21.1 C
Jalandhar
Monday, March 23, 2026
Home Blog Page 736

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਰਵਾਨਾ

ਜਲੰਧਰ, 6 ਅਕਤੂਬਰ (ਨਿਊਜ਼ ਹੰਟ)- ਪਰਾਲੀ ਸਾੜਨ ਦੇ ਰੁਝਾਨ ਖਿਲਾਫ਼ ਆਪਣੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਵਾਤਾਵਰਣ ਅਤੇ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਉਪਰਾਲੇ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵਿਸ਼ੇਸ਼ ਤੌਰ ‘ਤੇ ਤਿਆਰ ਤਿੰਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ, ਖੇਤੀਬਾੜੀ ਅਫ਼ਸਰ ਡਾ.ਨਰੇਸ਼ ਗੁਲਾਟੀ ਵੀ ਮੌਜੂਦ ਸਨ, ਨੇ ਕਿਹਾ ਕਿ ਇਨ੍ਹਾਂ ਵੈਨਾਂ ਵਿੱਚ ਆਡੀਓ ਸੰਦੇਸ਼ ਚਲਾਏ ਜਾਣਗੇ, ਜਿਸ ਰਾਹੀਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਕਿਸਾਨਾਂ ਲਈ ਲਾਭਦਾਇਕ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਅੱਗ ਨਹੀਂ ਲਾਉਣੀ ਚਾਹੀਦੀ ਕਿਉਂਕਿ ਫ਼ਸਲਾਂ ਦੀ ਰਹਿੰਦ-ਖੂਹੰਦ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਨੁਕਸਾਨ ਪਹੁੰਚਦਾ ਹੈ, ਜਿਸ ਕਰਕੇ ਇਸ ਮਾੜੇ ਰੁਝਾਨ ਤੋਂ ਬਚਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਵੈਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਲੋੜ ਬਾਰੇ ਜਾਗਰੂਕ ਕਰਨ ਵਿੱਚ ਸਹਾਈ ਸਿੱਧ ਹੋਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਨ ਰਾਹੀਂ ਆਡੀਓ ਸੰਦੇਸ਼ਾਂ ਤੋਂ ਇਲਾਵਾ ਪੈਂਫਲੈੱਟ ਅਤੇ ਪੋਸਟਰਾਂ ਦੇ ਮਾਧਿਅਮ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਹੋਣ ਵਾਲੇ ਪ੍ਰਦੂਸ਼ਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਤਰੀਕਿਆਂ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਰੇਕ ਬਲਾਕ ਵਿੱਚ 90 ਜਾਗਰੂਕਤਾ ਪੇਂਟਿੰਗਾਂ ਦੇ ਨਾਲ ਪਿੰਡਾਂ ਵਿੱਚ 900 ਵਾਲ ਪੇਟਿੰਗਾਂ ਬਣਾਈਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਇਹ ਵੀ ਦਹੁਰਾਇਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਖੇਤੀ ਸੰਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਅਤਿ-ਆਧੁਨਿਕ ਉਪਕਰਣ ਖਰੀਦਣ ਲਈ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਮਿੱਟੀ ਦੇ ਕਈ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ ਜਦਕਿ ਜੇਕਰ ਫ਼ਸਲ ਦੀ ਰਹਿੰਦ -ਖੂਹੰਦ ਨੂੰ ਮਿੱਟੀ ਵਿੱਚ ਮਿਲਾ ਦਿੱਤਾ ਜਾਵੇ ਤਾਂ ਮਿੱਟੀ ਦੀ ਸਿਹਤ ਵਿੱਚ ਭਾਰੀ ਸੁਧਾਰ ਹੁੰਦਾ ਹੈ।

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਜ਼ਿਲ੍ਹਾ ਵਾਸੀਆਂ ਲਈ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼

ਜਲੰਧਰ 06 ਅਕਤੂਬਰ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਦਫ਼ਤਰਾਂ ਵਿੱਚ ਆਉਂਣ ਵਾਲੇ ਲੋਕਾਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਵਲੋਂ ਸਬ ਰਜਿਸਟਰਾਰ ਅਤੇ ਉਪ ਮੰਡਲ ਮੈਜਿਸਟਰੇਟ ਦਫ਼ਤਰ ਨਕੋਦਰ ਦੀ ਜਾਂਚ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋਕਾਂ ਨੂੰ ਰੋਜਮਰਾ ਦੇ ਕੰਮਾਂ ਵਿੱਚ ਬਿਨਾਂ ਕਿਸੇ ਦੇਰੀ ਦੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ। ਸ੍ਰੀ ਥੋਰੀ ਨੇ ਅਧਿਕਾਰੀਆਂ ਨੂੰ ਸਪਸ਼ਟ ਦੱਸਿਆ ਕਿ ਦਫ਼ਤਰੀ ਕੰਮ ਕਰਵਾਉਣ ਵਿੱਚ ਲੋਕਾਂ ਨੁੂੰ ਕੋਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੀਰੋ ਪ੍ਰਤੀਸ਼ਤ ਪੈਂਡੇਂਸੀ ਨੂੰ ਬਰਕਰਾਰ ਰੱਖਿਆ ਜਾਵੇ ਕਿਉਂਕਿ ਇਸ ਨਾਲ ਲੋਕਾਂ ਵਿੱਚ ਸਰਕਾਰ ਪ੍ਰਤੀ ਵਿਸ਼ਵਾਸ ਵਿੱਚ ਵਾਧਾ ਹੋਵੇਗਾ।

ਸ੍ਰੀ ਥੋਰੀ ਨੇ ਦੱਸਿਆ ਕਿ ਸੂਬਾ ਸਰਕਾਰ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾ ਵਲੋਂ ਦਫ਼ਤਰਾਂ ਵਿੱਚ ਆਏ ਲੋਕਾਂ ਨਾਲ ਗੱਲਬਾਤ ਕਰਕੇ ਕਾਰਗੁਜਾਰੀ ਸਬੰਧੀ ਫੀਡ ਬੈਕ ਲੈਣ ਤੋਂ ਇਲਾਵਾ ਰਿਕਾਰਡ ਅਤੇ ਅਮਲੇ ਦੀ ਹਾਜ਼ਰੀ ਦੀ ਜਾਂਚ ਵੀ ਕੀਤੀ ਗਈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਪੂਨਮ ਸਿੰਘ, ਤਹਿਸੀਲਦਾਰ ਪ੍ਰਦੀਪ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

ज़िला प्रशासन किसानों एवं मज़दूरों की जायज माँगों के हल के लिए वचनबद्ध: अतिरिक्त डिप्टी कमिश्नर

जालंधर, 6 अक्तूबर ( न्यूज़ हंट )- ज़िला प्रशासन किसानों और मज़दूरों की जायज माँगों के हल के लिए वचनबद्ध है और किसानों के जायज मसलों के जल्दी से जल्दी हल को विश्वसनीय बनाया जायेगा। यह बात अतिरिक्त डिप्टी कमिश्नर (जनरल) श्री अमरजीत बैस ने बुद्धवार को ज़िला प्रशासकीय

कंपलैक्स में किसान मज़दूर संघर्ष समिति पंजाब के प्रतिनिधियों के साथ मीटिंग करते हए कही। अतिरिक्त डिप्टी कमिश्नर ने संघर्ष समिति की माँगों को सुनते जत्थेबंदी के प्रतिनिधियों को स्थानीय स्तर की माँगों का हल जल्दी से जल्दी किये जाने का विश्वास दिलाते हुए कहा कि जत्थेबंदियाँ की सरकार स्तर की माँगे सरकार को भेज दी जाएंगी।

डी.ए.पी. खाद्य सम्बन्धित श्री बैंस ने बताया कि सहकारी सोसायटियों में डी.ए.पी. की कोई कमी नहीं है। उन्होंने कृषि विभाग के आधिकारियों को किसानों की सुविधा के लिए कीड़ेमार दवाओं और खाद विक्रेताओं की दुकानों पर रेट लिस्ट और स्टाक सम्बन्धित जानकारी लिख कर लगाने निर्देश दिए और साथ ही यह भी कहा कि यदि किसी किसान को दुकानदार की तरफ से खाद्य की अधिक कीमत वसूले जाने या धक्के से कोई अन्य दवा के साथ बेचे जाने का मामला सामने आता है तो ज़िला प्रशासन के ध्यान में लाया जाये।

ज़िला प्रशासन की किसानों के मसलों को प्राथमिकता देने की वचनबद्धता दोहराते हुए उन्होंने बताया कि बारिश के कारण नुकसानी फ़सल की विशेष गिरदावरी करवाई जा रही है और पटवारियों को पहले ही गाँव -गाँव मौके पर जा कर गिरदावरी करने के निर्देश के दिए गए है ।

