18.8 C
Jalandhar
Saturday, March 21, 2026
Home Blog Page 759

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ, ਪਲੇਸਮੈਂਟ ਕੈਂਪ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਜਾਬ ਆਫਰ ਲੈਟਰ ਸੌਂਪੇ

ਜਲੰਧਰ, 10 ਸਤੰਬਰ ( ਨਿਊਜ਼ ਹੰਟ )- ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਜ਼ਿਲ੍ਹੇ ਵਿੱਚ ਨੌਕਰੀ ਦੀ ਭਾਲ ਕਰਨ ਵਾਲਿਆਂ ਅਤੇ ਰੋਜ਼ਗਾਰਦਾਤਾਵਾਂ ਵਿੱਚ ਇਕ ਕੜੀ ਦਾ ਕੰਮ ਕਰ ਰਿਹਾ ਹੈ।

ਡਿਪਟੀ ਕਮਿਸ਼ਨਰ, ਜਿਨ੍ਹਾਂ ਦੇ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਵੀ ਮੌਜੂਦ ਸਨ, ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਿਊਰੋ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ 7ਵੇਂ ਮੈਗਾ ਰੋਜ਼ਗਾਰ ਮੇਲੇ ਅਧੀਨ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ ਨੌਜਵਾਨਾਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਬਿਊਰੋ ਨੂੰ ਜ਼ਿਲ੍ਹੇ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਵਿੱਚ ਸਹਾਇਕ ਕਰਾਰ ਦਿੰਦਿਆਂ ਕਿਹਾ ਕਿ ਡੀ.ਬੀ.ਈ.ਈ. ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਤੋਂ ਇਲਾਵਾ ਉਨ੍ਹਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਸਮਰੱਥ ਬਣਾ ਕੇ ਆਤਮ ਨਿਰਭਰ ਬਣਾਉਣ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੀ.ਬੀ.ਈ.ਈ. ਵੱਲੋਂ ਨੌਜਵਾਨਾਂ ਦੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਕੰਪਨੀਆਂ ਦੁਆਰਾ ਚੁਣੇ ਗਏ ਉਮੀਦਵਾਰਾਂ ਨੂੰ ਉਨ੍ਹਾਂ ਦੇ ਕਰੀਅਰ ਲਈ ਸ਼ੁਭਕਾਮਨਾਵਾਂ ਦਿੰਦਿਆਂ ਜਾਬ ਆਫਰ ਲੈਟਰ ਵੀ ਸੌਂਪੇ ਗਏ। ਚੁਣੇ ਗਏ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਚਲਾਈ ਜਾ ਰਹੀ ‘ਘਰ-ਘਰ ਰੋਜ਼ਗਾਰ’ ਯੋਜਨਾ ਦਾ ਉਦੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਰਾਹ ਖੋਲ੍ਹ ਕੇ ਸੂਬੇ ਵਿੱਚੋਂ ਬੇਰੋਜ਼ਗਾਰੀ ਨੂੰ ਖ਼ਤਮ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੁਨਰ ਵਿਕਾਸ ਸਿਖਲਾਈ ਲੈ ਕੇ ਆਪਣੇ ਆਪ ਨੂੰ ਸਸ਼ਕਤ ਕਰਨ ਤੋਂ ਇਲਾਵਾ ਆਪਣੇ ਟੀਚਿਆਂ ‘ਤੇ ਧਿਆਨ ਕੇਂਦਰਤ ਕਰਨ ਦਾ ਸੱਦਾ ਦਿੱਤਾ।

ਸ਼੍ਰੀ ਥੋਰੀ ਨੇ ਅੱਗੇ ਕਿਹਾ ਕਿ ਮੈਗਾ ਰੋਜ਼ਗਾਰ ਮੇਲੇ ਤਹਿਤ ਜ਼ਿਲ੍ਹੇ ਵਿੱਚ 13, 15 ਅਤੇ 17 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ, ਜਨਤਾ ਕਾਲਜ ਕਰਤਾਰਪੁਰ ਅਤੇ ਬੀ.ਡੀ.ਪੀ.ਓ. ਦਫ਼ਤਰ ਭੋਗਪੁਰ ਵਿੱਚ ਕੈਂਪਾਂ ਸਮੇਤ ਹੋਰ ਕੈਂਪ ਲਗਾਏ ਜਾਣਗੇ, ਜਿਨ੍ਹਾਂ ਵਿੱਚ ਕਈ ਨਾਮੀ ਕੰਪਨੀਆਂ ਉਮੀਦਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸ਼ਿਰਕਤ ਕਰਨਗੀਆਂ।

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ ਆਪਣੇ ਆਪ ਨੂੰ www.pgrkam.com ‘ਤੇ ਰਜਿਸਟਰਡ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਨੌਜਵਾਨ ਵਧੇਰੇ ਜਾਣਕਾਰੀ ਲਈ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।

11 सितंबर 1965 के दौरान 2 हार्स भारतीय सेना ने दुश्मन के गढ़ो को तोड़ते हुए किया था फिलोरा पर कब्जा

