13.8 C
Jalandhar
Monday, March 16, 2026
Home Blog Page 778

ਪੰਜਾਬ 14 ਅਗਸਤ 2021 ( ਨਿਊਜ਼ ਹੰਟ )

ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਅਤੇ ਲੈਫਟੀਨੈਂਟ ਜਨਰਲ ਸੀ ਬੰਸੀ ਪੋਨੱਪਾ, ਜਨਰਲ ਅਫ਼ਸਰ ਕਮਾਂਡਿੰਗ ਵਜਰਾ ਕੋਰ ਨੇ ਵਜਰਾ ਮਲਟੀਪਰਪਜ਼ ਹਾਲ, ਜਲੰਧਰ ਕੈਂਟ ਵਿਖੇ ਆਯੋਜਿਤ ਇਕ ਸਨਮਾਨ ਸਮਾਰੋਹ ਵਿੱਚ 1971 ਦੀ ਜੰਗ ਦੇ ਨਾਇਕਾਂ, ਵੈਟਰਨਜ਼ ਅਤੇ ਵੀਰ ਨਾਰੀਆਂ ਦਾ ਸਨਮਾਨ ਕੀਤਾ।

ਹੁਸ਼ਿਆਰਪੁਰ ਪੁਲਿਸ ਵੱਲੋਂ ਦੋ ਦਿਨਾਂ ’ਚ ਚੋਰ ਗਿਰੋਹ ਕਾਬੂ, 20 ਤੋਲੇ ਸੋਨਾ, ਡਾਇਮੰਡ ਤੇ 600 ਗ੍ਰਾਮ ਚਾਂਦੀ ਬਰਾਮਦ

0
ਹੁਸ਼ਿਆਰਪੁਰ 14 ਅਗਸਤ ( ਨਿਊਜ਼ ਹੰਟ ) – ਲੰਘੀ 11 ਅਗਸਤ ਨੂੰ ਦੁਪਹਿਰ 12 ਵਜੇ ਦੇ ਕਰੀਬ ਹਰਜਿੰਦਰ ਕੌਰ ਪਤਨੀ ਸਵਰਗੀ ਦਸੋਧੀ ਰਾਮ, ਅਰੋੜਾ ਕਲੋਨੀ ਕੱਕੋਂ ਦੇ ਘਰ ਹੋਈ ਚੋਰੀ ਦੀ ਵਾਰਦਾਤ ਨੂੰ ਜ਼ਿਲ੍ਹਾ ਪੁਲਿਸ ਨੇ ਦੋ ਦਿਨਾਂ ’ਚ ਹੱਲ ਕਰਦਿਆਂ ਚੋਰ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 15 ਲੱਖ ਰੁਪਏ ਦੀ ਕੀਮਤ ਦਾ 20 ਤੋਲੇ ਸੋਨਾ, ਡਾਇਮੰਡ ਅਤੇ 600 ਗ੍ਰਾਮ ਚਾਂਦੀ ਬਰਾਮਦ ਕੀਤੀ ਹੈ। ਵਾਰਦਾਤ ਦੇ ਸਮੇਂ ਹਰਜਿੰਦਰ ਕੌਰ ਆਪਣੀ ਲੜਕੀ ਨਾਲ ਵੈਕਸੀਨ ਲਗਵਾਉਣ ਲਈ ਨਹਿਰ ਕਲੋਨੀ ਗਏ ਹੋਏ ਸਨ।
ਸਥਾਨਕ ਪੁਲਿਸ ਲਾਈਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਗਹਿਣੇ ਅਤੇ ਨਕਦੀ ਆਪਣੀ ਬੇਟੀ ਦੀ ਸ਼ਾਦੀ ਲਈ ਘਰ ਵਿਚ ਰੱਖੇ ਸਨ ਜਿਹੜੇ ਕਿ ਚੋਰ ਗਿਰੋਹ ਵਲੋਂ 11 ਅਗਸਤ ਨੂੰ ਚੋਰੀ ਕਰ ਲਏ ਗਏ ਜਿਸ ’ਤੇ ਪਰਿਵਾਰ ਨੂੰ ਵੱਡਾ ਝਟਕਾ ਲੱਗਾ। ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਪੂਰੀ ਗੰਭੀਰਤਾ ਨਾਲ ਲੈਂਦਿਆਂ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਸੀ.ਆਈ.ਏ. ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਅਤੇ ਐਸ.ਐਚ.ਓ. ਥਾਣਾ ਮਾਡਲ ਟਾਊਨ ਕਰਨੈਲ ਸਿੰਘ ’ਤੇ ਅਧਾਰਤ ਸਪੈਸ਼ਲ ਟੀਮ ਬਣਾਈ ਗਈ। ਉਨ੍ਹਾਂ ਦੱਸਿਆ ਕਿ ਟੀਮ ਵਲੋਂ ਚੋਹਾਲ ਨੇੜੇ ਨਾਕਾਬੰਦੀ ਦੌਰਾਨ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਅਤੇ ਇਕ ਮੈਂਬਰ ਨੂੰ ਧਰਮਕੋਟ ਤੋਂ ਗ੍ਰਿਫਤਾਰ ਕੀਤਾ ਗਿਆ।
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਗੱਗੀ ਵਾਸੀ ਪਿੰਡ ਬਤਾਲਾ, ਜ਼ਿਲ੍ਹਾ ਅੰਮ੍ਰਿਤਸਰ, ਕਾਲਾ ਵਾਸੀ ਲੋਹਗੜ੍ਹ ਬਸਤੀ ਧਰਮਕੋਟ, ਜਨਤ ਪਤਨੀ ਗੱਗੀ, ਸ਼ੱਕੂ ਵਾਸੀ ਲੋਹਗੜ੍ਹ ਵਾਸੀ ਧਰਮਕੋਟ ਅਤੇ ਆਸ਼ਾ ਪਤਨੀ ਜਗਤਾਰ ਸਿੰਘ ਵਾਸੀ ਲੋਹਗੜ੍ਹ ਬਸਤੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲੋਂ 20 ਤੋਲੇ ਸੋਨਾ, ਚਾਂਦੀ ਅਤੇ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ।

