22.2 C
Jalandhar
Monday, March 23, 2026
Home Blog Page 730

ਦੁਸਹਿਰੇ ਤੇ ਵਿਸ਼ਵਕਰਮਾ ਦਿਵਸ ਮੌਕੇ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ

ਪਠਾਨਕੋਟ, 14 ਅਕਤੂਬਰ (ਨਿਊਜ਼ ਹੰਟ)- ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਸਹਿਰਾ ਅਤੇ ਵਿਸ਼ਵਕਰਮਾ ਦਿਵਸ ਮੌਕੇ ਜ਼ਿਲ੍ਹੇ ਦੇ ਸਮੂਹ 15 ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਤੀ 15 ਅਕਤੂਬਰ 2021 ਨੂੰ ਦੁਸਹਿਰੇ ਵਾਲੇ ਦਿਨ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਮਿਤੀ 5 ਨਵੰਬਰ 2021 ਨੂੰ ਵਿਸ਼ਵਕਰਮਾ ਦਿਵਸ ਮੌਕੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਉਪਰੋਕਤ ਦੋਵੇਂ ਦਿਨ ਇਸ ਸਮੇਂ ਅਨੁਸਾਰ ਸੇਵਾ ਕੇਂਦਰਾਂ ਵਿਚੋਂ ਸੇਵਾਵਾਂ ਹਾਸਲ ਕਰ ਸਕਦੇ ਹਨ।

ਰਾਜਾ ਵੜਿੰਗ ਵੱਲੋਂ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਸ਼ਨੀਵਾਰ ਨੂੰ ਕੰਮ ਕਰਨ ਅਤੇ ਸਾਰੇ 32 ਡ੍ਰਾਈਵਿੰਗ ਟੈਸਟ ਟਰੈਕ ਖੋਲ੍ਹਣ ਦੀ ਹਦਾਇਤ

ਪੰਜਾਬ 13 ਅਕਤੂਬਰ (ਨਿਊਜ਼ ਹੰਟ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ, ਪਿਛਲੇ ਦਿਨੀਂ ਜਾਰੀ ਕੀਤੇ ਨਿੱਜੀ ਵੱਟਸਐਪ ਨੰਬਰ ਉਪਰ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫ਼ਿਕੇਟਾਂ ਅਤੇ ਹਾਈ ਸਕਿਊਰਿਟੀ ਨੰਬਰਾਂ ਪਲੇਟਾਂ ਵਿੱਚ ਦੇਰੀ ਅਤੇ ਲੰਬਤ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਇਸ ਪ੍ਰਕਿਰਿਆ ਨੂੰ ਸਮਾਂਬੱਧ, ਦਰੁਸਤ ਅਤੇ ਤੇਜ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।

ਪੰਜਾਬ ਸਿਵਲ ਸਕੱਤਰੇਤ ਵਿਖੇ ਸ੍ਰੀ ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਉਹ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਸ਼ਨੀਵਾਰ ਨੂੰ ਕੰਮ ਕਰਨ ਅਤੇ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਸਾਰੇ 32 ਡਰਾਈਵਿੰਗ ਟੈਸਟ ਟ੍ਰੈਕ ਖੋਲ੍ਹ ਕੇ ਰੱਖਣ। ਉਨ੍ਹਾਂ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਬਿਨੈਕਾਰ ਨੂੰ ਪਸੰਦੀਦਾ ਥਾਂ ਅਤੇ ਤਰੀਕ ਚੁਣਨ ਵਾਸਤੇ 30 ਦਿਨ ਦੀ ਦਿੱਤੀ ਗਈ ਸਮਾਂ ਹੱਦ ਨੂੰ ਵਧਾ ਕੇ 45 ਦਿਨ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਮਰਬੀਰ ਸਿੰਘ ਸਿੱਧੂ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮਨਜੀਤ ਸਿੰਘ, ਟੈਕਨੀਕਲ ਡਾਇਰੈਕਟਰ ਐਨ.ਆਈ.ਸੀ. ਸ. ਤਰਮਿੰਦਰ ਸਿੰਘ, ਸਮਾਰਟ ਚਿੱਪ ਕੰਪਨੀ ਦੇ ਜ਼ੋਨਲ ਹੈਡ ਸ. ਅਮਰਪਾਲ ਸਿੰਘ, ਜਨਰਲ ਪੋਸਟ ਆਫ਼ਿਸ ਤੋਂ ਪੋਸਟਲ ਡਿਵੀਜ਼ਨ ਮੈਨੇਜਰ ਸ੍ਰੀ ਭਾਨੂ ਸਹਾਏ ਕਾਲੀਆ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਸ਼ਾਮਲ ਰਹੇ।

ਟਰਾਂਸਪੋਰਟ ਵਿਭਾਗ ਵੱਲੋਂ ਸਮਾਰਟ ਡਰਾਈਵਿੰਗ ਲਾਈਸੈਂਸ ਬਣਾਉਣ ਵਾਲੀ ਚੰਡੀਗੜ੍ਹ ਸਥਿਤ ਕੇਂਦਰੀਕ੍ਰਿਤ ਕੰਪਨੀ “ਸਮਾਰਟ ਚਿੱਪ” ਨੂੰ ਡਰਾਈਵਿੰਗ ਲਾਈਸੈਂਸ ਬਣਾਉਣ ਦੀ ਤਿੰਨ ਦਿਨ ਦੀ ਨਿਰਧਾਰਤ ਸਮਾਂ ਹੱਦ ਮੁਤਾਬਕ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਟਰਾਂਸ ਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕੰਪਨੀ ਵੱਲੋਂ ਦੇਰੀ ਕਰਨ ‘ਤੇ ਜੁਰਮਾਨਾ ਲਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸੇ ਤਰ੍ਹਾਂ ਟਰਾਂਸਪੋਰਟ ਮੰਤਰੀ ਨੇ ਪੋਸਟਲ ਅਧਿਕਾਰੀਆਂ ਨੂੰ ਸੂਬੇ ਦੇ ਡਾਕਘਰਾਂ ਤੋਂ ਲੋਕਾਂ ਨੂੰ ਲਾਈਸੈਂਸ ਪ੍ਰਾਪਤ ਕਰਨ ਦਾ 7 ਦਿਨ ਦਾ ਸਮਾਂ ਵਧਾ ਕੇ 15 ਦਿਨ ਕਰਨ ਲਈ ਚਾਰਾਜੋਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਡਾਕਘਰਾਂ ਤੋਂ ਲੋਕਾਂ ਨੂੰ ਡਰਾਈਵਿੰਗ ਲਾਈਸੈਂਸ ਪ੍ਰਾਪਤ ਕਰਨ ਦਾ ਸਮਾਂ 15 ਦਿਨ ਕਰ ਦਿੱਤਾ ਜਾਂਦਾ ਹੈ ਤਾਂ ਲਾਈਸੈਂਸ ਨਾ ਮਿਲਣ ਆਦਿ ਦੀਆਂ ਸ਼ਿਕਾਇਤਾਂ ਵਿੱਚ ਜ਼ਾਹਰਾ ਤੌਰ ‘ਤੇ ਵੱਡੀ ਕਮੀ ਆਵੇਗੀ।

ਵੱਟਸਐਪ ਨੰਬਰ ‘ਤੇ ਮਿਲੀਆਂ ਸ਼ਿਕਾਇਤਾਂ ਦਾ ਹੱਲ ਕਰਨ ਉਪਰੰਤ ਸ੍ਰੀ ਰਾਜਾ ਵੜਿੰਗ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਈਸੜੂ ਦੇ ਜਗਬੀਰ ਸਿੰਘ ਨੂੰ ਉਸ ਦੇ ਨਵੇਂ ਹੌਂਡਾ ਐਕਟਿਵਾ ਅਤੇ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਸ਼ਹਿਰ ਦੇ ਅਵਿਨਾਸ਼ ਗੋਇਲ ਨੂੰ ਉਸ ਦੀ ਕਾਰ ਦੀ ਆਰ.ਸੀ. ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਉਨ੍ਹਾਂ ਦੇ ਨਿੱਜੀ ਵੱਟਸਐਪ ਨੰਬਰ 94784-54701 ‘ਤੇ ਬੇਝਿਜਕ ਸਾਂਝੀ ਕਰਨ।

ਟਰਾਂਸਪੋਰਟ ਵਿਭਾਗ ਨਾਲ ਸਬੰਧਤ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਜ਼ਿਲ੍ਹਾ ਪੱਧਰ ‘ਤੇ “ਵਿਸ਼ੇਸ਼ ਮੇਲੇ” ਲਾਉਣ ਦਾ ਸੁਝਾਅ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਠਾ “ਵਿਸ਼ੇਸ਼ ਮੇਲਾ” ਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਇੱਕ ਦਿਨਾ “ਵਿਸ਼ੇਸ਼ ਮੇਲੇ” ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਵੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

ਪੰਜਾਬ 13 ਅਕਤੂਬਰ ( ਨਿਊਜ਼ ਹੰਟ )