अतिरिक्त डिप्टी कमिश्नर ने बताया कि ज़िले की मंडियों में धान की खरीद प्रक्रिया निर्विघ्न और सुचारू ढंग के साथ चल रही है। उन्होंने किसानों को विश्वास दिलाया कि फ़सल की पूरी प्रक्रिया के दौरान किसानों को किसी किस्म की कोई मुश्किल पेश नहीं आने दी जायेगी।

इस अवसर पर एस.डी.एम. शाहकोट लाल विश्वास, सचिव आर.टी.ए. अमित महाजन, ज़िला राजस्व अधिकारी परमजीत सिंह, ज़िला ख़ुराक और सिविल सप्लाई कंट्रोलर हरशरन सिंह, ज़िला मंडी अधिकारी मुकैश केले, डी.एस.पी. (हैड कुआरटर) अजय सिंह और अन्य विभागों के अधिकारी और किसान मज़दूर संघर्ष समिति के प्रतिनिधि उपस्थित थे।

डिप्टी कमिश्नर के निर्देशों पर रेड क्रास सोसायटी ने उठाया दो बहनों की पढ़ाई का खर्च

जालंधर, 6 अक्टूबर ( न्यूज़ हंट )- समाज के जरूरतमंद और कमज़ोर वर्गों की सहायता करने की वचनबद्धता के अंतर्गत ज़िला रेड क्रास सोसायटी जालंधर की तरफ से डिप्टी कमिश्नर श्री घनश्याम थोरी के नेतृत्व में दो बहनों की कालेज की पढ़ाई और किताबों का ख़र्च करने का नेक प्रयास किया गया है।

रेड क्रास सोसायटी के सचिव इन्द्रदेव सिंह ने आज दोनों लड़कियाँ को कालेज की फ़ीसों के आखिरी चैक सौंपते हुए बताया कि डिप्टी कमिश्नर श्री घनश्याम थोरी के नेतृत्व में दोनों लड़कियाँ, जिनके माता पिता की मृत्यु हो चुकी है, को उच्च शिक्षा प्राप्त करने में मदद करने के लिए यह प्रयास किया गया है। उन्होंने बताया कि लगभग एक साल पहले जालंधर की रहने वाली दो सगी बहनों हितैशी और हिमानी, जिनके माता -पिता की इनके बचपन में ही मृत्यु हो गई थी, की तरफ से मदद के लिए रैड्ड क्रास दफ़्तर, जालंधर में पहुँच की गई।

उन्होंने बताया कि दोनों लड़कियाँ, जिनमें से बड़ी लड़की बी.ए. और छोटी लड़की 12 वीं क्लास के पास कर चुकी थी, कालेज में से उच्च शिक्षा प्राप्त करना चाहती है ,परन्तु सिर पर माँ बाप का साया न होने के कारण और आर्थिक हालत ठीक न होने के कारण कालेजों में दाख़िला लेने से असमर्थ थे।

श्री सिंह ने बताया कि डिप्टी कमिश्नर के नेतृत्व में रैड्ड क्रास सोसायटी की तरफ से दोनों लड़कियाँ की उच्च शिक्षा का प्रबंध करने के लिए विशेष कदम कदम गए, जिससे हिमानी का डी. फार्मेसी के दो सालों के कोर्स में और हितैषी का ऐम. ए. इंगलिश में दो साला पोस्ट ग्रैजुएट कोर्स के लिए शहर के कालेजों में दाख़िल करवाया गया।

उन्होंने आगे बताया कि इन दोनों बहनों के कालेज की पढ़ाई और किताबों का दो साल का सारा खर्चा रैड्ड क्रास सोसायटी, जालंधर और बापू इन्द्र सिंह चैरिटेबल ट्रस्ट के चेयरमैन डा. जी.पी. सिंह के सहयोग के साथ किया गया और पढ़ाई पूरी होने के उपरांत इनकी प्लेसमेंट सम्बन्धित इंतज़ाम भी किया जायेगा।

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕੁਇੱਜ਼ ਮੁਕਾਬਲੇ ਕਰਵਾਏ ਗਏ

ਜਲੰਧਰ, 6 ਅਕਤੂਬਰ (ਨਿਊਜ਼ ਹੰਟ)- ਭਾਸ਼ਾ ਵਿਭਾਗ ਪੰਜਾਬ ਵੱਲੋਂ ਬੱਚਿਆਂ ਵਿੱਚ ਧਾਰਮਿਕ, ਸਾਹਿਤਕ, ਸੱਭਿਆਚਾਰਕ ਤੇ ਪੰਜਾਬ ਦੇ ਇਤਿਹਾਸ ਸਬੰਧੀ ਰੂਚੀ ਪੈਦਾ ਕਰਨ ਲਈ ਜ਼ਿਲ੍ਹਾ ਜਲੰਧਰ ਦੇ ਜ਼ਿਲ੍ਹਾ ਪੱਧਰੀ ਕੁਇੱਜ਼ ਮੁਕਾਬਲੇ ਅੱਜ ਐਸ.ਡੀ. ਫੁਲਰਵਾਨ ਸੀਨੀਅਰ ਸੈਕੰਡਰੀ ਸਕੂਲ ਨਿਊ ਰੇਲਵੇ ਕਾਲੋਨੀ (ਪ੍ਰੀਤ ਨਗਰ) ਲਾਡੋਵਾਲੀ ਰੋਡ, ਜਲੰਧਰ ਵਿਖੇ ਕਰਵਾਏ ਗਏ।

ਇਸ ਸਬੰਧੀ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੁਕਾਬਲੇ ੳ,ਅ, ੲ ਤਿੰਨ ਵੱਖ-ਵੱਖ ਵਰਗਾਂ ਵਿੱਚ ਸ਼੍ਰੀਮਤੀ ਰਾਬੀਆ ਖੋਜ ਅਫ਼ਸਰ, ਪਟਿਆਲਾ ਦੀ ਦੇਖ-ਰੇਖ ਹੇਠ ਕਰਵਾਏ ਗਏ। ‘ੳ’ ਵਰਗ ਵਿੱਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ, ‘ਅ’ ਵਰਗ ਵਿੱਚ ਨੌਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਤੇ ‘ੲ’ ਵਰਗ ਵਿੱਚ ਬੀ.ਏ./ਬੀ.ਐਸ.ਸੀ./ਬੀ.ਕਾਮ ਦੇ ਵਿਦਿਆਰਥੀਆਂ ਨੇ ਭਾਗ ਲਿਆ।

‘ੳ’ ਵਰਗ ਵਿੱਚ ਜਿਥੇ ਮਿੰਟਗੁਮਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੀ ਨਵਤੇਜ ਕੌਰ (ਅੱਠਵੀਂ) ਨੇ ਪਹਿਲਾ ਸਥਾਨ ਹਾਸਲ ਕੀਤਾ ਉਥੇ ਇਸੇ ਸਕੂਲ ਦੀ ਨਵਦੀਪ ਕੌਰ (ਛੇਵੀਂ) ਨੇ ਦੂਜਾ ਅਤੇ ਜਲੰਧਰ ਮਾਡਲ ਸਕੂਲ, ਜਲੰਧਰ ਦੀ ਪਾਇਲ (ਅੱਠਵੀਂ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ‘ਅ’ ਵਰਗ ਵਿੱਚ ਪੁਲਿਸ ਡੀ.ਏ.ਵੀ. ਸਕੂਲ ਦੀ ਸਾਨੀਆ ਅਰੋੜਾ (ਗਿਆਰਵੀਂ) ਨੇ ਪਹਿਲਾ, ਮਿੰਟਗੁਮਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੀ ਰਾਜਵੀਰ (ਬਾਰ੍ਹਵੀਂ) ਨੇ ਦੂਜਾ ਅਤੇ ਮਿੰਟਗੁਮਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੀ ਹੀ ਰੇਖਾ (ਦਸਵੀਂ) ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ‘ੲ’ ਵਰਗ ਵਿੱਚ ਗੁਰੂ ਨਾਨਕ ਖਾਲਸਾ ਕਾਲਜ, ਡਰੋਲੀ ਕਲਾਂ, ਜਲੰਧਰ ਦੀ ਸਿਮਰਨ (ਬੀ.ਸੀ.ਏ. ਸਮੈਸਟਰ ਪੰਜਵਾਂ) ਨੇ ਪਹਿਲਾ, ਹੰਸ ਰਾਜ ਮਹਾਂਵਿਦਿਆਲਿਆ, ਜਲੰਧਰ ਦੀ ਕੀਰਤੀ (ਬੀ.ਏ. ਭਾਗ ਤੀਜਾ) ਨੇ ਦੂਜਾ ਅਤੇ ਇਸੇ ਕਾਲਜ ਦੀ ਤਰੁਨਿਕਾ ਰਾਮਪਾਲ (ਬੀ.ਏ. ਭਾਗ ਤੀਜਾ) ਨੇ ਤੀਸਰਾ ਸਥਾਨ ਹਾਸਲ ਕੀਤਾ।

