19.7 C
Jalandhar
Friday, March 20, 2026
Home Blog Page 724

ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਣ ਲਈ 11 ਉਡਨ ਦਸਤਿਆਂ ਵੱਲੋਂ 21 ਸਥਾਈ ਨਾਕਿਆਂ ‘ਤੇ ਚੌਵੀ ਘੰਟੇ ਰੱਖੀ ਜਾ ਰਹੀ ਨਜ਼ਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

ਜਲੰਧਰ, 22 ਅਕਤੂਬਰ (ਨਿਊਜ਼ ਹੰਟ)- ਦੂਜੇ ਰਾਜਾਂ ਤੋਂ ਪੰਜਾਬ ਵਿੱਚ ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਵੱਖ-ਵੱਖ ਉਡਨ ਦਸਤਿਆਂ ਅਤੇ ਚੈਕਿੰਗ ਟੀਮਾਂ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ 11 ਉਡਨ ਦਸਤੇ ਗਠਿਤ ਕੀਤੇ ਗਏ ਹਨ, ਜਿਨ੍ਹਾਂ ਵੱਲੋਂ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਿਆ ਜਾਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 21 ਸਥਾਈ ਚੈਕ ਪੁਆਇੰਟ (ਨਾਕੇ) ਸਥਾਪਤ ਕੀਤੇ ਗਏ ਹਨ, ਜਿੱਥੇ ਫਲਾਇੰਗ ਸਕੁਐਡਸ, ਜਿਨ੍ਹਾਂ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਸ਼ਾਮਲ ਹਨ, ਵੱਲੋਂ ਜ਼ਿਲ੍ਹਾ ਜਲੰਧਰ ਵਿੱਚੋਂ ਗੁਜ਼ਰਨ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਵਾਹਨ ਕਿਸੇ ਵੀ ਰੂਟ ‘ਤੇ ਅਜਿਹੀਆਂ ਗੈਰਕਨੂੰਨੀ ਗਤੀਵਿਧੀਆਂ ਨੂੰ ਅੰਜਾਮ ਨਾ ਦੇ ਸਕੇ।

ਸ਼੍ਰੀ ਥੋਰੀ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਆਪਣੇ ਨਿਰਦੇਸ਼ਾਂ ਵਿੱਚ ਜ਼ਿਲਾ ਅਧਿਕਾਰੀਆਂ ਨੂੰ ਦੂਜੇ ਰਾਜਾਂ ਤੋਂ ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਣ ਲਈ ਅਜਿਹੀ ਚੈਕਿੰਗ ਸ਼ੁਰੂ ਕਰਨ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਰਾਜ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕਈ ਕਦਮ ਚੁੱਕੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਨ੍ਹਾਂ ਉਡਨ ਦਸਤਿਆਂ ਵੱਲੋਂ ਚਾਲੂ ਖਰੀਦ ਸੀਜ਼ਨ ਦੇ ਮੁਕੰਮਲ ਹੋਣ ਤੱਕ ਆਪਣੀ ਕਾਰਵਾਈ ਜਾਰੀ ਰੱਖੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੇ ਗੈਰ ਕਨੂੰਨੀ ਪ੍ਰਵਾਹ ਨੂੰ ਰੋਕਣ ਦਾ ਫੈਸਲਾ ਸੂਬੇ ਦੀ ਕਿਸਾਨੀ ਦੇ ਵੱਡੇ ਹਿੱਤਾਂ ਵਿੱਚ ਲਿਆ ਗਿਆ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਵਿੱਚ ਝੋਨੇ ਦੀ ਗੈਰ-ਕਨੂੰਨੀ ਟਰਾਂਸਪੋਟਸ਼ਨ ਦੇ ਕਈ ਮਾਮਲੇ ਰਿਪੋਰਟ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਅਜਿਹੀਆਂ ਗਤੀਵਿਧੀਆਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।।

ਇਸ ਦੌਰਾਨ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਹਰਸ਼ਰਨ ਸਿੰਘ ਨੇ ਕਿਹਾ ਕਿ ਅਜੇ ਤੱਕ ਜ਼ਿਲ੍ਹੇ ਵਿੱਚ ਅਜਿਹੀ ਕਿਸੇ ਘਟਨਾ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਟੀਮਾਂ ਵੱਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਜ਼ਿਲ੍ਹੇ ਵਿੱਚ ਸਬ–ਡਵੀਜ਼ਨ ਪੱਧਰ ‘ਤੇ 28 ਅਤੇ 29 ਅਕਤੂਬਰ ਨੂੰ ਲੱਗਣਗੇ ਸੁਵਿਧਾ ਕੈਂਪ– ਏ.ਡੀ.ਸੀ. (ਜ)

