20 C
Jalandhar
Thursday, March 19, 2026
Home Blog Page 764

पंजाब के स्कूल खुले, लेकिन अभिभावक ऑनलाइन क्लास को तरजीह देते हैं

बठिंडा, 4 सितंबर ( न्यूज़ हंट )-  कोविड -19 महामारी के कारण लंबे समय तक बंद रहने के बाद, राज्य में अब सभी कक्षाओं के लिए स्कूल खुलने लगे हैं।

हालाँकि, बड़ी संख्या में माता-पिता अभी भी अपने बच्चों को स्कूलों में भेजने से हिचकिचा रहे हैं और कई ने संभावित तीसरी लहर को देखते हुए शारीरिक कक्षाओं के लिए सहमति नहीं दी है। निजी स्कूलों ने कोई मौका नहीं लेते हुए अभिभावकों से लिखित में सहमति देने को कहा है। इसके अलावा, माता-पिता को यह सुनिश्चित करना होगा कि उनके बच्चे मास्क पहनेंगे, सैनिटाइज़र रखेंगे और सामाजिक दूरी बनाए रखेंगे, लेकिन कई माता-पिता अभी भी चाहते हैं कि उनके बच्चे ऑनलाइन पढ़ाई जारी रखें।

उनकी मुख्य चिंता यह है कि बच्चों में आमतौर पर प्रतिरोधक क्षमता और प्रतिरोधक क्षमता कम होती है और संक्रमित होने पर उन्हें स्वास्थ्य समस्याओं का सामना करना पड़ सकता है। हालांकि, यह पता चला है कि शहरी क्षेत्रों की तुलना में ग्रामीण क्षेत्रों में अधिक संख्या में छात्र स्कूल जा रहे हैं।

बठिंडा के एक स्कूल के प्रिंसिपल ने कहा: “हमें शारीरिक कक्षाओं के लिए लगभग आधे माता-पिता से सहमति मिली है। हम 50 फीसदी ताकत के साथ स्कूल शुरू करेंगे। ऑनलाइन कक्षाएं भी समानांतर चलेंगी। ”

ਪੰਜਾਬ 4 ਸਤੰਬਰ ( ਨਿਊਜ਼ ਹੰਟ )

ਭਵਿੱਖ ਵਿੱਚ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਬੁਨਿਆਦੀ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਸਕੱਤਰ, ਸ੍ਰੀਮਤੀ ਵਿਨੀ ਮਹਾਜਨ ਵੱਲੋਂ ਬਠਿੰਡਾ ਏਮਜ਼ ਵਿਖੇ ਆਈਪੀਡੀ ਸੇਵਾਵਾਂ ਸਤੰਬਰ ਦੇ ਅੰਤ ਤੱਕ ਸ਼ੁਰੂ ਕਰਨ ਦੇ ਆਦੇਸ਼। ਸੰਗਰੂਰ ਪੀਜੀਆਈ ਨੂੰ ਅਗਲੇ ਸਾਲ ਅਕਤੂਬਰ ਤੱਕ ਕਾਰਜਸ਼ੀਲ ਕਰਨ ਦੀ ਹਦਾਇਤ ; ਫਿਰੋਜ਼ਪੁਰ ਪੀ.ਜੀ.ਆਈ. ਦਾ ਕੰਮ ਸ਼ੁਰੂ ਹੋਇਆ। ਉਨ੍ਹਾਂ ਨੇ 13,315 ਕਰੋੜ ਰੁਪਏ ਦੇ 19 ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਮੁਕੰਮਲ ਕਰਨ ਲਈ ਵਿਭਾਗਾਂ ਦੀ ਸ਼ਲਾਘਾ ਕੀਤੀ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ

ਪੰਜਾਬ 3 ਸਤੰਬਰ ( ਨਿਊਜ਼ ਹੰਟ )- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਗੱਲ ਜ਼ੋਰ ਦੇ ਕੇ ਆਖੀ ਕੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਫਲਸਫੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਿਤ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਸ਼ਾਂਤੀ, ਭਾਈਚਾਰਕ ਸਾਂਝ, ਧਰਮ ਨਿਰਪੱਖਤਾ ਅਤੇ ਮਿਲ ਜੁਲ ਕੇ ਰਹਿਣ ਵਰਗੀਆਂ ਕਦਰਾਂ ਕੀਮਤਾਂ ਦੀ ਰਾਖੀ ਹੋ ਸਕੇ ਜਿਨ੍ਹਾਂ ਲਈ ਗੁਰੂ ਸਾਹਿਬ ਨੇ ਲਾਸਾਨੀ ਕੁਰਬਾਨੀ ਦਿੱਤੀ।

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੱਦੇ ਗਏ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਜ਼ਿਕਰ ਕੀਤਾ ਕਿ ਸਿੱਖ ਧਰਮ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿੱਚ ਸਾਡੇ ਗੁਰੂ ਸਾਹਿਬਾਨ ਦੁਆਰਾ ਸਾਨੂੰ ਅਸੂਲਾਂ ਅਤੇ ਸੱਚ ਦੇ ਰਸਤੇ ‘ਤੇ ਚੱਲਣ ਵਰਗੀਆਂ ਦਿੱਤੀਆਂ ਕਦਰਾਂ ਕੀਮਤਾਂ ਦੀ ਰਾਖੀ ਕਰਨ ਦੀ ਪਰੰਪਰਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸੰਦੇਸ਼ ਉਸ ਭਾਵਨਾ ਦਾ ਆਧਾਰ ਹਨ ਜਿਸ ਨੂੰ ਅਸੀਂ ਪੰਜਾਬੀਅਤ ਕਹਿੰਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿੱਚ ਸਾਡੀ ਸਾਂਝੀ ਤਹਿਜ਼ੀਬ, ਸਾਡੀ ਮਾਂ ਬੋਲੀ ਪੰਜਾਬੀ, ਲੋਕਾਂ, ਧਰਮਾਂ, ਜਾਤਾਂ ਅਤੇ ਸੰਪਰਦਾਵਾਂ ਤੋਂ ਉੱਪਰ ਉੱਠਦੀਆਂ ਇਕਸੁਰਤਾ ਅਤੇ ਭਾਈਚਾਰੇ ਦੀਆਂ ਡੂੰਘੀਆਂ ਤੰਦਾਂ ਸ਼ਾਮਿਲ ਹਨ। ਜਦੋਂ ਅਸੀਂ ਪੰਜਾਬ ਅਤੇ ਪੰਜਾਬੀਆਂ ਦੀ ਗੱਲ ਕਰਦੇ ਹਾਂ, ਤਾਂ ਇਸ ਤੋਂ ਬਾਅਦ ਪੰਜਾਬੀਅਤ ਦਾ ਜ਼ਿਕਰ ਆਉਣਾ ਲਾਜ਼ਮੀ ਤੌਰ ‘ਤੇ ਬਣਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ,”ਸਾਡੇ ਮਹਾਨ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਵਿੱਚ ਰੂਪਮਾਨ ਹੁੰਦੀ ਇਸ ਪੰਜਾਬੀਅਤ ਨੂੰ ਸਮਝੇ ਜਾਣ ਅਤੇ ਸ਼ਲਾਘਾ ਕਰਕੇ ਇਸ ਨੂੰ ਸਾਂਭੇ ਜਾਣ ਦੀ ਲੋੜ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਅਤ ਦੀ ਇਸ ਭਾਵਨਾ ਨੂੰ ਸਾਡੇ ਲੋਕਾਂ ਨੇ ਦੁਨੀਆ ਦੇ ਸਾਰੇ ਕੋਨਿਆਂ ਤੱਕ ਪਹੁੰਚਾ ਦਿੱਤਾ ਹੈ ਜਿੱਥੇ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਕੁਰਬਾਨੀ ਸਦਕਾ ਇਕ ਨਿਵੇਕਲਾ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਹੋਰ ਕਿਹਾ,”ਪੰਜਾਬੀਅਤ ਨੂੰ ਅਕਸਰ ਹੀ ਅਜਿਹੀਆਂ ਤਾਕਤਾਂ ਨੇ ਚੁਣੌਤੀ ਦਿੱਤੀ ਹੈ ਜੋ ਕਿ ਸਾਡੇ ਗੁਰੂ ਸਾਹਿਬਾਨ ਦੁਆਰਾ ਸਾਨੂੰ ਸਭ ਨੂੰ ਨਾਲ ਲੈ ਕੇ ਚੱਲਣ ਦੇ ਪ੍ਰਣਾਏ ਵਿਰਸੇ ਦੀ ਥਾਂ ਸੌੜੀ ਅਤੇ ਛੋਟੀ ਸੋਚ ਵਾਲੀ ਵਿਚਾਰਧਾਰਾ ਦੀ ਤਰਜਮਾਨੀ ਕਰਦੀਆਂ ਹਨ। ਇਸ ਲਈ ਲੋਕਾਂ ਦੇ ਪ੍ਰਤੀਨਿਧੀ ਹੋਣ ਦੇ ਨਾਤੇ ਸਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਲੋਕਾਂ ਨੂੰ ਅਜਿਹੀਆਂ ਤਾਕਤਾਂ ਖ਼ਿਲਾਫ ਸੁਚੇਤ ਕਰੀਏ ਅਤੇ ਸਾਡੇ ਸਿਆਸੀ ਹਿੱਤਾਂ ਨੂੰ ਕਦੇ ਵੀ ਪੰਜਾਬੀਅਤ ਦੀ ਇਸ ਮਜ਼ਬੂਤ ਨੀਂਹ ਵਿੱਚ ਤਰੇੜ ਪਾਉਣ ਦੀ ਇਜਾਜ਼ਤ ਨਾ ਦੇਈਏ। ”

