ਤੌਰ ਤੇ ਪਟਾਖੇ ਸਟੋਰ ਕਰਨ ਅਤੇ ਵੇਚਣ ਸਬੰਧੀ ਆਰਜੀ ਲਾਈਸੰਸ ਜਾਰੀ ਕਰਨ ਲਈ ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ 20 ਅਕਤੂੁਬਰ ਤੱਕ ਦਰਖਾਸਤਾਂ ਮੰਗੀਆ ਗਈਆ ਹਨ ਅਤੇ ਜਗਨੂਰ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ ਦੇ ਵੱਲੋਂ ਅਰਜੀਆਂ ਦੇਣ ਵਾਲੇ ਲੋਕਾਂ ਦੇ ਸਾਹਮਣੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਰਾਅ ਕੱਢੇ ਗਏ।
ਜਾਣਕਾਰੀ ਦਿੰਦਿਆਂ ਸ. ਸਹਾਇਕ ਕਮਿਸਨਰ ਸਿਕਾਇਤਾਂ ਨੇ ਦੱਸਿਆ ਕਿ ਦੀਵਾਲੀ ਤਿਉਹਾਰ ਤੇ ਆਰਜੀ ਤੌਰ ਤੇ ਪਟਾਖੇ ਸਟੋਰ ਕਰਨ ਅਤੇ ਵੇਚਣ ਸਬੰਧੀ ਆਰਜੀ ਲਾਈਸੰਸ ਜਾਰੀ ਕਰਨ ਲਈ ਉਨ੍ਹਾਂ ਕੋਲ 328 ਅਰਜੀਆਂ ਪਹੁੰਚੀਆਂ ਸਨ। ਉਨ੍ਹਾਂ ਦੱਸਿਆ ਕਿ ਸਾਰੇ ਲੋਕ ਜਿਨ੍ਹਾਂ ਵੱਲੋਂ ਅਰਜੀਆਂ ਦਿੱਤੀਆਂ ਗਈਆਂ ਸਨ ਉਨ੍ਹਾਂ ਦੀ ਮੋਜੂਦਗੀ ਵਿੱਚ ਡਰਾਅ ਕੱਢੇ ਗਏ।
ਉਨ੍ਹਾਂ ਦੱਸਿਆ ਕਿ ਕੱਢੇ ਗਏ ਡਰਾਅ ਵਿੱਚ ਗੋਰਵ ਪੁੱਤਰ ਦੇਵੀ ਦਿਆਲ, ਸੁਰੇਸ ਕੁਮਾਰ ਪੁੱਤਰ ਬਿਹਾਰੀ ਲਾਲ , ਗਗਨਕਾਂਤ ਮਹਾਜਨ ਪੁੱਤਰ ਬੂਟਾ ਮੱਲ, ਮੁਨੀਸ ਮਹਾਜਨ ਪੁੱਤਰ ਤਿਲਕ ਰਾਜ, ਕਰਨ ਨਿਸਚਲ ਪੁੱਤਰ ਸੁਨੀਲ ਨਿਸਚਲ,ਰਾਕੇਸ ਕੁਮਾਰ ਪੁੱਤਰ ਬਲਬੀਰ ਕੁਮਾਰ ਅਤੇ ਕਰਨ ਨਿਸਚਲ ਪੁੱਤਰ ਸੁਨੀਲ ਨਿਸਚਲ ਦੇ ਡਰਾਅ ਨਿਕਲੇ ਹਨ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਪਟਾਖੇ ਵੇਚਣ ਲਈ ਕੂਝ ਸਥਾਨ ਨਿਰਧਾਰਤ ਕੀਤੇ ਗਏ ਹਨ ਜਿਨ੍ਹਾਂ ਵਿੱਚ ਰਾਮਲੀਲਾ ਗਰਾਉਂਡ ਮਿਸਨ ਰੋਡ ਪਠਾਨਕੋਟ, ਟਰੱਕ ਯੂਨੀਅਨ ਸੈਲੀ ਰੋਡ ਪਠਾਨਕੋਟ, ਪਲੇਅ ਗਰਾਉਂਡ ਐਸ.ਡੀ. ਸਕੂਲ ਈਸਾ ਨਗਰ ਪਠਾਨਕੋਟ, ਬਿਜਲੀ ਗਰਾਉਂਡ ਸੁਜਾਨਪੁਰ, ਮਾਰਕਫੈਡ ਗਰਾਉਂਡ ਨਰੋਟ ਜੈਮਲ ਸਿੰਘ, ਸਰਕਾਰੀ ਆਈ.ਟੀ.ਆਈ. ਬਮਿਆਲ, ਰਣਜੀਤ ਸਾਗਰ ਡੈਮ ਖਾਲੀ ਜਮੀਨ ਸਾਹਮਣੇ ਸੁਵਿਧਾ ਸੈਂਟਰ ਜੁਗਿਆਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ, ਖੇਡ ਦਾ ਮੈਦਾਨ ਦੁਨੇਰਾ (ਫੰਗੋਤਾ ਰੋਡ) ਅਤੇ ਖੇਡ ਦਾ ਮੈਦਾਨ ਬੰਧਾਨੀ ਸਾਮਲ ਹਨ।
ਜ਼ਿਲ੍ਹੇ ਵਿੱਚ ਸਬਡਵੀਜ਼ਨ ਪੱਧਰ ‘ਤੇ 28 ਅਤੇ 29 ਅਕਤੂਬਰ ਨੂੰ ਲੱਗਣਗੇ ਸੁਵਿਧਾ ਕੈਂਪ- ਐਸ.ਡੀ.ਐਮ.