ਪਠਾਨਕੋਟ, 22 ਅਕਤੂਬਰ (ਨਿਊਜ਼ ਹੰਟ)- ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਆਮ ਜਨਤਾ ਨੂੰ ਪਹੁੰਚਾਉਣ ਅਤੇ ਇੰਨ੍ਹਾਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪਠਾਨਕੋਟ ਵਿੱਚ ਸਬ-ਡਵੀਜ਼ਨ ਪੱਧਰ ’ਤੇ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸ਼੍ਰੀ ਸੰਦੀਪ ਸਿੰਘ ਗੜ੍ਹਾ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਦੇ ਮੀਟਿੰਗ ਹਾਲ ਵਿਖੇ ਵੱਖ –ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸੁਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਸਿਮਰਨ ਸਿੰਘ ਢਿੱਲੋ ਐਸ.ਡੀ.ਐਮ. ਪਠਾਨਕੋਟ, ਅਰਵਿੰਦ ਵਰਮਾ ਜ਼ਿਲ੍ਹਾ ਮਾਲ ਅਫ਼ਸਰ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ, ਰਾਜ ਕੁਮਾਰ ਨਾਇਬ ਤਹਿਸੀਲਦਾਰ ਪਠਾਨਕੋਟ ਅਤੇ ਵੱਖ–ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਸਬ ਡਵੀਜ਼ਨ ਪੱਧਰ ‘ਤੇ ਸੁਵਿਧਾ ਕੈਂਪ ਮਿਤੀ 28 ਅਤੇ 29 ਅਕਤੂਬਰ ਨੂੰ ਧਾਰਕਲਾਂ, ਭੋਆ ਅਤੇ ਪਠਾਨਕੋਟ ਵਿਖੇ ਲੱਗਣਗੇ। ਉਨਾਂ ਦੱਸਿਆ ਕਿ ਇਨਾਂ ਸੁਵਿਧਾ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਦਿਵਿਆਂਗ ਆਦਿ), ਪੀ.ਐਮ.ਏ.ਵਾਈ ਤਹਿਤ ਘਰ ਦੀ ਸਥਿਤੀ (ਕੱਚਾ/ਪੱਕਾ), ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨਾ, ਐਲ.ਪੀ.ਜੀ ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ. ਸੀ/ਬੀ. ਸੀ ਕਾਰਪੋਰੇਸ਼ਨਾਂ/ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲਾਂ ਦੇ ਕੇਸ, ਮਨਰੇਗਾ ਜੌਬ ਕਾਰਡ, 2 ਕਿਲੋਵਾਟ ਤੱਕ ਦੇ ਬਿਜਲੀ ਬਕਾਏ ਦੇ ਮੁਆਫ਼ੀ ਅਤੇ ਪੈਂਡਿੰਗ ਸੀ.ਐਲ.ਯੂ ਕੇਸਾਂ ਅਤੇ ਨਕਸ਼ਿਆਂ ਆਦਿ ਸਬੰਧੀ ਲਾਭਪਾਤਰੀਆਂ ਦੇ ਫਾਰਮ ਭਰੇ ਜਾਣਗੇ। ਉਨਾਂ ਦੱਸਿਆ ਕਿ ਇਸ ਸਬੰਧੀ ਅੱਜ ਮੀਟਿੰਗ ਕਰਕੇ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਉਣ ਦੇਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਪਹਿਲਾਂ ਕੈਂਪ ਵਾਲੇ ਸਥਾਨਾਂ ਦਾ ਦੌਰਾ ਕਰ ਲੈਣ ਅਤੇ ਲਾਭਪਾਤਰੀਆਂ ਦੀ ਚੋਣ ਕਰ ਲੈਣ ਤਾਂ ਉਹ ਕੈਂਪ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੁਵਿਧਾ ਕੈਂਪ ਨੂੰ ਸਫ਼ਲ ਬਣਾਉਣ ਲਈ ਵਲੰਟੀਅਰਾਂ ਦੀ ਚੋਣ ਕਰਕੇ ਇੰਨ੍ਹਾਂ ਵਲੰਟੀਅਰਾਂ ਨੂੰ ਪਹਿਲਾਂ ਤੋਂ ਟ੍ਰੇਨਿੰਗ ਦੇ ਦਿੱਤੀ ਜਾਵੇ ਤਾਂ ਜੋ ਇਹ ਵਲੰਟੀਅਰ ਪਿੰਡ, ਸ਼ਹਿਰ, ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।

डा. जसवंत राय ने मुख्य कृषि अधिकारी जालंधर के तौर पर प्रभार संभाला

जालंधर, 22 अकतूबर (न्यूज़ हंट)- पंजाब सरकार के आदेशों अधीन डा. जसवंत राय ने आज मुख्य कृषि अधिकारी जालंधर का प्रभार संभाल लिया है, जिनका कृषि और किसान भलाई विभाग ज़िला जालंधर के समूह स्टाफ की तरफ से स्वागत किया गया।
डा. जसवंत राय इस से पहले ज़िला जालंधर में बतौर कृषि अधिकारी सेवाएं निभा रहे थे और अब पंजाब सरकार के आदेशों अनुसार पदउन्नत होने के उपरांत मुख्य कृषि अधिकारी जालंधर के तौर पर तैनात हुए है।