ਸੁੰਦਰ ਸ਼ਾਮ ਅਰੋੜਾ ਨੇ ਵਿਦਿਆਰਥੀਆਂ, ਖਿਡਾਰੀਆਂ ਅਤੇ ਲੋਕਾਂ ਲਈ 3 ਅਹਿਮ ਪ੍ਰੋਜੈਕਟ ਕਰਵਾਏ ਸਮਰਪਿਤ

ਹੁਸ਼ਿਆਰਪੁਰ, 15 ਅਗਸਤ ( ਨਿਊਜ਼ ਹੰਟ )-  ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ 3 ਅਹਿਮ ਪ੍ਰੋਜੈਕਟ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਲੋਕਾਂ ਨੂੰ ਸਮਰਪਿਤ ਕਰਵਾਏ ਜਿਹੜੇ ਕਿ ਵਿਦਿਆਰਥੀਆਂ, ਖਿਡਾਰੀਆਂ ਅਤੇ ਆਮ ਲੋਕਾਂ ਲਈ ਵੱਡੀਆਂ ਸਹੂਲਤਾਂ ਹੋਣਗੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 4 ਮਾਰਚ 2019 ਨੂੰ ਆਨਲਾਈਨ ਢੰਗ ਨਾਲ ਸਥਾਨਕ ਸਰਕਾਰੀ ਕਾਲਜ ’ਚ ਰੱਖੇ ਗਏ ਲਾਇਬ੍ਰੇਰੀ ਦੇ ਨੀਂਹ ਪੱਥਰ ਉਪਰੰਤ 2.41 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਇਸ ਪ੍ਰੋਜੈਕਟ ਦੀ ਸ਼ੁਰੂਆਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਾਲਜ ਵਿਚ ਸਫ਼ਾਈ ਸੇਵਕ ਵਜੋਂ ਸੇਵਾਵਾਂ ਦੇ ਰਹੀ ਮਹਿਲਾ ਕਮਲਾ ਦੇਵੀ ਤੋਂ ਕਰਵਾਈ। ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਇਹ ਲਾਇ੍ਰਬੇਰੀ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ ਜਿਸ ਦੀ ਪਹਿਲੀ ਅਤੇ ਦੂਸਰੀ ਮੰਜ਼ਿਲ ’ਤੇ ਈ-ਲਾਇਬ੍ਰੇਰੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬੱਧ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਸ ਵੱਕਾਰੀ ਕਾਲਜ ਵਿਚ ਸਥਾਪਤ ਹੋਈ ਨਵੀਂ ਲਾਇਬ੍ਰੇਰੀ ਵਿਦਿਆਰਥੀਆਂ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਏਗੀ ਤਾਂ ਜੋ ਉਚੇਰੀ ਸਿੱਖਿਆ ਹਾਸਲ ਕਰਕੇ ਉਹ ਆਪਣਾ ਚੰਗੇਰਾ ਭਵਿੱਖ ਬਣਾ ਸਕਣ। ਲਾਇਬ੍ਰੇਰੀ ਵਿਚ ਫਰਨੀਚਰ ਅਤੇ ਹੋਰ ਬੁਨਿਆਦੀ ਢਾਂਚੇ ਲਈ ਉਦਯੋਗ ਮੰਤਰੀ ਨੇ ਕਾਲਜ ਨੂੰ 7 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।