ਪੁੰਛ (ਜੰਮੂ -ਕਸ਼ਮੀਰ) ਵਿਖੇ ਅੱਤਵਾਦੀਆਂ ਨਾਲ ਲੜਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦਾ ਉਨ੍ਹਾਂ ਦੇ ਪਿੰਡ ਮਾਨਾ ਤਲਵੰਡੀ, ਜ਼ਿਲ੍ਹਾ ਕਪੂਰਥਲਾ ਵਿਖੇ ਫੌਜੀ ਸਨਮਾਨਾਂ ਨਾਲ ਕੀਤੇ ਗਏ ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਰਫੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।

ਖ਼ਰੀਦ ਏਜੰਸੀਆਂ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ 1439 ਮੀਟਰਕ ਟਨ ਝੋਨੇ ਦੀ ਕੀਤੀ ਖਰੀਦ-ਡਿਪਟੀ ਕਮਿਸ਼ਨਰ

ਪਠਾਨਕੋਟ 13 ਅਕਤੂਬਰ (ਨਿਊਜ਼ ਹੰਟ)- ਜ਼ਿਲ੍ਹੇ ਦੀਆਂ 15 ਮੰਡੀਆਂ ਵਿੱਚ ਝੋੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 12 ਅਕਤੂਬਰ ਤੱਕ ਵੱਖ-ਵੱਖ ਮੰਡੀਆਂ ਵਿੱਚ 2182 ਮੀਟਰਕ ਟਨ ਝੋਨਾ ਆਇਆ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1439 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਇਹ ਜਾਣਕਾਰੀ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ।

ਸ੍ਰੀ ਸੰਯਮ ਅਗਰਵਾਲ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਪਨਗਰੇਨ ਵੱਲੋਂ 1032 ਮੀਟਰਕ ਟਨ, ਮਾਰਕਫੈਡ ਵੱਲੋਂ 71 ਮੀਟਰਕ ਟਨ, ਪਨਸਪ ਵੱਲੋਂ 65 ਮੀਟਰਕ ਟਨ ਅਤੇ ਵੇਅਰਹਾਉਸ ਵੱਲੋਂ 133 ਮੀਟਰਕ ਟਨ ਖ਼ਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਏਜੰਸੀਆਂ ਵੱਲੋਂ ਖਰੀਦ ਕੀਤੇ ਝੋਨੇ ਵਿੱਚੋ. ਏਜੰਸੀਆਂ ਵੱਲੋਂ 220 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰ ਲਈ ਗਈ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਸਮੇਤੀ ਖਰੀਦ ਪ੍ਰਕਿਰਿਆਂ ਨਾਲ ਜੁੜੇ ਸਾਰੇ ਅਧਿਕਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਖਰੀਦ ਦੇ ਕੰਮ ਨੂੰ ਨੇਪਰੇ ਚੜਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ।

शहर में पैंडिंग विकास कार्य तेजी से करवाए जा रहे हैं संपन्न: सुन्दर शाम अरोड़ा

होशियारपुर 13 (न्यूज़ हंट)- शहर के समस्त वार्डों एवं मोहल्लों के पैंडिंग विकास कार्यों को जल्द से जल्द पूरा किया जाएगा ताकि जनता को पेश आ रही समस्याओं का समाधान हो सके। यह विचार पूर्व कैबिनेट मंत्री एवं विधायक सुन्दर शाम अरोड़ा ने वार्ड नंबर 31 में सडक़ निर्माण कार्य का शुभारंभ करवाने दौरान व्यक्त किए। उन्होंने कहा कि वार्ड नंबर 31 में बहुत सारे विकास कार्य करवाए गए हैं तथा जो शेष हैं उन्हें जल्द पूरा कर दिया जाएगा। श्री अरोड़ा ने कहा कि पंजाब सरकार का एक ही उद्देश्य है कि प्रदेश का कोई भी क्षेत्र विकास से अछूता न रहे और अलाट हुए कार्य एवं नए विकास कार्य तेजी से पूरे करवाए जाएं। उन्होंने कहा कि जनता की हर परेशानी को पहल के आधार पर करवाया जा रहा है और नगर निगम होशियारपुर की तरफ से कार्य की गुणवत्ता का भी ध्यान रखा जा रहा है ताकि विकास कार्य का लोगों को अधिक से अधिक एवं देर तक लाभ मिल सके। इस अवसर पर मेयर सुरिंदर कुमार, सीनियर डिप्टी मेयर प्रवीण लत्ता सैनी, डिप्टी मेयर रणजीता चौधरी, पार्षद द्रिपन सैनी, वनीता शर्मा, जगदीश शर्मा, पार्षद मोनिका कतना, सुनील कुमार, तरनजीत सिंह भल्ला, अशोक कुमार, हरंिदर सिंह, रोहित शर्मा, राजेश मल्ल, मुकंद लाल, अजय हैप्पी एवं बंटी शर्मा आदि मौजूद थे।

ਡਾ. ਰੇਨੂੰ ਕੇਵਲ ਕਿ੍ਰਸਨ ਨੇ ਪੰਜਾਬੀ ਭਾਸਾ ਦੀ ਅਪਣੀ ਪਹਿਲੀ ਕਿਤਾਬ ਬਹੁਤਾ ਰੋਣ੍ਹਗੇ ਦਿਲਾਂ ਦੇ ਜਾਨੀ … ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਨ ਨੂੰ ਕੀਤੀ ਭੇਂਟ

ਪਠਾਨਕੋਟ , 13 ਅਕਤੂਬਰ (ਨਿਊਜ਼ ਹੰਟ)- ਜਿਲ੍ਹਾ ਪਠਾਨਕੋਟ ਅਤੇ ਗੁਰਦਾਸਪੁਰ ਦੋ ਜਿਲ੍ਹਆਂ ਦੇ ਸਾਹਿਤਕ ਲੋਕਾਂ ਦੇ ਦਿਲ੍ਹਾਂ ਅੰਦਰ ਇੱਕ ਛੋਟਾਂ ਜਿਨ੍ਹਾਂ ਕੋਨਾਂ ਮਿਲਣਾ ਕਸਬਾ ਦੀਨਾਨਗਰ ਦੇ ਨਜਦੀਕੀ ਪਿੰਡ ਸੱਮੁਚੱਕ ਦੇ ਲਈ ਮਾਣ ਦੀ ਗੱਲ ਹੈ, ਯੂ. ਬੀ.ਡੀ.ਸੀ. ਦੇ ਕਿਨਾਰੇ ਹਰਿਆਲੀ ਦੀ ਗੋਦ ਵਿੱਚ ਸਥਿਤ ਇੱਕ ਛੋਟੇ ਜਿਹੇ ਪਿੰਡ ਦਾ ਰਹਿਣ ਵਾਲਾ ਡਾ. ਰੇਨੁੰ ਕੇਵਲ ਕਿ੍ਰਸਨ ਬਹੁਤ ਹੀ ਘੱਟ ਸਬਦਾਂ ਵਿੱਚ ਬਹੁਤ ਵੱਡੀਆਂ ਵੱਡੀਆਂ ਅਤੇ ਗਹਿਰੀਆਂ ਸੱਚਾਈਆਂ ਨੁੰ ਪਿਰੋਣ ਦੀ ਸਮਰੱਥਾ ਰੱਖਦਾ ਹੈ, ਇਸ ਲਿਖਾਰੀ ਦੀ ਕਲਮ ਚੋ ਨਿਕਲਿਆਂ ਹਰੇਕ ਸਬਦ ਅਪਣੇ ਆਪ ਵਿੱਚ ਪੂਰੀ ਕਹਾਣੀ ਕਹਿ ਜਾਂਦਾ ਹੈ। ਇਹ ਪ੍ਰਗਟਾਵਾ ਸ੍ਰੀ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਨੇ ਡਾ. ਰੇਨੁੰ ਕੇਵਲ ਕਿ੍ਰਸਨ ਵੱਲੋਂ ਲਿਖਿਤ ਅਪਣੀ ਪਹਿਲੀ ਕਿਤਾਬ ਬਹੁਤਾ ਰੋਣ੍ਹਗੇ ਦਿਲਾਂ ਦੇ ਜਾਨੀ …ਦੇ ਸਬੰਧ ਚੋਂ ਕੀਤਾ। ਜਿਕਰਯੋਗ ਹੈ ਕਿ ਅੱਜ ਡਾ. ਰੇਨੂੰ ਕੇਵਲ ਕਿਸਨ ਵੱਲੋਂ ਅਪਣੀ ਪੰਜਾਬੀ ਭਾਸਾ ਵਿੱਚ ਪਹਿਲੀ ਕਿਤਾਬ ਭੇਂਟ ਕੀਤੀ।

ਜਿਲ੍ਹਾ ਲੋਕ ਸੰਪਰਕ ਦਫਤਰ ਪਠਾਨਕੋਟ ਵਿਖੇ ਅਪਣੀ ਲਿਖਿਤ ਕਿਤਾਬ ਭਾਗ ਪਹਿਲਾ ਬਹੁਤਾ ਰੋਣ੍ਹਗੇ ਦਿਲਾਂ ਦੇ ਜਾਨੀ …ਦੇ ਸਬੰਧ ਚੋਂ ਬੋਲਦਿਆਂ ਡਾ. ਰੇਨੂੰ ਕੇਵਲ ਕਿ੍ਰਸਨ ਨੇ ਕਿਹਾ ਕਿ ਭਾਰਤ ਦੇਸ ਵਿੱਚ ਪੰਜਾਬ ਸੂਬਾ ਹਰ ਖੇਤਰ ਵਿੱਚ ਅਪਣੇ ਦੇਸ ਲਈ, ਵਿਸਵ ਲਈ ਅੱਗੇ ਹੋ ਕੇ ਤੁਰਿਆ ਹੈ। ਵੱਖ ਵੱਖ ਖੇਤਰਾਂ ਦੇ ਉਦਯੋਗਾਂ ਵਿੱਚ ਭਾਰਤੀ ਸਿਨੇਮਾਂ ਇੱਕ ਵਿਸਾਲ ਉਦਯੋਗ ਦਾ ਰੂਪ ਧਾਰਨ ਕਰ ਗਿਆ ਹੈ। ਇਸ ਵਿਸਾਲ ਉਦਯੋਗ ਦੇ ਵਿੱਚ ਉਘੇ ਫਿਲਮ ਨਿਰਮਾਤਾ , ਨਿਰਦੇਸਕ ਅਤੇ ਫਿਲਮਕਾਰ ਬੂਟਾ ਸਿੰਘ ਸਾਦ(ਬਰਾੜ ਪ੍ਰੋਡਕਸਨ) ਦਾ ਨਾਂ ਬਹੁਤ ਚਰਚਿਤ ਹੈ ਅਤੇ ਉਨ੍ਹਾਂ ਵੱਲੋਂ ਭਾਰਤੀ ਅਤੇ ਪੰਜਾਬੀ ਫਿਲਮ ਉਦਯੋਗ ਵਿੱਚ ਇੱਕ ਉਘੇ ਨਾਵਲਕਾਰ ਦੇ ਨਾਲ ਨਾਲ ਇੱਕ ਮਿਹਨਤੀ ਫਿਲਮਕਾਰ ਦੇ ਰੂਪ ਵਿੱਚ ਵੀ ਸਥਾਨ ਬਣਾਇਆ ਹੈ।

ਜਿਕਰਯੋਗ ਹੈ ਕਿ ਮਾਂ ਬੋਲੀ ਪੰਜਾਬੀ ਦੇ ਖੇਤਰ ਵਿੱਚ ਭਾਵੇ ਕਿ ਡਾ. ਰੇਨੁੰ ਕੇਵਲ ਕਿ੍ਰਸਨ ਭਾਵੇ ਕਿ ਦੋ ਕੂ ਦਸਕ ਪਹਿਲਾ ਜੁੜੀਆਂ ਪਰ ਕਲਮ ਦੇ ਧਨੀ ਡਾਂ ਰੇਨੁੰ ਕੇਵਲ ਕਿ੍ਰਸਨ ਜਿਹੇ ਲਿਖਾਰੀ ਅਪਣੀਆਂ ਲਿਖਤਾ ਦੇ ਸਹਾਰੇ ਆਉਂਣ ਵਾਲੀਆਂ ਪੀੜੀਆਂ ਦਰ ਪੀੜੀਆਂ ਦੇ ਦਿਲਾਂ ਤੇ ਰਾਜ ਕਰਦੇ ਹਨ। ਪੰਜਾਬੀ ਮਾਂ ਬੋਲੀ ਪੰਜਾਬੀ ਨੁੰ ਸਮਰਪਿਤ ਡਾ. ਸਾਹਿਬ ਦਾ ਕਹਿਣਾ ਹੈ ਕਿ ਮਾਂ ਬੋਲੀ ਪੰਜਾਬੀ ਦੇ ਕਰਜਦਾਰ ਹੋਣ ਦੇ ਨਾਤੇ ਜਿੰਦਗੀ ਭਰ ਉਸ ਦੀ ਸੇਵਾ ਚੋਂ ਰਹਿ ਕੇ ਕੋੜਾ ਤੇ ਅੋਖਾ ਸੱਚ ਲੋਕਾਂ ਦੇ ਰੂਬਰੂ ਕਰਦਾ ਰਹਾਂਗਾਂ। ਅਜਿਹੇ ਲਿਖਾਰੀਆਂ ਦੀ ਲਿਖਤਾਂ ਨੁੰ ਦਿਲ ਤੋ ਸਲਾਮ ਕਰਨ ਨੁੰ ਦਿਲ ਕਰਦਾ ਹੈ ਜੋ ਆਉਂਣ ਵਾਲੀ ਪੀੜੀ ਨੁੰ ਅਪਣੇ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ।

ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵੱਲੋਂ 372 ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 66 ਲੱਖ ਦੇ ਕਰਜ਼ ਰਾਹਤ ਸਕੀਮ ਦੇ ਚੈੱਕ ਤਕਸੀਮ

ਜਲੰਧਰ, 13 ਅਕਤੂਬਰ (ਨਿਊਜ਼ ਹੰਟ)- ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵੱਲੋਂ ਕਲਿਆਣਪੁਰ ਅਤੇ ਲੱਲੀਆਂ ਖੁਰਦ ਸਭਾਵਾਂ ਦੇ 372 ਲਾਭਪਾਤਰੀਆਂ ਨੂੰ ਲਗਭਗ 66 ਲੱਖ ਰੁਪਏ ਦੇ ਕਰਜ਼ਾ ਰਾਹਤ ਦੇ ਚੈੱਕ ਤਕਸੀਮ ਕੀਤੇ ਗਏ।

ਇਸ ਮੌਕੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਰਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਸਕੀਮ ਲਾਭਪਾਤਰੀਆਂ ਲਈ ਵਰਦਾਨ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸਹਿਕਾਰੀ ਸਭਾਵਾਂ ਕਲਿਆਣਪੁਰ ਦੇ 235 ਮੈਂਬਰਾਂ ਨੂੰ 39,61,479 ਰੁਪਏ ਅਤੇ ਸਹਿਕਾਰੀ ਸਭਾਵਾਂ ਲੱਲੀਆਂ ਖੁਰਦ ਦੇ 137 ਮੈਂਬਰਾਂ ਨੂੰ 2659605/- ਰੁਪਏ ਦੇ ਕਰਜ਼ਾ ਰਾਹਤ ਸਕੀਮ ਤਹਿਤ ਚੈਕ ਸੌਂਪੇ ਗਏ ਹਨ।

ਇਸ ਮੌਕੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਪ੍ਰੇਰਿਤ ਕਰਦਿਆਂ ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਸਵੱਛ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੇ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਨੂੰ ਯਕੀਨੀ ਬਣਾਈਏ।

ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ-2 ਰੋਹਿਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਹਿਕਾਤਰਾ ਵਿਭਾਗ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਨਿਰੀਖਕ ਦਿਨਕਰ ਡੋਗਰਾ ਤੇ ਹਰਦੀਪ ਸਿੰਘ ਨੇ ਆਏ ਹੋਏ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਸਬੰਧੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕੀਤਾ ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ 27 ਅਕਤੂਬਰ ਨੂੰ

ਜਲੰਧਰ, 13 ਅਕਤੂਬਰ (ਨਿਊਜ਼ ਹੰਟ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਬੈਨਰ ਹੇਠ ਪੈਨ ਇੰਡੀਆ ਅਵੇਅਰਨੈਸ ਅਤੇ ਆਊਟਰੀਚ ਪ੍ਰੋਗਰਾਮਾਂ ਦਾ ਆਯੋਜਨ ਜ਼ਿਲ੍ਹਾ ਜਲੰਧਰ ਦੇ ਹਰੇਕ ਪਿੰਡ ਵਿੱਚ ਮਿਤੀ 02.10.2021 ਤੋਂ 14.11.2021 ਤੱਕ ਕੀਤਾ ਜਾ ਰਿਹਾ ਹੈ।

ਇਸ ਸਬੰਧ ਵਿੱਚ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਡਾ. ਗਗਨਦੀਪ ਕੌਰ ਨੇ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਸਮਾਜਿਕ ਸੁਰੱਖਿਆ ਦਫ਼ਤਰ, ਰੋਜ਼ਗਾਰ ਦਫ਼ਤਰ, ਰੈੱਡ ਕਰਾਸ ਦਫ਼ਤਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਹਾਇਕ ਲੇਬਰ ਕਮਿਸ਼ਨਰ ਦਫਤਰ, ਜ਼ਿਲ੍ਹਾ ਲੀਡ ਬੈਂਕ ਦੇ ਦਫ਼ਤਰ, ਬਾਗਬਾਨੀ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਜ਼ਿਲ੍ਹਾ ਪਰਿਸ਼ਦ ਦਫਤਰ ਅਤੇ ਹੋਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਮਿਤੀ 27.10.2021 ਨੂੰ ਲਾਇਲਪੁਰ ਖਾਲਸਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ ਉਪਰੋਕਤ ਦਫ਼ਤਰਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਹੋਰ ਸਰਕਾਰੀ ਯੋਜਨਾਵਾਂ ਦੇ ਸਟਾਲ ਲਗਾਏ ਜਾਣਗੇ। ਇਨ੍ਹਾਂ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣਤਾ ਪੈਨਸ਼ਨ, ਸਮਾਰਟ ਰਾਸ਼ਨ ਕਾਰਡ, ਰੋਜਗਾਰ, ਅਸੰਗਠਿਤ ਸੈਕਟਰ ਵਿੱਚ ਕੰਮ ਕਰਨ ਵਾਲੇ ਕਿਰਤੀਆਂ ਦੇ ਕਾਰਡਾਂ, ਸਿਹਤ ਸਹੂਲਤਾਂ ਅਤੇ ਸਿੱਖਿਆ ਵਿਭਾਗ ਦੀਆਂ ਸਕੀਮਾਂ ਆਦਿ ਦਾ ਯੋਗ ਲਾਭਪਾਤਰੀ ਮੌਕੇ ‘ਤੇ ਲਾਭ ਲੈ ਸਕਣਗੇ।

ਉਨ੍ਹਾਂ ਉਪਰੋਕਤ ਦਫ਼ਤਰਾਂ ਦੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਸਟਾਫ਼ ਦੀ ਡਿਊਟੀ ਇਸ ਕੈਂਪ ਵਿੱਚ ਲਗਾਉਣ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਸਕਣ।

162.09 करोड़ की अदायगी के साथ जालंधर धान के मौजूदा खरीद सीजन दौरान राज्य भर में प्रमुख ज़िले के तौर पर उभरा: डिप्टी कमिश्नर घनश्याम थोरी

जालंधर, 13 अक्तूबर (न्यूज़ हंट)- मंडियों से किसानों के ख़रीदे गए अनाज के बदले उनको 162.09 करोड़ रुपए की अदायगी करके जालंधर धान के चल रहे खरीद सीजन मेँ राज्य भर में प्रमुख जिले के तौर पर उभरा है।

डिप्टी कमिश्नर श्री घनश्याम थोरी ने बताया कि खरीद एजेंसियाँ की तरफ से जिले के 75 खरीद केन्द्रों से 78057 मीट्रिक टन (एमटी) फ़सल की लिफ्टिंग की जा चुकी है। उन्होंने कहा कि सिर्फ़ खरीद और लिफ्टिंग ही नहीं, प्रशासन की तरफ से अदायगी पर भी ज़ोर दिया जा रहा है और किसानों को अब तक 162.09 करोड़ रुपए का भुगतान किया जा चुका है।

डिप्टी कमिश्नर ने आगे कहा कि किसानों की उपज के एक -एक दाने की खरीद और लिफ्टिंग को यकीनी बनाने के लिए समूह सम्बन्धित विभागों की तरफ से इस लक्ष्य की प्राप्ति के लिए मिल कर काम किया जा रहा है। उन्होने यह भी कहा कि समूचे 78 खरीद केन्द्रों पर व्यापक प्रबंध किये गए हैं जिससे किसानों को मंडियों में अपनी फ़सल बेचते समय किसी किस्म की मुश्किल का सामना न करना पड़े।

ज़िला ख़ुराक और सिविल सप्लाईज कंट्रोलर हरशरन सिंह ने कहा कि पहले दिन से ही समय पर खरीद, लिफ्टिंग और अदायगी पर विशेष ध्यान दिया जा रहा है, जिससे जालंधर ने खरीद सीजन में प्रमुख स्थान प्राप्त किया है। उन्होंने कहा कि फ़सल की तुरंत लिफ्टिंग को यकीनी बनाने के लिए अनाज मंडियों में अपेक्षित मात्रा में बरदाना उपलब्ध करवाया गया है। उन्होंने कहा कि धान की खरीद को सुचारू और निर्विघ्न बनाने के लिए प्रशासन की तरफ से कोई कमी नहीं छोड़ी जायेगी।

ਦਸੰਬਰ ਦੇ ਅੰਤ ਤੱਕ ਜ਼ਿਲ੍ਹਾ ਜਲੰਧਰ ਦੇ ਸਮੂਹ ਪਿੰਡਾਂ ਵਿੱਚ ਸੌ ਫੀਸਦੀ ਕਾਰਜਸ਼ੀਲ ਘਰੇਲੂ ਟੂਟੀ ਕੁਨੈਕਸ਼ਨਾਂ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ : ਡਿਪਟੀ ਕਮਿਸ਼ਨਰ

ਜਲੰਧਰ, 13 ਅਕਤੂਬਰ (ਨਿਊਜ਼ ਹੰਟ)- ਸਾਰੇ ਪੇਂਡੂ ਘਰਾਂ ਨੂੰ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਦਸੰਬਰ,2021 ਦੇ ਅੰਤ ਤੱਕ ਜ਼ਿਲ੍ਹਾ ਜਲੰਧਰ ਦੇ ਸਮੂਹ ਪਿੰਡਾਂ ਵਿੱਚ ਸੌ ਫੀਸਦੀ ਕਾਰਜਸ਼ੀਲ ਘਰੇਲੂ ਟੂਟੀ ਕੁਨੈਕਸ਼ਨ ਮੁਹੱਈਆ ਕਰਵਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ, ਪੰਜਾਬ ਸ਼੍ਰੀ ਅਨਿਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ਵਰਚੂਅਲ ਮੀਟਿੰਗ, ਜਿਸ ਵਿੱਚ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਸ਼੍ਰੀਮਤੀ ਜਸਪ੍ਰੀਤ ਤਲਵਾੜ ਅਤੇ ਮੁਖੀ-ਕਮ-ਵਧੀਕ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ਼੍ਰੀ ਅਮਿਤ ਤਲਵਾੜ ਵੀ ਮੌਜੂਦ ਸਨ, ਵਿੱਚ ਭਾਗ ਲੈਂਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਜ਼ਿਲ੍ਹੇ ਵਿੱਚ 215411 ਘਰਾਂ ਨੂੰ ਕਾਰਜਸ਼ੀਲ ਟੂਟੀਆਂ ਵਾਲੇ ਪਾਣੀ ਕੁਨੈਕਸ਼ਨਾਂ ਨਾਲ ਸਫ਼ਲਤਾਪੂਰਵਕ ਜੋੜਿਆ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਦੱਸਿਆ ਕਿ ਜਲੰਧਰ ਦੇ ਪੇਂਡੂ ਖੇਤਰ ਵਿੱਚ ਕੁੱਲ 223400 ਪਰਿਵਾਰ ਹਨ, ਜਿਨ੍ਹਾਂ ਵਿੱਚੋਂ 215411 ਨੂੰ ਪਹਿਲਾਂ ਹੀ ਕਵਰ ਕੀਤਾ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਰੇਕ ਘਰ ਵਿੱਚ ਕਾਰਜਸ਼ੀਲ ਟੂਟੀ ਵਾਲੇ ਪਾਣੀ ਦਾ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਹੋ ਸਕੇ। ਸ਼੍ਰੀ ਥੋਰੀ ਨੇ ਦੱਸਿਆ ਕਿ ਸੌ ਫੀਸਦੀ ਟੀਚਾ ਪ੍ਰਾਪਤ ਕਰਨ ਵਾਲੇ ਪਿੰਡਾਂ ਵਿੱਚ ਪ੍ਰੋਟੋਕਾਲ ਅਨੁਸਾਰ ਵੈਰੀਫਿਕੇਸ਼ਨ ਸ਼ੁਰੂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਸ ਸਬੰਧੀ ਵੈਰੀਫਿਕੇਸ਼ਨ ਦੌਰਾਨ ਗ੍ਰਾਮ ਪੰਚਾਇਤ ਵੱਲੋਂ ਮਹਿਕਮਾ ਜਲ ਸਪਲਾਈ ਅਤੇ ਸੈਨੀਟੇਸ਼ਨ ਦਾ ਸਹਿਯੋਗ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਨਿਗਰਾਨ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਸਰਕਲ ਜਲੰਧਰ ਨਰਿੰਦਰਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਪੇਂਡੂ ਪਰਿਵਾਰਾਂ ਨੂੰ ਸੌਫੀਸਦੀ ਕਾਰਜਸ਼ੀਲ ਘਰੇਲੂ ਟੂਟੀ ਕੁਨੈਕਸ਼ਨਾਂ ਮੁਹੱਈਆ ਕਰਵਾਉਣ ਲਈ 31.12.2021 ਤੱਕ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਵਿੱਚੋਂ 96 ਪ੍ਰਤੀਸ਼ਤ ਟੀਚਾ ਪਹਿਲਾਂ ਹੀ ਪੂਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ 4 ਫੀਸਦੀ ਕਾਰਜਸ਼ੀਲ ਘਰੇਲੂ ਟੂਟੀ ਕੁਨੈਕਸ਼ਨਾਂ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ, ਜੋ ਕਿ ਨਿਰਧਾਰਿਤ ਸਮੇਂ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਨਿਤਿਨ ਕਾਲੀਆ, ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਵਾਟਰ ਅਫ਼ਸਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ.2, ਜਲੰਧਰ, ਸੁਖਪਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਅਤੇ ਗਗਨਦੀਪ ਸਿੰਘ ਵਾਲੀਆ, ਉਪ ਮੰਡਲ ਇੰਜੀਨੀਅਰ ਵੀ ਮੌਜੂਦ ਸਨ।