ਪੰਜਾਬ 6 ਅਕਤੂਬਰ ( ਨਿਊਜ਼ ਹੰਟ )

ਮਹਾਰਾਸ਼ਟਰ ਦੇ ਬਾਗਬਾਨੀ ਮੰਤਰੀ ਸ੍ਰੀ ਸੰਦੀਪਨ ਭੂਮਰੇ ਦੀ ਅਗਵਾਈ ਵਿੱਚ ਉੱਚ ਪੱਧਰੀ ਵਫਦ ਨੇ ਪੰਜਾਬ ਭਵਨ ਵਿਖੇ ਪੰਜਾਬ ਦੇ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਦੋਵਾਂ ਸੂਬਿਆਂ ਵਿੱਚ ਫਲਾਂ ਅਤੇ ਸਬਜ਼ੀਆਂ ਦੇ ਉਤਪਾਦਨ ਨੂੰ ਵਧਾਉਣ ਲਈ ਵਰਤੀ ਜਾ ਰਹੀ ਤਕਨਾਲੋਜੀ ਦੇ ਆਦਾਨ-ਪ੍ਰਦਾਨ ‘ਤੇ ਸਹਿਮਤੀ ਪ੍ਰਗਟਾਈ ਗਈ।

ਪੰਜਾਬ 6 ਅਕਤੂਬਰ ( ਨਿਊਜ਼ ਹੰਟ )

ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਜ਼ਿਗਿਟਜ਼ਾ ਹੈਲਥਕੇਅਰ ਲਿਮਟਿਡ ਲਈ 30 ਨਵੀਆਂ ਈਆਰਐਸ -108-ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਪ ਮੁੱਖ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਸੇਵਾ ਸ਼ੁਰੂ ਕੀਤੀ ਗਈ ਹੈ ਜਿਸ ਰਾਹੀਂ ਮਰੀਜ਼ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਹੋਰ ਆਨਲਾਈਨ ਸੇਵਾ ਪ੍ਰਦਾਤਾਵਾਂ ਦੀ ਤਰ੍ਹਾਂ ਆਨਲਾਈਨ ਲਿੰਕ ਰਾਹੀਂ ਇਨ੍ਹਾਂ ਐਂਬੂਲੈਂਸਾਂ ਦੀ ਆਵਾਜਾਈ ਨੂੰ ਆਸਾਨੀ ਨਾਲ ਟਰੈਕ ਕਰ ਸਕਦੇ ਹਨ।

ਪੰਜਾਬ ਦੇ ਬੇੜੇ ‘ਚ ਸ਼ਾਮਲ ਹੋਣਗੀਆਂ 842 ਬੱਸਾਂ; 250 ਬੱਸਾਂ ਦੀ ਪਹਿਲੀ ਖੇਪ ਆਵੇਗੀ ਇਸ ਮਹੀਨੇ: ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ 6 ਅਕਤੂਬਰ ( ਨਿਊਜ਼ ਹੰਟ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਦੱਸਿਆ ਕਿ ਜਨਤਕ ਬੱਸ ਸੇਵਾ ਨੂੰ ਹੋਰ ਮਜ਼ਬੂਤ ਕਰਦਿਆਂ ਸਰਕਾਰੀ ਬੱਸਾਂ ਦੇ ਬੇੜੇ ਵਿੱਚ 842 ਹੋਰ ਬੱਸਾਂ ਛੇਤੀ ਸ਼ਾਮਲ ਕੀਤੀਆਂ ਜਾਣਗੀਆਂ।
ਟਰਾਂਸਪੋਰਟ ਵਿਭਾਗ ਦੇ ਸਮੂਹ ਆਰ.ਟੀ.ਏ. ਸਕੱਤਰਾਂ ਅਤੇ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਦੀ ਹਫ਼ਤਾਵਾਰੀ ਕਾਰਗੁਜ਼ਾਰੀ ਦੀ ਸਮੀਖਿਆ ਮੀਟਿੰਗ ਦੌਰਾਨ ਸ. ਰਾਜਾ ਵੜਿੰਗ ਨੇ ਦੱਸਿਆ ਕਿ 842 ਬੱਸਾਂ ਪਾਉਣ ਸਬੰਧੀ ਟੈਂਡਰ ਲਗ ਚੁੱਕਾ ਹੈ ਅਤੇ ਵਿਭਾਗ ਦੇ ਅਧਿਕਾਰੀਆਂ ਤੇ ਬੱਸਾਂ ਮੁਹੱਈਆ ਕਰਾਉਣ ਵਾਲੀਆਂ ਕੰਪਨੀਆਂ ਨੂੰ ਅਗਲੇਰੀ ਕਾਰਵਾਈ ਛੇਤੀ ਤੋਂ ਛੇਤੀ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਅਕਤੂਬਰ ਮਹੀਨੇ ਦੇ ਅਖ਼ੀਰ ਤੱਕ 250 ਬੱਸਾਂ ਦੀ ਪਹਿਲੀ ਖੇਪ ਸੂਬੇ ਵਿੱਚ ਆ ਜਾਵੇਗੀ ਜਦਕਿ ਨਵੰਬਰ ਦੇ ਅਖ਼ੀਰ ਤੱਕ 592 ਬੱਸਾਂ ਮਿਲ ਜਾਣਗੀਆਂ, ਜੋ ਅਗਲੇ ਡੇਢ ਮਹੀਨੇ ਦੌਰਾਨ ਸੂਬੇ ਦੀਆਂ ਸੜਕਾਂ ਦਾ ਸ਼ਿੰਗਾਰ ਬਣਨਗੀਆਂ।

ਪਿਛਲੇ ਦਿਨੀਂ ਵਿੱਢੀ ਬੱਸ ਅੱਡਿਆਂ ਦੀ ਸਫ਼ਾਈ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ ਦੇ ਨਿਰਦੇਸ਼ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਬੱਸ ਸਟੈਂਡਾਂ ਵਿੱਚ ਹਰ ਪੰਦਰਵਾੜੇ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਸ ਅੱਡਿਆਂ ਦੇ ਦੌਰੇ ਮੌਕੇ ਸਫ਼ਾਈ ਠੇਕੇਦਾਰਾਂ ਵੱਲੋਂ ਕੁਤਾਹੀ ਵਰਤਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ, ਇਸ ਲਈ ਡਿਪੂਆਂ ਦੇ ਜਨਰਲ ਮੈਨੇਜਰ ਸਫ਼ਾਈ ਸਬੰਧੀ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਠੇਕੇਦਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਦੁਬਾਰਾ ਕੁਤਾਹੀ ਵਰਤਣ ‘ਤੇ ਜੁਰਮਾਨੇ ਦੀ ਵਿਵਸਥਾ ਕਰਨ ਤਾਂ ਜੋ ਬੱਸ ਅੱਡਿਆਂ ਦੀ ਸਫ਼ਾਈ ਹਰ ਹਾਲ ਵਿੱਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਬੱਸ ਅੱਡਿਆਂ ਤੋਂ ਬਾਹਰਲੇ ਖੇਤਰ ਵਿੱਚ ਵੀ ਨਾਜਾਇਜ਼ ਕਬਜ਼ੇ ਹਟਾਉਣ ਲਈ ਵੀ ਕਾਰਵਾਈ ਅਰੰਭੀ ਜਾਵੇ।

ਉਨ੍ਹਾਂ ਜਨਰਲ ਮੈਨੇਜਰਾਂ ਨੂੰ ਬੱਸਾਂ ਦੀ ਸਫ਼ਾਈ ਯਕੀਨੀ ਬਣਾਉਣ ਲਈ ਜਿੱਥੇ ਰੋਜ਼ਾਨਾ ਘੱਟੋ-ਘੱਟ ਪੰਜ ਬੱਸਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ, ਉਥੇ ਆਉਂਦੇ ਸ਼ੁੱਕਰਵਾਰ ਤੱਕ ਸਰਕਾਰੀ ਬੱਸਾਂ ਤੋਂ ਤਮਾਕੂ ਉਤਪਾਦਾਂ ਅਤੇ ਹੋਰਨਾਂ ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਸਾਰੇ ਇਸ਼ਤਿਹਾਰ ਉਤਾਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰਾਂ ਨੂੰ ਵੀ ਹਦਾਇਤ ਕੀਤੀ ਕਿ ਜਦੋਂ ਵੀ ਉਹ ਕਿਸੇ ਗ਼ੈਰਕਾਨੂੰਨੀ ਢੰਗ ਨਾਲ ਚਲ ਰਹੀ ਬੱਸ ਨੂੰ ਫੜਨ ਤਾਂ ਉਸ ਦੀ ਮੁਕੰਮਲ ਵੀਡੀਉਗ੍ਰਾਫ਼ੀ ਯਕੀਨੀ ਬਣਾਈ ਜਾਵੇ।

ਮੀਟਿੰਗ ਦੌਰਾਨ ਮੰਤਰੀ ਨੇ ਕਿਸੇ ਵੀ ਕਿਸਮ ਦੀ ਸ਼ਿਕਾਇਤ ਅਤੇ ਸੁਝਾਅ ਦੇਣ ਲਈ ਆਪਣਾ ਨਿੱਜੀ ਵੱਟਸਐਪ ਨੰਬਰ 94784-54701 ਵੀ ਜਾਰੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਥੇ ਕਿਤੇ ਵੀ ਸਰਕਾਰੀ ਬੱਸਾਂ ਵਿੱਚ ਊਣਤਾਈ ਵੇਖਣ ਤਾਂ ਤੁਰੰਤ ਉਸ ਦੀ ਸੂਚਨਾ ਜਾਂ ਤਸਵੀਰ ਇਸ ਵੱਟਸਐਪ ਨੰਬਰ ‘ਤੇ ਸਾਂਝੀ ਕਰਨ।
ਪ੍ਰਾਈਵੇਟ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਲਈ ਬੱਸ ਪਾਸ ਸਕੀਮ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਸ. ਵੜਿੰਗ ਨੇ ਕਿਹਾ ਕਿ ਜਦ ਪ੍ਰਾਈਵੇਟ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਸਕੀਮਾਂ ਆਦਿ ਦਾ ਲਾਭ ਦਿੱਤਾ ਜਾ ਸਕਦਾ ਹੈ ਤਾਂ ਇਨ੍ਹਾਂ ਲਈ ਬੱਸ ਪਾਸ ਜਾਰੀ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇ।
ਟਰਾਂਸਪੋਰਟ ਮੰਤਰੀ ਨੇ ਮੀਟਿੰਗ ਦੌਰਾਨ ਮੁੜ ਦੁਹਰਾਇਆ ਕਿ ਵਿਭਾਗ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਕੰਡਕਟਰ ਤੋਂ ਲੈ ਕੇ ਉੱਚ ਅਧਿਕਾਰੀ ਤੱਕ ਆਪਣੀ ਡਿਊਟੀ ਬਿਨਾਂ ਕਿਸੇ ਡਰ ਭੈਅ ਤੋਂ ਨਿਭਾਉਣ ।
ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਸਟੇਟ ਟਰਾਂਸਪੋਰਟ ਕਮਿਸ਼ਨਰ ਡਾ. ਅਮਰਪਾਲ ਸਿੰਘ, ਡਾਇਰੈਕਟਰ ਸਟੇਟ ਟਰਾਂਸਪੋਰਟ ਸ. ਭੁਪਿੰਦਰ ਸਿੰਘ ਰਾਏ, ਐਮ.ਡੀ. ਪੀ.ਆਰ.ਟੀ.ਸੀ. ਡਾ. ਭੁਪਿੰਦਰ ਪਾਲ ਸਿੰਘ ਸਮੇਤ ਵਿਭਾਗ ਦੇ ਸਮੂਹ ਸਕੱਤਰ ਆਰ.ਟੀ.ਏ, ਜੀ.ਐਮ. ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਪੰਜਾਬ 6 ਅਕਤੂਬਰ ( ਨਿਊਜ਼ ਹੰਟ )

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਸ਼ਿਆਂ ਤੇ ਹਥਿਆਰਾਂ ਦੀ ਨਾਜਾਇਜ਼ ਸਪਲਾਈ ਰੋਕਣ ਲਈ ਸਰਹੱਦਾਂ ਸੀਲ ਕਰਨ ਹਿੱਤ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿੱਜੀ ਦਖਲ ਦੀ ਮੰਗ। ਕੇਂਦਰੀ ਗ੍ਰਹਿ ਮੰਤਰੀ ਨੂੰ ਤੁਰੰਤ ਹੀ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਦੀ ਅਪੀਲ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਲੋੜ ਦੁਹਰਾਈ ਅਤੇ ਲਖੀਮਪੁਰ ਖੀਰੀ ਦਾ ਮੁੱਦਾ ਚੁੱਕਿਆ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ 1200 ਕਸਟਮਰ ਹਾਇਰਿੰਗ ਸੈਂਟਰਾਂ ‘ਤੇ ਮਸ਼ੀਨਰੀ ਦੀ ਉਪਲਬਧਾ ਚੈੱਕ ਕਰਨ ਲਈ ਆਈ-ਖੇਤ ਮਸ਼ੀਨ ਐਪ ਡਾਊਨਲੋਡ ਕਰਨ ਲਈ ਕਿਹਾ

ਨਕੋਦਰ (ਜਲੰਧਰ), 5 ਅਕਤੂਬਰ (ਨਿਊਜ਼ ਹੰਟ)- ਫਸਲ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਆਈ-ਖੇਤ ਮਸ਼ੀਨ ਐਪ ਦੀ ਸ਼ੁਰੂਆਤ ਨੂੰ ਇਨਕਲਾਬੀ ਕਦਮ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਕਿਸਾਨਾਂ ਨੂੰ ਇਸ ਐਪ ਨੂੰ ਵੱਡੀ ਗਿਣਤੀ ਵਿੱਚ ਡਾਊਨਲੋਡ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਆਪਣੇ ਨਜ਼ਦੀਕੀ ਸਥਾਨ ‘ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਉਪਲਬਧਤਾ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।

ਬੀੜ ਪਿੰਡ ਵਿੱਚ ਇੱਕ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਐਪਲੀਕੇਸ਼ਨ ‘ਤੇ ਕਿਸਾਨ ਸਮੂਹਾਂ ਅਤੇ ਸਹਿਕਾਰੀ ਸਭਾਵਾਂ ਸਮੇਤ 1200 ਕਸਟਮਰ ਹਾਇਰਿੰਗ ਸੈਂਟਰਾਂ ਵਿੱਚ ਮਸ਼ੀਨਰੀ ਦੀ ਉਪਲਬਧਤਾ ਬਾਰੇ ਜਾਣਕਾਰੀ ਆਨਲਾਈਨ ਕੀਤੀ ਗਈ ਹੈ, ਜੋ ਕਿ ਕਿਸਾਨ ਇਸ ਐਪ ਰਾਹੀਂ ਪ੍ਰਾਪਤ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਇਨ੍ਹਾਂ ਮਸ਼ੀਨਾਂ ਦੀ ਖਰੀਦ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਤੋਂ ਇਲਾਵਾ ਕਿਸਾਨ ਆਪਣੇ ਸਥਾਨ ਦੇ ਪੰਜ, ਦਸ ਅਤੇ ਪੰਦਰਾਂ ਕਿਲੋਮੀਟਰ ਦੇ ਘੇਰੇ ਵਿੱਚ ਉਪਲਬਧ ਮਸ਼ੀਨਾਂ ਦੀ ਜਾਣਕਾਰੀ ਵੀ ਪ੍ਰਾਪਤ ਕਰ ਸਕਦੇ ਹਨ।

ਸ਼੍ਰੀ ਥੋਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਇਨ੍ਹਾਂ ਕਸਟਮਰ ਹਾਇਰਿੰਗ ਸੈਂਟਰਾਂ ਵੱਲੋਂ ਫਸਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਨਾਲ ਸਬੰਧਤ ਮਸ਼ੀਨਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕਿਹਾ ਕਿ ਕਸਟਮਰ ਹਾਇਰਿੰਗ ਸੈਂਟਰਾਂ ਨੂੰ ਅਜਿਹੇ ਕਿਸਾਨਾਂ ਤੋਂ ਕਿਰਾਇਆ ਨਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ, ਉਨ੍ਹਾਂ ਤੋਂ ਸਿਰਫ਼ ਬਾਲਣ ਖਰਚੇ ਹੀ ਲਏ ਜਾਣਗੇ।

ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਜਾਗਰੂਕਤਾ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਮੌਜੂਦ ਕਿਸਾਨਾਂ ਨੇ ਮੌਕੇ ‘ਤੇ ਹੀ ਆਈ-ਖੇਤ ਮਸ਼ੀਨ ਐਪ ਡਾਊਨਲੋਡ ਕੀਤੀ ਅਤੇ ਪ੍ਰਸ਼ਾਸਨ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਰਾਲੀ ਪ੍ਰਬੰਧਨ ਦੇ ਉਪਾਅ ਅਪਨਾਉਣ ਦਾ ਭਰੋਸਾ ਦਿਵਾਇਆ। ਇਸ ਐਪ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।