पठानकोट 10 सितंबर ( न्यूज़ हंट )-  4 हार्स भारतीय सेना की सब से प्रसिद्ध रेजीमेंटों में से एक है,और 56 साल पहले भारत पाक युद्ध में फिलोरा की लड़ाई मे ंशहीद हुए शहीदों को श्रद्धांजलि अर्पित करती है।
11 सितंबर 1965 के दौरान, उप महाद्वीप के दो नवगठित देश सन 1947 में अपनी स्थापना के बाद 18 वर्षों में दूसरी बार युद्ध लड़े। फिलोरा की ऐतिहासिक लड़ाई में सियालकोट सेक्टर में भारतीय 1 आर्मड डिवीजऩ के अंदर 4 हार्स एक सप्पन टैंक रेजिमेंट थी,जिसने दुश्मन के पेटनटैंकों से बिना डरे पाकिस्तानी आर्म डफार्मेशन के 79 टैंकों और 17 आर सी एल बंदू को नष्ट किया था। दुश्मन के गढ़ो को तोड़ते हुए और फिलोरा पर कब्जा करने का रास्ता साफ करने के बाद रेजिमेंट ने दुश्मन के आवागमन को बंद कर दिया, जिस से पाकिस्तानियों में दहसत फैल गई। इसके बाद भारतीय पैदल सेना ब्रिगेड द्वारा आसानी से फिलोरा पर कब्जा कर लिया गया।

नुकसान के बिना नही, हालांकि बड़ी संया में घायलों के अतिरिक्त  4 हार्स ने इस युद्ध के दौरान कई जवानों और अपने दो बेहतरीन अधिकारियों को खो दिया। राष्ट्र के लिए अपनी निरंतर सेवा  मे ंरेजिमेंट को युद्ध समान, फिलोरा,और थिएटर समान ‘पंजाब1965’ से समानित किया गया। इसके अतिरिक्त रेजिमेंट ने कई व्यक्तिगत विशिष्टताए अर्जित की जिन में दो महावीर चक्र, दो विशिष्ट सेवा पदक, छह सेना पदक,15 उल्लेखित प्रेषण और वीरता के लिए कई प्रशंसा पत्र शामिल है।

फिलोरा की लड़ाई,जो कि 11 सितंबर 1965 को लड़ी गयी थी, यह लड़ाई रेजिमेंट के इतिहास में गर्व का स्थान लेगी। क्योंकि यह पहली बार था जब 4 हार्स पूरे भारतीय अधिकारियों के अधीन पूरी तरह भारतीय यूनिट के रूप में युद्ध में उतरे तथा स्वतंत्र भारत के समान के लिए लड़ रहे थे। सन 1857 में रेजिमेंट की स्थापना से रेजिमेंट के पास वीरता, प्रतिकूल परिस्थितियों में दृढ़ता और युद्ध मे हुए जन हानि को सहने की क्षमता और अभी भी एक लड़ाकू यूनिट के रूप में कार्य करने की उत्कृष्टक्षमता का एक उदाहरण है। इन क्षमताओं ने इसे अफ्रिका, मध्य पूर्व और फ्रांस सहित दुनिया भर मे ं23 युद्ध समान जिताये है। 1971 के भारत पाक युद्ध के दौरान, 4 हार्स ने एक बार फिर से सियाल कोट सेक्टर से आगे बढक़र ठाकुर वाड़ी, चक्र और दरयान, घमरोला की लड़ाई में 32 पाकिस्तानी टैंकों को नष्ट कर दिया और बसंतर नदी के पार अपनी वीरता का परिचय देते हुए पाकिस्तान के पश्चिमी सेक्टर की और आगे बढ़ी। रेजिमेंट को एक महावीर चक्र, 3 वीर चक्र और कई अन्य वीरता पुरस्कारों के अलाबा युद्ध समान बसंतर और थिएटर समान पंजाब 1771 से समानित किया गया।

इसके पीछे 164 वर्षो के गौरवशाली इतिहास के साथ, 4 हार्स अभी भी युद्ध की तैयारी और सैनिक कौशल के मानकों को बनाए रखती है। इसे भारतीय सेना के इतिहास में एक मात्र रेजिमेंट होने का अनूठा गौरव प्राप्त है, जिसमे एक साथ दो सेना कमाण्डर है- लेिटनेंट जनरल आर एम बोहरा, एमवीसी, ए वी एस एम,जो पूर्ब सेना कमाण्डर के रूप में सेवा निवृत्त हुए और लेिटनेंट जनरल गुरिन्दरसिंह,पी वी एस एम, ए वी एस एम, जिन्होंने उत्तरी सेना की कमाण्ड संभाली।

फिलोरा की लड़ाई की 56 वी वर्षगांठ के अवसर पर रेजिमेंट के सेवारत और सेवा निवृत्तव्य कि अपने नायकों का समान करने और अपनी रेजिमेंट के गौरवशाली विरासतों को तथा रेजिमेंटल आदर्श व्याकया शहीदों के पुकार तैयार बर तैयार को और भी शाक्तिशाली बनाने के लिए एकत्रित हुए है।