ਪਠਾਨਕੋਟ, 26 ਅਕਤੂਬਰ (ਨਿਊਜ਼ ਹੰਟ)- ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਆਮ ਜਨਤਾ ਤੱਕ ਪਹੁੰਚਾਉਣ ਅਤੇ ਇੰਨ੍ਹਾਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪਠਾਨਕੋਟ ਵਿੱਚ ਸਬ-ਡਵੀਜ਼ਨ ਪੱਧਰ ’ਤੇ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਜਿਸ ਅਧੀਨ 28 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਅਤੇ ਬੀ.ਡੀ.ਓ.ਦਫਤਰ ਧਾਰ ਕਲ੍ਹਾਂ ਵਿੱਚ ਅਤੇ 29 ਅਕਤੂਬਰ ਨੂੰ ਕਬਾੜ ਧਰਮਸਾਲਾ ਪਠਾਨਕੋਟ ਵਿਖੇ ਸੁਵਿਧਾ ਕੈਂਪ ਲਗਾਏ ਜਾਣਗੇ। ਇਹ ਪ੍ਰਗਟਾਵਾ ਸ. ਗੁਰਸਿਮਰਨ ਸਿੰਘ ਢਿੱਲੋ ਐਸ.ਡੀ.ਐਮ. ਪਠਾਨਕੋਟ ਨੇ ਸੁਵਿਧਾ ਕੈਂਪਾਂ ਦੀਆਂ ਤਿਆਰੀਆਂ ਨੁੰ ਲੈ ਕੇ ਆਯੋਜਿਤ ਕੀਤੀ ਮੀਟਿੰਗ ਦੋਰਾਨ ਕੀਤਾ। ਇਸ ਮੋਕੇ ਹੋਰਨਾ ਤੋਂ ਇਲਾਵਾ ਸਰਵਸ੍ਰੀ ਸੁਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜਗਨੂਰ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ , ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ, ਰਾਜ ਕੁਮਾਰ ਨਾਇਬ ਤਹਿਸੀਲਦਾਰ ਪਠਾਨਕੋਟ ਅਤੇ ਵੱਖਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਗੁਰਸਿਮਰਨ ਸਿੰਘ ਢਿੱਲੋ ਐਸ.ਡੀ.ਐਮ. ਪਠਾਨਕੋਟ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਸਬ ਡਵੀਜ਼ਨ ਪੱਧਰ ‘ਤੇ ਸੁਵਿਧਾ ਕੈਂਪ ਮਿਤੀ 28 ਅਤੇ 29 ਅਕਤੂਬਰ ਨੂੰ ਧਾਰਕਲਾਂ, ਭੋਆ ਅਤੇ ਪਠਾਨਕੋਟ ਵਿਖੇ ਲੱਗਣਗੇ। ਉਨਾਂ ਦੱਸਿਆ ਕਿ ਇਨਾਂ ਸੁਵਿਧਾ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਦਿਵਿਆਂਗ ਆਦਿ), ਪੀ.ਐਮ.ਏ.ਵਾਈ ਤਹਿਤ ਘਰ ਦੀ ਸਥਿਤੀ (ਕੱਚਾ/ਪੱਕਾ), ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨਾ, ਐਲ.ਪੀ.ਜੀ ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ. ਸੀ/ਬੀ. ਸੀ ਕਾਰਪੋਰੇਸ਼ਨਾਂ/ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲਾਂ ਦੇ ਕੇਸ, ਮਨਰੇਗਾ ਜੌਬ ਕਾਰਡ, 2 ਕਿਲੋਵਾਟ ਤੱਕ ਦੇ ਬਿਜਲੀ ਬਕਾਏ ਦੇ ਮੁਆਫ਼ੀ ਅਤੇ ਪੈਂਡਿੰਗ ਸੀ.ਐਲ.ਯੂ ਕੇਸਾਂ ਅਤੇ ਨਕਸ਼ਿਆਂ ਆਦਿ ਸਬੰਧੀ ਲਾਭਪਾਤਰੀਆਂ ਦੇ ਫਾਰਮ ਭਰੇ ਜਾਣਗੇ। ਉਨਾਂ ਦੱਸਿਆ ਕਿ ਇਸ ਸਬੰਧੀ ਅੱਜ ਮੀਟਿੰਗ ਕਰਕੇ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਉਣ ਦੇਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਪਹਿਲਾਂ ਕੈਂਪ ਵਾਲੇ ਸਥਾਨਾਂ ਦਾ ਦੌਰਾ ਕਰ ਲੈਣ ਅਤੇ ਲਾਭਪਾਤਰੀਆਂ ਦੀ ਚੋਣ ਕਰ ਲੈਣ ਤਾਂ ਉਹ ਕੈਂਪ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੁਵਿਧਾ ਕੈਂਪ ਨੂੰ ਸਫ਼ਲ ਬਣਾਉਣ ਲਈ ਵਲੰਟੀਅਰਾਂ ਦੀ ਚੋਣ ਕਰਕੇ ਇੰਨ੍ਹਾਂ ਵਲੰਟੀਅਰਾਂ ਨੂੰ ਪਹਿਲਾਂ ਤੋਂ ਟ੍ਰੇਨਿੰਗ ਦੇ ਦਿੱਤੀ ਜਾਵੇ ਤਾਂ ਜੋ ਇਹ ਵਲੰਟੀਅਰ ਪਿੰਡ, ਸ਼ਹਿਰ, ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।
ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ
ਕਰਤਾਰਪੁਰ (ਜਲੰਧਰ) 26 ਅਕਤੂਬਰ (ਨਿਊਜ਼ ਹੰਟ)-ਪੰਜਾਬ ਸਰਕਾਰ ਵਲੋਂ ਭ੍ਰਿਸਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ ਵਿੱਚ ਅੱਜ ਵਿਜੀਲੈਂਸ ਬਿਊਰੋ,ਯੂਨਿਟ ਜਲੰਧਰ ਵਲੋਂ 26 ਅਕਤੂਬਰ ਤੋਂ ਪਹਿਲੀ ਨੰਬਰ 2021 ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਜਨਤਾ ਕਾਲਜ ਕਰਤਾਰਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ।
ਇਸ ਸਮਾਗਮ ਵਿੱਚ ਵਿਜੀਲੈਂਸ ਬਿਊਰੋ ਯੂਨਿਟ ਵਲੋਂ ਇੰਸਪੈਕਟਰ ਮਨਦੀਪ ਸਿੰਘ ਤੇ ਦਲਜੀਤ ਕੌਰ ,ਸ੍ਰੀਮਤੀ ਪ੍ਰੈਟੀ ਸੋਢੀ ਪਿ੍ਰੰਸੀਪਲ ਜਨਤਾ ਕਾਲਜ ਕਰਤਾਰਪੁਰ, ਹਰੀਪਾਲ ਸਕੱਤਰ, ਵਿਨੈ ਕੁਮਾਰ ਐਕਸੀਅਨ ਪੀ.ਐਸ.ਪੀ.ਸੀ.ਐਲ., ਮਨੋਹਰ ਲਾਲ ਨਾਇਬ ਤਹਿਤਸੀਲਦਾਰ ਕਰਤਾਰਪੁਰ, ਸ੍ਰੀਮਤੀ ਪ੍ਰਵੀਨ ਅਬਰੋਲ ਫਾਊਂਡਰ ਐਂਡ ਪ੍ਰੈਜੀਡੈਂਟ ਆਫ਼ ਦਿਵਿਆ ਦ੍ਰਿਸ਼ਟੀ ਐਨ.ਜੀ.ਓ.ਵੇਲਫੇਅਰ ਸੋਸਾਇਟੀ, ਪ੍ਰੋ. ਗੁਲਜ਼ਾਰ ਸਿੰਘ ਅਤੇ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਵਲੋਂ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਅਗੇ ਆਉਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਵਲੋਂ ਸਰਕਾਰੀ ਅਦਾਰਿਆਂ ਅਤੇ ਜਨਤਕ ਥਾਵਾਂ ’ਤੇ ਜਾਗਰੂਕਤਾ ਬੋਰਡ ਲਗਾਏ ਗਏ ਹਨ ਜਿਨਾਂ ਉਪਰ ਵਿਜੀਲੈਂਸ ਅਧਿਕਾਰੀਆਂ ਦੇ ਟੈਲੀਫੋਨ ਨੰਬਰ ਦਰਸਾਏ ਗਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਨਾਂ ਨੰਬਰਾਂ ’ਤੇ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਕਰ ਸਕਦਾ ਹੈ ਅਤੇ ਜੇਕਰ ਆਪਣੀ ਪਹਿਚਾਣ ਨੂੰ ਗੁਪਤ ਰੱਖਣਾ ਚਾਹੁੰਦਾ ਹੈ ਤਾਂ ਉਹ ਵਿਜੀਲੈਂਸ ਬਿਓਰੋ ਦੇ ਟੋਲ ਫਰੀ ਨੰਬਰ 1800-1800-1000 ਅਤੇ ਈ ਮੇਲ 3omplaint2vb0punjab.gov.in ’ਤੇ ਸ਼ਿਕਾਇਤ ਕਰ ਸਕਦਾ ਹੈ। ਇਸ ਮੌਕੇ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਵਿਜੀਲੈਂਸ ਬਿਊਰੋ ਦੀ ਕਾਰਜ਼ਸ਼ੈਲੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।
बस् अड्डों के नज़दीक और पुलों के नीचे बसों की ग़ैर कानूनी पार्किंग को रोका जाये – अतिरिक्त डिप्टी कमिश्नर
जालंधर, 26 अक्तूबर (न्यूज़ हंट)- अतिरिक्त डिप्टी कमिश्नर (जनरल) स.अमरजीत सिंह बैंस की अध्यक्षता में ज़िला प्रशासकीय कंपलैक्स में आज ज़िला स्तरीय रोड सेफ्टी समिति की बैठक हुई, जिसमें अलग -अलग विभागों के आधिकारियों के इलावा ग़ैर सरकारी संस्थानों के प्रतिनिधि शामिल हुए।
बैठक की अध्यक्षता करते हुए अतिरिक्त डिप्टी कमिश्नर (जनरल) ने आधिकारियों को कहा कि ट्रैफ़िक लाईटों की तुरंत मुरम्मत करवाने के इलावा ट्रैफ़िक साईन बोर्डों को जल्द से जल्द ठीक किया जाये ,जिससे शहर निवासियों को कोई मुश्किल पेश न आए। उन्होंने नगर निगम और लोग निर्माण विभाग के आधिकारियों को आदेश दिए कि सड़कें पर ब्लैक स्पाट स्थानों की जल्द से जल्द पहचान करवाई जाये ,जिससे सड़क दुर्घटनाओं को रोका जा सके। उन्होंने यह भी कहा कि शहर में यातायात को सही ढंग के साथ जारी रखने के लिए बस अड्डों के नज़दीक और पुलों के नीचे बसों की ग़ैर -कानूनी पार्किंग को रोका जाये। उन्होंने ट्रैफ़िक पुलिस और ट्रांसपोर्ट विभाग के आधिकारियों को कहा कि शहर में यातायात के नियमों की सख़्ती के साथ पालना को यकीनी बनाया जाये। उन्होंने कहा कि ज़िला प्रशासन शहर निवासियों को सुरक्षित सड़क यातायात की सुविधाएं उपलब्ध करवाने के लिए पाबंद है और इसमें किसी भी प्रकार की लापरवाही को सहन नहीं किया जायेगा।
बैठक में माननीय पंजाब और हरियाणा हाई कोर्ट की तरफ से सेफ स्कूल वाहन योजना लागू करने, सड़क दुर्घटना के कारण सम्बन्धित, ट्रैफ़िक साईन बोर्डों, स्कूलों और कालेजों में जागरूकता कैंप लगाने और ट्रैफ़िक लाईटों, शहर में कुछ स्थानों पर ज़ैबरा क्रॉसिंग न होने और रोड सड़क दुर्घटनाओं को रोकने के लिए ब्लैक स्पाट की पहचान करने सम्बन्धित विस्तार से विचार- विमर्श किया गया।
इस अवसर पर सचिव रीजनल ट्रांसपोर्ट अथारिटी जालंधर मेजर (डा.) अमित महाजन ने बताया कि विभाग की तरफ से ट्रैफ़िक नियमों को सख़्ती के साथ लागू किया जा रहा है, जिसके अंतर्गत शराब पी कर गाड़ी चलाने के 19, सीट बैलट न लगाने के 1736, हेलमेट न पहनने के 2916, अंडर एज ड्राईविंग के 12 और गाड़ी ओवर लोडिंग और ओवर हाइट के 77 चालान किये गए है।
इस अवसर पर दूसरो के इलावा हरिन्दर पाल सिंह, मनजिन्दर सिंह, तरनप्रीत सिंह, हरबीर सिंह ढिल्लों, एस.के.कपूर, सुरिन्दर सैनी, जतिन्दर कुमार, नरेश कुमर, अंकित कुमार, परमिन्दर सिंह, पुलकित मकान, बी.टी. प्रसाद और हरबिन्दर सिंह भी उपस्थित थे।