ਬਹੁਮੰਤਵੀ ਇੰਡੋਰ ਖੇਡ ਸਟੇਡੀਅਮ : ਇਸ ਉਪਰੰਤ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਲਾਜਵੰਤੀ ਖੇਡ ਸਟੇਡੀਅਮ ਦੇ ਅੰਦਰ ਬਣੇ ਬਹੁਮੰਤਵੀ ਇੰਡੋਰ ਸਪੋਰਟਸ ਸਟੇਡੀਅਮ ਦੀ ਸ਼ੁਰੂਆਤ ਬਾਕਸਿੰਗ ਦੀਆਂ ਤਿੰਨ ਖਿਡਾਰਨਾਂ ਸਾਨੀਆ, ਪ੍ਰਿਅੰਕਾ ਅਤੇ ਮੁਸਕਾਨ ਤੋਂ ਕਰਵਾਉਂਦਿਆਂ ਐਲਾਨ ਕੀਤਾ ਕਿ ਇਹ ਸਪੋਰਟਸ ਕੰਪਲੈਕਸ ਉਡਣੇ ਸਿੱਖ ਮਿਲਖਾ ਸਿੰਘ ਜੀ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 6.99 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਕੰਪਲੈਕਸ ਵਿਚ 20 ਦੇ ਕਰੀਬ ਵੱਖ-ਵੱਖ ਖੇਡਾਂ ਜਿਵੇਂ ਕਿ ਬੈਡਮਿੰਟਨ ਐਂਡ ਸ਼ਾਰਟ ਟੈਨਿਸ, ਬਾਸਕਟਬਾਲ, ਵਾਲੀਬਾਲ, ਜਿੰਮ, ਸਕੈਸ਼ ਕੋਰਟ, ਹੈਂਡਬਾਲ, ਨੈਟ ਬਾਲ ਕੋਰਟ, ਜਿਮਨਾਸਟਿਕ ਕੋਰਟ ਆਦਿ ਦੇ ਰਾਜ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਧੀਆ ਢੰਗ ਨਾਲ ਕਰਵਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵਲੋਂ ਵੱਖ-ਵੱਖ ਖੇਡਾਂ ਦੇ ਕੋਚਾਂ ਰਾਹੀਂ ਉਭਰ ਰਹੇ ਖਿਡਾਰੀਆਂ ਨੂੰ ਸਿਖਲਾਈ ਦੇ ਕੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਸਮਰੱਥ ਬਣਾਇਆ ਜਾਵੇਗਾ।
ਹੁਸ਼ਿਆਰਪੁਰ ਸਿਟੀ ਸੈਂਟਰ : ਹੁਸ਼ਿਆਰਪੁਰ ਵਾਸੀਆਂ ਲਈ ਇਕ ਹੋਰ ਅਹਿਮ ਪ੍ਰੋਜੈਕਟ ਸ਼ੁਰੂ ਕਰਵਾਉਂਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸ਼ਹਿਰ ਦੇ ਕੇਂਦਰ ’ਚ 6.11 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਹੁਸ਼ਿਆਰਪੁਰ ਸਿਟੀ ਸੈਂਟਰ ਨੂੰ ਈ-ਰਿਕਸ਼ਾ ਚਲਾਉਣ ਵਾਲੀਆ ਦਿਵਆਂਗ ਔਰਤਾਂ ਤੋਂ ਸਮਰਪਿਤ ਕਰਵਾਇਆ। ਉਨ੍ਹਾਂ ਦੱਸਿਆ ਕਿ ਆਧੁਨਿਕ ਸਹੂਲਤਾਂ ਵਾਲੇ ਇਸ ਹਾਲ ਨੂੰ ਕੋਈ ਵੀ ਵਿਅਕਤੀ ਬੜੇ ਵਾਜਬ ਰੇਟ ’ਤੇ ਵੱਖ-ਵੱਖ ਪ੍ਰੋਗਰਾਮਾਂ ਲਈ ਬੁੱਕ ਕਰਵਾ ਸਕੇਗਾ ਜਿਥੇ ਕਰੀਬ 1000 ਵਿਅਕਤੀਆਂ ਦੇ ਇਕੱਠ ਦੀ ਸਮਰੱਥਾ ਦੇ ਨਾਲ-ਨਾਲ 50 ਤੋਂ ਵੱਧ ਕਾਰਾਂ ਅਤੇ ਮੋਟਰਸਾਈਕਲਾਂ-ਸਕੂਟਰਾਂ ਦੀ ਪਾਰਕਿੰਗ ਦਾ ਵੀ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਇਹ ਹਾਲ ਪੂਰੀ ਤਰ੍ਹਾਂ ਏਅਰਕੰਡੀਸ਼ਨ ਹੈ ਜਿਥ 8 ਗੈਸਟ ਰੂਮਜ਼ ਦਾ ਵੀ ਇੰਤਜ਼ਾਮ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਭਵਿੱਖੀ ਲੋੜਾਂ ਨੂੰ ਹਰ ਪੱਖੋਂ ਧਿਆਨ ਵਿਚ ਰੱਖਦਿਆਂ ਬਣਾਇਆ ਗਿਆ ਹੈ ਜਿਸ ਦੇ ਚੁਫੇਰੇ 20 ਫੁੱਟ ਚੌੜੀ ਸੜਕ ਦੀ ਸਹੂਲਤ ਹੈ।
ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਕ ਨੁਕਾਤੀ ਪ੍ਰੋਗਰਾਮ ਸਿਰਫ ਤੇ ਸਿਰਫ ਹਰ ਖੇਤਰ ਵਿਚ ਮਿਆਰੀ ਵਿਕਾਸ ਕਰਵਾਉਣਾ ਹੈ ਅਤੇ ਪਿਛਲੇ ਚਾਰ ਸਾਲ ਤੋਂ ਵੱਧ ਸਮੇਂ ਦੌਰਾਨ ਹੁਸ਼ਿਆਰਪੁਰ ਸ਼ਹਿਰ ਵਿਚ ਰਿਕਾਰਡ ਵਿਕਾਸ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਲੋਕਪੱਖੀ ਪ੍ਰੋਜੈਕਟਾਂ ਦੀ ਰਫਤਾਰ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਆਉਂਦੇ ਸਮੇਂ ਵਿਚ ਲਾਮਿਸਾਲ ਵਿਕਾਸ ਕਾਰਜ ਹੋਣਗੇ ਜਿਨ੍ਹਾਂ ਬਾਰੇ ਜਲਦ ਹੀ ਐਲਾਨ ਕੀਤੇ ਜਾ ਰਹੇ ਹਨ।
ਉਦਯੋਗ ਤੇ ਵਣਜ ਮੰਤਰੀ ਨਾਲ ਚੇਅਰਮੈਨ ਪੰਜਾਬ ਪੱਛੜੀਆਂ ਸ਼ੇ੍ਰਣੀਆਂ ਕਮਿਸ਼ਨ ਸਰਵਨ ਸਿੰਘ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵ ਰਾਜ ਸਿੰਘ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ, ਪਿ੍ਰੰਸੀਪਲ ਸਰਕਾਰੀ ਕਾਲਜ ਡਾ. ਜਸਵਿੰਦਰ ਸਿੰਘ, ਸਾਬਕਾ ਪ੍ਰਿੰਸੀਪਲ ਪਰਮਜੀਤ ਸਿੰਘ, ਸਤਨਾਮ ਸਿੰਘ ਜੱਬਲ, ਐਕਸੀਅਨ ਲੋਕ ਨਿਰਮਾਣ ਵਿਭਾਗ ਰਜਿੰਦਰ ਸਿੰਘ ਗੋਤਰਾ, ਐਸ. ਡੀ. ਓ. ਗੁਰਮੀਤ ਸਿੰਘ, ਪ੍ਰੋ: ਅਮਨ ਆਦਿ ਮੌਜੂਦ ਸਨ।

सरकारें बताएं शहीदों के सपने साकार करने के लिए क्या किया – राघव चड्ढा

चंडीगढ़ 14 अगस्त ( न्यूज़ हंट )- स्वतंत्रता दिवस की पूर्व संध्या में खटकड़ कलां पहुंचे आम आदमी पार्टी (आप) के नेताओं ने शहीदे- ए- आजम भगत सिंह की याद में नतमस्तक होकर उन्हें श्रद्धा के फूल अर्पण किए।
शहीदों की शहादत को याद करते हुए आम आदमी पार्टी (आप) ने दिल्ली से विधायक,राष्ट्रीय नेता तथा पंजाब मामलों के सह प्रभारी राघव चड्ढा ने कहा कि  मैं शहीद भगत सिंह के चरणों को छूकर खटकड़ कलां की पवित्र धरती को नमन करता हूं। मैं उन शहीदों की ज्योत का मार्गदर्शन लेने आया हूं, जिन्होंने आंखों में एक महान हिंदुस्तान का सपना बुनते हुए अपने प्राणों की आहुति दे दी।
इस मौके पर राघव चड्ढा ने पंजाब समेत देश की राजनीतिक, आर्थिक और सामाजिक स्थिति पर सवाल उठाते हुए कहा कि इन शहीदों के सपनों को पूरा करने के लिए हमारी सरकारों ने क्या किया है?
उन्होंने कहा कि आज पंजाब का युवा बेरोजगार है। सत्ताधारी नेताओं ने युवाओं को नशे के जाल में फंसा दिया है। पंजाब का जमींदार, पंजाब का किसान, पंजाब का मजदूर आत्महत्या करने को मजबूर है। गरीबों का जीना मुश्किल हो गया है।
चड्ढा ने कहा कि एक तरफ राज्य का युवा नौकरी के लिए धरने पर बैठा है तो दूसरी तरफ पंजाब का भविष्य संवारने वाला शिक्षक सडक़ों पर अपने हकों की लड़ाई लड़ रहा है।
बेरोजगारी का आलम यह है कि हमारी युवा पीढ़ी काम की तलाश में विदेश जा रही है। जिसके लिए आज हमारा युवा अपनी जमीनेंं व गहने गिरवी रखकर, मां के जेवर बेच कर 20- 20 लाख रुपए लेकर घूम रहा है।
चड्ढा ने कहा कि हमारा खुशहाल पंजाब एक बार फिर समृद्ध बने इसलिए एक और क्रांति की जरूरत है। वह मन में ऐसे पंजाब का सपना लेकर चले हैं जहां कोई बेरोजग़ार  न हो, बच्चों को अच्छी शिक्षा मिले, सभी की बुनियादी जरूरतें पूरी हों, शांति और भाईचारा कायम रहे।
उन्होंने कहा कि वह आज यहां शहीद-ए-आजम भगत सिंह से प्रेरणा लेने और युवाओं से अपील करने के लिए आए हैं, आओ हम सब मिलकर बेरोजगारी, भ्रष्टाचार, अवसरवाद की इस गुलामी की बेडिय़ों को तोड़ें और सच्ची आजादी हासिल करें। आओ मिलकर एक क्रांति लाएं और पंजाब को समृद्ध बनाएं।
इस मौके पर विधायक जय सिंह रोढ़ी, गुरमीत सिंह मीत हेयर, अमरजीत सिंह संदोया, शिवकरण चेची, मनोहर लाल गाबा,सतनाम जलालपुर,सतनाम जलवाहा,राज कुमार महल खुर्द, मास्टर राम किशन,ललित मोहन बिल्लू, संतोष कटारिया,बलवीर करनाणा,शिव कौड़ा सहित  अन्य आप नेता मौजूद थे।

आज़ादी दिवस के चलते कमिश्नरेट पुलिस और फ़ौज के आधिकारियों की टीमों ने सांझे तौर पर चलाया विशेष चैकिंग अभियान

जालंधर, 14 अगस्त ( न्यूज़ हंट )- शहर की पूर्ण सुरक्षा को यकीनी बनाने के लिए पुलिस कमिश्नर गुरप्रीत सिंह भुल्लर के निर्देश पर पुलिस और फ़ौज के आधिकारियों की सांझी टीमाों से तरफ से आज़ादी दिवस की पूर्व शाम शहर को सभी प्रमुख स्थानों पर सख़्त चैकिंग की गई।
इस सम्बन्धित जानकारी देते हुए सहायक पुलिस कमिश्नर सुभाष अरोड़ा ने बताया कि 15 अगस्त को आज़ादी दिवस समागम के चलते कमिश्नरेट पुलिस की तरफ से फ़ौज के आधिकारियों के साथ मिल कर शहर के सभी प्रमुख स्थानों की चैकिंग की गई है। कमिश्नरेट पुलिस और फ़ौज की एंटी साबोटाज टीमों की तरफ से रेलवे स्टेशन, बस स्टैंड, गुरू गोबिन्द सिंह स्टेडियम, सर्कट हाऊस, रैनक बाज़ार, श्री देवी तालाब मंदिर और अन्य स्थानों पर चैकिंग की गई। उन्होंने बताया कि फ़ौज की टीमों का नेतृत्व लैफ्टिनैंट जीएस पसरीचा कर रहे थे।
ए.सी.पी. ने बताया कि जनतक स्थानों पर चैकिंग दौरान आधिकारियों की तरफ से लोगों और दुकानदारों को किसी भी तरह की शक्की गतिविधियों प्रति चौकस रहने और कुछ भी असाधारण नज़र आने पर तुरंत पुलिस को सूचित करन के लिए जागरूक किया गया। टीमों की तरफ से लोगों को लावारिस वस्तुओं से दूर रहने और ऐसी जानकारी पुलिस विभाग के साथ सांझी करने की अपील की गई, जिससे ऐसीं वस्तुओं की जल्दी से जल्दी जांच की जा सके।

ਪੰਜਾਬ 14 ਅਗਸਤ 2021 ( ਨਿਊਜ਼ ਹੰਟ )

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਯੋਗਤਾ ਮਿਤੀ 01.01.2022 ਦੇ ਆਧਾਰ ‘ਤੇ ਵੋਟਰ ਸੂਚੀ ਵਿੱਚ ਰਜਿਸਟ੍ਰੇਸ਼ਨ ਕਰਵਾਉਣ, ਨਾਮ ਕਟਵਾਉਣ ਅਤੇ ਵੇਰਵਿਆਂ ਦੀ ਸੋਧ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਪੋਸਟਲ ਬੈਲਟ ਸੁਵਿਧਾ 80 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ, ਅਪਾਹਜ ਵਿਅਕਤੀਆਂ ਅਤੇ ਕੋਵਿਡ ਮਰੀਜ਼ਾਂ ਲਈ ਸ਼ੁਰੂ ਕੀਤੀ ਗਈ ਹੈ।

ਪੰਜਾਬ 14 ਅਗਸਤ 2021 ( ਨਿਊਜ਼ ਹੰਟ )

ਰਾਜ ਪੱਧਰੀ ਮੇਲਾ ‘ਤੀਆਂ ਤੀਜ ਦੀਆਂ’ ਮੌਕੇ ਕੈਬਨਿਟ ਮੰਤਰੀ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਔਰਤਾਂ ਨੂੰ ਸਮਾਜ ਵਿੱਚ ਅੱਗੇ ਵਧਣ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਗਏ ਹਨ।

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਜਲੰਧਰ ਵਿਖੇ ਲਹਿਰਾਉਣਗੇ ਕੌਮੀ ਝੰਡਾ

ਜਲੰਧਰ, 13 ਅਗਸਤ ( ਨਿਊਜ਼ ਹੰਟ )- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਅੱਜ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵਿੱਚ ਸ਼ਿਰਕਤ ਕੀਤੀ ਗਈ।

ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਦੇ ਨਿਰੀਖਣ ਉਪਰੰਤ ਪਰੇਡ ਕਮਾਂਡਰ ਮੁਰਾਦ ਜਸਵੀਰ ਸਿੰਘ ਗਿੱਲ ਪੀ.ਪੀ.ਐਸ. ਅਫ਼ਸਰ ਦੀ ਅਗਵਾਈ ਵਾਲੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਾਰਚ ਪਾਸਟ ਵਿੱਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. (ਲੜਕੇ ਅਤੇ ਲੜਕੀਆਂ) ਦੀਆਂ ਟੁੱਕੜੀਆਂ ਅਤੇ ਸੀ.ਆਰ.ਪੀ.ਐਫ. ਦਾ ਬੈਂਡ ਸ਼ਾਮਲ ਸੀ।

ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਇਸ ਮਹੱਤਵਪੂਰਨ ਸਮਾਗਮ,  ਜਿਸ ਵਿੱਚ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਤਿਰੰਗਾ ਲਹਿਰਾਉਣਗੇ, ਦੀਆਂ ਪੁਖ਼ਤਾ ਤਿਆਰੀਆਂ ਸੰਬੰਧੀ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ।

ਸ਼੍ਰੀ ਥੋਰੀ ਨੇ ਇਸ ਮਹੱਤਵਪੂਰਨ ਦਿਹਾੜੇ ਨੂੰ ਬੇਮਿਸਾਲ ਤਰੀਕੇ ਨਾਲ ਮਨਾਉਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ 75ਵਾਂ ਆਜ਼ਾਦੀ ਦਿਹਾੜਾ ਕੋਵਿਡ-19 ਦੇ ਚਲਦਿਆਂ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਜਿਥੇ ਕੋਰੋਨਾ ਯੋਧਿਆਂ ਅਤੇ ਵਿਲੱਖਣ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਉਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿੱਚ ਹਿੱਸਾ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਹੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕੋਰੋਨਾ ਕਰਕੇ ਪੈਦਾ ਹੋਏ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਸ ਵਾਰ ਸਕੂਲੀ ਵਿਦਿਆਰਥੀਆਂ ਵੱਲੋਂ ਕੋਈ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗਾ।

ਫੁੱਲ ਡਰੈੱਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੀਆਂ ਤਿਆਰੀਆਂ ਵਿੱਚ ਕਿਸੇ ਵੀ ਕਿਸਮ ਦੀ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ, ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ, ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ ਤੇ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਨੂੰ ਚੀਫ਼ ਮਨਿਸਟਰ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਜਲੰਧਰ, 13 ਅਗਸਤ ( ਨਿਊਜ਼ ਹੰਟ )- ਡਿਪਟੀ ਪੁਲਿਸ ਕਮਿਸ਼ਨਰ ਗੁਰਮੀਤ ਸਿੰਘ ਉਨ੍ਹਾਂ 15 ਪੰਜਾਬ ਪੁਲਿਸ ਅਧਿਕਾਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਚੋਣ ਚੀਫ਼ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ-ਟੂ-ਡਿਊਟੀ (ਸਮਰਪਣ ਭਾਵਨਾ ਨਾਲ ਬਿਹਤਰੀਨ ਡਿਊਟੀ ਨਿਭਾਉਣ ਲਈ ਮੁੱਖ ਮੰਤਰੀ ਮੈਡਲ) ਲਈ ਕੀਤੀ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਵਿਖੇ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਡਿਪਟੀ ਪੁਲਿਸ ਕਮਿਸ਼ਨਰ ਗੁਰਮੀਤ ਸਿੰਘ ਨੂੰ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਸ਼੍ਰੀ ਸਿੰਘ ਨੂੰ ਡੀ.ਸੀ.ਪੀ., ਜਲੰਧਰ ਵਜੋਂ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਮੈਡਲ ਲਈ ਚੁਣਿਆ ਗਿਆ । ਉਹ ਪਿਛਲੇ ਕੁਝ ਸਾਲਾਂ ਤੋਂ ਵੱਖ-ਵੱਖ ਗਿਰੋਹਾਂ ਨੂੰ ਨੱਥ ਪਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ । ਉਨ੍ਹਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਗੁਰਮੀਤ ਸਿੰਘ 1993 ਵਿੱਚ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਇੰਸਪੈਕਟਰ ਵਜੋਂ ਪੰਜਾਬ ਪੁਲਿਸ ਵਿੱਚ ਭਰਤੀ ਹੋਏ ਅਤੇ 2015 ਵਿੱਚ ਐਸ.ਐਸ.ਪੀ. ਵਜੋਂ ਤਰੱਕੀ ਮਿਲਣ ਤੋਂ ਪਹਿਲਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇੰਸਪੈਕਟਰ, ਡੀ.ਐਸ.ਪੀ. ਅਤੇ ਐਸ.ਪੀ. ਵਜੋਂ ਸੇਵਾਵਾਂ ਨਿਭਾਈਆਂ।

ਸ਼੍ਰੀ ਸਿੰਘ ਨੇ ਪੁਲਿਸ ਵਿਭਾਗ ਵਿੱਚ ਆਪਣੀ 27 ਸਾਲ ਅਤੇ 08 ਮਹੀਨੇ ਤੋਂ ਜ਼ਿਆਦਾ ਦੀ ਸੇਵਾ ਦੌਰਾਨ ਫੀਲਡ ਵਿੱਚ ਸਫ਼ਲਤਾਪੂਰਵਕ ਵੱਖ-ਵੱਖ ਡਿਊਟੀਆਂ ਨਿਭਾਈਆਂ । ਉਨ੍ਹਾਂ ਅੰਨੇ ਕਤਲ, ਲੁੱਟਾਂ ਦੇ ਕਈ ਮਾਮਲਿਆਂ ਨੂੰ ਟਰੇਸ ਕਰਨ ਅਤੇ ਅਜਿਹੇ ਅਪਰਾਧਾਂ ਲਈ ਜ਼ਿੰਮੇਵਾਰ ਗਿਰੋਹਾਂ ਦਾ ਪਰਦਾਫਾਸ਼ ਕਰਨ ਵਿੱਚ ਸ਼ਾਨਦਾਰ ਭੁਮਿਕਾ ਨਿਭਾਈ। ਮੌਜੂਦਾ ਸਮੇਂ ਉਹ ਜਲੰਧਰ ਵਿਖੇ ਪੁਲਿਸ ਕਮਿਸ਼ਨਰੇਟ ਵਿੱਚ ਡਿਪਟੀ ਪੁਲਿਸ ਕਮਿਸ਼ਨਰ (ਇਨਵੈਸਟੀਗੇਸ਼ਨ) ਵਜੋਂ ਤਾਇਨਾਤ ਹਨ।