दूसरा पहलू युद्ध के दौरान कई असाधारण क्षणो का लेखा जोखा जब रेजिमेंटल मुयालय ट्रूप द्वारा दुश्मन के एक स्क्वाड्रन पर हमला किया गया था, तब 4 हार्स कमान्डेंट  लेिटनेंट कर्नल एम एम बक्शी के टैंक द्वारा तीन पाकिस्तानी टैंकों को बर्बाद किया गया। सामने से नेतृत्व की इस परंपरा को ध्यान में रखते हुए, रेजिमेंट का पहला टैंक जिसे पाकिस्तानियो द्वारा हिट किया गया था,वह कमांडेंट का टैंक था। हालांकि वे बच गए और दूसर े टैंक से आगे बढऩा जारी रखा।

एक पाकिस्तानी इन्फेंट्रीमेंन जब 4 हॉर्स के एक सेंचुरियन टैंक को गलती से अपना समझ कर मदद मांगने के लिए उस पर चढ़ जाता है तो बुर्ज सेनिकल ने वाले एक भयानक सिख जे सी ओ की देख कर डर जाता है। पाकिस्तानी टैंक से कूद जाता है और भारतीयों सैनिको ंके सामने अपने पैरों की तरफ देखने लगता है। जब गनर से पूछा गया की तुमने अपनी मशीन गन से उस पाकिस्तानी को गोली मार कर खत्म क्यों नही किया,तो गनर ने तिरस्कार के साथ जवाब दिया,कि यह ऐसे इंसान को गोली मारने के लिए नही है जो युद्ध के मैदान में खो गया हो।
नकशो की कमी के चलते, 4 हॉर्स के सैनिकों ने दुश्मन की एक मैपों की लोरी पर हमला कर कब्ज़ा कर लिया तथा दुश्मन के उन्ही मैपों के द्वारा ही आगे बढऩा जारी रखा जो कि वह मैप हमारे मैपों की बजह ज्यादा अपडेट थे।

एक सुबह जब दो अधिकारी तो पखाने की गोला बारी से हैरान होकर अपने आपको राहत देने के लिए अपने टैंकों से उतर कर गन्ने के खेत में चले जाते है। तभी एक अधिकारी के पैरों क ेबीच से गोली के एक छररे का एक टुकड़ा इतना करीब से गुजरा की वे उसकी हवा को महसूस कर सकते थे। उनके फटे हुए पेन्ट शेष युद्ध के लिए उनके भागने की याद दिलाते है।

जब बी स्क्वाड्रन 19 सितम्बर को भीषण लड़ाई के बाद सीमा पर थक गया, तो उनके पास युद्ध के दौरान इस्तेमाल किए गए14 टैंकों में से केवल दो टैंक बचे थे,सीनियर जेसीओ एक 28 साल के अनुभवी व्यक्ति,उन्होंने अपने आंसुओं के साथ युद्ध मे स्क्वाड्रन के बचे अवशेषों को ढूंढा और एक मात्र जीवित बचे अधिकारी के पास गए और पूछा, अगले इंटर स्क्वाड्रन हॉकी चैंपियनशिप में क्या करने वाली है 4 हार्स-सन 1857 में रेजिमेंट की स्थापना के समय से रेजिमेंट के पास वीरता, प्रतिकूल परिस्थितियों में दृढ़ता और युद्ध में हुए जन हानि को सहने की क्षमता रखता है और अभी भी एक लड़ाकू यूनिट की तरह कार्य करता है। इन क्षमताओं ने यह पूरे विश्व में 23 युद्ध समान दिलाए है।

ਡਾਇਰੈਕਟਰ ਬਾਗਬਾਨੀ, ਪੰਜਾਬ ਨੇ ਜਲੰਧਰ ਅਤੇ ਕਪੂਰਥਲਾ ਦੇ ਬਾਗਬਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਜਲੰਧਰ, 10 ਸਤੰਬਰ ( ਨਿਊਜ਼ ਹੰਟ )-  ਡਾਇਰੈਕਟਰ ਬਾਗਬਾਨੀ, ਪੰਜਾਬ ਡਾ. ਗੁਲਾਬ ਸਿੰਘ ਗਿੱਲ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਜਲੰਧਰ ਵਿਖੇ ਬਾਗਬਾਨੀ ਵਿਭਾਗ ਅਧੀਨ ਦਫ਼ਤਰ ਅਤੇ ਸਰਕਾਰੀ ਯੂਨਿਟਾਂ ਵਿਖੇ ਸਰਕਾਰੀ ਆਲੂ ਬੀਜ ਫਾਰਮ, ਮਲੂਸੀਆਂ, ਸਰਕਾਰੀ ਬਾਗ ਤੇ ਨਰਸਰੀ, ਜਲੰਧਰ ਕੈਂਟ, ਬੀੜ ਫਿਲੌਰ ਅਤੇ ਥਲਾ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਯੂਨਿਟਾਂ ਦੇ ਇੰਚਾਰਜਾਂ ਨੂੰ ਆਪੋ-ਆਪਣੇ ਯੂਨਿਟਾਂ ‘ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਹੋਰ ਵੱਧ ਤੋਂ ਵੱਧ ਬਾਗਬਾਨੀ ਨਾਲ ਸਬੰਧਤ ਨਵੀਆਂ ਤਕਨੀਕਾਂ ਅਤੇ ਪੀ.ਏ.ਯੂ., ਲੁਧਿਆਣਾ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਰਾਹੀਂ ਸੋਧਣ ਦੇ ਨਾਲ-ਨਾਲ ਸਰਕਾਰੀ ਆਮਦਨ ਵਿੱਚ ਹੋਰ ਵਾਧਾ ਕਰਨ ਸਬੰਧੀ ਸੁਝਾਅ ਦਿੱਤੇ।

ਇਸ ਉਪਰੰਤ ਉਨ੍ਹਾਂ ਵੱਲੋਂ ਦਫ਼ਤਰ ਡਿਪਟੀ ਡਾਇਰੈਕਟਰ ਬਾਗਬਾਨੀ, ਜਲੰਧਰ ਵਿਖੇ ਜ਼ਿਲ੍ਹਾ ਜਲੰਧਰ ਅਤੇ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਤੋਂ ਆਏ ਬਾਗਬਾਨਾਂ/ਕਿਸਾਨਾਂ ਨੂੰ ਖੇਤੀ/ਬਾਗਾਂ ਨਾਲ ਸਬੰਧਤ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਸਬੰਧਤ ਕਿਸਾਨਾਂ/ਬਾਗਬਾਨਾਂ ਨੂੰ ਇਨ੍ਹਾਂ ਮੁਸ਼ਕਿਲਾਂ ਸਬੰਧੀ ਸੁਝਾਅ ਦਿੱਤੇ।
ਇਸ ਤੋਂ ਪਹਿਲਾਂ ਜ਼ਿਲ੍ਹਾ ਜਲੰਧਰ ਦੇ ਡਿਪਟੀ ਡਾਇਰੈਕਟਰ ਬਾਗਬਾਨੀ, ਡਾ. ਸੁਖਦੀਪ ਸਿੰਘ ਹੁੰਦਲ ਅਤੇ ਡਿਪਟੀ ਡਾਇਰੈਕਟਰ ਬਾਗਬਾਨੀ, ਕਪੂਰਥਲਾ ਡਾ. ਲਾਲ ਬਹਾਦਰ ਦਮਾਥੀਆ ਨੇ ਸਾਰਿਆਂ ਨੂੰ ਆਪਣੇ-ਆਪਣੇ ਜ਼ਿਲ੍ਹੇ ਵਿੱਚ ਬਾਗਬਾਨੀ ਦੀ ਮੌਜੂਦਾ ਸਥਿਤੀ ਬਾਰੇ ਜਾਣੂੰ ਕਰਵਾਇਆ।
ਇਸ ਮੌਕੇ ਮੱਖੀ ਪਾਲਕ ਸਰਵਨ ਸਿੰਘ ਚੰਦੀ, ਸਬਜ਼ੀ ਕਿਸਾਨ ਲਖਵਿੰਦਰ ਸਿੰਘ, ਬਾਗਬਾਨ ਅਜੀਤ ਸਿੰਘ ਔਜਲਾ, ਬਾਗਬਾਨ ਅਮਰਦੀਪ ਸਿੰਘ ਅਤੇ ਸਰਬਜੀਤ ਸਿੰਘ ਸਮੇਤ ਤਕਰੀਬਨ 20 ਕਿਸਾਨ/ਬਾਗਬਾਨ ਮੌਜੂਦ ਸਨ।

ਮੀਟਿੰਗ ਦੌਰਾਨ ਇਨ੍ਹਾਂ ਕਿਸਾਨਾਂ/ਬਾਗਬਾਨਾਂ ਵੱਲੋਂ ਮੁੱਖ ਤੌਰ ‘ਤੇ ਬਾਗਬਾਨੀ ਫਸਲਾਂ ਨੂੰ ਜੰਗਲੀ ਜਾਨਵਰਾਂ ਤੋਂ ਬਚਾਉਣ ਲਈ ਵਿਵਸਥਾ, ਪ੍ਰੋਟੈਕਟਿਡ ਕਲਟੀਵੇਸ਼ਨ ਦੇ ਢਾਂਚੇ ਦੀ ਮੁਰੰਮਤ ਦੀ ਵਿਵਸਥਾ/ਵਿੱਤੀ ਸਹਾਇਤਾ, ਸਬਸੀਡਾਈਜ਼ਡ ਐਗਰੋਕੈਮੀਕਲਜ਼ ਅਤੇ ਪਲਾਸਟਿਕ
ਕਰੇਟਾਂ ਦੀ ਉਪਲੱਬਧੀ, ਟੈਸਟਿੰਗ ਲੈਬੋਰੇਟਰੀਜ਼, ਸਾਰੇ ਫਲਦਾਰ ਬੂਟਿਆਂ ਦੀ ਲਿਫਾਫਿਆਂ ਵਿੱਚ ਉਪਲਬੱਧੀ, ਬੀਜ ਆਲੂ ਦੀਆਂ ਕੀਮਤਾਂ ਆਦਿ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੀਟਿੰਗ ਵਿੱਚ ਬਾਗਬਾਨੀ ਵਿਭਾਗ ਦੇ ਅਧਿਕਾਰੀ ਡਾ.ਦਮਨਦੀਪ ਸਿੰਘ (ਪ੍ਰਾਜੈਕਟ ਅਫ਼ਸਰ, ਸੀ.ਈ.ਪੀ., ਧੋਗੜੀ), ਡਾ. ਦਲਜੀਤ ਸਿੰਘ ਗਿੱਲ (ਪ੍ਰਾਜੈਕਟ ਅਫ਼ਸਰ, ਸੀ.ਈ.ਵੀ., ਕਰਤਾਰਪੁਰ), ਡਾ. ਪ੍ਰਿਤਪਾਲ ਸਿੰਘ (ਬਾਗਬਾਨੀ ਵਿਕਾਸ ਅਫ਼ਸਰ, ਸ਼ਾਹਕੋਟ), ਡਾ.ਚਤੁਰਜੀਤ ਸਿੰਘ (ਬਾਗਬਾਨੀ ਵਿਕਾਸ ਅਫ਼ਸਰ, ਰੋਪੜ) ਅਤੇ ਡਾ. ਸੁਖਬੀਰ ਸਿੰਘ (ਬਾਗਬਾਨੀ ਵਿਕਾਸ ਅਫ਼ਸਰ, ਜਲੰਧਰ) ਮੌਜੂਦ ਸਨ।

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 1854 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ

ਜਲੰਧਰ, 10 ਸਤੰਬਰ ( ਨਿਊਜ਼ ਹੰਟ )-  ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਅਧੀਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵਿਖੇ ਲਗਾਏ ਗਏ ਦੂਜੇ ਰੋਜ਼ਗਾਰ ਮੇਲੇ ਦੌਰਾਨ 1854 ਬੇਰੋਜ਼ਗਾਰ ਨੌਜਵਾਨਾਂ ਦੀ ਮੌਕੇ ‘ਤੇ ਰੋਜ਼ਗਾਰ ਲਈ ਚੋਣ ਕੀਤੀ ਗਈ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਕੈਂਪ ਵਿੱਚ 3032 ਬੇਰੋਜ਼ਗਾਰ ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 1854 ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ । ਉਨ੍ਹਾਂ ਅੱਗੇ ਦੱਸਿਆ ਕਿ ਵੈਸਟੀਜ, ਹਰਬਲਾਈਫ਼ ਨਿਊਟਰਿਸ਼ਨ, ਪਲੇਸਮੈਡਸ, ਕਰੋਸ ਲੈਂਡ ਐਜੂਕੇਸ਼ਨ, ਨਰਾਇਣੀ ਹਰਬਲ, ਐਨ.ਆਈ.ਆਈ.ਟੀ., ਪੁਖਰਾਜ ਹੈਲਥ ਕੇਅਰ, ਐਕਸਿਸ ਬੈਂਕ ਅਤੇ ਸਵਰਾਜ ਮਹਿੰਦਰਾ ਟਰੈਕਟਰਜ਼ ਸਮੇਤ ਕੁੱਲ 43 ਕੰਪਨੀਆਂ ਨੇ ਰੋਜ਼ਗਾਰ ਮੇਲਿਆਂ ਸ਼ਿਰਕਤ ਕੀਤੀ।

ਸ਼੍ਰੀ ਥੋਰੀ ਨੇ ਅੱਗੇ ਦੱਸਿਆ ਕਿ ਮੈਗਾ ਰੋਜ਼ਗਾਰ ਮੇਲੇ ਤਹਿਤ ਅਗਲਾ ਰੋਜ਼ਗਾਰ ਮੇਲਾ 13 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਟ ਸ਼ਾਹਪੁਰ ਕੈਂਪਸ ਵਿਖੇ ਲਗਾਇਆ ਜਾ ਰਿਹਾ ਹੈ ਜਦਕਿ 15 ਸਤੰਬਰ ਨੂੰ ਜਨਤਾ ਕਾਲਜ ਕਰਤਾਰਪੁਰ ਅਤੇ 17 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਭੋਗਪੁਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ, ਜਿਨ੍ਹਾਂ ਵਿੱਚ ਨਾਮੀ ਕੰਪਨੀਆਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸ਼ਿਰਕਤ ਕਰਨਗੀਆਂ।

ਉਨ੍ਹਾਂ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਬੇਰੋਜ਼ਗਾਰ ਨੌਜਵਾਨਾਂ ਅਤੇ ਰੋਜ਼ਗਾਰਦਾਤਾਵਾਂ ਵਿੱਚ ਪੁਲ ਦਾ ਕੰਮ ਕਰਦੇ ਹਨ, ਜਿਨ੍ਹਾਂ ਰਾਹੀਂ ਜਿਥੇ ਨੌਜਵਾਨਾਂ ਨੂੰ ਆਪਣੀ ਯੋਗਤਾ ਤੇ ਪਸੰਦ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਦਾ ਮੌਕਾ ਮਿਲਦਾ ਹੈ ਉਥੇ ਕੰਪਨੀਆਂ ਵੀ ਆਪਣੀ ਲੋੜ ਅਨੁਸਾਰ ਕਿਰਤ ਸ਼ਕਤੀ ਦੀ ਚੋਣ ਕਰ ਸਕਦੀਆਂ ਹਨ।

ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਨੌਕਰੀਆਂ ਲਈ ਨੌਜਵਾਨ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

हरियाणा में एक दिन में कोविड के 17 नए मामले

हरियाणा, 9 सितंबर ( न्यूज़ हंट )-  17 नए कोविड मामलों के साथ, राज्य की कुल संख्या 7.71 लाख तक पहुंच गई है। आज किसी की मौत की सूचना नहीं है।

पंचकूला से चार, गुरुग्राम और करनाल से तीन-तीन और झज्जर से दो मामले सामने आए। 13 जिलों से कोई मामला सामने नहीं आया। पिछले 24 घंटों में 32 स्वस्थ होने के साथ, सक्रिय मामलों की संख्या 263 तक पहुंच गई है। महेंद्रगढ़, फतेहाबाद और नूंह में एक भी एक्टिव केस नहीं है।

चंडीगढ़ में एक कोविड की मौत, 4 नए मामले सामने आए

चंडीगढ़, 9 सितंबर ( न्यूज़ हंट )-  मीडिया बुलेटिन के अनुसार, चंडीगढ़ ने गुरुवार को कोविड -19 के कारण एक मौत की सूचना दी, यहां तक ​​​​कि चार नए मामले भी जोड़े गए।

मनीमाजरा निवासी एक 92 वर्षीय कोविड पॉजिटिव महिला, जिसका जीएमएसएच -16 में इलाज किया गया था, की मृत्यु हो गई, अब तक वायरस से होने वाली मौतों की कुल संख्या 816 हो गई है। कुल सक्रिय मामलों की संख्या 28 है।

सितंबर में डेंगू के 6 मामले, जालंधर प्रशासन अलर्ट पर

जालंधर, 9 सितम्बर ( न्यूज़ हंट )-  जिले में चालू मानसून सत्र में डेंगू के अब तक छह मामले सामने आ चुके हैं। सभी छह मामलों का इलाज डीएमसी, लुधियाना में किया गया।

जिले में डेंगू को फैलने से रोकने के लिए स्वास्थ्य विभाग पिछले एक महीने से शुक्रवार को ड्राई डे अभियान चला रहा है। ये सभी मामले 2 सितंबर के बाद जिले में सामने आए थे। स्वास्थ्य सूत्रों ने कहा: “जालंधर में, डेंगू के लिए हर रोज बुखार के लगभग 18 से 22 मामलों का परीक्षण किया जा रहा था।

आश्चर्य की बात यह है कि अकेले डीएमसी से बुखार के छह मामले पॉजिटिव आए हैं, जबकि जालंधर में डेंगू का कोई मामला सामने नहीं आया है। जबकि अगस्त में इनमें से कुछ मामले सामने आए थे, उन्हें लगातार बुखार के बाद डीएमसी रेफर कर दिया गया था और स्वास्थ्य विभाग ने कहा कि मरीजों को रेफर करते हुए, उन्हें पता भी नहीं था कि उन्हें डेंगू है क्योंकि डीएमसी में उनके परीक्षण किए गए थे।

ਪੰਜਾਬ 9 ਸਤੰਬਰ ( ਨਿਊਜ਼ ਹੰਟ )

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 21 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਸ. ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਵੱਖ -ਵੱਖ ਸਿਹਤ ਸੰਸਥਾਵਾਂ ਵਿੱਚ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਜਿਲ੍ਹਾ ਸਿੱਖਿਆ ਅਫਸਰ ਵੱਲੋਂ ਨੈਸ ਸਬੰਧੀ ਸਕੂਲਾਂ ਦੇ ਪ੍ਰੇਰਨਾਦਾਇਕ ਦੌਰੇ।

ਪਠਾਨਕੋਟ, 9 ਅਗਸਤ ( ਨਿਊਜ਼ ਹੰਟ )- ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹਨਾਂ ਪ੍ਰੋਜੈਕਟਾਂ ਦਾ ਜਾਇਜਾ ਲੈਣ ਦੇ ਉਦੇਸ ਨਾਲ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਪਠਾਨਕੋਟ ਬਲਦੇਵ ਰਾਜ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ ਅਤੇ ਦੌਰਾ ਕਰਨ ਉਪਰੰਤ ਸਰਕਾਰੀ ਪ੍ਰਾਇਮਰੀ ਸਕੂਲ ਜਸਵਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਾਹਨਪੁਰ ਵਿਖੇ ਜਿਲ੍ਹੇ ਦੇ ਸਮੂਹ ਸੈਂਟਰ ਹੈਡ ਟੀਚਰਾਂ ਦੇ ਸੈਮੀਨਾਰ ਨੂੰ ਸੰਬੋਧਿਤ ਕੀਤਾ ਗਿਆ।  ਜਿਲ੍ਹਾ ਸਿੱਖਿਆ ਅਫਸਰ  ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੇਰਪੁਰ ਗਿੱਦੜਪੁਰ, ਭਰਿਆਲ ਲਾਹੜੀ, ਸਰਫ ਚੱਕ, ਮਾਨ ਨੰਗਲ, ਰਤਨਗੜ੍ਹ, ਜਸਵਾਲੀ, ਨਵਾਂ ਪਿੰਡ ਅਤੇ ਕਾਹਨਪੁਰ ਆਦਿ ਸਕੂਲਾਂ ਵਿਖੇ ਪ੍ਰੇਰਨਾਦਾਇਕ ਵਿਜਟ ਕੀਤੀ ਗਈ।

ਇਸ ਵਿਜ਼ਟ ਦੇ ਦੌਰਾਨ ਉਨ੍ਹਾਂ ਵੱਲੋ ਵਿਭਾਗ ਵੱਲੋਂ ਭੇਜੀਆਂ ਗ੍ਰਾਂਟਾਂ ਦੀ ਵਰਤੋਂ ਬਾਰੇ ਸਕੂਲ ਮੁਖੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਪੈਡਿੰਗ ਕੰਮਾਂ ਨੂੰ ਵਿਭਾਗੀ ਹਦਾਇਤਾਂ ਅਨੁਸਾਰ ਜਲਦ ਪੂਰਾ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਹਨਾਂ ਵੱਲੋਂ ਵਿਸੇਸ ਤੌਰ ਤੇ ਨੈਸਨਲ ਅਚੀਵਮੈਂਟ ਸਰਵੇ ਬਾਰੇ ਵਿਸਥਾਰ ਨਾਲ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਨੈਸ ਆਧਾਰਿਤ ਪ੍ਰਸਨਾਂ ਸਬੰਧੀ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਬਲੈਕ ਬੋਰਡ ਦੀ ਵਰਤੋਂ ਕਰਦਿਆਂ ਉਨ੍ਹਾਂ ਦੇ ਸਿੱਖਿਆ ਪੱਧਰ ਦੀ ਜਾਂਚ ਕੀਤੀ। ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਕੋਵਿਡ 19 ਮਹਾਂਮਾਰੀ ਤੋਂ ਬਚਾਅ ਲਈ ਹਦਾਇਤਾਂ ਦੀ ਪਾਲਣਾ ਕਰਦਿਆਂ ਨੈਸ ਦੀ ਤਿਆਰੀ ਵਿੱਚ ਜੁੱਟ ਜਾਣ ਲਈ ਪ੍ਰੇਰਿਤ ਕੀਤਾ।

ਇਸ ਤੋਂ ਇਲਾਵਾ ਆਨਲਾਈਨ ਸਿੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਸਟਾਫ ਨਾਲ ਗੱਲਬਾਤ ਕੀਤੀ ਗਈ ਅਤੇ ਸਕੂਲ ਦੀ ਦਿੱਖ ਨੂੰ ਸਾਨਦਾਰ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਿੱਖਿਆ ਖੇਤਰ ਵਿੱਚ ਕੀਤੀ ਵਧੀਆ ਕਾਰਗੁਜਾਰੀ ਲਈ ਉਹਨਾਂ ਦੀ ਸਲਾਘਾ ਕੀਤੀ ਗਈ। ਇਸ ਮੌਕੇ ਤੇ ਸਟੈਨੋ ਤਰੁਣ ਪਠਾਨੀਆ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਸਹਾਇਕ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਾਜੇਸ ਕੁਮਾਰ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਬੀਐਮਟੀ ਬਿਸੰਬਰ ਦਾਸ, ਬੀਐਮਟੀ ਦੀਪਕ ਸੈਣੀ, ਬੀਐਮਟੀ ਅਜੇ ਵਸਸਿਟ, ਬੀਐਮਟੀ ਸਾਮ ਲਾਲ  ਆਦਿ ਹਾਜਰ ਸਨ।

ਡਿਪਟੀ ਕਮਿਸ਼ਨਰ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਆਗਾਜ਼

ਜਲੰਧਰ, 9 ਸਤੰਬਰ ( ਨਿਊਜ਼ ਹੰਟ )-  ਜ਼ਿਲ੍ਹੇ ਵਿੱਚ ਰੋਜ਼ਗਾਰ ਉਤਪਤੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਵੱਲੋਂ ਵੀਰਵਾਰ ਨੂੰ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਬੇਰੋਜ਼ਗਾਰ ਨੌਜਵਾਨਾਂ ਵਿਚਲੇ ਹੁਨਰਾਂ ਨੂੰ ਵਿਕਸਤ ਕਰਨ ਲਈ ਜਿਥੇ ‘ਮੇਰਾ ਕਾਮ-ਮੇਰਾ ਮਾਣ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਉਥੇ ਵੱਖ-ਵੱਖ ਸਰਕਾਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਕੈਂਪ ਦਾ ਆਗਾਜ਼ ਵੀ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੈਗਾ ਰੋਜ਼ਗਾਰ ਮੇਲੇ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਹਰ ਘਰ ਨੂੰ ਨੌਕਰੀ ਮੁਹੱਈਆ ਕਰਵਾਉਣ ਦੀ ਨਿਵੇਕਲੀ ਪਹਿਲ ਹਨ ।

ਉਨ੍ਹਾਂ ਕਿਹਾ ਕਿ ਕੰਪਨੀਆਂ ਵੱਲੋਂ ਪੂਰੀ ਪਾਰਦਰਸ਼ਤਾ ਨਾਲ ਇਨ੍ਹਾਂ ਵਿਦਿਆਰਥੀਆਂ ਦੀ ਚੋਣ ਆਪਣੀ ਲੋੜ ਅਨੁਸਾਰ ਕੀਤੀ ਜਾਵੇਗੀ । ਉਨ੍ਹਾਂ ਅੱਗੇ ਕਿਹਾ ਕਿ ਰੋਜ਼ਗਾਰ ਮੇਲਿਆਂ ਸਦਕਾ ਜ਼ਿਲ੍ਹੇ ਦੇ ਲੋੜਵੰਦ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਅਤੇ ਸਥਾਨਕ ਉਦਯੋਗ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਹੁਨਰਮੰਦ ਕਿਰਤ ਸ਼ਕਤੀ ਪ੍ਰਦਾਨ ਕਰਨ ਦੇ ਉਦੇਸ਼ਾਂ ਦੀ ਪੂਰਤੀ ਹੋਵੇਗੀ।

ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਨੌਜਵਾਨਾਂ ਨੂੰ ਸਰਕਾਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਾਸਤੇ ਮੁਫ਼ਤ ਆਨਲਾਈਨ ਕੋਚਿੰਗ ਦੀ ਸ਼ੁਰੂਆਤ ਦੇ ਨਾਲ ਬੇਰੋਜ਼ਗਾਰ ਨੌਜਵਾਨਾਂ ਦੇ ਹੁਨਰ ਨੂੰ ਵਿਕਸਿਤ ਕਰਨ ਲਈ ‘ਮੇਰਾ ਕਾਮ-ਮੇਰਾ ਮਾਣ’ ਪ੍ਰੋਗਰਾਮ ਦਾ ਆਗਾਜ਼ ਵੀ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ‘ਮੇਰਾ ਕਾਮ-ਮੇਰਾ ਮਾਣ’ ਯੋਜਨਾ ਅਧੀਨ ਪੰਜਾਬ ਹੁਨਰ ਵਿਕਾਸ ਮਿਸ਼ਨ ਸਿਖਲਾਈ ਕੇਂਦਰਾਂ ਵਿੱਚ ਛੋਟੀ ਮਿਆਦ ਦੇ ਹੁਨਰ ਸਿਖਲਾਈ ਪ੍ਰੋਗਰਾਮਾਂ ਤਹਿਤ ਸਿਖਿਆਰਥੀਆਂ ਨੂੰ ਸਿਖਲਾਈ ਕੋਰਸ ਸ਼ੁਰੂ ਹੋਣ ਤੋਂ ਲੈ ਕੇ 12 ਮਹੀਨਿਆਂ ਦੀ ਮਿਆਦ ਲਈ 2500 ਰੁਪਏ ਪ੍ਰਤੀ ਮਹੀਨਾ ਰੋਜ਼ਗਾਰ ਭੱਤਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਭੱਤਾ ਸਿਖਲਾਈ ਦੇ ਸਮੇਂ ਦੌਰਾਨ ਦਿੱਤਾ ਜਾਵੇਗਾ। ਉਨ੍ਹਾਂ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵਿਖੇ ਸੰਪਰਕ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ.ਬੀ.), ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.), ਸਟਾਫ਼ ਸਿਲੈਕਸ਼ਨ ਕਮਿਸ਼ਨ (ਐਸ.ਐਸ.ਸੀ.), ਪੁਲਿਸ, ਰੇਲਵੇ ਬੋਰਡ, ਪ੍ਰੋਬੇਸ਼ਨਰੀ ਅਫ਼ਸਰ ਪ੍ਰੀਖਿਆ ਸਮੇਤ ਹੋਰ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਹਜ਼ਾਰਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਨੌਜਵਾਨਾਂ ਦੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਸੁਪਨੇ ਪੂਰੇ ਹੋਣਗੇ।

ਡਿਪਟੀ ਕਮਿਸ਼ਨਰ ਨੇ ਯੋਗ ਉਮੀਦਵਾਰਾਂ ਨੂੰ ਅੱਗੇ ਆਉਣ ਅਤੇ ਇਨ੍ਹਾਂ ਮੁਫ਼ਤ ਆਨਲਾਈਨ ਕਲਾਸਾਂ ਲਈ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ।