23.2 C
Jalandhar
Saturday, March 14, 2026
Home Blog Page 806

ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਅਤੇ ਸਿਵਲੀਅਨ ਨੂੰ ਨਾ ਮਾਤਰ ਫੀਸ ’ਤੇ ਬੇਹਤਰ ਸਿੱਖਿਆ ਪ੍ਰਦਾਨ ਕਰਵਾ ਰਿਹਾ ਹੈ ਸੈਨਿਕ ਆਈਲੈਟਸ ਕੋਚਿੰਗ ਸੈਂਟਰ : ਕਰਨਲ ਦਲਵਿੰਦਰ ਸਿੰਘ

0
ਹੁਸ਼ਿਆਰਪੁਰ, 09 ਜੁਲਾਈ 2021 ( ਨਿਊਜ਼ ਹੰਟ ) :
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਵਲੋਂ ਹੁਸ਼ਿਆਰਪੁਰ ਵਿੱਚ ਚਲਾਇਆ ਜਾ ਰਿਹਾ ਆਈਲੈਟਸ ਕੋਚਿੰਗ ਸੈਂਟਰ ਇਕ ਆਲ੍ਹਾ ਦਰਦੇ ਦਾ ਅਦਾਰਾ ਬਣ ਕੇ ਉਭਰਿਆ ਹੈ, ਜਿਥੋਂ ਪੜ੍ਹ ਕੇ ਬੱਚਿਆਂ ਨੇ ਵਿਦੇਸ਼ਾਂ ਵਿੱਚ ਜਾ ਕੇ ਨਾਮ ਕਮਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸੈਂਟਰ ਵਿੱਚ ਵਿਦਿਆਰਥੀਆਂ ਨੂੰ ਬਹੁਤ ਹੀ ਵਧੀਆ ਸਿੱਖਿਆ ਦਿੱਤੀ ਜਾਂਦੀ ਹੈ, ਜਿਸਦਾ ਭਵਿੱਖ ਵਿੱਚ ਉਨ੍ਹਾਂ ਨੂੰ ਕਾਫੀ ਲਾਭ ਵੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਵਿੱਚ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਤੋਂ ਇਲਾਵਾ ਸਿਵਲੀਅਨ ਬੱਚਿਆਂ ਨੂੰ ਵੀ ਨਾ ਮਾਤਰ ਫੀਸ ’ਤੇ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਸਾਬਕਾ ਸੈਨਿਕਾਂ, ਉਨ੍ਹਾਂ ਦੇ ਬੱਚਿਆਂ, ਵਿਧਵਾਵਾਂ ਅਤੇ ਸਿਵਲ ਦੇ ਗਰੀਬ ਪਰਿਵਾਰਾਂ ਤੋਂ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ ਬਲਕਿ ਕੁਝ ਪ੍ਰਬੰਧਕੀ ਖਰਚੇ ਲਏ ਜਾਂਦੇ ਹਨ।
ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਦਾਖਲੇ ਲਈ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਲੈ ਕੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 10 ਵਜੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿੱਚ ਪਹੁੰਚਣ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਉਚ ਦਰਜੇ ਦੇ ਸ਼ਹਿਰੀ ਬਣਾਉਣ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ। ਜਿਸ ਵਿੱਚ ਵਿਚਾਰ-ਵਟਾਂਦਰਾ, ਰੈਗੂਲਰ ਪਰਸਨਲ ਇੰਟਰਵਿਊ ਅਤੇ ਪ੍ਰੈਜੈਂਟੇਸ਼ਨ ਆਦਿ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਇੰਟਰਵਿਊ ਦੇਣ ਦੇ ਤਰੀਕੇ ਵੀ ਸਿਖਾਏ ਜਾਂਦੇ ਹਨ। ਉਨ੍ਹਾਂ ਹਿਕਾ ਕਿ ਬਾਕੀ ਸੈਂਟਰਾਂ ਦੇ ਮੁਕਾਬਲੇ ਇਸ ਸੈਂਟਰ ਵਿੱਚ ਰੈਗੂਲਰ ਤੌਰ ’ਤੇ ਕਲਾਸਾਂ ਲੱਗਦੀਆਂ ਹਨ ਅਤੇ ਕਮਜੋਰ ਵਿਦਿਆਰਥੀਆਂ ਲਈ ਸਪੈਸ਼ਲ ਗਰਾਮਰ ਅਤੇ ਇੰਗਲਿਸ਼ ਸਪੀਕਿੰਗ ਕਲਾਸਾਂ ਵੀ ਲਗਾਈਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਟਰੇਨਿੰਗ ਦੇ ਚਾਹਵਾਨ ਉਮੀਦਵਾਰ ਜ਼ਰੂਰੀ ਦਸਤਾਵੇਜਾਂ ਦੀ ਅਸਲ ਤੇ ਫੋਟੋ ਕਾਪੀ ਅਤੇ ਆਪਣਾ ਕੋਰੋਨਾ ਟੈਸਟ ਕਰਵਾ ਕੇ ਨੈਗੇਟਿਵ ਰਿਪੋਰਟ ਲੈ ਕੇ ਆਉਣ। ਉਮੀਦਵਾਰ ਨੂੰ ਇੰਸਟੀਚਿਊਟ ਵਿੱਚ ਦਾਖਲਾ ਲੈਣ ਤੋਂ ਪਹਿਲਾਂ ਕੋਵਿਡ ਵੈਕਸੀਨੇਸ਼ਨ ਦੀ ਘੱਟ ਤੋਂ ਘੱਟ ਇਕ ਡੋਜ਼ ਲੱਗੀ ਹੋਣੀ ਚਾਹੀਦੀ। ਇਸ ਦੇ ਨਾਲ ਹੀ ਉਮੀਦਵਾਰ ਵਲੋਂ ਪੰਜਾਬ ਸਰਕਾਰ ਵਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇ। ਹੋਰ ਜਾਣਕਾਰੀ ਦੇ ਲਈ ਫੋਨ ਨੰਬਰ 98763-76085, 01882-295255 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਵੀਕੈਂਡ ਤੇ ਰਾਤ ਦਾ ਕਰਫਿਊ ਹਟਾਇਆ, ਸੋਮਵਾਰ ਤੋਂ ਇੰਡੋਰ ‘ਚ 100 ਅਤੇ ਆਊਟਡੋਰ ‘ਚ 200 ਵਿਅਕਤੀਆਂ ਦੇ ਇਕੱਠ ਦੀ ਆਗਿਆ ਦਿੱਤੀ

ਪੰਜਾਬ 9 ਜੁਲਾਈ 2021 ( ਨਿਊਜ਼ ਹੰਟ )

ਸੂਬੇ ਵਿੱਚ ਕੋਵਿਡ ਦੀ ਪਾਜ਼ੇਟਿਵਟੀ ਦਰ ਘਟ ਕੇ 0.4 ਫੀਸਦੀ ਆਉਣ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਫਤੇ ਦੇ ਅੰਤਲੇ ਦਿਨਾਂ (ਵੀਕੈਂਡ) ਅਤੇ ਰਾਤ ਦੇ ਕਰਫਿਊ ਨੂੰ ਹਟਾਉਣ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਸੋਮਵਾਰ ਤੋਂ ਅੰਦਰੂਨੀ ਇਕੱਠਾਂ (ਇੰਡੋਰ) ਵਿੱਚ 100 ਵਿਅਕਤੀਆਂ ਅਤੇ ਖੁੱਲ੍ਹੇ ਵਿੱਚ (ਆਊਟਡੋਰ) 200 ਵਿਅਕਤੀਆਂ ਦੇ ਇਕੱਠ ਕਰਨ ਦੀ ਵੀ ਇਜਾਜ਼ਤ ਦਿੱਤੀ। ਡੀ.ਜੀ.ਪੀ. ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਕਰ ਕੇ ਰੈਲੀਆਂ ਤੇ ਰੋਸ ਮੀਟਿੰਗਾਂ ਕਰਨ ਵਾਲੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਚਲਾਨ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਭਾਵੇਂ ਕਿ ਆਸ ਪ੍ਰਗਟਾਈ ਕਿ ਰਾਜਸੀ ਪਾਰਟੀਆਂ ਅਤੇ ਆਗੂਆਂ ਵੱਲੋਂ ਚੰਗਾ ਵਰਤਾਰਾ ਦਿਖਾਇਆ ਜਾਵੇਗ ਪਰ ਉਨ੍ਹਾਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਜਾਰੀ ਕੀਤੇ ਜਾਣ।
ਮੁੱਖ ਮੰਤਰੀ ਨੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾਅ, ਤੈਰਾਕੀ ਪੂਲ, ਜਿੰਮ, ਮਾਲ, ਖੇਡ ਕੰਪਲੈਕਸ, ਮਿਊਜ਼ੀਅਮ, ਚਿੜਿਆ ਘਰ ਆਦਿ ਖੋਲ੍ਹਣ ਦੇ ਵੀ ਹੁਕਮ ਕੀਤੇ ਬਸ਼ਰਤੇ ਸਾਰੇ ਯੋਗ ਸਟਾਫ ਮੈਂਬਰ ਅਤੇ ਵਿਜ਼ਟਰਜ਼ ਦੇ ਟੀਕੇ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ।
ਸਕੂਲ ਭਾਵੇਂ ਨਿਰੰਤਰ ਬੰਦ ਰਹਿਣਗੇ ਪਰ ਕਾਲਜਾਂ, ਕੋਚਿੰਗ ਸੈਂਟਰਾਂ ਤੇ ਸਾਰੇ ਹੋਰ ਉਚੇਰੀ ਸਿੱਖਿਆ ਵਾਲੀਆਂ ਸੰਸਥਾਵਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਖੋਲ੍ਹਣ ਦੀ ਆਗਿਆ ਹੋਵੇਗੀ ਬਸ਼ਰਤੇ ਉਨ੍ਹਾਂ ਨੂੰ ਸਰਟੀਫਿਕੇਟ ਦੇਣਾ ਪਵੇਗਾ ਕਿ ਸਾਰੇ ਟੀਚਿੰਗ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦੇ ਦੋ ਹਫਤੇ ਪਹਿਲਾਂ ਟੀਕਾਕਰਨ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ।