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਨੌਵੀਂ ਪਾਤਸ਼ਾਹੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸਾਨੂੰ ਲੋਕਾਂ ਦੇ ਸੁਚੱਜੇ ਆਗੂ ਅਤੇ ਪ੍ਰਤੀਨਿਧੀ ਹੋਣ ਦੇ ਨਾਤੇ ਉਨ੍ਹਾਂ ਨੂੰ ਸਹੀ ਰਾਹ ਵਿਖਾਉਣ ਦੀ ਸਹੁੰ ਖਾਣੀ ਚਾਹੀਦੀ ਹੈ। ਉਨ੍ਹਾਂ ਹੋਰ ਦੱਸਿਆ,”ਇਸ ਮਾਣਮੱਤੇ ਸਦਨ ਰਾਹੀਂ ਮੈਂ ਇਹ ਯਕੀਨ ਕਰਦਾ ਹਾਂ ਕਿ ਅਸੀਂ ਆਲਮੀ ਸ਼ਾਂਤੀ ਅਤੇ ਭਾਈਚਾਰੇ ਦੇ ਸੁਨੇਹੇ ਨੂੰ ਇਸ ਇਤਿਹਾਸਿਕ ਮੌਕੇ ਮੁੜ ਦ੍ਰਿੜ ਕਰੀਏ।”

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਤਿਹਾਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਮਾਣ ਨਾਲ ‘ਹਿੰਦ ਦੀ ਚਾਦਰ’ ਕਿਹਾ ਜਾਂਦਾ ਹੈ ਕਿਉਂਜੋ ਉਨ੍ਹਾਂ ਨੇ ਜਬਰੀ ਧਰਮ ਪਰਿਵਰਤਨ ਦੇ ਵਿਰੋਧ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਬੇਮਿਸਾਲ ਕੁਰਬਾਨੀ ਦਿੱਤੀ। ਗੁਰੂ ਸਾਹਿਬ ਨੇ ਨਵੰਬਰ, 1675 ਵਿੱਚ ਮੁਗ਼ਲ ਬਾਦਸ਼ਾਹ ਔਰੰਗਜ਼ੇਬ ਦੀ ਹਕੂਮਤ ਤਹਿਤ ਕਸ਼ਮੀਰ ਦੇ ਹਿੰਦੂਆਂ ਦੀ ਧਾਰਮਿਕ ਆਜ਼ਾਦੀ ਦੀ ਰਾਖੀ ਹਿੱਤ ਸ਼ਹਾਦਤ ਦਿੱਤੀ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਥੀ ਭਾਈ ਮਤੀਦਾਸ, ਭਾਈ ਸਤੀਦਾਸ, ਅਤੇ ਭਾਈ ਦਿਆਲ ਦਾਸ ਜੀ ਨੂੰ ਵੀ ਬੇਰਹਿਮੀ ਨਾਲ ਤਸੀਹੇ ਦਿੱਤੇ ਗਏ ਸਨ।

ਮੁੱਖ ਮੰਤਰੀ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਪੁੱਤਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਿਤਾ ਜੀ ਦੀ ਕੁਰਬਾਨੀ ਨੂੰ ”ਸੀਸੁ ਦੀਆ ਪਰ ਸਿਰਰੁ ਨ ਦੀਆ” (ਮੈਂ ਆਪਣਾ ਸੀਸ ਤਾਂ ਦਿੱਤਾ ਪਰ ਆਪਣਾ ਧਰਮ ਨਹੀਂ ਛੱਡਿਆ)।

ਗੁਰੂ ਸਾਹਿਬ ਜੀ ਦਾ ਸੀਸ ਉਨ੍ਹਾਂ ਦੇ ਸੇਵਕ ਭਾਈ ਜੀਵਨ ਸਿੰਘ ਜਿਨ੍ਹਾਂ ਨੂੰ ਭਾਈ ਜੈਤਾ ਜੀ ਵਜੋਂ ਜਾਣਿਆ ਜਾਂਦਾ ਹੈ, ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਦਿੱਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਲਿਆ ਕੇ ਭੇਟ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਆਓ ਇਸ ਮੌਕੇ ਭਾਈ ਜੈਤਾ ਜੀ ਦੀ ਅਸਾਧਾਰਨ ਬਹਾਦਰੀ ਨੂੰ ਵਿਸ਼ੇਸ਼ ਤੌਰ ‘ਤੇ ਸ਼ਰਧਾਂਜਲੀ ਦੇਈਏ। ਜਦੋਂ ਵੀ ਇਸ ਦੁਖਾਂਤਮਈ ਘਟਨਾ ਦੀ ਗੱਲ ਚੱਲੇਗੀ ਤਾਂ ਇਤਿਹਾਸ ਉਨ੍ਹਾਂ ਨੂੰ ਯਾਦ ਕਰੇਗਾ।”

ਗੁਰੂ ਸਾਹਿਬ ਜੀ ਦੀ ਕੁਰਬਾਨੀ ਦੀ ਸਾਰਥਿਕਤਾ ‘ਤੇ ਚਾਨਣ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਅੱਜ ਦੇ ਸਮੇਂ ਵੀ ਓਨੀਂ ਹੀ ਸਾਰਥਕ ਅਤੇ ਅਹਿਮ ਹੈ ਜਿੰਨੀ ਕਿ ਅੱਜ ਤੋਂ ਸਾਢੇ ਤਿੰਨ ਸਦੀਆਂ ਪਹਿਲਾਂ ਸੀ। ਭਾਰਤ ਦੀ ਆਪਣੀ ਵਿਲੱਖਣ ਸੱਭਿਆਚਾਰਕ ਪਰੰਪਰਾ ਹੈ ਜਿਸ ਨੂੰ ਅਸੀਂ ਭਾਰਤੀਅਤਾ ਵਜੋਂ ਸੱਦਦੇ ਹਾਂ ਜੋ ਸਾਡੇ ਮੁਲਕ ਦਾ ਸੰਕਲਪ ਹੈ। ਸਾਡੇ ਪ੍ਰਾਚੀਨ ਭਾਰਤੀ ਦਾਰਸ਼ਨਿਕ ਗ੍ਰੰਥਾਂ ਵਿੱਚ ਵੀ ‘ਵਾਸੂਦੇਵ ਕੁਟੰਬਕਮ’ ਦੇ ਵਿਚਾਰ ਦਰਸਾਉਂਦੇ ਹਨ ਜਿਸ ਤੋਂ ਭਾਵ ਪੂਰੀ ਦੁਨੀਆ ਇਕ ਪਰਿਵਾਰ ਹੈ। ਇਸੇ ਤਰ੍ਹਾਂ ਸਿੱਖ ਧਰਮ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਕੋਲ ‘ਸਰਬੱਤ ਦਾ ਭਲਾ’ ਦਾ ਸੰਕਲਪ ਹੈ ਜਿਸ ਤੋਂ ਭਾਵ ਕੌਮੀ ਆਫਤਾਂ ਦੇ ਸਮੇਂ ਸੰਕਟਕਲੀਨ ਸਥਿਤੀ ਵਿੱਚ ਲੋਕਾਂ ਨੂੰ ਮਦਦ ਦੇ ਕੇ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਕਰਨਾ ਹੈ। ਇਸ ਧਰਤੀ ਦੇ ਲੋਕਾਂ ਨੂੰ ਆਪਣੀ ਮਰਜ਼ੀ ਦਾ ਧਰਮ ਸ਼ਾਂਤਮਈ ਢੰਗ ਨਾਲ ਅਪਨਾਉਣ ਦੇ ਅਧਿਕਾਰ ਦੀ ਰਾਖੀ ਲਈ ਹੀ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਦਿੱਤੀ ਸੀ ਅਤੇ ਅਜਿਹਾ ਕਰ ਕੇ ਗੁਰੂ ਸਾਹਿਬ ਨੇ ਜੀਵਨ ਕੁਰਬਾਨ ਕਰ ਦੇਣ ਦੇ ਇਤਿਹਾਸ ਵਿੱਚ ਵੱਖਰੀ ਮਿਸਾਲ ਕਾਇਮ ਕੀਤੀ।

ਮੁੱਖ ਮੰਤਰੀ ਨੇ ਭਾਰਤ ਦੇ ਇਕ ਬਹੁਲਵਾਦੀ ਦੇਸ਼ ਵਜੋਂ ਕਾਇਮ ਰਹਿਣ ਬਾਰੇ ਆਪਣੀ ਧਾਰਨਾ ਸਾਂਝੀ ਕੀਤੀ ਜਿੱਥੇ ਦੁਨੀਆ ਦੇ ਲਗਭਗ ਹਰੇਕ ਧਰਮ ਦੇ ਲੋਕਾਂ ਦਾ ਘਰ ਹੋਣ ਦੀ ਵਿਲੱਖਣਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਕਲਪ ਹੀ ਭਾਰਤ ਨੂੰ ਅਮੀਰ ਅਤੇ ਸੱਭਿਆਚਾਰਕ ਵਿਭਿੰਨਤਾ ਪ੍ਰਦਾਨ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਏਕਤਾ ਵਿੱਚ ਅਨੇਕਤਾ’ ਦੇ ਨਾਅਰੇ ਬਾਰੇ ਅਸੀਂ ਅਕਸਰ ਗੱਲ ਕਰਦੇ ਹਾਂ ਅਤੇ ਇਹ ਨਾਅਰਾ ਬੇਮਾਅਨਾ ਜਾਂ ਖੋਖਲਾ ਨਹੀਂ ਹੈ ਸਗੋਂ ਇਸ ਦੇ ਡੂੰਘੇ ਅਰਥ ਹਨ ਜਿਸ ਨੂੰ ਸਾਡੇ ਸਾਰਿਆਂ ਵੱਲੋਂ ਸਮਝਣਾ ਅਤੇ ਅਨੁਭਵ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਇਹੀ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਗੁਰੂ ਸਾਹਿਬ ਜੀ ਦੇ ਪਿਆਰ ਅਤੇ ਧਾਰਮਿਕ ਆਜਾਦੀ ਦੇ ਸਰਬਵਿਆਪੀ ਸੰਦੇਸ਼ ਨੂੰ ਗ੍ਰਹਿਣ ਕੀਤਾ ਜਾਵੇ।

ਇਸ ਮਹਾਨ ਦਿਹਾੜੇ ਨੂੰ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਉਲੀਕੇ ਸਮਾਗਮਾਂ ਦੀ ਰੂਪ-ਰੇਖਾ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਨੂੰ ਮਨਾਉਣ ਲਈ ਸੂਬਾ ਸਰਕਾਰ ਨੇ ਪਹਿਲਾਂ ਵਿਆਪਕ ਪ੍ਰਬੰਧ ਕੀਤੇ ਸਨ ਪ੍ਰੰਤੂ ਅਪਰੈਲ ਵਿੱਚ ਕੋਵਿਡ ਕੇਸਾਂ ਵਿੱਚ ਵਾਧੇ ਕਾਰਨ ਵੱਡੇ ਜਨਤਕ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ। ਸੂਬਾ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੇ ਬਾਬਾ ਬਕਾਲਾ ਵਿਖੇ ਸਮਾਗਮ ਕਰਵਾਉਣ ਤੋਂ ਇਲਾਵਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਪ੍ਰਦਰਸ਼ਨੀਆਂ ਲਗਾਉਣ ਅਤੇ ਦਸਤਕਾਰੀ, ਪੰਜਾਬੀ ਸਾਹਿਤ ਉਤਸਵ, ਡਰਾਮਾ (ਹਿੰਦ ਦੀ ਚਾਦਰ), ਖੇਡਾਂ, ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਅਤੇ ਸੂਫੀ ਸੰਗੀਤ ਉਤਸਵ ਕਰਵਾਉਣੇ ਪ੍ਰਸਤਾਵਿਤ ਸਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਦੋਂ ਇਕ ਵਾਰ ਕੋਵਿਡ ਦੀ ਸਥਿਤੀ ਠੀਕ ਹੋ ਗਈ ਤਾਂ ਇਨ੍ਹਾਂ ਵਿੱਚੋਂ ਬਹੁਤੇ ਸਮਾਗਮ ਕਰਵਾਏ ਜਾ ਸਕਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨਾਲ ਸਬੰਧਤ ਵੱਡੇ ਕਸਬਿਆਂ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਅਤੇ ਹੋਰ ਪ੍ਰਾਜੈਕਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਨੌਵੇਂ ਗੁਰੂ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਬਾਬਾ ਬਕਾਲਾ ਨੂੰ ਅੱਪਗ੍ਰੇਡ ਕਰਕੇ ਗਰਾਮ ਪੰਚਾਇਤ ਤੋਂ ਮਿਉਂਸਪਲ ਕਸਬਾ ਬਣਾ ਦਿੱਤਾ ਗਿਆ। ਸ੍ਰੀ ਆਨੰਦਪੁਰ ਸਾਹਿਬ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਉਣ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। ਇਸੇ ਤਰ੍ਹਾਂ ਗੁਰੂ ਸਾਹਿਬ ਜੀ ਚਰਨ ਛੋਹ ਪ੍ਰਾਪਤ 103 ਥਾਵਾਂ ਜਿਨ੍ਹਾਂ ਵਿੱਚ 79 ਪਿੰਡ ਤੇ 24 ਕਸਬੇ ਸ਼ਾਮਲ ਹਨ, ਦੀ ਸ਼ਨਾਖਤ ਕੀਤੀ ਗਈ ਹੈ ਅਤੇ ਇਨ੍ਹਾਂ ਨੂੰ ਵਿਕਾਸ ਗਰਾਂਟ ਦੇਣ ਲਈ ਲਈ ਪ੍ਰਤੀ ਪਿੰਡ/ਕਸਬਾ ਇਕ ਕਰੋੜ ਰੁਪਏ ਅਤੇ ਪ੍ਰਤੀ ਪਿੰਡ 50 ਲੱਖ ਰੁਪਏ ਪਹਿਲਾਂ ਹੀ ਮਨਜ਼ੂਰ ਕੀਤੇ ਗਏ ਹਨ। ਸੂਬਾ ਸਰਕਾਰ ਵੱਲੋਂ ਤਰਨ ਤਾਰਨ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ ਵੀ ਸਥਾਪਤ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸਮਾਗਮਾਂ ਦੇ ਹਿੱਸੇ ਵਜੋਂ ਕਈ ਕਦਮ ਚੁੱਕੇ ਗਏ ਹਨ ਜਿਨ੍ਹਾਂ ਵਿੱਚ ਭਾਰਤ ਸਰਕਾਰ ਵੱਲੋਂ ਯਾਦਗਾਰੀ ਡਾਕ ਟਿਕਟ ਅਤੇ ਸੂਬਾ ਸਰਕਾਰ ਵੱਲੋਂ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ ਕਰਨੇ ਸ਼ਾਮਲ ਹਨ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਬੱਸੀ ਪਠਾਣਾ ਦੀ ਪੁਰਾਣੀ ਜੇਲ੍ਹ ਜਿੱਥੇ ਗੁਰੂ ਸਾਹਿਬ ਨੂੰ ਦਿੱਲੀ ਲਿਜਾਂਦੇ ਸਮੇਂ ਕੈਦ ਰੱਖਿਆ ਸੀ, ਦੀ ਸੰਭਾਲ ਤੇ ਵਿਕਾਸ ਦਾ ਕੰਮ ਕੀਤਾ ਜਾ ਰਿਹਾ ਹੈ। 6986 ਪਿੰਡਾਂ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ 60 ਲੱਖ ਤੋਂ ਵੱਧ ਪੌਦੇ ਲਗਾਏ ਗਏ ਹਨ। ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ 70 ਲੱਖ ਤੋਂ ਵੱਧ ਪੌਦੇ ਲਗਾਏ ਗਏ ਸਨ। ਇਸ ਤਰ੍ਹਾਂ ਦੋਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੂਬਾ ਸਰਕਾਰ ਵੱਲੋਂ ਕੁੱਲ 1.30 ਕਰੋੜ ਪੌਦੇ ਲਗਾਏ ਗਏ ਜਿਸ ਨਾਲ ਪੰਜਾਬ ਦੇ ਵਾਤਾਵਰਣ ਨੂੰ ਲੰਬੇ ਸਮੇਂ ਦੌਰਾਨ ਬਹੁਤ ਫਾਇਦਾ ਪੁੱਜੇਗਾ। ਸੂਬਾ ਸਰਕਾਰ ਨੇ ਸੂਬੇ ਵਿੱਚ ਵੱਖ-ਵੱਖ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਲਈ 938.37 ਕਰੋੜ ਰੁਪਏ ਦੇ ਗਰਾਂਟ ਲਈ ਪ੍ਰਧਾਨ ਮੰਤਰੀ ਨੂੰ ਪਹਿਲਾਂ ਹੀ ਮੰਗ ਪੱਤਰ ਸੌਂਪਿਆ ਹੈ।

ਮੁੱਖ ਮੰਤਰੀ ਨੇ ਆਪਣੇ ਭਾਸ਼ਣ ਨੂੰ ਸਮੇਟਦਿਆਂ ਕਿਹਾ ਕਿ ਉਹ ਖੁਸ਼ ਹਨ ਕਿ ਭਾਰਤ ਸਰਕਾਰ ਨੇ ਵੀ ਇਸ ਇਤਿਹਾਸਕ ਦਿਹਾੜੇ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮਹਾਨ ਗੁਰੂ ਵੱਲੋਂ ਦਿੱਤੇ ਸੰਦੇਸ਼ ਨੂੰ ਨਾ ਸਿਰਫ ਦੇਸ਼ ਭਰ ਸਗੋਂ ਦੁਨੀਆਂ ਦੇ ਕੋਨੇ-ਕੋਨੇ ਜਿੱਥੇ ਵੀ ਗੁਰੂ ਸਾਹਿਬ ਦੇ ਸ਼ਰਧਾਲੂ ਰਹਿੰਦੇ ਹਨ, ਤੱਕ ਲਿਜਾਇਆ ਜਾਵੇਗਾ ਕਿਉਂ ਜੋ ਗੁਰੂ ਸਾਹਿਬ ਦਾ ਸੰਦੇਸ਼ ਸਰਬ ਵਿਆਪੀ ਹੈ ਅਤੇ ਇਸ ਦਾ ਵੱਡੇ ਪੱਧਰ ‘ਤੇ ਮਨੁੱਖਤਾ ਵਿੱਚ ਪ੍ਰਸਾਰ ਕਰਨਾ ਵੀ ਬਣਦਾ ਹੈ।

ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਅਧਿਆਤਮਕ, ਧਾਰਮਿਕ ਅਤੇ ਭਾਰਤ ਦੇ ਸਿਆਸੀ ਇਤਿਹਾਸ ਦਾ ਅਹਿਮ ਮੋੜ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਮਹਾਨ ਅਧਿਆਤਮਕ ਗੁਰੂਆਂ ਵਿੱਚੋਂ ਗੁਰੂ ਸਾਹਿਬ ਵਿੱਚੋਂ ਬਹੁਤ ਮਹਾਨ ਹਨ ਜਿਨ੍ਹਾਂ ਦਾ ਸੰਦੇਸ਼ ਮਨੁੱਖਤਾ ਦਾ ਮਾਰਗਦਰਸ਼ਨ ਕਰਦਾ ਹੈ ਅਤੇ ਹਰੇਕ ਸਮੇਂ ਵਿਚ ਸਰਬਵਿਆਪੀ ਸਾਰਥਿਕ ਹੈ।

ਸ੍ਰੀ ਪੁਰੋਹਿਤ ਨੇ ਕਿਹਾ, “ਪੰਜਾਬ ਦਾ ਇਤਿਹਾਸ ਮਹਾਨ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਵੱਲੋਂ ਕੀਤੀਆਂ ਨਿਰਸੁਆਰਥ ਕੁਰਬਾਨੀਆਂ ਨਾਲ ਭਰਪੂਰ ਹੈ ਜੋ ਸਾਡੇ ਸਾਰਿਆਂ ਲਈ ਹਮੇਸ਼ਾ ਹੀ ਪ੍ਰੇਰਨਾ ਦਾ ਸਰੋਤ ਹੈ। ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਉਸ ਯੁੱਗ ਵਿਚ ਪ੍ਰੇਰਿਤ ਕੀਤਾ ਜੋ ਸ਼ਾਇਦ ਸਾਡੇ ਇਤਿਹਾਸ ਦਾ ਸਭ ਤੋਂ ਚੁਣੌਤੀਪੂਰਨ ਪੜਾਅ ਹੈ। ਵੱਖ-ਵੱਖ ਭਾਈਚਾਰਿਆਂ ਦਰਿਮਆਨ ਏਕਤਾ ਨੂੰ ਮਜ਼ਬੂਤ ਕਰਨ ਲਈ ਸਿੱਖ ਗੁਰੂਆਂ ਦੇ ਮਹਾਨ ਯੋਗਦਾਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸੇ ਕਰਕੇ ਸਿੱਖ ਗੁਰੂ ਸਾਹਿਬਾਨ ਨਾ ਸਿਰਫ ਸਿੱਖਾਂ ਵਿਚ ਸਤਿਕਾਰਤ ਹਨ ਸਗੋਂ ਦੁਨੀਆ ਭਰ ਤੋਂ ਸਾਰੇ ਧਰਮਾਂ ਦੇ ਲੋਕ ਸਤਿਕਾਰ ਕਰਦੇ ਹਨ।”

ਰਾਜਪਾਲ ਨੇ ਅੱਗੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵਿੱਚੋਂ ਸੇਵਾ ਜਾਂ ਨਿਸ਼ਕਾਮ ਸੇਵਾ ਵੀ ਮੂਲ ਆਧਾਰ ਹੈ। ਇਸ ਨੂੰ ਸਭ ਤੋਂ ਪਵਿੱਤਰ ਫਰਜ਼ ਮੰਨਿਆ ਜਾਂਦਾ ਹੈ ਜੋ ਮਨੁੱਖਤਾ ਨੂੰ ਨਿਰਸੁਆਰਥ, ਹਲੀਮੀ ਅਤੇ ਪ੍ਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ ਨਾਲ ਆਨੰਦ ਪ੍ਰਦਾਨ ਕਰ ਸਕਦੀ ਹੈ।

ਆਪਣੇ ਭਾਸ਼ਣ ਵਿਚ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਆਪਣੀ ਲਾਮਿਸਾਲ ਕੁਰਬਾਨੀ ਮਾਨਵਤਾ ਨੂੰ ਧਰਮ ਜਾਤ, ਰੰਗ-ਭੇਦ, ਫਿਰਕੇ ਅਤੇ ਨਸਲਾਂ ਤੋਂ ਉਪਰ ਉਠ ਕੇ ਪਿਆਰ, ਸਦਭਾਵਨਾ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਪ੍ਰਤੀ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਸਪੀਕਰ ਨੇ ਅੱਗੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਲਾਮਿਸਾਲ ਕੁਰਬਾਨੀ ਕਸ਼ਮੀਰੀ ਪੰਡਿਤਾਂ ਜਾਂ ਹਿੰਦੂ ਧਰਮ ਦੀ ਰਾਖੀ ਲਈ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਲਈ ਧਾਰਮਿਕ ਆਜ਼ਾਦੀ ਅਤੇ ਬਰਾਬਰੀ ਲਈ ਸੀ।

ਸਪੀਕਰ ਨੇ ਕਿਹਾ, “ਜਿਹੜਾ ਸੂਬਾ, ਦੇਸ਼, ਕੌਮ ਅਤੇ ਲੋਕ ਆਪਣੇ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਤੁਰਦੇ ਹਨ, ਜਿਹੜੇ ਸ਼ਹਾਦਤਾਂ ਤੋਂ ਚਾਨਣ ਦੀਆਂ ਮਿਸਾਲਾਂ ਲੈ ਕੇ ਅਗਾਂਹ ਵਧਦੇ ਹਨ, ਉਹ ਹਨੇਰਗਰਦੀ ਵਿਚ ਵੀ ਰੌਸ਼ਨੀ ਲੱਭ ਲੈਂਦੇ ਹਨ। ਨੌਵੀਂ ਪਾਤਸ਼ਾਹੀ ਦੇ ਉਸ ਰੌਸ਼ਨੀ ਕੋਟਿਨ-ਕੋਟਿ ਨਮਨ ਕਰਦਾ ਹਾਂ ਅਤੇ ਸਮੁੱਚੀ ਲੋਕਾਈ ਨੂੰ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਹਾਰਦਿਕ ਵਧਾਈ ਦਿੰਦਾ ਹਾਂ।”

ਆਪਣੇ ਕੁੰਜੀਵਤ ਭਾਸ਼ਣ ਵਿਚ ਭਾਰਤ ਦੇ ਸਾਬਕਾ ਚੀਫ ਜਸਟਿਸ ਜੇ.ਐਸ. ਖੇਹਰ ਨੇ ਦੁਨੀਆ ਭਰ ਵਿਚ ਸਿੱਖ ਜੀਵਨ-ਜਾਚ ‘ਚ ‘ਅਰਦਾਸ’ ਦੀ ਮਹੱਤਤਾ ਦਰਸਾਉਂਦਿਆਂ ਕਿਹਾ ਕਿ ਅੱਜ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਗੁਰੂ ਸਾਹਿਬ ਨੂੰ ਯਾਦ ਕਰਨ ਦੇ ਨਾਲ-ਨਾਲ ਵਿਚਾਰਾਂ ਕਰਨ ਲਈ ਮਨਾ ਰਹੇ ਹਾਂ।

ਉਨ੍ਹਾਂ ਅੱਗੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਤੋਂ ਸੇਧ ਲੈ ਕੇ ਅਸੀਂ ਸਾਰੇ ਨੌਂ ਅਧਿਆਤਮਿਕ ਅਤੇ ਦੁਨੀਆਵੀ ਸਰੋਤਾਂ ਨੂੰ ਪ੍ਰਾਪਤ ਕਰ ਸਕਦੇ ਹਾਂ ਅਤੇ ਜੋ ਲੋਕ ਗੁਰੂ ਤੇਗ਼ ਬਹਾਦਰ ਜੀ ਦੇ ਬਾਰੇ ਮੰਥਨ ਕਰਦੇ ਹਨ ਉਨ੍ਹਾਂ ਨੂੰ ਹਰੇਕ ਸਥਿਤੀ ਵਿੱਚ ਗੁਰੂ ਸਾਹਿਬ ਦੀ ਮਿਹਰ ਪ੍ਰਾਪਤ ਹੁੰਦੀ ਹੈ।

ਜਸਟਿਸ ਖੇਹਰ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਇਤਿਹਾਸ ਦੀ ਦਿਸ਼ਾ ਹੀ ਬਦਲ ਦਿੱਤੀ ਅਤੇ ਸਿੱਖਾਂ ਵਿੱਚ ਸੈਨਿਕ ਰੂਪ ਧਾਰਨ ਕਰਨ ਦਾ ਮੁੱਢ ਬੱਝ ਗਿਆ ਜੋ ਉਸ ਵੇਲੇ ਤੱਕ ਇਕ ਸ਼ਾਂਤਮਈ ਭਾਈਚਾਰਾ ਸੀ। ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਨੇ ਕਿਹਾ, ”ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਵਿੱਚ ਵਾਪਰੀਆਂ ਘਟਨਾਵਾਂ ਨੂੰ ਜਾਣਨ ਲਈ ਇਸ ਦੇ ਪਿਛੋਕੜ ਨੂੰ ਵੀ ਜ਼ਰੂਰ ਸਮਝਣਾ ਪਵੇਗਾ।” ਗੁਰੂ ਸਾਹਿਬ ਜੀ ਦੇ ਜੀਵਨ ਅਤੇ ਘਟਨਾਵਾਂ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਵੇਲੇ ਗੁਰੂ ਸਾਹਿਬ ਨੇ ਉਸ ਵੇਲੇ ਦੇ ਮੁਗਲ ਸ਼ਾਸਕ ਦੇ ਅਨਿਆਂ ਅੱਗੇ ਝੁਕੇ ਨਹੀਂ ਸਗੋਂ ਇਸ ਦੀ ਬਜਾਏ ਸ਼ਹਾਦਤ ਦਾ ਰਾਹ ਚੁਣਿਆ ਤਾਂ ਕਿ ਸਾਰਿਆਂ ਦੀ ਧਾਰਮਿਕ ਆਜ਼ਾਦੀ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਜਸਟਿਸ ਖੇਹਰ ਨੇ ਕਿਹਾ ਕਿ ਇਨਸਾਈਕਲੋਪੀਡੀਆ ਬ੍ਰਿਟੈਨਿਕਾ ਵਿੱਚ ਵੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਨੂੰ ਦੂਜੇ ਧਰਮ ਦੀ ਧਾਰਮਿਕ ਆਜ਼ਾਦੀ ਖਾਤਰ ਦਿੱਤੀ ਸ਼ਹਾਦਤ ਨੂੰ ਦਰਜ ਕੀਤਾ ਗਿਆ ਹੈ।

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਾਰੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਦਿਖਾਏ ਮਾਰਗ ਉਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਇਸ ਗੱਲ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਦੇ ਮੁਸ਼ਕਲ ਸਮੇਂ ਵਿੱਚ ਹੋਰ ਵੀ ਸਾਰਥਕ ਹਨ ਜਦੋਂ ਅੱਜ ਦੁਨੀਆਂ ਭਰ ਵਿੱਚ ਧਾਰਮਿਕ ਕੱਟੜਤਾ ਅਤੇ ਟਕਰਾਅ ਵਧਿਆ ਹੋਇਆ ਹੈ।

ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਨੇ ਸਤਿਕਾਰਯੋਗ ਦਲਾਈ ਲਾਮਾ ਤੇ ਭਾਰਤ ਦੇ ਉਪ ਰਾਸ਼ਟਰਪਤੀ ਐਮ. ਵੈਂਕੱਈਆ ਨਾਇਡੂ ਵੱਲੋਂ ਭੇਜਿਆ ਸੰਦੇਸ਼ ਵੀ ਪੜ੍ਹਿਆ।

ਪੰਜਾਬ 3 ਸਤੰਬਰ ( ਨਿਊਜ਼ ਹੰਟ )

ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਖੇਡ ਹਸਤੀਆਂ, ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਦਨ ਨੇ ਕਿਸਾਨ ਅੰਦੋਲਨ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।

कांग्रेसी नेता बताएं कि नवजोत सिध्दू दवारा दिया गया 100 करोड़ का चैक कहां गया: नीति तलवाड़।

होशियारपुर 3 सितंबर (न्यूज़ हंट )- केन्द्र सरकार दवारा शुरू किए गए विकास कार्यों की बदौलत हुए विकास कार्यों पर झूठ बोलने में माहिर कांग्रेस के नेता अपनी झूठी मोहर लगाना चाहते हैं। उपरोक्त शब्द भारतीय जनता पार्टी महिला मोर्चा पंजाब की प्रदेश उपाध्यक्ष नीति तलवाड़ ने आज अपने कार्यालय में महिला शक्ति की एक  बैठक को संबोधित करते हुए कहे।
बैठक को संबोधित करते हुए नीति तलवाड़ ने कहा कि शहर की सब से बड़ी समस्या सौ प्रतिशत सीवरेज व पानी की थी, जिसे भारतीय जनता पार्टी दवारा नगर निगम में केन्द्र की अमृत स्कीम में डाल कर समाधान निकाला गया था, पर झूठ फरेब में माहिर कांग्रेसी उस में राज्य का बनता हिस्सा भी न डाल सके, यहां तक कि उस समय के स्थानीय निकाय मंत्री नवजोत सिंह सिध्दू ने 100 करोड़ रूपए का चैक देने का ड्रामा भी किया और वो पैसा आज तक भी नगर निगम के नहीं मिल सका।
नीति तलवाड़ ने कहा कि केन्द्र की योजनाओं के तहत ही शहर के पांच पार्कों का नवीनीकरण हो रहा है। उन्होने कहा कि विकास के नाम पर केन्द्रीय योजनाओं का गुनगाण अपने नाम से करने वाले यह कांग्रेसी लोग पहले भी झूठी कसमें खाने व झूठ बोलने में माहिर हैं, पर लोग अब इन को अच्छी तरह से पहचान चुके हैं।
नीति तलवाड़ ने बैठक के दौरान महिला शक्ति से अपील की कि वो आने वाले विधान सभा चुनावों में इन झूठे लोगों को सबक सिखाने के लिए आज से ही कमर कस लें।
इस मौके पर रजनी तलवाड़, प्रिया सैनी, मुस्कान पराशर, कृष्णा कुमारी, ऊषा किरण सूद, कुलदीप कौर, अंजना कुमारी, परमजीत कौर, गुरमिदर कौर लाडी, कमलजीत कौर, रमनजीत कौर, किमजोत कौर, रूबी झा, संदीप कौर, रीटा कुमारी, मोनिका व अन्य महिलाएं भी उपस्थित थी।

ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਾਈਕਲ ਰੈਲੀ ਨੂੰ ਕੀਤਾ ਰਵਾਨਾ

ਜਲੰਧਰ, 3 ਸਤੰਬਰ ( ਨਿਊਜ਼ ਹੰਟ )- ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਅਤੇ ਚੋਣਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ-ਕਮ-ਈ.ਆਰ.ਓ. ਵਿਧਾਨ ਸਭਾ ਹਲਕਾ 36-ਜਲੰਧਰ ਉੱਤਰੀ ਸ੍ਰੀਮਤੀ ਅਨੁਪਮ ਕਲੇਰ ਨੇ ਅੱਜ ਜੋਤੀ ਪਬਲਿਕ ਸਕੂਲ ਤੋਂ ਇਕ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ।

            ਇਸ ਮੌਕੇ ਵਧੀਕ ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਵਿਦਿਆਰਥੀ ਖਾਸ ਕਰ ਕੇ ਨੌਜਵਾਨ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਈਕਲ ਰੈਲੀ ਰਾਹੀਂ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਵੀਪ’ ਪ੍ਰੋਗਰਾਮ ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਹਿੱਸਾ ਹੈ।

 ਉਨ੍ਹਾਂ ਆਸ ਪ੍ਰਗਟਾਈ ਕਿ ਅਜਿਹੀਆਂ ਗਤੀਵਿਧੀਆਂ ਲੋਕਾਂ ਖਾਸ ਕਰ ਕੇ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਣਾਲੀ ਵਿੱਚ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਪ੍ਰਤੀ ਜਾਗਰੂਕ ਕਰਨ ਵਿੱਚ ਸਹਾਇਕ ਸਾਬਤ ਹੋਣਗੀਆਂ।

            ਸ਼੍ਰੀਮਤੀ ਕਲੇਰ ਨੇ ਅੱਗੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਣਾਲੀ ਦਾ ਸਰਗਰਮ ਹਿੱਸਾ ਬਣਨ ਲਈ ਜਾਗਰੂਕ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਭਾਰਤ ਨੌਜਵਾਨਾਂ ਦਾ ਦੇਸ਼ ਹੈ ਅਤੇ ਇਸ ਵਿੱਚ 18 ਸਾਲ ਦੀ ਉਮਰ ਵਾਲਿਆਂ ਦੀ ਵੱਧ ਵੱਸੋਂ ਹੈ, ਇਸ ਲਈ ਇਹ ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਨੂੰ ਵੋਟਰ ਵਜੋਂ ਵੱਧ ਤੋਂ ਵੱਧ ਰਜਿਸਟਰਡ ਕੀਤਾ ਜਾਵੇ ਤਾਂ ਜੋ ਇਕ ਨਵੇਂ ਤੇ ਪ੍ਰਗਤੀਸ਼ੀਲ ਭਾਰਤ ਦਾ ਨਿਰਮਾਣ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਭ ਲਈ ਮੁੱਢਲੀ ਜ਼ਰੂਰਤ ਇਹ ਹੈ ਕਿ ਨੌਜਵਾਨ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ-ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਵਾਉਣ ਲਈ ਅੱਗੇ ਆਉਣ।

भारत पाकिस्तान के वास्तुकार जुटेंगे पहले सिख आर्किटेक्चर सिम्पोजियम में , गुरु ग्रंथ साहिब के प्रकाश उत्सव की कड़ी में दोनो देशों की विशेषज्ञ करेंगें सिक्ख वास्तुकला पर चर्चा

0
जालंधर 3 सितंबर (न्यूज़ हंट )- पवित्र गुरु ग्रंथ साहिब के प्रकाश उत्सव को मनाने के लिये सितंबर माह में 7, 14 और 21 तारिख को सिख वास्तुकला (आर्किटेक्चर) पर पहली बार अंतर्राष्ट्रीय संगोष्ठि आयोजित की जा रही है जिसमें वर्चुअल रुप से भारत और पाकिस्तान के लगभग 1000 आर्किटेक्ट और संबंधित कार्यक्षेत्र के पेशेवर इस आयोजन से जुड़ेंगें। साकार फाउंडेशन के द्वारा आयोजित इस संगोष्ठि में उत्तरी भारत के आठ प्रतिष्ठित आर्किटेक्चर स्कूल और विश्वविद्यालय के साथ साथ कुछ राष्ट्रीय स्तर के संगठन जैसे दी सिक्ख चैंबर आॅफ कामर्स, चंडीगढ़ और पंजाब चैप्टर का इंडियन इंस्टीच्यूट आॅफ आर्किटेक्ट्स, फायर एंड सेफ्टी ऐसोसियेशन आॅफ इंडिया, ऐसोचैम, आश्रय आदि जुड़े हैं।
इस संगोष्ठी के संयोजक आर्किटेक्ट सुरिंदर बाहगा के अनुसार सिख वास्तुकला पर साहित्य का अभाव रहा है और संभवतः इस विषय पर पहले कोई संगोष्ठी आयोजित नहीं की गई है। इस संगोष्ठी का उद्देश्य दुनिया भर के सभी विशेषज्ञों को एक तल पर लाकर ‘सिक्ख वास्तुकला’ पर अपने विचार, दस्तावेज और ज्ञान साझा कर गुरु ग्रंथ साहिब के प्रकाश उत्सव को और अधिक यादगार बनाना है।
तीन अलग अलग दिनों में सत्रों में आयोजित होने वाली इस संगोष्ठि पर विस्तार से सुरेन्द्र बाहगा ने बताया कि 7 सितंबर को आयोजित होने वाले सत्र में दर्जनों वक्ताओं के बीच लाहौर युनिवर्सिटी के आर्ट हस्ट्री के ऐसोसियेट प्रोफेसर डाॅ नरधा शाहबाज खान, चंडीगढ़ काॅलेज आॅफ आर्किटेक्ट के पूर्व प्रिंसीपल एसएस भट्टी, औरंगाबाद से संरक्षण वास्तुकार आब्रहिम पाथरोस और सीटी युनिवर्सिटी के प्रोफेसर श्रुति कपूर व अन्य सिक्ख वास्तुकला के अनछुये पहलूओं पर प्रकाश डालेंगें। उन्होंनें बताया कि 14 सितंबर को नार्थ वेस्टर्न इंडिया की हिन्दु मुस्लिम वास्तुकला के विशेषज्ञ डाॅ सुभाष  परिहार, पाकिस्तान के जानी मानी आर्किटेक्ट व शिक्षाविद् परवेज वंदल, लाहौर स्थित इंस्टीच्यूट फाॅर आर्ट एंड कल्चर की पूर्व वीसी सजिदा हैदर भाई राम सिंह द्वारा भारत, पाकिस्तान और इंग्लैंड में दिये गये वास्तु प्रोजेक्ट्स के विषय में अवगत करवायेंगें। अमृतसर स्थित जीएनडीयू के पूर्व प्रोफेसर डाॅ बलविंदर सिंह कनजरवेशन आॅफ सिक्ख आर्किटेक्चरल हैरिटेज पर विचार व्यक्त करेंगें।

21 सितंबर को आयोजित होने वाले समकालीन सिक्ख आर्किटेक्चर सत्र पर विश्व विख्यात वास्तुकार मौशे सैफदी अपने आनंदपुर साहिब स्थित खालसा हेरिटेज कॉम्पलेक्स की वास्तुशैली पर व्याख्यान देंगे जबकि डॉ कीर्ति भोंसले और कुलदीप कौर भाटिया पंजाब के गुरुद्वारों की वास्तु शैली पर अपने अपने विचार रखेंगें। इसी बीच चरणजीत शाह हाल ही में अस्तित्व में आये करतारपुर सिख कॉरिडोर पर वास्तुकला को विस्तारपूर्वक समझायेंगे जबकि मुरथल हरियाणा से डाॅ ज्योति पांडेय भी इस अवसर पर सिख वास्तुकला शैली पर संबोधित करेंगीं।

ਪੰਜਾਬ ਸਰਕਾਰ ਤੇ ਮਾਈਕ੍ਰੋਸਾਫਟ ਕੰਪਨੀ ਦੁਆਰਾ ਅੋਰਤਾ ਲਈ ਕਰਵਾਇਆ ਜਾਵੇਗਾ ਮੁਫਤ ਕੋਰਸ—ਵਧੀਕ ਡਿਪਟੀ ਕਮਿਸ਼ਨਰ(ਵਿਕਾਸ)।

ਪਠਾਨਕੋਟ, 3 ਸਤੰਬਰ ( ਨਿਊਜ਼ ਹੰਟ )- ਪੰਜਾਬ ਵਿਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ  ਵਲੋ ਬੇਰੁਜਗਾਰ ਨੋਜਵਾਨ ਲੜਕੇ ਲੜਕੀਆਂ ਲਈ ਮੁਫਤ ਕਿੱਤਾ ਮੁੱਖੀ ਕੋਰਸ ਕਰਵਾਏ  ਜਾਂਦੇ ਹਨ । ਇਸ ਸਬੰਧੀ ਜਾਣਕਾਰੀ  ਦਿੰਦਿਆ ਵਧੀਕ ਡਿਪਟੀ (ਵਿਕਾਸ ) ਸ. ਲਖਵਿੰਦਰ ਸਿੰਘ ਰੰਧਾਵਾ  ਵੱਲੋ ਦੱਸਿਆ ਗਿਆ ਕਿ ਮਾਈਕਰੋਸਾਫਟ ਕੰਪਨੀ ਅਤੇ ਐਨ.ਐਸ.ਡੀ.ਸੀ. ਨੇ ਭਾਰਤ ਸਰਕਾਰ ਇਕ ਲੱਖ ਤੋ ਵੱਧ ਅੋਰਤਾ ਨੂੰ ਉਨਾਂ ਦੇ ਸਸਤੀਕਰਨ ਤੇ ਭਾਰਤ ਵਿੱਚ ਮਹਿਲਾ  ਕਰਮਚਾਰੀਆ ਨੂੰ ਵਧਾਉਣ ਲਈ ਸਾਂਝੇਦਾਰੀ ਕੀਤੀ ਗਈ ਹੈ। ਇਹ ਸਾਂਝੇਦਾਰੀ ਪੇਂਡੂ ਭਾਈਚਾਰਿਆਂ ਦੀਆਂ ਘੱਟ ਉਮਰ ਦੀਆਂ ਔਰਤਾਂ ਨੂੰ ਡਿਜੀਟਲ ਅਰਥਵਿਵਸਥਾ ਵਿੱਚ ਪ੍ਰਫੁੱਲਤ ਹੋਣ ਲਈ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ’ ਔਰਤਾਂ ਦੇ ਕਰਮਚਾਰੀਆਂ ਦੀ ਭਾਗੀਦਾਰੀ ਵਧਾਉਣ ਤੇ ਕੇਂਦਰਤ ਹੈ।
ਉਨਾਂ ਦੱਸਿਆਂ ਕਿ ਇਸ ਲੜੀ ਦੇ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਅੋਰਤਾ ਦਾ ਜੀਵਨ ਪੱਧਰ ਉਚਾ ਚੁੱਕਣ ਲਈ  70 ਘੰਟਿਆਂ ਦਾ ਕੋਰਸ ਕਰਵਾਇਆ ਜਾਵੇਗਾ। ਇਹ ਕੋਰਸ ਚਾਰ ਖੇਤਰਾਂ ਵਿੱਚ ਫੋਕਸ ਕਰੇਗਾ ਪਹਿਲਾ ਡਿਜੀਟਲ ਉਤਪਾਦਕਤਾ, ਦੂਸਰਾ ਅੰਗਰੇਜੀ, ਤੀਸਰਾ ਰੁਜਗਾਰ ਯੋਗਤਾ ਅਤੇ ਚੋਥਾ  ਉਦਮਤਾ। ਇਹ ਕੋਰਸ ਨੂੰ ਕਰਨ ਲਈ ਲੜਕੀ /ਅੋਰਤ ਦੀ ਉਮਰ 18 ਤੋ 30 ਸਾਲ ਅਤੇ ਘੱਟੋ ਘੱਟ ਅੱਠਵੀ ਪਾਸ ਹੋਣੀ ਚਾਹੀਦੀ ਹੈ । ਇਹ ਲਾਈਵ ਸਿਖਲਾਈ ਸੈਸਨ ਮਾਈਕ੍ਰੋਸਾੱਫਟ  ਨਿਟੀ ਟ੍ਰੇਨਿੰਗ (ਐਮਸੀਟੀ) ਪਲੇਟਫਾਰਮ ਦੁਆਰਾ ਆਨਲਾਈਨ ਪ੍ਰਦਾਨ ਕੀਤੇ ਜਾਣਗੇ। ਮਾਈਕ੍ਰੋਸਾੱਫਟ ਅਤੇ ਐਨਐਸਡੀਸੀ ਕੋਰਸ ਪੂਰਾ ਹੋਣ ਤੋਂ ਬਾਅਦ ਭਾਗੀਦਾਰਾਂ ਨੂੰ ਇੱਕ ਸੰਯੁਕਤ ਈਸਰਟੀਫਿਕੇਟ ਪ੍ਰਦਾਨ ਕਰਨਗੇ।
ਉਨਾਂ ਦੱਸਿਆ ਕਿ ਇਹ ਕੋਰਸ ਵਿੱਚ ਰਜ਼ਿਸਟਰ ਹੋਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਪਠਾਨਕੋਟ ਦੇ ਫੇਸਬੁੱਕ ਪੇਜ਼ ਪੀ ਐਸ.ਡੀ.ਐਮ ਪਠਾਨਕੋਟ ਤੇ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਜਿਲਾ ਪ੍ਰੰਬਧਕੀ ਕੰਪਲੈਕਸ਼ ਜਿਲਾ ਰੁਜਗਾਰ ਅਤੇ ਕਾਰੋਬਾਰ  ਦਫ਼ਤਰ ਦੇ ਕਮਰਾ ਨੰਬਰ 352 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਚਾਹਵਾਨ ਉਮੀਦਵਾਰ ਮੈਨਜਰ ਸ੍ਰੀ ਪੰਦੀਪ ਬੈਸ 9779751007 ਅਤੇ ਵਿਜੈ ਕੁਮਾਰ  ਨਾਲ 9465857874 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ 11 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਜਲੰਧਰ, 3 ਸਤੰਬਰ ( ਨਿਊਜ਼ ਹੰਟ )- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ  11.09.2021 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜੁਡੀਸ਼ੀਅਲ ਅਦਾਲਤਾਂ ਵਿੱਚ ਲੰਬਿਤ ਸਿਵਲ ਅਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾਂ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਵਿੱਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕੀਤਾ ਜਾ ਰਿਹਾ ਹੈ ।

                ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਰੁਪਿੰਦਰਜੀਤ ਚਹਿਲ ਨੇ ਦੱਸਿਆ ਕਿ ਇਸ ਦਿਨ ਮੋਟਰ ਦੁਰਘਟਨਾ ਕਲੇਮ ਕੇਸ, ਹਿੰਦੂ ਮੈਰਿਜ ਐਕਟ ਕੇਸ, ਵਿਵਾਹਿਕ ਝਗੜੇ, ਦੀਵਾਨੀ ਕੇਸ, ਚੈੱਕ ਬਾਊਂਸ ਦੇ ਮਾਮਲੇ ਅਤੇ ਫੌਜਦਾਰੀ ਤੇ ਸਮਝੌਤਾ ਹੋ ਸਕਣ ਵਾਲੇ ਕੇਸ ਅਤੇ ਹੋਰ ਸੰਸਥਾਵਾਂ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਵਿੱਤੀ ਸੰਸਥਾਨਾਂ ਦੇ ਪ੍ਰੈਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕੌਮੀ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ ।

                ਉਨ੍ਹਾਂ ਅੱਗੇ ਦੱਸਿਆ ਕਿ ਕੌਮੀ ਲੋਕ ਅਦਾਲਤਾਂ ਜਲੰਧਰ, ਨਕੋਦਰ ਅਤੇ ਫਿਲੌਰ ਵਿਖੇ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਖਿਲਾਫ਼ ਕਿਸੇ ਵੀ ਕਚਿਹਰੀ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਸੰਬੰਧਤ ਅਦਾਲਤਾਂ ਨੂੰ ਲਿਖਤੀ ਬੇਨਤੀ ਕਰ ਸਕਦੇ ਹਨ।

                ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਡਾ.  ਗਗਨਦੀਪ ਕੌਰ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਂਕਾਂ ਅਤੇ ਮੋਟਰ ਦੁਰਘਟਨਾ ਕਲੇਮ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਬੈਂਕ ਅਧਿਕਾਰੀਆਂ ਅਤੇ ਬੀਮਾ ਕੰਪਨੀਆਂ ਦੇ ਅਧਿਕਾਰੀਆਂ ਨਾਲ ਵਿਕਲਪੀ ਝਗੜਾ ਨਿਵਾਰਣ ਕੇਂਦਰ ਜ਼ਿਲ੍ਹਾ ਕਚਿਹਰੀਆਂ ਜਲੰਧਰ ਵਿਖੇ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਬੈਂਕ ਅਧਿਕਾਰੀਆਂ , ਮੋਬਾਈਲ ਕੰਪਨੀ ਦੇ ਅਧਿਕਾਰੀਆਂ ਤੇ ਬੀਮਾਂ ਕੰਪਨੀ ਦੇ ਅਧਿਕਾਰੀਆਂ ਨੂੰ ਆਖਿਆ ਗਿਆ ਹੈ ਕਿ ਉਹ ਵੱਖ-ਵੱਖ ਕੋਰਟਾਂ ਵਿੱਚ ਚਲਦੇ ਕੇਸਾਂ ਵਿੱਚ ਸੰਬੰਧਤ ਧਿਰਾਂ ਨਾਲ ਰਾਜ਼ੀਨਾਮੇ ਰਾਹੀਂ ਇਸ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ।

ਜਲੰਧਰ ਵਿੱਚ ਦੋ ਰੋਜ਼ਗਾਰ ਮੇਲਿਆਂ ਦੌਰਾਨ 321 ਨੌਜਵਾਨਾਂ ਨੂੰ ਮੌਕੇ ‘ਤੇ ਮਿਲੀ ਨੌਕਰੀ

ਜਲੰਧਰ, 3 ਸਤੰਬਰ ( ਨਿਊਜ਼ ਹੰਟ )- ‘ਘਰ-ਘਰ ਰੋਜ਼ਗਾਰ ਤੇ ਕਰੋਬਾਰ’ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਦਫ਼ਤਰ ਜਲੰਧਰ ਪੂਰਬੀ ਅਤੇ ਨੂਰਮਹਿਲ ਵਿਖੇ ਅੱਜ ਦੋ ਰੋਜ਼ਗਾਰ ਮੇਲੇ ਲਗਾਏ ਗਏ, ਜਿਸ ਦੌਰਾਨ 321 ਬੇਰੋਜ਼ਗਾਰ ਨੌਜਵਾਨ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਸਫ਼ਲ ਰਹੇ ।

            ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਦੋਵਾਂ ਕੈਂਪਾਂ ਵਿੱਚ 357 ਬੇਰੋਜ਼ਗਾਰ ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 321 ਦੀ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਗਈ ।

            ਉਨ੍ਹਾਂ ਅੱਗੇ ਦੱਸਿਆ ਕਿ ਪੁਖਰਾਜ ਹੈਲਥ ਕੇਅਰ, ਰੀਬਲਿਸ, ਪਲੇਸਮੈਡਸ, ਸਟਾਰ ਹੈਲਥ ਇੰਸ਼ੋਰੈਂਸ, ਐਸ.ਆਈ.ਐਸ. ਸਕਿਓਰਿਟੀਜ਼, ਐਲ.ਆਈ.ਸੀ. ਨਕੋਦਰ, ਆਈ.ਸੀ.ਆਈ.ਸੀ.ਆਈ. ਬੈਂਕ, ਐਨ.ਆਈ.ਆਈ.ਟੀ. ਲਿਮਟਿਡ ਸਮੇਤ ਕੁੱਲ 14 ਕੰਪਨੀਆਂ ਨੇ ਰੋਜ਼ਗਾਰ ਮੇਲਿਆਂ ਵਿੱਚ ਹਿੱਸਾ ਲਿਆ ਅਤੇ ਰੋਜ਼ਗਾਰ ਲਈ ਮੌਕੇ ‘ਤੇ 321 ਬੇਰੋਜ਼ਗਾਰ ਨੌਜਵਾਨਾਂ ਦੀ ਚੋਣ ਕੀਤੀ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਹੀ ਹੋਰ ਰੋਜ਼ਗਾਰ ਮੇਲੇ 7 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਜਲੰਧਰ ਪੱਛਮੀ ਤੇ ਮਹਿਤਪੁਰ ਵਿਖੇ ਲਗਾਏ ਜਾ ਰਹੇ ਹਨ, ਜਿਥੇ ਭਾਗ ਲੈਣ ਵਾਲਿਆਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣਗੇ।

            ਸ਼੍ਰੀ ਥੋਰੀ ਨੇ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਸਹਾਇਕ ਸਿੱਧ ਹੋ ਰਹੇ ਹਨ। ਇਨ੍ਹਾਂ ਮੇਲਿਆਂ ਰਾਹੀਂ ਰੋਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਰਾਜ ਦੇ ਆਰਥਿਕ-ਸਮਾਜਿਕ ਵਿਕਾਸ ਵਿੱਚ ਹਿੱਸੇਦਾਰ ਬਣਨਗੇ, ਉਨ੍ਹਾਂ ਦੱਸਿਆ ਕਿ ਬੀ.ਡੀ.ਪੀ.ਓ. ਪੂਰਬੀ ਦੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਵਿੱਚ 136 ਨੌਜਵਾਨਾਂ ਨੂੰ ਰੋਜ਼ਗਾਰ ਲਈ ਚੁਣਿਆ ਗਿਆ ਜਦਕਿ ਨੂਰਮਹਿਲ ਵਿਖੇ 185 ਨੂੰ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ।

            ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਦੌਰਾਨ ਕੋਵਿਡ ਪ੍ਰੋਟੋਕੋਲਜ਼ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ਤਹਿਤ ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ।

             ਉਨ੍ਹਾਂ ਅੱਗੇ ਦੱਸਿਆ ਕਿ ਨਿਯਮਿਤ ਰੋਜ਼ਗਾਰ ਮੇਲਿਆਂ ਤੋਂ ਇਲਾਵਾ ਜ਼ਿਲ੍ਹੇ ਵਿੱਚ 9 ਤੋਂ 17 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਤਹਿਤ 9 ਸਤੰਬਰ ਨੂੰ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ, 10 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ, 13 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਟ ਸ਼ਾਹਪੁਰ ਕੈਂਪਸ, 15 ਸਤੰਬਰ ਨੂੰ ਜਨਤਾ ਕਾਲਜ ਕਰਤਾਰਪੁਰ ਅਤੇ 17 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਭੋਗਪੁਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ।

            ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਨੌਕਰੀਆਂ ਲਈ ਨੌਜਵਾਨ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।