इस अवसर पर डा. जसवंत राय के साथ डा. नरिन्दर सिंह बैनीपाल मुख्य कृषि अधिकारी लुधियाना, डा. किरपाल सिंह ढिल्लों कृषि अधिकारी और डा. वरिन्दरजीत भंडारी रिटायर्ड डिप्टी डायरैक्टर कृषि लुधियाना विशेष तौर पर शामिल हुए।
डा. जसवंत राय ने प्रभार संभालने के उपरांत समूह स्टाफ को कहा कि कृषि के सर्वपक्षीय विकास के लिए सभी सैकशनों को मिल कर काम करने की ज़रूरत है। उन्होंने कहा कि ज़िले में किसानों को कुआलटी खादों एवं बीजों की सप्लाई यकीनी बनाने के लिए हर संभव प्रयास किया जायेगा। उन्होंने ज़िला भर के कृषि अधिकारी /कर्मचारियों को फ़सल के अवशेषो की संभाल के लिए किये जा रहे प्रयासों में ओर तेज़ी लाने और ज़ीरो बर्निंग के लक्ष्य की प्राप्ति के लिए विशेष प्रयास करने के लिए कहा। डा. राय ने आने वाले हाड़ी सीजन के लिए किसानों तक गेहूँ की बेहतर काश्त के लिए तकनीकी ज्ञान का पसार और प्रचार करने के निर्देश भी जारी किए।

इस अवसर पर डा. सुरिन्दर कुमार ज़िला किसान प्रशिक्षण अधिकारी, डा. बलबीर चंद सहायक गन्ना विकास अधिकारी, डा. नरेश कुमार गुलाटी, डा. अरुण कोहली, डा. बलकार चंद, डा. प्रवीण कुमारी, डा. दिनेश कुमार कृषि अधिकारी, डा. सुरजीत सिंह सहायक पौधा सुरक्षा अधिकारी, इंज. नवदीप सिंह, अमला सैक्शन से सुपरडैंट मैडम प्रवीण कुमारी, सुखपाल सिंह पड्डा कृषि विस्तार अधिकारी, मनीष कुमार कृषि उपनिरीक्षक और डा. विपुल छाबड़ा डिप्टी पी डी आत्मा जालंधर ने डा. जसवंत राय को पूरा सहयोग देते हुए कृषि के विकास के लिए हर प्रयास करने का यकीन दिलाया।
ज़िले के प्रगतिशील किसान गुरदेव सिंह गाँव हीरांपुर, सुखविन्दर सिंह लल्लियां कलाँ ने डा. जसवंत राय का स्वागत करते कहा कि ज़िले में किसानों को कृषि विभाग की तरफ से प्रदान की जा रही तकनीक का लाभ उठाते हुए निश्चित लक्ष्यों की प्राप्ति करने में किसानों की तरफ से पूरा सहयोग किया जायेगा।

ਸਵੀਪ ਤਹਿਤ ਏ ਬੀ ਕਾਲਜ ਪਠਾਨਕੋਟ ਵਿਖੇ ਕਰਵਾਏ ਗਏ ਵੱਖ-ਵੱਖ ਮੁਕਾਬਲੇ

ਪਠਾਨਕੋਟ, 22 ਅਕਤੂਬਰ (ਨਿਊਜ਼ ਹੰਟ)- ਅੱਜ ਚੋਣ ਦਫਤਰ ਪਠਾਨਕੋਟ ਵੱਲੋਂ ਏ ਬੀ ਕਾਲਜ ਪਠਾਨਕੋਟ ਵਿਚ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਸਮਾਰੋਹ ਦੀ ਪ੍ਰਧਾਨਗੀ ਸ੍ਰੀ ਗੁਰਪ੍ਰੀਤ ਸਿੰਘ ਸਹਾਇਕ ਨੋਡਲ ਅਫਸਰ ਕਮ ਮੰਡਲ ਭੂਮੀ ਰੱਖਿਆ ਅਫਸਰ ਨੇ ਕੀਤੀ। ਇਸ ਮੌਕੇ ਤੇ ਸੀ੍ ਸ਼ਮਸ਼ੇਰ ਸਿੰਘ ਸਵੀਪ ਕਮੇਟੀ ਇੰਚਾਰਜ ਵਿਧਾਨ ਸਭਾ ਹਲਕਾ 003-ਪਠਾਨਕੋਟ, ਵਿਨੋਦ ਕੁਮਾਰ ਸਵੀਪ ਇੰਚਾਰਜ, ਅਮਿਤ ਡੋਗਰਾ, ਅੰਕੁਸ਼ ਮਹਾਜਨ, ਸੰਜੀਵ ਕੁਮਾਰ, ਰਵੀ ਕਾਂਤ ਆਦਿ ਹਾਜ਼ਰ ਸਨ।

ਗੁਰਪ੍ਰੀਤ ਸਿੰਘ ਨੋਡਲ ਅਫ਼ਸਰ ਨੇ ਦੱਸਿਆ ਕਿ ਅੱਜ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਰੰਗੋਲੀ, ਭਾਸ਼ਣ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਜੋ ਕਿ 18 ਸਾਲ ਦੇ ਹੋ ਚੁੱਕੇ ਹਨ, ਉਹਨਾਂ ਨੂੰ ਵੋਟਾਂ ਪਾਉਣ ਸਬੰਧੀ ਅਤੇ ਜਿਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਹੋਣ ਵਾਲੀ ਹੈ ਉਨ੍ਹਾਂ ਨੂੰ ਵੋਟ ਬਣਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹਨਾਂ ਨੌਜਵਾਨਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੈ ਉਹ ਆਪਣੀ ਵੋਟ ਜ਼ਰੂਰ ਬਣਵਾਉਣ।

ਅਮਨ-ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ-ਮੁੱਖ ਮੰਤਰੀ ਵੱਲੋਂ ਪੰਜਾਬ ਪੁਲੀਸ ਨੂੰ ਆਦੇਸ਼

ਪੰਜਾਬ 22 ਅਕਤੂਬਰ (ਨਿਊਜ਼ ਹੰਟ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਲਿਸ ਫੋਰਸ ਨੂੰ ਸੂਬਾ ਭਰ ਵਿਚ ਪੁਲੀਸ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਅਮਨ-ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕੀਤਾ ਜਾ ਸਕੇ।
ਸੂਬੇ ਨੂੰ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਚੰਨੀ ਨੇ ਹੇਠਲੇ ਪੱਧਰ ਤੋਂ ਲੈ ਕੇ ਸਿਖਰਲੇ ਅਫਸਰਾਂ ਤੱਕ ਸਮੁੱਚੀ ਪੁਲੀਸ ਫੋਰਸ ਨੂੰ ਭਿ੍ਰਸ਼ਟਾਚਾਰ ਨੂੰ ਨੱਥ ਪਾਉਣ, ਨਸ਼ੇ ਦੀ ਸਪਲਾਈ ਲਾਈਨ ਤੋੜਨ, ਨਜਾਇਜ਼ ਸ਼ਰਾਬ ਦਾ ਕਾਰੋਬਾਰ ਖਤਮ ਕਰਨ ਅਤੇ ਰੇਤ ਮਾਫੀਏ ਨਾਲ ਕਰੜੇ ਹੱਥੀਂ ਨਿਪਟਣ ਲਈ ਇਕਜੁਟਤਾ ਨਾਲ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਦਾ ਸ਼ਿਕਾਰ ਬਣਾਉਣ ਵਾਲੇ ਨਸ਼ਾ ਤਸਕਰਾਂ ਦੀ ਸ਼ਨਾਖਤ ਕਰਨ ਲਈ ਪੁਲੀਸ ਨੂੰ ਢੁਕਵੀਂ ਪ੍ਰਣਾਲੀ ਵਿਕਸਤ ਕਰਨੀ ਚਾਹੀਦੀ ਹੈ।

ਅੱਜ ਸ਼ਾਮ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੁਲੀਸ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਚੰਨੀ ਨੇ ਅਫਸਰਾਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ, ਇਮਾਨਦਾਰੀ ਅਤੇ ਪੇਸ਼ੇਵਾਰ ਵਚਨਬੱਧਤਾ ਨਾਲ ਨਿਭਾਉਣ ਲਈ ਆਖਿਆ ਤਾਂ ਕਿ ਲੋਕਾਂ ਨੂੰ ਫਰਕ ਮਹਿਸੂਸ ਹੋਵੇ ਅਤੇ ਇਸ ਸਬੰਧ ਵਿਚ ਹੇਠਲੇ ਪੱਧਰ ਤੱਕ ਸੁਨੇਹਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਫਸਰਾਂ ਦੀਆਂ ਨਵੀਂਆ ਤਇਨਾਤੀਆਂ ਪੂਰੀ ਤਰਾਂ ਨਾਲ ਯੋਗਤਾ ਅਤੇ ਟਰੈਕ ਰਿਕਾਰਡ ਦੇ ਅਧਾਰ ‘ਤੇ ਕੀਤੀਆਂ ਗਈਆਂ ਹਨ ਜਿਸ ਕਰਕੇ ਉਨਾਂ ਨੂੰ ਆਪਣੀ ਡਿਊਟੀ ਪੂਰੀ ਸੁਹਿਰਦਤਾ ਅਤੇ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਬਿਨਾਂ ਭੇਦ-ਭਾਵ ਦੇ ਸੇਵਾਵਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਮ ਲੋਕਾਂ ਦਾ ਭਰੋਸਾ ਪੁਲਿਸ ਪ੍ਰਤੀ ਵਧ ਸਕੇ। ਇਸ ਦੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਵਿਆਕਤੀ ਨੂੰ ਨਜਾਇਜ਼ ਹਿਰਾਸਤ ਵਿਚ ਨਾ ਰੱਖਿਆ ਜਾਵੇ ਅਤੇ ਕਿਸੇ ਨੂੰ ਵੀ ਝੂਠੇ ਕੇਸਾਂ ਵਿਚ ਨਾ ਉਲਝਾ ਕੇ ਪ੍ਰੇਸ਼ਾਨ ਕੀਤਾ ਜਾਵੇ।

ਮੁੱਖ ਮੰਤਰੀ ਨੇ ਦਿਵਾਲੀ ਦੇ ਤਿਉਹਾਰ ਦੇ ਮੌਕੇ ਦੁਕਾਨਦਾਰਾਂ ਅਤੇ ਰੇਹੀੜੀਆਂ/ਫੜੀਆਂ ਲਾ ਕੇ ਸਮਾਨ ਵੇਚਣ ਵਾਲਿਆਂ ਨੂੰ ਲਾਇਸੰਸ ਦੇ ਨਾਮ ‘ਤੇ ਪੈਸੇ ਮੰਗ ਕੇ ਪੁਲਿਸ ਵਲੋਂ ਬੇਲੋੜਾ ਤੰਗ ਨਾ ਕੀਤਾ ਜਾਵੇ। ਉਨਾਂ ਇਸ ਸਬੰਧੀ ਜ਼ਿਲਾ ਪੁਲਿਸ ਮੁਖੀਆਂ ਨੂੰ ਡੀ.ਐਸ.ਪੀ ਅਤੇ ਐਸ.ਐਚ.ਓ ਨੂੰ ਵਿਸਥਾਰਤ ਹਦਾਇਤਾਂ ਜਾਰੀ ਕਰਨ ਲਈ ਵੀ ਕਿਹਾ ਤਾਂ ਜੋ ਇੰਨਾਂ ਲੋਕਾਂ ਨੂੰ ਦਿਵਾਲੀ ਦੇ ਤਿਉਹਾਰ ਮੌਕੇ ਸਮਾਨ ਅਤੇ ਪਟਾਕੇ ਵੇਚਣ ਵਿਚ ਕੋਈ ਦਿੱਕਤ ਨਾ ਆਵੇ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਦੜਾ-ਸੱਟਾ ਲਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਬਿਨਾਂ ਕਿਸੇ ਢਿੱਲ ਦੇ ਪੂਰੀ ਸਖਤੀ ਵਰਤਦਿਆਂ ਮਿਸਾਲੀ ਕਾਰਵਾਈ ਕੀਤੀ ਜਾਵੇ। ਤਿਉਹਾਰਾਂ ਦੇ ਸੀਜਨ ਦੌਰਾਨ ਰਾਤ ਸਮੇਂ ਹੁੰਦੇ ਹਾਦਸੇ ਰੋਕਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਪੈਟਰੌਲਿੰਗ ਵਧਾਈ ਜਾਵੇ ਖਾਸ ਕਰਕੇ ਰਾਤ ਸਮੇਂ ਖਾਸ ਨਿਗਰਾਨੀ ਰੱਖੀ ਜਾਵੇ।

ਚੰਨੀ ਨੇ ਕਿਹਾ ਕਿ ਉਨਾਂ ਨੂੰ ਪੁਲਿਸ ਵਲੋਂ ਵਾਹਨਾਂ ਦੇ ਕਾਗਜ਼ ਚੈੱਕ ਕਰਨ ਦੇ ਨਾਮ ‘ਤੇ ਪੁਲੀਸ ਵਲੋਂ ਲਈ ਜਾਂਦੀ ਰਿਸ਼ਵਤ ਅਤੇ ਲੁੱਟ-ਖਸੁੱਟ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਸ ਨੂੰ ਠੱਲ ਪਾਉਣ ਲਈ ਟਰੈਫਿਕ ਪੁਲਿਸਗਿੰਗ ਅਤੇ ਪ੍ਰਬੰਧਨ ਵਿਚ ਕ੍ਰਾਂਤੀਕਾਰੀ ਸੁਧਾਰ ਹੋਂਦ ਵਿਚ ਲਿਆਂਦੇ ਜਾਣ।
ਮੁੱਖ ਮੰਤਰੀ ਨੇ ਇਹ ਵੀ ਵਕਾਲਤ ਕੀਤੀ ਕਿ ਗਲਤ ਕੰਮ ਕਰਨ ਵਾਲੇ ਪੁਲੀਸ ਅਧਿਕਾਰੀਆਂ ਨੂੰ ਸਖ਼ਤ ਸਜਾ ਦਿੱਤੀ ਜਾਣੀ ਚਾਹੀਦੀ ਹੈ ਜੋ ਸਮੁੱਚੀ ਪੁਲੀਸ ਫੋਰਸ ਨੂੰ ਬਦਨਾਮ ਕਰ ਰਹੇ ਹਨ।

ਮੁੱਖ ਮੰਤਰੀ ਨੇ ਪੁਲੀਸ ਅਧਿਕਾਰੀਆਂ ਖਾਸ ਕਰਕੇ ਜ਼ਿਲਾ ਪੁਲੀਸ ਮੁੱਖੀਆਂ ਨੂੰ ਸਪੱਸ਼ਤ ਤੌਰ ‘ਤੇ ਕਿਹਾ ਕਿ ਜਾਂ ਤਾਂ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਲਈ ਆਪਣੀ ਡਿਊਟੀ ਜ਼ਿੰਮੇਵਾਰਾਨਾ ਤਰੀਕੇ ਨਾਲ ਨਿਭਾਉਣ ਜਾਂ ਆਪਣੀ ਫਿਰ ਤਬਾਦਲੇ ਲਈ ਤਿਆਰ ਰਹਿਣ, ਕਿਉਂਕਿ ਸਿਵਲ ਅਤੇ ਪੁਲੀਸ ਪ੍ਰਸਾਸਨ ਦੋਵਾਂ ਵਿੱਚ ਕੁਸਲ, ਸਾਫ, ਭਿ੍ਰਸ਼ਟਾਚਾਰ ਮੁਕਤ ਅਤੇ ਪਾਰਦਰਸੀ ਪ੍ਰਸਾਸਨ ਉਨਾਂ ਦੀ ਸਰਕਾਰ ਦਾ ਮੁੱਖ ਏਜੰਡੇ ਹੈ।

ਇਸ ਤੋਂ ਪਹਿਲਾਂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨਾਂ ਕੋਲ ਗ੍ਰਹਿ ਵਿਭਾਗ ਹੈ, ਨੇ ਕਿਹਾ ਕਿ ਸਾਡੀ ਪੁਲੀਸ ਫੋਰਸ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰਾਂ ਸਮਰੱਥ ਅਤੇ ਨਿਪੁੰਨ ਹੈ। ਉਨਾਂ ਕਿਹਾ, “ਜੇਕਰ ਸਾਡੀ ਪੁਲੀਸ ਫੋਰਸ ਸੂਬੇ ਵਿੱਚ ਦਹਾਕਿਆਂ ਤੋਂ ਚੱਲ ਰਹੇ ਅੱਤਵਾਦ ਨੂੰ ਬਹਾਦਰੀ ਨਾਲ ਕਾਬੂ ਕਰ ਸਕਦੀ ਹੈ, ਤਾਂ ਮੈਨੂੰ ਯਕੀਨ ਹੈ ਕਿ ਉਹ ਗੈਂਗਸਟਰਾਂ ਅਤੇ ਰੇਤ ਮਾਫੀਆ ਤੋਂ ਇਲਾਵਾ ਨਸ਼ਿਆਂ ਦਾ ਖਾਤਮਾ ਕਰਕੇ ਇੱਕ ਮਿਸਾਲ ਕਾਇਮ ਕਰੇਗੀ।“
ਉਪ ਮੁੱਖ ਮੰਤਰੀ ਨੇ ਮੁੱਖ ਮੰਤਰੀ ਨੂੰ ਆਮ ਲੋਕਾਂ ਨੂੰ ਇਨਸਾਫ ਦਿਵਾ ਕੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦਾ ਭਰੋਸਾ ਵੀ ਦਿੱਤਾ। ਉਨਾਂ ਨੇ ਪੁਲੀਸ ਅਧਿਕਾਰੀਆਂ ਨੂੰ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਇਕੋ-ਇਕ ਉਦੇਸ ਨਾਲ ਆਪਣੀ ਡਿਊਟੀਆਂ ਨਿਡਰਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਰੰਧਾਵਾ ਨੇ ਅੱਗੇ ਕਿਹਾ ਕਿ ਉਹ ਇਨਾਂ ਅਧਿਕਾਰੀਆਂ ਦੀ ਅਤੇ ਇਹਨਾਂ ਦੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣਗੇ ਤਾਂ ਜੋ ਡਿਊਟੀ ਦੌਰਾਨ ਉਨਾਂ ਦੇ ਮਨੋਬਲ ਨੂੰ ਵਧਾਇਆ ਜਾ ਸਕੇ।
ਇਸ ਤੋਂ ਪਹਿਲਾਂ, ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੁਲੀਸ ਵਿਭਾਗ ਮੌਕੇ ’ਤੇ ਹੀ ਲੋਕਾਂ ਦੀਆਂ ਸਕਿਾਇਤਾਂ ਦਾ ਨਿਪਟਾਰਾ ਕਰਨ ਲਈ ਹਰ ਪੰਦਰਾਂ ਦਿਨ ਬਾਅਦ ਵਿਸ਼ੇਸ਼ ਸੁਵਿਧਾ ਕੈਂਪ ਲਗਾਏਗਾ।

ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਅਤੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜਮ ਤੋਂ ਇਲਾਵਾ ਏ.ਡੀ.ਜੀ.ਪੀ., ਆਈ.ਜੀ., ਡੀ.ਆਈ.ਜੀ. ਪੱਧਰ ਦੇ ਸਾਰੇ ਸੀਨੀਅਰ ਅਫਸਰ, ਕਮਿਸ਼ਨਰ ਆਫ ਪੁਲੀਸ ਅਤੇ ਜ਼ਿਲਾ ਪੁਲੀਸ ਮੁਖੀ ਵੀ ਸ਼ਾਮਲ ਸਨ।

ਪੰਜਾਬ 22 ਅਕਤੂਬਰ ( ਨਿਊਜ਼ ਹੰਟ )

ਸੂਬੇ ਦੇ ਸਾਰੇ ਸਿਵਲ ਸਰਜਨਾਂ ਅਤੇ ਮਹਾਂਮਾਰੀ ਵਿਗਿਆਨੀਆਂ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਡੇਂਗੂ ਦੇ ਫੈਲਾਅ ਦੀ ਸਥਿਤੀ ਅਤੇ ਕੀਤੇ ਗਏ ਨਿਯੰਤਰਣ ਉਪਾਵਾਂ ਦੀ ਸਮੀਖਿਆ ਕਰਦਿਆਂ, ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਨੇ ਦੱਸਿਆ ਕਿ 12,80,645 ਘਰਾਂ ਵਿੱਚ ਡੇਂਗੂ ਸਬੰਧੀ ਜਾਂਚ ਕੀਤੀ ਗਈ ਹੈ ਅਤੇ 21,683 ਘਰਾਂ ਵਿੱਚ ਮੱਛਰਾਂ ਦੀ ਪੈਦਾਵਾਰ ਸਬੰਧੀ ਰਿਪੋਰਟ ਸਾਹਮਣੇ ਆਈ ਹੈ।

ਪੰਜਾਬ 21 ਅਕਤੂਬਰ ( ਨਿਊਜ਼ ਹੰਟ )

ਉਪ ਚੋਣ ਕਮਿਸ਼ਨਰ, ਸ੍ਰੀ ਨਿਤੇਸ਼ ਕੁਮਾਰ ਵਿਆਸ ਨੇ 20 ਅਕਤੂਬਰ, 2021 ਨੂੰ ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਵਿਖੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ -2022 ਸਬੰਧੀ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ।

समाज हित में लगे युवा ही हैं समाज की असली धरोहर, इन्हें प्रोत्साहित करना जरुरी: सुन्दर शाम अरोड़ा

होशियारपुर 21 अक्टूबर (न्यूज़ हंट )- समाज हित में लगे युवाओं को प्रोत्साहित करना हमारा फर्ज है और ऐसे युवा ही हमारी असली धरोहर हैं। इसलिए इन्हें समाज सेवी कार्यों के प्रति और प्रोत्साहित करने के लिए हर संभव मदद की जा रही है ताकि युवा वर्ग सही दिशा में अग्रसर हो सके। यह बात पूर्व कैबिनेट मंत्री व विधायक सुन्दर शाम अरोड़ा ने होम वैल्फेयर सोसायटी को समाज सेवी कार्यों के लिए 2 लाख रुपये का चैक भेंट करते हुए कही। श्री अरोड़ा ने सोसायटी के पदाधिकारियों एवं सदस्यों द्वारा किए जा रहे समाज सेवी कार्यों की सराहना करते हुए कहा कि यह युवा स्लम बस्तियों में जाकर तथा भटते हुए युवाओं को सही राह पर लाने के लिए जो कार्य कर रहे हैं उसके लिए सारी टीम सराहना की पात्र है। उन्होंने कहा कि स्लम इलाके में रहने वाली लड़कियों को सेनेटरी पैड उपलब्ध करवाने की दिशा में सोसायटी की लड़कियों द्वारा जो प्रयास किया जा रहा है उसे शब्दों में बयान नहीं किया जा सकता। क्योंकि, एक बेटी, बहन एवं मां ही बेटी की समस्या को समझ सकती है। उन्होंने सोसायटी से जुड़ी बेटियों से विशेष तौर से भेंट की और उन्हें आशीर्वाद दिया। इस मौके पर सोसायटी सदस्यों ने ग्रांट जारी करने के लिए श्री अरोड़ा का धन्यवाद किया। इस मौके पर सोसायटी के प्रधान उमेश सैनी, अभि शर्मा, हरराज कलेर, करन, पिंदा, जोनी, नंदन, नमित, शिवांशू, मनु, सौरव, हरमन, ओम कुमरा, रोहन, लड़कियों के विंग की इंचार्ज पल्लवी, भाविका, गुरमेहक और आरुशी तथा नगर सुधार ट्रस्ट के चेयरमैन एडवोकेट राकेश मरवाहा, मेयर सुरिंदर कुमार, महिला कांग्रेस अध्यक्षा तरनजीत कौर सेठी, पार्षद बलविंदर कौर, पार्षद परमजीत कौर, पूर्व पार्षद अमरजीत रमन, अजीत सिंह लक्की, रविंदर दत्ता आदि मौजूद थे।

कमिश्नरेट पुलिस द्वारा राष्ट्रीय एकता दिवस से सम्बन्धित निकाली जा रही मोटरसाईकिल रैली का जालंधर पहुँचने पर शानदार स्वागत

जालंधर, 21 अक्तूबर (न्यूज़ हंट)- जालंधर कमिश्नरेट पुलिस की तरफ से आज 31 अक्तूबर, 2021 को राष्ट्रीय एकता दिवस मनाने से सम्बन्धित उड़ि से केवाडिया (गुजरात) तक 2536 किलोमीटर लम्बी यात्रा पर निकले 40 मोटरसाईकल सवारों का शानदार स्वागत किया गया।
पी.ए.पी. चौक जालंधर में रैली में हिस्सा लेने वाले जम्मू -कश्मीर पुलिस के जवानों का स्वागत करते हूए डिप्टी कमिश्नर पुलिस जगमोहन सिंह ने कहा कि यह रैली लोगों में एकता की भावना को उत्साहित करेगी। उन्होंने बताया कि यह रैली केवाडिया (गुजरात) में स्टैचू आफ यूनिटी में अपनी समाप्ति से पहले श्री नगर, जम्मू, जालंधर, नई दिल्ली, ग्वालियर, झांसी, इन्दौर, साबरमती समेत अलग -अलग शहरों से गुज़रेगी।

मोटरसाईकल सवारों का डी.सी.पी. जगमोहन सिंह, ए.डी.सी.पी. जगजीत सरोआ, ए.डी.सी.पी. ट्रैफ़िक गगनेश कुमार और जालंधर कमिश्नरेट पुलिस के अन्य आधिकारियों की तरफ से स्वागत किया गया। आधिकारियों की तरफ से इन पुलिस मुलाजिमों को फूलों के हार भेंट किये गए और बाकी की यात्रा के लिए शुभकामनाएं दीं।

डी.एस.पी. ग़ुलाम हुसैन, जो मोटरसाईकल रैली का नेतृत्व कर रहे थे, ने कहा कि हर शहर और कसबे में राष्ट्रीय एकता का संदेश देने वाली इस मोटरसाईकल रैली में 40 जवान हिस्सा ले रहे हैं। उन्होंने पुलिस कमिश्नर, जालंधर का शानदार स्वागत करने के लिए धन्यवाद भी किया और अगली मंजिल के लिए रवाना हो गए।
इस अवसर पर अन्य के इलावा ए.सी.पी. ट्रैफ़िक हरविन्दर भल्ला, ए.सी.पी. निर्मल सिंह और ऐस.ऐच.ओ. बारांदरी रवीन्द्र कुमार भी मौजूद थे।

ਸੇਵਾ ਕੇਂਦਰਾਂ ’ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ: ਡਿਪਟੀ ਕਮਿਸ਼ਨਰ

ਪਠਾਨਕੋਟ, 21 ਅਕਤੂਬਰ (ਨਿਊਜ਼ ਹੰਟ)- ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਹੁਣ ਜ਼ਿਲੇ ਦੇ ਸੇਵਾ ਕੇਂਦਰਾਂ ਵਿੱਚ ਉਪਲੱਬਧ ਹੋਣਗੀਆਂ। ਉਨਾਂ ਦੱਸਿਆ ਕਿ ਕਿਸਾਨ ਟੂਰਿਜ਼ਮ ਸਕੀਮ ਅਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮ ਲਈ ਸੇਵਾ ਫੀਸ 50 ਰੁਪਏ ਤੈਅ ਕੀਤੀ ਗਈ ਹੈ। ਉਨਾਂ ਕਿਹਾ ਕਿ ਇਨਾਂ ਦੋਵਾਂ ਸੇਵਾਵਾਂ ਦੀ ਗੋਲਡ ਸ਼੍ਰੇਣੀ ਲਈ ਸਰਕਾਰੀ ਫੀਸ 5 ਹਜ਼ਾਰ ਰੁਪਏ ਤੇ ਸਿਲਵਰ ਸ਼੍ਰੇਣੀ ਲਈ ਸਰਕਾਰੀ ਫੀਸ 3 ਹਜ਼ਾਰ ਰੁਪਏ ਰੱਖੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਨੈਕਾਰ ਖੁਦ ਵੀ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਲਿੰਕ https://eservices.punjab.gov.in ’ਤੇ ਜਾ ਕੇ ਇਨਾਂ ਸੇਵਾਵਾਂ ਲਈ ਅਪਲਾਈ ਕਰ ਸਕਦਾ ਹੈ ਜਾਂ ਜ਼ਿਲੇ ਦੇ ਸੇਵਾ ਕੇਂਦਰਾਂ ਵਿੱਚ ਲੋੜੀਂਦੇ ਦਸਤਾਵੇਜ਼ ਲਿਜਾ ਕੇ ਅਪਲਾਈ ਕਰ ਸਕਦਾ ਹੈ। ਉਨਾਂ ਕਿਹਾ ਕਿ ਬਿਨੈਕਾਰ ਨੂੰ ਕਿਸੇ ਵੀ ਦਫ਼ਤਰ ਵਿੱਚ ਕੋਈ ਵੀ ਦਸਤਾਵੇਜ਼ ਜਮਾਂ ਕਰਾਉਣ ਲੋੜ ਨਹੀਂ ਹੈ।