ਕੋਵਿਡ ਦੀ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 20 ਜੁਲਾਈ ਨੂੰ ਕੋਵਿਡ ਦੇ ਹਾਲਾਤ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਛੋਟ ਦਿੰਦਿਆਂ ਹਰ ਹਾਲ ਵਿੱਚ ਮਾਸਕ ਦੀ ਵਰਤੋਂ ਸਖਤੀ ਨਾਲ ਕੀਤੀ ਜਾਵੇ।
ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਚਾਰ ਜ਼ਿਲ੍ਹਿਆਂ ਵਿੱਚ ਪਾਜ਼ੇਟਿਵਟੀ ਦਰ ਇਕ ਫੀਸਦੀ ਜਾਂ ਇਸ ਤੋਂ ਘੱਟ ਹੈ ਪਰ ਹਾਲੇ ਵੀ ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਚੌਕਸੀ ਵਰਤਣ ਦੀ ਲੋੜ ਹੈ।
ਬਲੈਕ ਫੰਗਸ ਜਿਸ ਦੇ ਕਿ 8 ਜੁਲਾਈ ਨੂੰ 623 ਮਰੀਜ਼ ਰਿਪੋਰਟ ਹੋਏ, ਦੇ ਕੇਸਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਖਿਆ ਕਿ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਸਹਿਯੋਗ ਤੇ ਮਦਦ ਵਾਸਤੇ ਤਜਵੀਜ਼ ਤਿਆਰ ਕੀਤੀ ਜਾਵੇ। ਸਿਹਤ ਸਕੱਤਰ ਨੇ ਮੀਟਿੰਗ ਵਿੱਚ ਦੱਸਿਆ ਕਿ 623 ਕੇਸਾਂ ਵਿੱਚੋਂ 67 ਕੇਸ ਸੂਬੇ ਤੋਂ ਬਾਹਰਲੇ ਹਨ, 337 ਕੇਸ ਇਲਾਜ ਅਧੀਨ ਹੈ ਅਤੇ 154 ਨੂੰ ਛੁੱਟੀ ਮਿਲ ਗਈ ਹੈ ਜਦੋਂ ਕਿ 51 ਮਰੀਜ਼ਾਂ ਦਾ ਦੇਹਾਂਤ ਹੋਇਆ। ਇਕ ਦਿਨ ਵਿੱਚ ਸਭ ਤੋਂ ਵੱਧ 34 ਕੇਸ 27 ਮਈ ਨੂੰ ਰਿਪੋਰਟ ਹੋਏ। ਜੁਲਾਈ ਦੇ ਪਹਿਲੇ ਹਫਤੇ ਰੋਜ਼ਾਨਾ ਆਉਣ ਵਾਲੇ ਕੇਸਾਂ ਦੀ ਔਸਤਨ 5 ਹੈ।
ਮੁੱਖ ਮੰਤਰੀ ਨੇ ਮਹਿਸੂਸ ਕੀਤਾ ਕਿ ਨਿਰਧਾਰਤ ਦਿਸ਼ਾ ਨਿਰਦੇਸ਼ਾਂ (ਐਸ.ਓ.ਪੀਜ਼) ਦੇ ਲਾਗੂ ਹੋਣ ਅਤੇ ਕੋਵਿਡ ਸਮੇਂ ਅਤੇ ਕੋਵਿਡ ਉਪਰੰਤ ਸੰਭਾਲ ਕਾਰਨ ਪੰਜਾਬ ਵਿੱਚ ਹਰਿਆਣਾ ਤੇ ਦਿੱਲੀ ਸਣੇ ਜ਼ਿਆਦਾਤਰ ਦੂਜੇ ਸੂਬਿਆਂ ਨਾਲੋਂ ਕੇਸ ਅਤੇ ਮੌਤਾਂ ਘੱਟ ਹੋਈਆਂ। ਪੰਜਾਬ ਵਿੱਚ ਹੁਣ ਤੱਕ 632 ਕੇਸ ਤੇ 51 ਮੌਤਾਂ ਸਾਹਮਣੇ ਆਈਆਂ ਜਦੋਂ ਕਿ ਹਰਿਆਣਾ ਤੇ ਦਿੱਲੀ ਵਿੱਚ ਅਜਿਹੇ 1600 ਤੋਂ ਵੱਧ ਕੇਸ ਸਾਹਮਣੇ ਆਏ ਅਤੇ ਦੋਵੇਂ ਸੂਬਿਆਂ ਵਿੱਚ ਕ੍ਰਮਵਾਰ 193 ਤੇ 236 ਮੌਤਾਂ ਹੋਈਆਂ।

सामाजिक व व्यक्तिगत नैतिकता मजबूत कर ही सभ्य समाज की हो सकती है रचना: डा़ नन्द किशोर।

0

होशियारपुर 9 जुलाई (न्यूज़ हंट ):

सभ्य समाज की संरचना में सामाजिक व व्यक्तिगत नैतिकता का बड़ा स्थान है। सामाजिक नैतिकता में शरीर से, वाणी से व मन से किसी को नुकसान न पहुंचा कर, विचारों से सत्य उजागर करना प्रमुखता से माना गया है। इसी संबंध में अगर एक परिवार से एक आदमी भी जागरूक हो जाए, तो समाज अपने आप ही सभ्य हो जाएगा। उपरोक्त शब्द एस.डी.कालेज, होशियारपुर के प्रिंसीपल डा़ नन्द किशोर ने श्री विजय आनंद दवारा लिखित पुस्तक, यम और नियम का विमोचन करने के अवसर पर आयोजित समारोह को संबोधित करते हुए कहे।
डा. नन्द किशोर ने कहा कि व्यक्तिगत नैतिकता में शरीर और मन की शुध्दि के साथ साथ स्वंय को अनुशासन में रख, ईश्वर के प्रति पूर्ण सर्मपण कर हम सामाजिक नैतिकता के प्रति अपनी भूमिका अदा कर सकते हैं।
इस अवसर पर श्री विजय आनंद ने कहा कि आज समय की माँग है कि हम संयुक्त परिवार पर कार्य करें और जीवन का सारांश देने वाली भगवद गीता की शिक्षाओं के अनुरूप कार्य करते हुए अपने परिवार को सफल परिवार बनाएं। उन्होने कहा कि समाज की सबसे छोटी कड़ी परिवार होती है और मजबूत कडिय़ां आपस में जुड़ कर मजबूत समाज का निर्माण करती हैं, जिस से देश अपने आप मजबूत बन जाता है।
इस अवसर पर यूथ डिवैलपमैंट बोर्ड के पूर्व चेयरमैन संजीव तलवाड़, ऐडवोकेट संदीप कुमार, प्रशांत सेठी व एस.डी. कालेज के स्टाफ सदस्य भी उपस्थित थे।

ਜਿਲ੍ਹਾ ਕੋਰਟ ਕੰਪਲੈਕਸ, ਪਠਾਨਕੋਟ ਦੇ ਵਿੱਚ ਅੱਜ 10 ਜੁਲਾਈ ਨੂੰ ਲਗਾਈ ਜਾਵੇਗੀ ਨੈਸਨਲ ਲੋਕ ਅਦਾਲਤ |

0

ਪਠਾਨਕੋਟ, 9 ਜੁਲਾਈ 2021 ( ਨਿਊਜ਼ ਹੰਟ ) :

ਨੈਸਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ 10 ਜੁਲਾਈ 2021 ਨੂੰ ਦੇਸ ਭਰ ਵਿੱਚ  ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧ ਵਿੱਚ ਸ਼੍ਰੀ ਮਹੁੰਮਦ ਗੁਲਜਾਰ, ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਦੱਸਿਆ ਗਿਆ ਕਿ ਅੱਜ 10 ਜੁਲਾਈ ਨੂੰ ਜਿਲ੍ਹਾ ਕੋਰਟ ਕੰਪਲੈਕਸ, ਪਠਾਨਕੋਟ ਦੀ ਸਾਰੀਆਂ ਅਦਾਲਤਾਂ ਵਿੱਚ  ਨੈਸਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ । ਮਾਨਯੋਗ ਜਿਲਾ ਅਤੇ ਸੈਸਨ ਜੱਜ ਵਲੋਂ ਦੱਸਿਆ ਗਿਆ ਕਿ ਇਸ ਨੈਸਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ । ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ । ਜਿਸ ਨਾਲ ਦੋਵੇ ਪਾਰਟੀਆਂ ਦੇ ਆਪਸੀ ਭਾਈਚਾਰੇ ਵੱਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।
ਉਨ੍ਹਾਂ ਦੱਸਿਆ ਕਿ ਨੈਸਨਲ ਲੋਕ ਅਦਾਲਤ ਨਾਲ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ, ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ , ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਵਾਇਆ ਜਾਂਦਾ ਹੈ, ਲੋਕ ਅਦਾਲਤ ਵਿੱਚ ਫੈਸਲੇ ਹੋਣ ਉਪੰਰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ ਅਤੇ ਇਸ ਦਾ ਫੈਸਲਾ ਅੰਤਿਮ ਹੁੰਦਾ ਹੈ ।

12 ਜੁਲਾਈ ਤੋਂ ਵਿਧਾਨ ਸਭਾ ਹਲਕਾ 001 ਸੁਜਾਨਪੁਰ ਵਿੱਚ ਨਵੀਂ ਵੋਟ ਬਣਾਉਣ, ਕਰਵਾਉਣ, ਸੋਧ ਕਰਵਾਉਣ ਸਬੰਧੀ ਲਗਾਏ ਜਾਣਗੇ ਜਾਗਰੁਕਤਾ ਕੈਂਪ

0

ਪਠਾਨਕੋਟ: 9 ਜੁਲਾਈ 2021 ( ਨਿਊਜ਼ ਹੰਟ ) :

ਡਾ. ਨਿਧੀ ਕੁਮੁਦ ਬਾਂਬਾ, ਪੀ.ਸੀ.ਐਸ. ਉਪ ਮੰਡਲ ਮੈਜਿਸਟ੍ਰੇਟ ਧਾਰਕਲਾਂ-ਕਮ-ਚੋਣਕਾਰ ਰਜਿਸਟ੍ਰੇਸਨ ਅਫਸਰ, ਵਿਧਾਨ ਸਭਾ ਚੋਣ ਹਲਕਾ 001ਸੁਜਾਨਪੁਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫਸਰ, ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਮਿਤੀ 12 ਜੁਲਾਈ, 2021 ਤੋਂ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅੰਦਰ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਯੋਗਤਾ ਮਿਤੀ 11 ਜਨਵਰੀ, 2021 ਦੇ ਅਧਾਰ ਤੇ ਨਵੀਂ ਵੋਟ ਬਣਾਉਣ, ਕਰਵਾਉਣ, ਸੋਧ ਕਰਵਾਉਣ ਸਬੰਧੀ ਆਨਲਾਈਨ/ਆਫਲਾਈਨ ਫਾਰਮ ਭਰੇ ਜਾਣਗੇ।
ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਵਿਖੇ ਮਿਤੀ 12 ਜੁਲਾਈ ਨੂੰ ਪਿੰਡ ਬਸਰੂਪ, 13 ਜੁਲਾਈ ਨੂੰ ਫਿਰੋਜਪੁਰ ਕਲਾਂ, ਨੇੜੇ ਪੰਚਾਇਤ ਭਵਨ, 14 ਜੁਲਾਈ ਨੂੰ ਫੁਲ ਪਿਆਰਾ, ਨੇੜੇ ਪੰਚਾਇਤ ਭਵਨ, 15 ਜੁਲਾਈ ਨੇ ਮਾਧੋਪੁਰ, ਨਜਦੀਕ ਸਟੇਟ ਬੈਂਕ ਆਫ ਇੰਡੀਆ, 16 ਜੁਲਾਈ ਨੂੰ ਪਿੰਡ ਕੈਲਾਸਪੁਰ, 19 ਜੁਲਾਈ ਨੂੰ ਕਲਿਆਰੀ ਮੋੜ ਸੁਜਾਨਪੁਰ , 20 ਜੁਲਾਈ ਨੂੰ ਸਾਹਪੁਰਕੰਡੀ ਚੌਂਕ , 21 ਜੁਲਾਈ ਨੂੰ ਜੰਡਵਾਲ ਚੌਂਕ, 22 ਜੁਲਾਈ ਨੂੰ ਥੜਾ ਉਪਰਲਾ ਚੌਂਕ, 23 ਜੁਲਾਈ ਨੂੰ ਪਿੰਡ ਮੱਟੀ ਚੌਂਕ, 26 ਜੁਲਾਈ ਨੂੰ ਪਿੰਡ ਸਾਰਟੀ ,27 ਜੁਲਾਈ ਨੂੰ ਲਹਿਰੂਨ ਚੌਂਕ, 28 ਜੁਲਾਈ ਨੂੰ ਮਿਰਜਾਪੁਰ, ਨਜਦੀਕ ਪੰਚਾਇਤ ਭਵਨ, 29 ਜੁਲਾਈ ਨੂੰ ਖੁਦਾਵਰ, 30 ਜੁਲਾਈ ਨੂੰ ਸਿੰਬਲ ਚੌਂਕ, ਮਮੂਨ ਰੋਡ, 02 ਅਗਸਤ ਨੂੰ ਸਾਉਲੀ-ਭੋਲੀ, 03 ਅਗਸਤ ਨੂੰ ਮਨਵਾਲ ਨੇੜ ਪੈਟਰੋਲ ਪੰਪ, 04 ਅਗਸਤ ਨੂੰ ਘੋਹ, 05 ਅਗਸਤ ਨੂੰ ਪਿੰਡ ਕਾਹਨਪੁਰ ਅਤੇ 6 ਅਗਸਤ ਨੂੰ ਚੌਂਕ ਦਾ ਖੂਹ ਵਿਖੇ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ।
ਉਨ੍ਹਾਂ ਆਮ ਜਨਤਾ ਅਤੇ ਵਿਸੇਸ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਕਤ ਮਿਤੀਆਂ ਨੂੰ ਲਗਾਏ ਜਾਣ ਵਾਲੇ ਕੈਂਪਾਂ ਵਿੱਚ ਨਵੀਂ ਵੋਟ ਬਣਾਉਣ, ਕਟਵਾਉਣ, ਸੌਂਧ ਕਰਵਾਉਣ ਅਤੇ ਇੱਕ ਵਿਧਾਨ ਸਭਾ ਚੋਣ ਹਲਕੇ ਅੰਦਰ ਦੀ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਅਦਲਾ ਬਦਲੀ ਲਈ ਜਰੂਰ ਪਹੁੰਚਣ ਅਤੇ ਇਸ ਤੋਂ ਇਲਾਵਾ ਕੈਂਪਾਂ ਵਿੱਚ ਪਹੁੰਚਣ ਸਮੇਂ ਕੋਵਿਡ-19 ਮਹਾਂਮਾਰੀ ਤੋਂ ਆਪਣਾ ਬਚਾਅ ਰੱਖਣ ਹਿੱਤ ਸਰਕਾਰ ਦੀਆਂ ਗਾਈਡਲਾਈਨਜ ਦੀ ਪਾਲਣਾ ਕਰਨ।

ਪੰਜਾਬ 9 ਜੁਲਾਈ 2021 ( ਨਿਊਜ਼ ਹੰਟ )

0

ਡਾਕਟਰੀ ਸਿੱਖਿਆ ਅਤੇ ਖੋਜ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮਿ੍ਰਤਸਰ ਦੇ ਕਾਰਜ ਤੇ ਪ੍ਰਗਤੀ ਦਾ ਜਾਇਜ਼ਾ ਲੈਣ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਜਨ-ਔਸ਼ਧੀ ਕੇਂਦਰ ਸਥਾਪਤ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬ 9 ਜੁਲਾਈ 2021 ( ਨਿਊਜ਼ ਹੰਟ )

0

ਪੰਜਾਬ ਦੇ ਰਾਜਪਾਲ ਵੱਲੋਂ ਬਾਲ ਭਲਾਈ ਕੌਂਸਲ, ਪੰਜਾਬ ਦੇ ਪ੍ਰਧਾਨ ਹੋਣ ਦੀ ਹੈਸੀਅਤ ਵਿੱਚ ਨਵੀਂ ਕਾਰਜਕਾਰੀ ਕਮੇਟੀ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਦੀ ਚੇਅਰਪਰਸਨ ਸ੍ਰੀਮਤੀ ਪ੍ਰਾਜਕਤਾ ਨੀਲਕਾਂਤ ਅਵਹਾੜ ਨੂੰ ਥਾਪਿਆ ਗਿਆ ਹੈ। ਨਵੀਂ ਕਮੇਟੀ ਦੀ ਚੋਣ ਤਿੰਨ ਵਰ੍ਹੇ ਲਈ ਕੀਤੀ ਗਈ ਹੈ।

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਦਸੂਹਾ ਤੇ ਮੁਕੇਰੀਆਂ ਕੋਰਟ ਕੰਪਲੈਕਸ ਦਾ ਦੌਰਾ

0
ਹੁਸ਼ਿਆਰਪੁਰ, 7 ਜੁਲਾਈ 2021 ( ਨਿਊਜ਼ ਹੰਟ ) :
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ’ਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਅੱਜ ਦਸੂਹਾ ਅਤੇ ਮੁਕੇਰੀਆਂ ਵਿਖੇ ਕਚਹਿਰੀ ਕੰਪਲੈਕਸ ਦਾ ਦੌਰਾ ਕੀਤਾ। ਇਸ ਮੌਕੇ ਜੁਡੀਸ਼ੀਅਲ ਅਧਿਕਾਰੀਆਂ ਅਤੇ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ 10 ਜੁਲਾਈ ਨੂੰ ਲੱਗਣ ਵਾਲੀ ਲੋਕ ਅਦਾਲਤ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਲੋਕ 10 ਜੁਲਾਈ ਨੂੰ ਲੱਗਣ ਵਾਲੀ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਾਉਣ ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਧੰਨ ਦੋਵਾਂ ਦੀ ਬੱਚਤ ਹੋਵੇ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਆਪਣੇ ਕੇਸ ਇਸ ਅਦਾਲਤ ਰਾਹੀਂ ਨਿਪਟਾਉਣ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ 6 ਜੁਲਾਈ ਨੂੰ ਸਬ-ਡਵੀਜ਼ਨ ਗੜ੍ਹਸ਼ੰਕਰ ਕੋਰਟ ਕੰਪਲੈਕਸ ਦਾ ਦੌਰਾ ਕੀਤਾ ਗਿਆ ਸੀ ਜਿਥੇ ਗੜ੍ਹਸ਼ੰਕਰ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਲੋਕ ਅਦਾਲਤ ਬਾਰੇ ਚਰਚਾ ਕੀਤੀ ਗਈ ਸੀ ਅਤੇ ਬਾਅਦ ਵਿੱਚ ਗਰਾਮ ਪੰਚਾਇਤ ਧੰਸੋਵਾਲ ਵਿਚ ਵੀ ਲੋਕਾਂ ਨੂੰ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ।

ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਐਸ.ਡੀ.ਐਮ ਨੇ ਕੀਤੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

0
ਹੁਸ਼ਿਆਰਪੁਰ, 08 ਜੁਲਾਈ 2021 ( ਨਿਊਜ਼ ਹੰਟ ) :
ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਸਬੰਧੀ ਅਗੇਤੇ ਤੌਰ ’ਤੇ ਤਿਆਰੀਆਂ ਨੂੰ ਲੈ ਕੇ ਐਸ.ਡੀ.ਐਮ ਹੁਸ਼ਿਆਰਪੁਰ ਸ਼ਿਵਰਾਜ ਸਿੰਘ ਬੱਲ ਨੇ ਅੱਜ ਸਬ ਡਿਵੀਜਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਹਾਲਾਤ ਦਾ ਸਾਹਮਣਾ ਕਰਨ ਦੇ ਲਈ ਇਕਜੱਟਤਾ ਅਤੇ ਤਾਲਮੇਲ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਹਰਮਿੰਦਰ ਸਿੰਘ ਵੀ ਮੌਜੂਦ ਸਨ।
ਐਸ.ਡੀ.ਐਮ ਨੇ ਕਿਹਾ ਕਿ ਭਾਵੇਂ ਕਿ ਜ਼ਿਲ੍ਹੇ ਵਿੱਚ ਸਥਿਤੀ ਠੀਕ ਹੈ ਫਿਰ ਵੀ ਅਧਿਕਾਰੀ ਪੂਰੀ ਚੌਕਸੀ ਬਣਾਈ ਰੱਖਣ। ਉਨ੍ਹਾਂ ਅਧਿਕਾਰੀਆਂ ਨੂੰ 24 ਘੰਟੇ ਮੋਬਾਇਲ ਚਾਲੂ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਅਧਿਕਾਰੀ ਸੰਭਾਵੀ ਹੜ੍ਹਾਂ ਦੇ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਦੇ ਨਜ਼ਦੀਕ ਰਹਿੰਦੇ ਲੋਕਾਂ ਦੇ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣ ਤਾਂ ਜੋ ਅਣਸੁਖਾਵੀਂ ਸਥਿਤੀ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀ ਸੌਂਪੀ ਗਈ ਡਿਊਟੀ ਨੂੰ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ, ਤਾਂ ਜੋ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਦੇ ਲਈ ਕੋਈ ਮੁਸ਼ਕਿਲ ਨਾ ਆ ਸਕੇ।
ਸ਼ਿਵਰਾਜ ਸਿੰਘ ਨੇ ਨਿਰਦੇਸ਼ ਦਿੱਤੇ ਕਿ ਸਿਹਤ ਵਿਭਾਗ ਦੇ ਅਧਿਕਾਰੀ ਹੜ੍ਹਾਂ ਦੀ ਸਥਿਤੀ ਦੌਰਾਨ ਰਾਹਤ ਕੇਂਦਰਾਂ ਵਿੱਚ ਡਾਕਟਰੀ ਟੀਮਾਂ ਅਤੇ ਦਵਾਈਆਂ, ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀ ਪੀਣ ਵਾਲੇ ਪਾਣੀ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਪਸ਼ੂਆਂ ਦੇ ਲਈ ਹਰੇ ਚਾਰੇ, ਦੂਰਸੰਚਾਰ ਵਿਭਾਗ ਦੇ ਅਧਿਕਾਰੀ ਸੰਚਾਰ ਸੇਵਾਵਾਂ, ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀ ਨਿਰਵਿਘਨ ਬਿਜਲੀ ਸਪਲਾਈ ਅਤੇ ਆਰ.ਟੀ.ਏ ਵਿਭਾਗ ਦੇ ਅਧਿਕਾਰੀ ਵਾਹਨਾਂ ਦਾ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਇਸ ਦੌਰਾਨ ਬਰਸਾਤਾਂ ਦੇ ਦੌਰਾਨ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਦੇ ਲਈ ਸਿਹਤ ਵਿਭਾਗ ਨੂੰ ਖਾਸ ਤੌਰ ’ਤੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਮਾਜ ਸੇਵੀ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ।