Home Blog Page 834

ਜ਼ਿਲ੍ਹਾ ਪ੍ਰਸ਼ਾਸਨ ਨੇ ਸਤੰਬਰ ਮਹੀਨੇ ਵਿੱਚ ਲਗਾਏ ਜਾਣ ਵਾਲੇ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਖਿੱਚੀਆਂ

0

ਜਲੰਧਰ, 30 ਜੁਲਾਈ ( ਨਿਊਜ਼ ਹੰਟ )- ਜ਼ਿਲ੍ਹੇ ਵਿੱਚ ਸਤੰਬਰ ਮਹੀਨੇ ਦੌਰਾਨ ਲਗਾਏ ਜਾਣ ਵਾਲੇ ਮੈਗਾ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਬੇਰੋਜ਼ਗਾਰ ਲੜਕੇ-ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।

ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਸ਼੍ਰੀ ਜਸਪ੍ਰੀਤ ਸਿੰਘ ਨੇ ਮੈਗਾ ਰੋਜ਼ਗਾਰ ਮੇਲੇ ਦੀ ਢੁੱਕਵੀਂ ਵਿਉਂਤਬੰਦੀ ਸਬੰਧੀ ਲਾਈਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਰੋਜ਼ਗਾਰ ਮੇਲੇ ਸਬੰਧੀ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ‘ ਅਧੀਨ ਜ਼ਿਲ੍ਹੇ ਵਿੱਚ 9 ਸਤੰਬਰ 2021 ਤੋਂ 17 ਸਤੰਬਰ 2021 ਤੱਕ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਭਾਗਾਂ ਨਾਲ ਸਬੰਧਤ ਪ੍ਰਾਈਵੇਟ ਏਜੰਸੀਆਂ/ਅਦਾਰਿਆਂ ਪਾਸੋਂ ਅਸਾਮੀਆਂ ਇਕੱਤਰ ਕਰਨ ਤਾਂ ਜੋ ਇਹ ਅਸਮੀਆਂ ਰੋਜ਼ਗਾਰ ਮੇਲੇ ਦੌਰਾਨ ਨੌਜਵਾਨਾਂ ਨੂੰ ਆਫ਼ਰ ਕੀਤੀਆਂ ਜਾ ਸਕਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਨ ਵਿੱਚ ਮਦਦ ਕੀਤੀ ਜਾ ਸਕੇ।

ਸ਼੍ਰੀ ਸਿੰਘ ਨੇ ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਦੀ ਟੀਮ ਨੂੰ ਵੀ ਵੱਖ-ਵੱਖ ਨਿਯੋਜਕਾਂ ਨਾਲ ਸੰਪਰਕ ਕਰ ਕੇ ਵੱਧ ਤੋਂ ਵੱਧ ਅਸਾਮੀਆਂ ਇਕੱਤਰ ਕਰਨ ਲਈ ਕਿਹਾ ਤਾਂ ਜੋ ਮੈਗਾ ਰੋਜ਼ਗਾਰ ਮੇਲੇ ਵਿੱਚ ਪੁੱਜਣ ਵਾਲਾ ਕੋਈ ਵੀ ਯੋਗ ਉਮੀਦਵਾਰ ਰੋਜ਼ਗਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਮੈਗਾ ਰੋਜ਼ਗਾਰ ਮੇਲੇ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨ ਇਸ ਮੇਲੇ ਦਾ ਲਾਭ ਲੈ ਕੇ ਆਪਣੇ ਪੈਰਾਂ ਸਿਰ ਖੜ੍ਹੇ ਹੋ ਸਕਣ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਇਸ ਮੈਗਾ ਰੋਜ਼ਗਾਰ ਮੇਲੇ ਦਾ ਲਾਹਾ ਲੈਣ ਦੀ ਅਪੀਲ ਵੀ ਕੀਤੀ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਪੇਂਡੂ ਬੇਰੁਜਗਾਰ ਨੋਜਵਾਨਾ ਲਈ ਡੇਅਰੀ ਫਾਰਮਿੰਗ ਲਈ ਸਿਖਲਾਈ ਕੋਰਸ

0

ਪਠਾਨਕੋਟ, 30 ਜੁਲਾਈ ( ਨਿਊਜ਼ ਹੰਟ )- ਜਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ  ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ, ਜਿਲਾ ਪ੍ਰਬੰਧਕੀ ਕੰਪਲੈਕਸ, ਦੂਜੀ ਮੰਜਿਲ, ਕਮਰਾ ਨੰ:345-ਂ ਵਿਖੇ ਮਿਤੀ 06/08/2021 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਕਸ਼ਮੀਰ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਸਿਖਲਾਈ ਕਰਵਾਈ ਜਾਣੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਪਠਾਨਕੋਟ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 50 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ ,ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਪਠਾਨਕੋਟ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਅਧਾਰ ਕਾਰਡ ਲੈ ਕੇ ਮਿਤੀ 06/08/2021 ਤੱਕ ਫਾਰਮ ਭਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰ: 0186-2345454 ਅਤੇ ਮੋਬਾਇਲ ਨੰ: (9876260243) ਅਤੇ (9888252112) ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਕੀਤਾ ਗਿਆ ਦੌਰਾ

0

ਪਠਾਨਕੋਟ, 30 ਜੁਲਾਈ ( ਨਿਊਜ਼ ਹੰਟ )- ਅੱਜ ਮਿਤੀ 30 ਜੁਲਾਈ 2021 ਨੂੰ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਯੋਗ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਹਵਾਲਾਤੀਆਂ ਨੂੰ “ਪਲੀ ਬਾਰਗੇਨਿੰਗ” ਬਾਰੇ ਜਾਗਰੂਕ ਕੀਤਾ ਤਾਂ ਕਿ ਹਵਾਲਾਤੀ ਇਸਦਾ ਫਾਇਦਾ ਲੈ ਸਕਣ। ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ limitation period ਬਾਰੇ ਵੀ ਜਾਗਰੂਕ ਕੀਤਾ ਗਿਆ।

ਡੀ.ਬੀ.ਈ.ਈ. ਵਿਖੇ ਲਗਾਇਆ ਗਿਆ ਰੋਜਗਾਰ ਮੇਲਾ :- ਰਕੇਸ ਕੁਮਾਰ।

ਪਠਾਨਕੋਟ, 30 ਜੁਲਾਈ ( ਨਿਊਜ਼ ਹੰਟ )- ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ,ਪਠਾਨਕੋਟ ਵਿਖੇ ਅੱਜ ਦਿਨ ਸੁੱਕਰਵਾਰ ਨੂੰ ਇੱਕ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਇਸ ਪਲੇਸਮੈਂਟ ਕੈਂਪ ਵਿਚ ਸਤੱਯਮ ਮਾਈਕਰੋ ਫਾਈਨੈਸ਼ ਕੰਪਨੀ ਦੁਆਰਾ ਇੰਟਰਵਿਊ ਲਈ ਗਈ । ਇਸ ਰੋਜਗਾਰ ਮੇਲੇ ਵਿਚ ਕੁਲ 26 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ।ਜਿਸ ਵਿਚੋਂ 10 ਪ੍ਰਾਰਥੀਆਂ ਦੀ ਚੋਣ ਕੀਤੀ ਗਈ।
ਜਿਕਰਯੋਗ ਹੈ ਕਿ ਇਸ ਰੋਜਗਾਰ ਮੇਲੇ ਵਿਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਘਰ-ਘਰ ਰੋਜ਼ਾਗਰ ਪੋਰਟਲ www.pgrkam.com  ਤੇ ਰਜਿਸਟ੍ਰੇਸ਼ਨ ਕੀਤੀ ਗਈ।ਕੰਪਨੀ ਦੁਆਰਾ ਆਏ ਹੋਏ ਨੁਮਾਇੰਦਿਆਂ ਵਲੋਂ ਚੋਣ ਕੀਤੇ ਗਏ ਪ੍ਰਾਥੀਆਂ ਨੂੰ ਮੋਕੇ ਤੇ ਆਫਰ ਲੈਟਰ ਦਿੱਤੇ ਗਏ ।
ਇਸ ਮੋਕੇ ਤੇ ਜਿਲ੍ਹਾ ਪਲੇਸਮੈਂਟ ਅਫਸਰ ਰਕੇਸ ਕੁਮਾਰ ਨੇ ਦੱਸਿਆ ਕਿ ਭੱਵਿੱਖ ਵਿਚ ਵੀ ਅਜਿਹੇ ਰੋਜ਼ਗਾਰ ਮੇਲੇ ਆਯੋਜਿਤ ਕਰ ਕੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੇਈਆ ਕਰਵਾਉਣ ਦੇ ਵੱਧ ਤੋਂ ਵੱਧ ਮੋਕੇ ਪ੍ਰਦਾਨ ਕੀਤੇ ਜਾਣਗੇ।ਉਹਨਾਂ ਨੇ ਆਏ ਹੋਏ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰੀ ਅਤੇ ਗੈਰੀ ਸਰਕਾਰੀ ਨੋਕਰੀਆਂ ਦੀ ਜਾਣਕਾਰੀ ਲੈਣ ਲਈ www.pgrkam.com ਤੇ ਰਜਿਸਟਰ ਹੋਣ ਚਾਹੀਦਾ ਹੈ ।ਇਸ ਲਈ ਆਪਣੇ ਭੈਣ ਭਰਾ ਰਿਸ਼ਤੇਦਾਰਾਂ ਚੋ ਜੋ ਵੀ ਪੜ੍ਹੇ ਲਿਖੇ ਬੇਰੋਜਗਾਰ ਪ੍ਰਾਰਥੀ ਹਨ ਉਹਨਾਂ ਨੂੰ ਵੀ ਇਸ ਘਰ-ਘਰ ਰੋਜ਼ਾਗਰ ਪੋਰਟਲ ਤੇ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 7657825214 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

मोहाली औद्योगिक भूमि नीलामी में कोई घोटाला नहीं: मंत्री सुंदर शाम अरोड़ा

0

चंडीगढ़ 30 जुलाई ( न्यूज़ हंट ) – उद्योग मंत्री सुंदर शाम अरोड़ा ने मोहाली में औद्योगिक भूमि की नीलामी में घोटाले के आरोपों को बेतुका और निराधार बताते हुए गुरुवार को कहा कि संपत्ति का स्वामित्व और कब्जा, जिसे जेसीटी इलेक्ट्रॉनिक्स लिमिटेड को आवंटित किया गया था, अब परिसमाप्त हो गया है, अभी भी एआरसीआईएल के पास है।

कोई नुकसान नहीं हुआ- राज्य को कोई आर्थिक नुकसान नहीं हुआ है। इसके अलावा, ई-नीलामी में पंजाब सरकार की कोई भूमिका नहीं है, जो आरबीआई के साथ पंजीकृत एक एजेंसी द्वारा की गई थी। -सुंदर शाम अरोड़ा, उद्योग मंत्री

विपक्ष, खासकर शिअद और आप पर निशाना साधते हुए अरोड़ा ने कहा कि निराधार तथ्यों पर आधारित आरोप राजनीतिक रूप से प्रासंगिक बने रहने की उनकी हताशा को दर्शाते हैं। प्लॉट की नीलामी एसेट रिकंस्ट्रक्शन कॉरपोरेशन ऑफ इंडिया लिमिटेड (एआरसीआईएल) द्वारा फरवरी 2020 में की गई थी। आवंटी, जेसीटी इलेक्ट्रॉनिक्स लिमिटेड, डिफॉल्टर बन गया था, जिसके परिणामस्वरूप यह परिसमापन में चला गया। कंपनी को बंद करने का आदेश देते हुए, पंजाब और हरियाणा उच्च न्यायालय ने संपत्ति को संभालने के लिए एक आधिकारिक परिसमापक नियुक्त किया।

विदेशी विश्वविद्यालयों में भारतीय छात्रों के लिए यात्रा प्रतिबंधों को कम करने के प्रयास कर रहे हैं: केंद्र

नई दिल्ली 30 जुलाई (न्यूज़ हंट )-  विदेश राज्य मंत्री (MoS) वी मुरलीधरन ने गुरुवार (29 जुलाई, 2021) को कहा कि भारत विदेशी विश्वविद्यालयों में नामांकित भारतीय छात्रों के लिए अपनी यात्रा करने के लिए यात्रा प्रतिबंधों को कम करने के प्रयास कर रहा है। संबंधित देश संभव है।

विदेश मंत्रालय (MEA) द्वारा उठाए गए कदमों पर राज्यसभा में संजय सिंह को जवाब देते हुए मुरलीधरन ने कहा, “मंत्रालय अपनी यात्रा करने के लिए विदेशी विश्वविद्यालयों में नामांकित भारतीय छात्रों के लिए कहीं भी यात्रा प्रतिबंधों को आसान बनाने के प्रयास कर रहा है। संबंधित देश संभव।” उन्होंने यह भी कहा कि संयुक्त राज्य अमेरिका, कनाडा, ब्रिटेन, आयरलैंड, जर्मनी, नीदरलैंड, बेल्जियम, लक्जमबर्ग, जॉर्जिया, आदि सहित कई देशों की यात्रा करने के लिए भारतीय छात्रों के लिए यात्रा प्रतिबंधों में ढील दी जा रही है। 

“यात्रा प्रतिबंधों के मुद्दे को कई देशों के साथ मंत्री स्तर पर उठाया गया है। नतीजतन, भारतीय छात्रों के लिए यूएसए, कनाडा, यूके, आयरलैंड, जर्मनी, नीदरलैंड, बेल्जियम, लक्जमबर्ग सहित कई देशों की यात्रा करने के लिए यात्रा प्रतिबंधों में ढील दी जा रही है। जॉर्जिया, ”मंत्री ने ऊपरी सदन में कहा। मुरलीधरन ने कहा, “कोविड की स्थिति में सुधार होने पर और देशों के खुलने की उम्मीद है।”

इसके अलावा, उन्होंने यह भी बताया कि विदेशों में भारतीय मिशन इन मुद्दों को संबंधित सरकारों के साथ सक्रिय रूप से उठा रहे हैं और उन सरकारों पर यात्रा प्रतिबंधों को कम करने के लिए प्रभावित कर रहे हैं।
यह टिप्पणी ऐसे समय में आई है जब कई लोग, विशेष रूप से विदेशी विश्वविद्यालयों में पढ़ने वाले छात्र, चल रहे प्रतिबंधों के कारण वापस यात्रा करने के लिए संघर्ष कर रहे हैं।

ਪੰਜਾਬ 30 ਜੁਲਾਈ 2021 ( ਨਿਊਜ਼ ਹੰਟ )

0

ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਸ੍ਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ ਕੀਤੀ ਅਤੇ ਅਗਸਤ ਮਹੀਨੇ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁੰਰਤ ਕਰਨ ਦੀ ਅਪੀਲ ਕੀਤੀ ਹੈ।

COVID 19: पश्चिम बंगाल सिनेमा हॉल 50 प्रतिशत बैठने की क्षमता के साथ खुलेंगे

नई दिल्ली 29 जुलाई (न्यूज़ हंट )-   सीओवीआईडी ​​​​-19 की आसन्न तीसरी लहर की खबरों के बीच, पश्चिम बंगाल सरकार ने गुरुवार को राज्य भर में सीओवीआईडी ​​​​-19 प्रतिबंधों को 15 अगस्त तक बढ़ा दिया। केंद्र सरकार द्वारा इंगित किए जाने के बाद सरकार ने राज्य में लॉकडाउन प्रतिबंधों को बढ़ाने का फैसला किया। कुछ राज्यों में मुख्य रूप से पर्यटन स्थलों पर सुरक्षा उपायों का बड़े पैमाने पर उल्लंघन। 

उसी समय, बंगाल सरकार ने गुरुवार शाम को घोषणा की कि राज्य के सभी सिनेमा हॉल कार्यस्थल पर उचित COVID प्रोटोकॉल के साथ 50% बैठने की क्षमता के साथ काम कर सकते हैं। दूसरी ओर, सभी स्पा और स्विमिंग पूल अगली सूचना तक बंद रहेंगे। राज्य, राष्ट्रीय, अंतरराष्ट्रीय स्तर के तैराकों के नियमित अभ्यास के लिए विशेष रूप से स्विमिंग पूल सुबह 6 बजे से 10 बजे तक खुले रह सकते हैं।

सभी राजनीतिक, सामाजिक, सांस्कृतिक, शैक्षणिक, मनोरंजन से संबंधित सभाओं, समूहों और सभाओं पर प्रतिबंध जारी रहेगा। सभी अंतर्राज्यीय ट्रेनें, कारखाने, स्कूल, कॉलेज और सभी शैक्षणिक संस्थान बंद रहेंगे। केवल स्टाफ स्पेशल लोकल ट्रेनें ही चलेंगी।

पिछली अधिसूचना के अनुसार, मेट्रो रेलवे सप्ताह में पांच दिन 50 प्रतिशत बैठने की क्षमता के साथ काम करेगा। हालांकि, सेवा अगले आदेश तक प्रत्येक शनिवार और रविवार को निलंबित रहेगी। नवीनतम परिपत्र के अनुसार, कुल बैठने की क्षमता के 50 प्रतिशत से अधिक नहीं होने वाले इनडोर स्थानों में सरकारी कार्यक्रमों की अनुमति दी जा सकती है।

ਪੰਜਾਬ ਦੀ ਆਰਥਿਕਤਾ ਮੁੜ ਲੀਹ ’ਤੇ, ਪਿਛਲੇ 22 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਦਾ ਪੂੰਜੀਗਤ ਖ਼ਰਚਾ ਹਰਿਆਣਾ ਤੋਂ ਵੱਧ

ਜਲੰਧਰ, 29 ਜੁਲਾਈ ( ਨਿਊਜ਼ ਹੰਟ )- ਪੰਜਾਬ ਦੇ ਵਿੱਤ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਸੰਜੀਦਾ ਯਤਨਾਂ ਨੇ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰ ਦਿੱਤਾ ਹੈ , ਜਿਸ ਸਦਕਾ ਪਿਛਲੇ ਦੋ ਦਹਾਕਿਆਂ ਵਿੱਚ ਹਰਿਆਣਾ ਨਾਲੋਂ ਰਾਜ ਦੇ ਪੂੰਜੀਗਤ ਖ਼ਰਚੇ ਵਿੱਚ ਵਾਧਾ ਹੋਇਆ ਹੈ।

ਇਥੇ ਰੋਟਰੀ ਚੈਰੀਟੇਬਲ ਹਸਪਤਾਲ ਮਾਡਲ ਹਾਊਸ ਵਿਖੇ ਆਪ੍ਰੇਸ਼ਨ ਥਿਏਟਰ ਨੂੰ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਜਿਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਕਾਰਪੋਰੇਸ਼ਨ ਜਗਬੀਰ ਸਿੰਘ ਬਰਾੜ ਵੀ ਮੌਜੂਦ ਸਨ, ਨੇ ਕਿਹਾ ਕਿ ਪਿਛਲੇ 22 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦਾ ਪੂੰਜੀਗਤ ਖ਼ਰਚਾ ਹਰਿਆਣਾ ਤੋਂ ਵਧਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ 8000 ਕਰੋੜ ਦੇ ਮੁਕਾਬਲੇ ਪੰਜਾਬ ਦਾ ਇਸ ਸਾਲ ਦਾ ਸਲਾਨਾ ਪੂੰਜੀਗਤ ਖ਼ਰਚਾ 14000 ਕਰੋੜ ਹੈ। ਉਨ੍ਹਾਂ ਕਿਹਾ ਕਿ ਇਹ ਕੈਪਟਨ ਸਰਕਾਰ ਵੱਲੋਂ ਕੀਤੀਆਂ ਗਈਆਂ ਵਿਸ਼ੇਸ਼ ਪਹਿਲ ਕਦਮੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਉਨਾਂ ਤਾਕਤਾਂ ਦੇ ਮੂੰਹ ’ਤੇ ਚਪੇੜ ਹੈ, ਜੋ ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਦੇ ਖ਼ਜ਼ਾਨੇ ਨੂੰ ਬਰਬਾਦ ਕਰ ਕੇ ਖਾਲੀ ਛੱਡ ਗਏ ਸਨ।

ਵਿੱਤ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਅਣਥੱਕ ਤੇ ਸੰਜੀਦਾ ਯਤਨਾਂ ਸਦਕਾ ਅੱਜ ਸੂਬਾ ਹਰ ਖੇਤਰ ਵਿੱਚ ਕਾਮਯਾਬੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਵਿਕਾਸ ਪੱਖੀ ਤੇ ਅਗਾਂਹਵਧੂ ਨੀਤੀਆਂ ਸਦਕਾ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਗਿਆ ਹੈ। ਸ੍ਰ.ਬਾਦਲ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖਣ ਨੂੰ ਮਿਲੇਗਾ।

ਵਿੱਤ ਮੰਤਰੀ ਪੰਜਾਬ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੇ ਸੰਕਟ ਤੋਂ ਬਚਾਉਣ ਲਈ ਬਹੁਤ ਹੀ ਮਿਸਾਲੀ ਕਦਮ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ 200 ਦੇਸ਼ਾਂ ਵਿੱਚ ਫੈਲੀ ਕੋਵਿਡ ਮਹਾਂਮਾਰੀ ਨੇ ਸਮੁੱਚੇ ਵਿਸ਼ਵ ਦੀ ਆਰਥਿਕਤਾ ਨੂੰ ਬਹੁਤ ਵੱਡੀ ਢਾਹ ਲਗਾਈ ਹੈ ਪਰ ਪੰਜਾਬ ਨੇ ਇਸ ਦਾ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਵਿੱਤ ਮੰਤਰੀ ਨੇ ਇਸ ਮੌਕੇ ਵਿਧਾਇਕ ਸ਼੍ਰੀ ਰਿੰਕੂ ਦੀ ਜਲੰਧਰ ਦੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਲਈ ਸ਼ਲਾਘਾ ਵੀ ਕੀਤੀ। ਉਨ੍ਹਾਂ ਹਸਪਤਾਲ ਨੂੰ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਵਿੱਤ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਮੁੱਚੇ ਜਲੰਧਰ ਲਈ ਇਤਿਹਾਸਿਕ ਦਿਨ ਹੈ। ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਥਿਏਟਰ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਡਾਇਰੈਕਟਰ ਪੰਜਾਬ ਖਾਦੀ ਬੋਰਡ ਮੇਜਰ ਸਿੰਘ, ਪ੍ਰਧਾਨ ਦਿਨੇਸ਼ ਸ਼ਰਮਾ, ਯੂ.ਐਸ.ਘਈ, ਸੁਸ਼ੀਲ ਨਾਗਪਾਲ, ਬ੍ਰਿਜੇਸ਼ ਸਿੰਗਲ ਅਤੇ ਹੋਰ ਵੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਸਟੇਟ ਲਾਇਵਲੀਹੁੱਡ ਮਿਸ਼ਨ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜਲੰਧਰ, 29 ਜੁਲਾਈ ( ਨਿਊਜ਼ ਹੰਟ )- ਔਰਤਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਮੰਤਵ ਨਾਲ ਚਲਾਏ ਜਾ ਰਹੇ ਪੰਜਾਬ ਸਟੇਟ ਲਾਇਵਲੀਹੁੱਡ ਮਿਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਸਪ੍ਰੀਤ ਸਿੰਘ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਮੀਟਿੰਗ ਉਨ੍ਹਾਂ ਸਕੀਮ ਦੀ ਸਮੀਖਿਆ ਕਰਦੇ ਹੋਏ ਮੀਟਿੰਗ ਵਿਚ ਹਾਜ਼ਰ ਲੀਡ ਬੈਂਕ ਮੈਨੇਜਰ ਯੂਕੋ ਬੈਂਕ ਅਤੇ ਹੋਰ ਬੈਂਕ ਮੈਨੇਜ਼ਰਾਂ ਨੂੰ ਸੈਲਫ ਹੈਲਪ ਗਰੁੱਪਾਂ ਦੇ ਖਾਤੇ ਖੋਲ੍ਹਣ ਅਤੇ ਸੀ.ਸੀ.ਐਲ. ਡਿਸਬਰਸ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਿਸ਼ਨ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਵਿੱਚ ਗਰੀਬ ਪਰਿਵਾਰਾਂ ਦੀਆਂ ਔਰਤਾਂ ਦੇ ਸਵੈ ਸਹਾਇਤਾ ਸਮੂਹ ਬਣਾਉਣਾ ਅਤੇ ਉਨ੍ਹਾਂ ਦਾ ਸਮਾਜਿਕ ਤੇ ਆਰਥਿਕ ਜੀਵਨ ਪੱਧਰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਟੀਚਾ ਪਿੰਡਾਂ ਵਿਚਲੇ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਸਵੈ ਸਹਾਇਤਾ ਸਮੂਹ ਵਿੱਚ ਜੋੜਨਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਲਾਇਵਲੀਹੁੱਡ ਮਿਸ਼ਨ ਜ਼ਿਲ੍ਹਾ ਜਲੰਧਰ ਦੇ ਤਿੰਨ ਬਲਾਕ ਆਦਮਪੁਰ, ਭੋਗਪੁਰ ਅਤੇ ਜਲੰਧਰ, ਪੱਛਮੀ ਵਿਚ ਚੱਲ ਰਿਹਾ ਹੈ ਅਤੇ ਇਨ੍ਹਾਂ ਤਿੰਨ ਬਲਾਕਾਂ ਵਿੱਚ ਮੌਜੂਦਾ ਸਮੇਂ 612 ਸਵੈ ਸਹਾਇਤਾ ਸਮੂਹ ਚਲ ਰਹੇ ਹਨ, ਜਿਨ੍ਹਾਂ ਵਿੱਚ ਲਗਭਗ 6000 ਤੋਂ ਵੱਧ ਔਰਤਾਂ ਇਨ੍ਹਾਂ ਸਮੂਹਾਂ ਜ਼ਰੀਏ ਇਸ ਸਕੀਮ ਨਾਲ ਜੁੜੀਆਂ ਹੋਈਆਂ ਹਨ। ਇਨ੍ਹਾਂ ਔਰਤਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਸਵੈ ਰੋਜ਼ਗਾਰ ਨਾਲ ਸਬੰਧਤ ਸਿਖਲਾਈ ਜਿਵੇਂ ਕਿ ਅਚਾਰ ਬਣਾਉਣਾ, ਬੂਟੀਕ,ਜੂਟ ਬੈਗ ਅਤੇ ਫੁਟਬਾਲ ਸਿਲਾਈ ਆਦਿ ਕੋਰਸ ਕਰਵਾਏ ਜਾਂਦੇ ਹਨ ਤਾਂ ਜੋ ਇਹ ਔਰਤਾਂ ਸਵੈ ਨਿਰਭਰ ਬਣ ਕੇ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕ ਸਕਣ।